Thursday, 04 June 2026

 

 

ਖ਼ਾਸ ਖਬਰਾਂ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

 

ਨਵੀਂ ਦਿੱਲੀ ਏਅਰਪੋਟਰ ਲਈ ਵੋਲਵੋ ਬੱਸ ਸੇਵਾ ਸੁਰੂ ਕਰਨਾ ਲੋਕ ਹਿੱਤ ਵਿਚ ਵੱਡਾ ਫੈਸਲਾ : ਕੁਲਤਾਰ ਸਿੰਘ ਸੰਧਵਾ

ਪੰਜਾਬ ਦੇ ਲੋਕਾਂ ਤੇ ਪ੍ਰਵਾਸੀ ਪੰਜਾਬੀਆਂ ਨੂੰ ਮਿਲੇਗੀ ਵੱਡੀ ਸਹੂਲਤ-ਸੇਖੋਂ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Punjab Roadways, PUNBUS

Web Admin

Web Admin

5 Dariya News

ਫਰੀਦਕੋਟ , 10 Jun 2022

Last updated on: Jun 10, 2022, 00:00 IST

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿਚੋਂ ਵੱਖ-ਵੱਖ ਤਰ੍ਹਾਂ ਦੇ ਮਾਫ਼ੀਆ ਖਤਮ ਕਰਕੇ ਲੋਕਾਂ ਦੀਆਂ ਵੱਖ ਵੱਖ ਤਰ੍ਹਾਂ ਦੀਆਂ ਸੇਵਾਵਾਂ ਵਿਚ ਵਾਧਾ ਕਰਨ ਲਈ ਲਏ ਗਏ ਫੈਸਲੇ ਦੀ ਕੜੀ ਤਹਿਤ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਤੋਂ ਦਿੱਲੀ ਹਵਾਈ ਅੱਡੇ ਲਈ ਸੁਪਰ ਲਗਜਰੀ ਬਸ ਸੇਵਾ ਸ਼ੁਰੂ ਕਰਨਾ ਵੀ ਵੱਡਾ ਲੋਕ ਹਿਤਕਾਰੀ ਫੈਸਲਾ ਹੈ। ਜਿਸ ਨਾਲ ਪੰਜਾਬ ਦੇ ਲੋਕਾਂ ਨਹੀਂ ਬਲਕਿ ਵਿਦੇਸ਼ਾਂ ਵਿੱਚ ਵਸੇ ਐਨ.ਆਰ.ਆਈ ਨੂੰ ਵੀ ਭਾਰੀ ਲਾਭ ਹੋਵੇਗਾ। 

ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੋਟਕਪੂਰਾ ਤੋਂ ਵਿਧਾਇਕ ਸ. ਕੁਲਤਾਰ ਸਿੰਘ ਸੰਧਵਾਂ  ਨੇ ਕੀਤਾ। ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਰਾਜ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਚੁੱਕਿਆ ਗਿਆ ਇਹ ਸ਼ਲਾਘਾਯੋਗ ਫੈਸਲਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਟਰਾਂਸਪੋਰਟ ਮਾਫੀਏ ਵੱਲੋਂ ਆਪਣੀ ਮਨੋਪਲੀ ਹੇਠ ਨਵੀਂ ਦਿੱਲੀ ਏਅਰਪੋਰਟ ਲਈ ਬੱਸਾਂ ਚਲਾਈਆਂ ਜਾ ਰਹੀਆਂ ਸਨ ਅਤੇ ਟਰਾਂਸਪੋਰਟ ਮਾਫੀਏ ਵੱਲੋਂ ਸਵਾਰੀਆਂ ਤੋਂ ਮਨਮਰਜੀ ਦਾ ਕਿਰਾਇਆ ਵਸੂਲਿਆਂ ਜਾਂਦਾ ਸੀ। 

ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਵੱਲੋਂ 15 ਜੂਨ ਨੂੰ ਨਵੀ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜਰੀ ਬੱਸਾਂ ਸੁਰੂ ਕੀਤੀਆਂ ਜਾਣਗੀਆਂ ਜਿਸ ਦਾ ਕਿਰਾਇਆ ਵੀ ਪ੍ਰਾਈਵੇਟ ਟਰਾਂਸਪੋਰਟ ਵੱਲੋਂ ਵਸੂਲੇ ਜਾਂਦੇ ਕਿਰਾਏ ਤੋਂ ਅੱਧੇ ਦੇ ਕਰੀਬ ਹੋਵੇਗੀ ਤੇ ਇਸ ਤੋਂ ਇਲਾਵਾ ਟਰਾਂਸਪੋਰਟ ਵਿਭਾਗ ਵੱਲੋਂ ਸਵਾਰੀਆਂ ਨੂੰ ਪ੍ਰਾਈਵੇਟ ਟਰਾਂਸਪੋਰਟ ਤੋਂ ਵਧੀਆ ਸਹੂਲਤਾਂ ਦਿੱਤੀਆਂ ਜਾਣਗੀਆ । ਉਨ੍ਹਾਂ ਕਿਹਾ ਕਿ ਇਨ੍ਹਾਂ ਬੱਸਾਂ ਲਈ ਟਿਕਟਾਂ ਦੀ ਬੁਕਿੰਗ ਪੰਜਾਬ ਰੋਡਵੇਜ਼ ਅਤੇ ਪਨਬੱਸ ਦੀਆਂ ਸਾਈਟਾਂ ਤੋਂ ਕੀਤੀ ਜਾ ਸਕਦੀ ਹੈ ਅਤੇ ਇਸ ਤੋਂ ਇਲਾਵਾ ਵਿਭਾਗ ਵੱਲੋਂ ਬੱਸਾਂ ਦੇ ਆਉਣ-ਜਾਣ ਦੀ ਸਮਾਂ ਸਾਰਨੀ ਸਬੰਧੀ ਡਿਟੇਲ ਵੀ ਵੈਬ ਸਾਈਟਾਂ ਤੇ ਉਪਲਬਧ ਹੋਵੇਗੀ ।

ਫਰੀਦਕੋਟ ਤੋਂ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਜੈਤੋਂ ਤੋਂ ਵਿਧਾਇਕ ਸ. ਅਮੋਲਕ ਸਿੰਘ ਨੇ ਵੀ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਵੋਲਵੋ ਬੱਸ ਸੇਵਾ ਸ਼ੁਰੂ ਕਰਨ ਨਾਲ ਹੁਣ ਸੂਬੇ ਵਿੱਚ ਟਰਾਂਸਪੋਰਟ ਮਾਫੀਏ ਦਾ ਪੂਰੀ ਤਰ੍ਹਾਂ ਖਤਮਾ ਹੋਵੇਗਾ ਅਤੇ ਪੰਜਾਬ ਦੀ ਆਰਥਿਕਤਾ ਮਜ਼ਬੂਤ ਹੋਵੇਗੀ ਉਥੇ ਰਾਜ ਦੇ ਲੋਕਾਂ ਤੇ ਐਨ. ਆਰ .ਆਈ ਨੂੰ ਵੀ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਦੇ ਲੋਕਾਂ ਦੇ ਸਹਿਯੋਗ ਦੀ ਲੋੜ ਹੈ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Punjab Roadways , PUNBUS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD