Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਮੁੱਖ ਮੰਤਰੀ ਭਗਵੰਤ ਮਾਨ ਨੇ ਕੈਨੇਡਾ ਤੋਂ ਗਤੀਵਿਧੀਆਂ ਚਲਾ ਰਹੇ ਗੈਂਗਸਟਰਾਂ ਨੂੰ ਨੱਪਣ ਲਈ ਕੈਨੇਡਾ ਸਰਕਾਰ ਤੋਂ ਮੰਗੀ ਮਦਦ

ਗੈਂਗਸਟਰਾਂ ਦੀ ਸਮੱਸਿਆ ਨਾਲ ਸਿੱਝਣ ਲਈ ਪੰਜਾਬ ਤੇ ਕੈਨੇਡਾ ਦੀ ਪੁਲਿਸ ਵਿਚਾਲੇ ਸਿੱਧੇ ਤਾਲਮੇਲ ਦੀ ਕੀਤੀ ਵਕਾਲਤ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab,Canadian Government,Canada,Cameron Mackay

Web Admin

Web Admin

5 Dariya News

ਚੰਡੀਗੜ੍ਹ , 10 Jun 2022

Last updated on: Jun 10, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਨੇਡਾ ਦੀ ਧਰਤੀ ਤੋਂ ਆਪਣੀਆਂ ਗਤੀਵਿਧੀਆਂ ਚਲਾ ਰਹੇ ਗੈਂਗਸਟਰਾਂ ਨੂੰ ਫੜਨ ਲਈ ਕੈਨੇਡਾ ਸਰਕਾਰ ਤੋਂ ਸਹਿਯੋਗ ਦੀ ਮੰਗ ਕੀਤੀ ਹੈ।ਇੱਥੇ ਆਪਣੀ ਸਰਕਾਰੀ ਰਿਹਾਇਸ਼ ਉਤੇ ਮੁੱਖ ਮੰਤਰੀ ਨੇ ਕੈਨੇਡੀਅਨ ਹਾਈ ਕਮਿਸ਼ਨਰ ਕੈਮਰੌਨ ਮਕਾਏ ਨਾਲ ਮੁਲਾਕਾਤ ਦੌਰਾਨ ਇਹ ਮੁੱਦਾ ਉਠਾਇਆ।

ਮੁੱਖ ਮੰਤਰੀ ਨੇ ਪੰਜਾਬ ਤੇ ਕੈਨੇਡਾ ਦੋਵਾਂ ਥਾਵਾਂ ਉਤੇ ਗੈਂਗਾਂ ਤੇ ਗੈਂਗਸਟਰਾਂ ਦੇ ਵਾਧੇ ਉਤੇ ਚਿੰਤਾ ਦਾ ਪ੍ਰਗਟਾਵਾ ਕੀਤਾ। ਭਗਵੰਤ ਮਾਨ ਨੇ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਦੱਸਿਆ ਕਿ ਕੈਨੇਡਾ ਦੀ ਧਰਤੀ ਤੋਂ ਗਤੀਵਿਧੀਆਂ ਚਲਾ ਰਹੇ ਕੁੱਝ ਪੰਜਾਬੀ ਗੈਂਗਸਟਰ ਪੰਜਾਬ ਵਿੱਚ ਸਖ਼ਤ ਘਾਲਣਾ ਬਾਅਦ ਹਾਸਲ ਕੀਤੀ ਅਮਨ-ਸ਼ਾਂਤੀ ਲਈ ਖ਼ਤਰਾ ਖੜ੍ਹਾ ਕਰ ਰਹੇ ਹਨ। 

ਉਨ੍ਹਾਂ ਕਿਹਾ ਕਿ ਇਹ ਗੈਂਗਸਟਰ ਇਕ ਪਾਸੇ ਅਮਨ ਤੇ ਕਾਨੂੰਨ ਦੀ ਸਮੱਸਿਆ ਖੜ੍ਹੀ ਕਰ ਰਹੇ ਹਨ, ਦੂਜੇ ਪਾਸੇ ਸੂਬੇ ਦੀ ਤਰੱਕੀ ਦੀ ਰਫ਼ਤਾਰ ਨੂੰ ਲੀਹੋਂ ਲਾਹ ਰਹੇ ਹਨ।ਇਨ੍ਹਾਂ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਵਕਾਲਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਨੂੰ ਕਾਨੂੰਨ ਦੀਆਂ ਸਖ਼ਤ ਤੋਂ ਸਖ਼ਤ ਧਾਰਾਵਾਂ ਤਹਿਤ ਸਜ਼ਾ ਹੋਣੀ ਚਾਹੀਦੀ ਹੈ ਤਾਂ ਕਿ ਇਹ ਹੋਰਾਂ ਨੂੰ ਇਸ ਰਾਹ ਉਤੇ ਜਾਣ ਤੋਂ ਰੋਕਣ ਦਾ ਕੰਮ ਕਰੇ। 

ਕੈਨੇਡਾ ਤੇ ਪੰਜਾਬ ਪੁਲਿਸ ਵਿਚਾਲੇ ਸਾਂਝੀ ਪੁਲਿਸ ਕਾਰਵਾਈ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿਰਫ਼ ਇਹੀ ਇਕ ਰਾਹ ਹੈ, ਜਿਸ ਨਾਲ ਅਸੀਂ ਦੋਵਾਂ ਥਾਵਾਂ ਨੂੰ ਗੈਂਗਸਟਰਾਂ ਤੋਂ ਮੁਕਤ ਕਰਵਾ ਸਕਾਂਗੇ। ਉਨ੍ਹਾਂ ਹਾਈ ਕਮਿਸ਼ਨਰ ਨੂੰ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਖ਼ਾਸ ਤੌਰ ਉਤੇ ਮੁਸ਼ਕਲ ਹਾਲਾਤ ਉਤੇ ਕਾਬੂ ਪਾਉਣ ਵਾਲੀ ਪੰਜਾਬ ਪੁਲਿਸ ਦੀ ਸ਼ਾਨਾਮੱਤੀ ਰਵਾਇਤ ਤੋਂ ਵੀ ਜਾਣੂੰ ਕਰਵਾਇਆ ਅਤੇ ਦੱਸਿਆ ਕਿ ਜੇ ਕੈਨੇਡਾ ਵਰਗੀ ਆਧੁਨਿਕ ਪੁਲਿਸ ਫੋਰਸ ਪੰਜਾਬ ਪੁਲਿਸ ਦਾ ਸਹਿਯੋਗ ਕਰੇਗੀ ਤਾਂ ਇਨ੍ਹਾਂ ਗੈਂਗਾਂ ਦਾ ਆਸਾਨੀ ਨਾਲ ਖ਼ਾਤਮਾ ਕੀਤਾ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਪੰਜਾਬ ਤੇ ਕੈਨੇਡਾ ਪੁਲਿਸ ਵਿਚਾਲੇ ਸਿੱਧੇ ਤਾਲਮੇਲ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਕਿਹਾ ਤਾਂ ਕਿ ਗੈਂਗਸਟਰਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿਉਂਕਿ ਇਹ ਗੈਂਗਸਟਰ ਤੇ ਇਨ੍ਹਾਂ ਦੀਆਂ ਕਾਰਵਾਈਆਂ ਕੈਨੇਡਾ ਤੇ ਪੰਜਾਬ ਦੋਵਾਂ ਥਾਂਵਾਂ ਉਤੇ ਸਮਾਜ, ਅਰਥਚਾਰੇ ਤੇ ਜੀਵਨ ਲਈ ਗੰਭੀਰ ਖ਼ਤਰਾ ਖੜ੍ਹਾ ਕਰ ਰਹੀਆਂ ਹਨ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਸ ਸਹਿਯੋਗ ਨਾਲ ਕੈਨੇਡਾ ਤੇ ਪੰਜਾਬ ਸਫ਼ਲਤਾ ਦੇ ਨਵੇਂ ਦਿਸਹੱਦੇ ਸਿਰਜਣਗੇ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Canadian Government , Canada , Cameron Mackay

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD