Saturday, 13 June 2026

 

 

ਖ਼ਾਸ ਖਬਰਾਂ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ

 

ਪਠਾਨਕੋਟ ਦੀ ਰਣਜੀਤ ਸਾਗਰ ਝੀਲ ਨੂੰ ਵਿਸ਼ਵ ਪੱਧਰੀ ਸੈਲਾਨੀ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ : ਅਨਿਰੁੱਧ ਤਿਵਾੜੀ

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਿੱਚ ਸੈਰ ਸਪਾਟਾ ਪ੍ਰਾਜੈਕਟਾਂ ਵਿੱਚ ਨਿਵੇਸ਼ ਕਰਨ ਲਈ ਪ੍ਰਾਈਵੇਟ ਨਿਵੇਸ਼ਕਾਂ ਨੂੰ ਸੱਦਾ ਦੇਣ ਵਾਸਤੇ ਨਵੀਂ ਦਿੱਲੀ ਵਿੱਚ ਨਿਵੇਸ਼ਕ ਸੰਮੇਲਨ ਦਾ ਆਯੋਜਨ

Anirudh Tewari, Chandigarh, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab, Rakesh Kumar Verma, Ajoy Kumar Sinha, Mohammad Tayyab, Shivdular Singh Dhillon,Uma Shankar Gupta, Yashanjit Singh, Ranjit Sagar Lake

Web Admin

Web Admin

5 Dariya News

ਚੰਡੀਗੜ੍ਹ , 10 Jun 2022

Last updated on: Jun 10, 2022, 00:00 IST

ਪੰਜਾਬ ਨੂੰ ਆਲਮੀ ਨਕਸ਼ੇ 'ਤੇ ਲਿਆਉਣ, ਸੈਰ-ਸਪਾਟੇ ਨੂੰ ਹੁਲਾਰਾ ਦੇਣ ਅਤੇ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਠਾਨਕੋਟ ਦੀ ਰਣਜੀਤ ਸਾਗਰ ਝੀਲ ਨੂੰ ਕੌਮਾਂਤਰੀ ਪੱਧਰ ਦੇ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

ਪੰਜਾਬ ਨੂੰ ਸੈਰ-ਸਪਾਟੇ ਦਾ ਕੇਂਦਰ ਬਣਾਉਣ ਲਈ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਅੱਜ ਨਵੀਂ ਦਿੱਲੀ ਵਿਖੇ ਨਿਵੇਸ਼ਕ ਸੰਮੇਲਨ ਦਾ ਆਯੋਜਨ ਕੀਤਾ ਤਾਂ ਜੋ ਸੂਬੇ ਵਿੱਚ ਸੈਰ ਸਪਾਟਾ ਅਤੇ ਹੋਰ ਖੇਤਰਾਂ ਵਿੱਚ ਪ੍ਰਾਈਵੇਟ ਸੈਕਟਰ ਨੂੰ ਨਿਵੇਸ਼ ਕਰਨ ਦਾ ਸੱਦਾ ਦਿੱਤਾ ਜਾ ਸਕੇ।ਸੰਮੇਲਨ ਦੌਰਾਨ ਜਿੱਥੇ ਰਣਜੀਤ ਸਾਗਰ ਝੀਲ ਨੂੰ ਅੰਤਰਰਾਸ਼ਟਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ, ਉਥੇ ਹੀ ਸੈਰ ਸਪਾਟਾ ਸਥਾਨਾਂ ਵਜੋਂ ਵਿਕਸਤ ਕੀਤੇ ਜਾਣ ਦੀ ਸੰਭਾਵਨਾ ਵਾਲੇ ਕਈ ਹੋਰ ਪ੍ਰਾਜੈਕਟ ਵੀ ਪ੍ਰਦਰਸ਼ਿਤ ਕੀਤੇ ਗਏ। 

ਹੋਰ ਪ੍ਰਾਜੈਕਟਾਂ ਵਿੱਚ ਕਪੂਰਥਲਾ ਵਿੱਚ ਦਰਬਾਰ ਹਾਲ ਅਤੇ ਗੋਲ ਕੋਠੀ, ਸੰਗਰੂਰ ਵਿੱਚ ਸੰਗਰੂਰ ਕੋਠੀ, ਅੰਮ੍ਰਿਤਸਰ ਅਤੇ ਮੋਹਾਲੀ ਵਿਚ ਕਨਵੈਨਸ਼ਨ ਸੈਂਟਰ, ਸ਼ਾਹਪੁਰ ਕੰਢੀ ਦਾ ਕਿਲ੍ਹਾ ਆਦਿ ਸ਼ਾਮਲ ਹਨ।ਹਰਿਆਲੀ ਅਤੇ ਪਹਾੜੀਆਂ ਨਾਲ ਘਿਰੀ, ਰਣਜੀਤ ਸਾਗਰ ਝੀਲ ਨਾਲ 74.76 ਏਕੜ ਵਿੱਚ ਫੈਲੀ ਇਸ ਸਾਈਟ ਵਿੱਚ ਸੈਰ-ਸਪਾਟੇ ਦੀ ਬਹੁਤ ਸੰਭਾਵਨਾ ਹੈ ਕਿਉਂਕਿ ਇਹ ਡਲਹੌਜ਼ੀ ਦੇ ਰਸਤੇ ਵਿੱਚ ਸਥਿਤ ਹੈ ਅਤੇ ਮਸ਼ਹੂਰ ਸੈਰ ਸਪਾਟਾ ਸਥਾਨਾਂ ਧਰਮਸ਼ਾਲਾ, ਪਾਲਮਪੁਰ, ਚੰਬਾ ਅਤੇ ਵੈਸ਼ਨੋ ਦੇਵੀ, ਕਟੜਾ ਦੇ ਨੇੜੇ ਹੈ। 

ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨਿਰੁੱਧ ਤਿਵਾੜੀ ਨੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਪਠਾਨਕੋਟ ਦੀ ਰਣਜੀਤ ਸਾਗਰ ਝੀਲ ਨੂੰ ਜਨਤਕ ਨਿੱਜੀ ਭਾਈਵਾਲੀ (ਪੀ.ਪੀ.ਪੀ.) ਤਹਿਤ ਅਤਿ-ਆਧੁਨਿਕ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ, ਜਿਸ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਵਾਤਾਵਰਣ ਅਤੇ ਜੰਗਲਾਤ ਪੜਾਅ-1 ਸਬੰਧੀ ਮਨਜ਼ੂਰੀ ਪ੍ਰਾਪਤ ਕਰ ਲਈ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭੂਗੋਲਿਕ ਪੱਖੋਂ ਦਿਲਕਸ਼ ਅਤੇ ਵੰਨ-ਸੁਵੰਨਾ ਕੁਦਰਤੀ ਸੁਹੱਪਣ ਹੋਣ ਕਰਕੇ ਇਸ ਸੰਭਾਵਨਾ ਨੂੰ ਨਾਗਰਿਕਾਂ ਲਈ ਖੋਲ੍ਹਣ ਦੀ ਕਲਪਨਾ ਕੀਤੀ ਗਈ ਹੈ ਜੋ ਕੁਦਰਤੀ ਸਰੋਤਾਂ ਦੀ ਸੰਭਾਲ ਕਰਨ ਵਿੱਚ ਵੀ ਮਦਦ ਕਰੇਗਾ। ਇਸ ਨਾਲ ਨਾ ਸਿਰਫ਼ ਕੁਦਰਤੀ ਵਿਰਾਸਤ ਨੂੰ ਸੰਭਾਲਿਆ ਜਾ ਸਕੇਗਾ, ਸਗੋਂ ਸਥਾਨਕ ਭਾਈਚਾਰੇ ਲਈ ਰੋਜ਼ਗਾਰ ਦੇ ਮੌਕੇ ਵੀ ਸਿਰਜੇ ਜਾ ਸਕਣਗੇ। 

ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਵਾਲੀ ਅਗਵਾਈ ਹੇਠ ਪੰਜਾਬ ਸਰਕਾਰ ਸਥਾਈ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਵਿਸ਼ੇਸ਼ ਪਹਿਲਕਦਮੀ ਨਾਲ ਮਜ਼ਬੂਤ ਆਰਥਿਕ ਆਧਾਰ ਵਿਕਸਤ ਕਰਨ ਦਾ ਇਰਾਦਾ ਰੱਖਦੀ ਹੈ। ਉਨ੍ਹਾਂ ਕਿਹਾ, "ਪੰਜਾਬ ਦੇ ਮੁੱਖ ਮੰਤਰੀ ਨੇ ਹਾਲ ਹੀ ਵਿੱਚ ਸੈਰ-ਸਪਾਟਾ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ ਅਤੇ ਸੂਬੇ ਭਰ ਵਿੱਚ ਵੱਖ-ਵੱਖ ਸੈਰ-ਸਪਾਟਾ ਪ੍ਰਾਜੈਕਟਾਂ ਦੀ ਪਛਾਣ ਕਰਨ ਅਤੇ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਇਸ ਪਹਿਲਕਦਮੀ ਨੂੰ ਅੱਗੇ ਵਧਾਉਣ ਲਈ, ਸਰਕਾਰ ਨੇ ਇਹ ਨਿਵੇਸ਼ਕ ਸੰਮੇਲਨ ਕਰਵਾਇਆ ਹੈ।"

ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਸ੍ਰੀ ਅਨਿਰੁੱਧ ਤਿਵਾੜੀ ਨੇ ਉਨ੍ਹਾਂ ਨੂੰ ਸੂਬੇ ਦੁਆਰਾ ਅਪਣਾਈ ਗਈ 'ਈਜ਼ ਆਫ਼ ਡੂਇੰਗ ਬਿਜ਼ਨਸ' ਨੀਤੀ ਬਾਰੇ ਵੀ ਜਾਣੂ ਕਰਵਾਇਆ ਜੋ ਨਿਵੇਸ਼ਕਾਂ ਨੂੰ ਇੱਕੋ ਥਾਂ ‘ਤੇ ਮੁਸ਼ਕਲ ਰਹਿਤ ਮਨਜ਼ੂਰੀਆਂ ਪ੍ਰਦਾਨ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਨਿਵੇਸ਼ ਲਈ ਹੋਰ ਰਿਆਇਤਾਂ ਪ੍ਰਦਾਨ ਕਰਦੀ ਹੈ।

ਇਸ ਸੰਮੇਲਨ ਵਿੱਚ ਸੈਰ-ਸਪਾਟਾ ਖੇਤਰ ਦੀਆਂ ਨਾਮਵਰ ਸੰਸਥਾਵਾਂ ਜਿਨ੍ਹਾਂ ਵਿੱਚ ਆਈਟੀਸੀ ਹਾਸਪਿਟੈਲਿਟੀ, ਤਾਜ, ਮਹਿੰਦਰਾ ਹੋਲੀਡੇਜ਼, ਮੈਰੀਅਟ, ਹਯਾਤ, ਪਾਰਕ, ਸੀਜੀਐਚ ਅਰਥ ਅਤੇ ਹੋਰ ਬਹੁਤ ਸਾਰੀਆਂ ਸੰਸਥਾਵਾਂ ਨੇ ਹਿੱਸਾ ਲਿਆ।ਸੈਰ ਸਪਾਟਾ ਖੇਤਰ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਸੂਬੇ ਵਿੱਚ ‘ਰਿਸਪਾਂਸੀਬਲ ਟੂਰਿਜ਼ਮ’ ਨੂੰ ਸਰਗਰਮੀ ਨਾਲ ਸਮਰਥਨ ਦੇ ਕੇ ਵਾਤਾਵਰਣ ਸਬੰਧੀ ਸੰਵੇਦਨਸ਼ੀਲ ਸੈਰ-ਸਪਾਟਾ ਸਥਾਨਾਂ ਨੂੰ ਵਿਕਸਤ ਕਰਨਾ ਹੈ। 

ਰਣਜੀਤ ਸਾਗਰ ਝੀਲ ਦੀ ਸ਼ਾਨਦਾਰ ਸੁੰਦਰਤਾ ਸੈਰ-ਸਪਾਟੇ ਅਤੇ ਈਕੋ-ਰਿਜ਼ੋਰਟ, ਐਡਵੈਂਚਰ  ਤੇ ਵਾਟਰ ਸਪੋਰਟਸ ਅਤੇ ਹੋਰ ਗਤੀਵਿਧੀਆਂ ਲਈ ਅਪਾਰ ਸੰਭਾਵਨਾਵਾਂ ਰੱਖਦੀ ਹੈ ਜੋ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਹੋਵੇਗੀ।ਇਸ ਮੌਕੇ ਸੈਰ ਸਪਾਟਾ ਮੰਤਰਾਲੇ (ਭਾਰਤ ਸਰਕਾਰ) ਦੇ ਵਧੀਕ ਸਕੱਤਰ ਸ੍ਰੀ ਰਾਕੇਸ਼ ਕੁਮਾਰ ਵਰਮਾ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੇ ਕੁਮਾਰ ਸਿਨਹਾ, ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਮੁਹੰਮਦ ਤਇਅਬ, ਪੀ.ਆਈ.ਡੀ.ਬੀ. ਦੇ ਵਧੀਕ ਮੈਨੇਜਿੰਗ ਡਾਇਰੈਕਟਰ ਸ੍ਰੀ ਯਸ਼ਨਜੀਤ ਸਿੰਘ, ਇਨਵੈਸਟ ਪੰਜਾਬ ਦੇ ਵਧੀਕ ਸੀ.ਈ.ਓ ਸ੍ਰੀ ਉਮਾ ਸ਼ੰਕਰ ਗੁਪਤਾ ਅਤੇ ਸੈਰ ਸਪਾਟਾ ਪੰਜਾਬ ਵਿਭਾਗ ਦੇ ਸਲਾਹਕਾਰ ਸ੍ਰੀ ਸ਼ਿਵਦੁਲਾਰ ਸਿੰਘ ਢਿੱਲੋਂ ਹਾਜ਼ਰ ਸਨ।

 

Tags: Anirudh Tewari , Chandigarh , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Rakesh Kumar Verma , Ajoy Kumar Sinha , Mohammad Tayyab , Shivdular Singh Dhillon , Uma Shankar Gupta , Yashanjit Singh , Ranjit Sagar Lake

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD