Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਵਧੀਕ ਡਿਪਟੀ ਕਮਿਸ਼ਨਰ ਨੇ ਸਤਿਗੁਰੂ ਕਬੀਰ ਜੀ ਦੇ ਪ੍ਰਕਾਸ਼ ਉਤਸਵ ਮੌਕੇ 13 ਜੂਨ ਨੂੰ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

Punjab Admin, Major Amit Sareen, Jalandhar

Web Admin

Web Admin

5 Dariya News

ਜਲੰਧਰ , 10 Jun 2022

Last updated on: Jun 10, 2022, 00:00 IST

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਤਿਗੁਰੂ ਕਬੀਰ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ 13 ਜੂਨ ਨੂੰ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਸਮੀਖਿਆ ਮੀਟਿੰਗ ਕੀਤੀ ਗਈ।ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਨੇ ਇਸ ਸਮਾਗਮ ਨੂੰ ਨਿਰਵਿਘਨ ਅਤੇ ਧਾਰਮਿਕ ਰੀਤੀ-ਰਿਵਾਜ਼ਾਂ ਅਨੁਸਾਰ ਮਨਾਉਣ ਲਈ ਸਮੂਹ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਵਿਸਥਾਰਪੂਰਵਕ ਹਦਾਇਤਾਂ ਜਾਰੀ ਕੀਤੀਆਂ। 

ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸ਼ਹਿਰ ਦੀਆਂ ਸੜਕਾਂ 'ਤੇ ਆਉਣ-ਜਾਣ ਵਾਲੇ ਲੋਕਾਂ ਦੀ ਸਹੂਲਤ ਲਈ ਰੂਟ ਪਲਾਨ ਤਿਆਰ ਤੋਂ ਇਲਾਵਾ ਵਿਆਪਕ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ।ਉਨ੍ਹਾਂ ਦੱਸਿਆ ਕਿ ਸ਼ੋਭਾ ਯਾਤਰਾ ਸਤਿਗੁਰੂ ਕਬੀਰ ਜੀ ਮੰਦਰ ਭਾਰਗੋ ਕੈਂਪ ਤੋਂ ਸ਼ੁਰੂ ਹੋ ਕੇ ਡਾ. ਬੀ.ਆਰ.ਅੰਬੇਡਕਰ ਚੌਕ, ਭਗਵਾਨ ਵਾਲਮੀਕਿ ਚੌਕ (ਜਯੋਤੀ ਚੌਕ), ਬਸਤੀ ਅੱਡਾ ਚੌਕ, ਫੁੱਟਬਾਲ ਚੌਕ, ਵੀਰ ਬਬਰੀਕ ਚੌਕ, ਮਾਡਲ ਹਾਊਸ, ਗੁਰੂ ਰਵਿਦਾਸ ਚੌਕ ਤੋਂ ਹੁੰਦੀ ਹੋਈ ਮੁੜ ਸਤਿਗੁਰੂ ਕਬੀਰ ਜੀ ਮੰਦਰ ਭਾਰਗੋ ਕੈਂਪ ਵਿਖੇ ਸਮਾਪਤ ਹੋਵੇਗੀ। 

ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ੋਭਾ ਯਾਤਰਾ ਦੇ ਰੂਟ ਤੋਂ ਇਲਾਵਾ ਵਿਸ਼ੇਸ਼ ਥਾਵਾਂ ਦੀ ਸਫਾਈ, ਸੁੰਦਰੀਕਰਨ ਅਤੇ ਸਜਾਵਟ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ।ਅਮਿਤ ਸਰੀਨ ਨੇ ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਮਾਗਮ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਲਟਕਦੀਆਂ ਤਾਰਾਂ ਨੂੰ ਤੁਰੰਤ ਹਟਾਇਆ ਜਾਵੇ। 

ਇਸ ਮੌਕੇ ਸਿਹਤ ਵਿਭਾਗ ਨੂੰ ਵਿਸ਼ੇਸ਼ ਮੈਡੀਕਲ ਟੀਮਾਂ ਤਾਇਨਾਤ ਕਰਨ ਲਈ ਵੀ ਕਿਹਾ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਸਮੂਹ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਤਿਗੁਰੂ ਕਬੀਰ ਜੀ ਪ੍ਰਕਾਸ਼ ਉਤਸਵ ਸਬੰਧੀ ਸ਼ੋਭਾ ਯਾਤਰਾ ਨੂੰ ਲੈ ਕੇ ਸਾਰੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡੀ.ਸੀ.ਪੀ. ਅਦਿੱਤਿਆ, ਐਸ.ਡੀ.ਐਮ. ਬਲਬੀਰ ਰਾਜ ਸਿੰਘ, ਰਾਜਨ ਅੰਗੂਰਾਲ ਅਤੇ ਸਿਵਲ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

 

Tags: Punjab Admin , Major Amit Sareen , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD