Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਰੇਲਵੇ ਲਾਈਨਰਜ਼ ਤੇ ਰੇਲਵੇ ਕਲਿੱਪ ਚੋਰੀ ਕਰਨ ਵਾਲੇ ਤਿੰਨ ਕਥਿਤ ਦੋਸ਼ੀ ਪੁਲਿਸ ਵੱਲੋਂ ਗ੍ਰਿਫਤਾਰ

ਕਥਿਤ ਦੋਸ਼ੀਆਂ ਪਾਸੋਂ 220 ਰੇਲਵੇ ਕਲਿੱਪ ਤੇ 230 ਰੇਲਵੇ ਲਾਈਨਰਜ਼ ਵੀ ਕੀਤੇ ਬਰਾਮਦ

Crime News Punjab, Punjab Police, Police, Crime News, Fatehgarh Sahib Police, Fatehgarh Sahib

5 Dariya News

5 Dariya News

5 Dariya News

ਫ਼ਤਹਿਗੜ੍ਹ ਸਾਹਿਬ/ ਬਸੀ ਪਠਾਣਾਂ , 11 Jun 2022

ਬੀਤੇ ਦਿਨੀਂ ਵੱਖ-ਵੱਖ ਰੇਲਵੇ ਲਾਈਨਜ਼ ਤੋਂ ਰੇਲਵੇ ਲਾਈਨਰ ਤੇ ਰੇਲਵੇ ਕਲਿੱਪ ਚੋਰੀ ਕਰਨ ਵਾਲੇ ਗਿਰੋਹ ਦੇ ਤਿੰਨ ਕਥਿਤ ਦੋਸ਼ੀਆਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਕਾਬੂ ਕੀਤੇ ਕਥਿਤ ਦੋਸ਼ੀਆਂ ਪਾਸੋਂ ਚੋਰੀ ਕੀਤੇ 220 ਰੇਲਵੇ ਕਲਿੱਪ ਤੇ 230 ਰੇਲਵੇ ਲਾਈਨਰ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਡੀ.ਐਸ.ਪੀ. ਬਸੀ ਪਠਾਣਾ ਸ਼੍ਰੀ ਜੰਗਜੀਤ ਸਿੰਘ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਤੀ। 

ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਰੇਲਵੇ ਲਾਈਨ ਤੋਂ ਰੇਲਵੇ ਲਾਈਨਰ ਤੇ ਰੇਲਵੇ ਕਲਿੱਪ ਚੋਰੀ ਹੋ ਗਏ ਸਨ ਜਿਸ ਸਬੰਧੀ ਸ਼ੋਸਲ ਮੀਡੀਆ ’ਤੇ ਵੀ ਗਲਤ ਪ੍ਰਚਾਰ ਸ਼ੁਰੂ ਹੋ ਗਿਆ ਸੀ।ਡੀ.ਐਸ.ਪੀ. ਜੰਗਜੀਤ ਸਿੰਘ ਨੇ ਕਿਹਾ ਕਿ ਥਾਣਾ ਸਰਹਿੰਦ ਦੀ ਪੁਲਿਸ ਵੱਲੋਂ 10 ਅਪ੍ਰੈਲ ਨੂੰ ਧਾਰਾ 457,380, 411 ਤਹਿਤ ਮੁਕੱਦਮਾ ਨੰ: 47 ਦਰਜ਼ ਕੀਤਾ ਗਿਆ ਸੀ । 

ਇਸ ਵਿੱਚ ਕਥਿਤ ਦੋਸ਼ੀ ਸੋਮਾ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਹੰਸਾਲੀ ਥਾਣਾ ਬਡਾਲੀ ਆਲਾ ਸਿੰਘ, ਫ਼ਤਹਿਗੜ੍ਹ ਸਾਹਿਬ, ਸੋਨੂੰ ਸੋਲੰਕੀ ਪੁੱਤਰ ਮੇਘ ਰਾਜ ਸੋਲੰਕੀ ਵਾਸੀ ਪਿੰਡ ਧਿਰਾਊਂ ਜਿਲ੍ਹਾ ਬੁਲੰਦ ਸ਼ਹਿਰ ਯੂ.ਪੀ. ਜੋ ਕਿ ਲੂਣ ਮਿਰਚ ਵਾਲੀ ਗਲੀ ਸਰਹਿੰਦ ਤੋਂ ਕਾਬੂ ਕੀਤੇ ਗਏ ਹਨ, ਨੇ ਪੁਲਿਸ ਤਫਤੀਸ਼ ਵਿੱਚ ਮੰਨੇ ਸਨ ਕਿ ਉਨ੍ਹਾਂ ਨੇ ਰੇਲਵੇ  ਲਾਈਨ ਚੋਲਟੀ ਖੇੜੀ ਤੋਂ ਰੇਲਵੇ ਲਾਈਨਰ ਅਤੇ ਰੇਲਵੇ ਕਲਿੱਪ ਚੋਰੀ ਕੀਤੇ ਸਨ। 

ਕਥਿਤ ਦੋਸ਼ੀਆਂ ਨੇ ਇਹ ਵੀ ਮੰਨਿਆ ਕਿ ਚੋਰੀ ਕੀਤਾ ਸਮਾਨ ਕਬਾੜੀਆ ਨੇਕ ਰਾਜ ਨੂੰ ਵੇਚ ਦਿੱਤਾ ਸੀ, ਜਿਸ ਨੂੰ ਕਿ ਪੁਲਿਸ ਵੱਲੋਂ ਕਾਬੂ ਕਰ ਲਿਆ ਗਿਆ ਹੈ।ਸ. ਜੰਗਜੀਤ ਸਿੰਘ ਨੇ ਦੱਸਿਆ ਕਿ ਥਾਣਾ ਬਡਾਲੀ ਆਲਾ ਸਿੰਘ ਵਿਖੇ ਮਿਤੀ 4-6-2022 ਨੂੰ ਆਈ.ਪੀ.ਸੀ. ਦੀ ਧਾਰਾ 379,427 ਮੁਕੱਦਮਾ ਨੰ:  51 ਦਰਜ਼ ਕੀਤਾ ਗਿਆ ਸੀ ਜਿਸ ਮੁਤਾਬਕ ਨਾ ਮਾਲੂਮ ਵਿਅਕਤੀਆਂ ਵੱਲੋਂ 3 ਤੇ 4 ਜੂਨ ਦੀ ਦਰਮਿਆਨੀ ਰਾਤ ਨੂੰ ਪਿੰਡ ਚੋਲਟੀ ਖੇੜੀ ਰੇਲਵੇ ਕਿਲੋਮੀਟਰ ਨੰ: 6/12  ਤੇ 8/20 ਤੱਕ ਕੁੱਲ 400 ਰੇਲਵੇ ਲਾਈਨਰ਼ ਅਤੇ ਕੁੱਲ 400 ਰੇਲਵੇ ਕਲਿੱਪ ਚੋਰੀ ਕੀਤੇ ਸਨ ਅਤੇ ਇਸ ਤੋਂ ਪਹਿਲਾਂ 8 ਤੇ 9 ਮਈ ਦੀ ਦਰਮਿਆਨੀ ਰਾਤ ਨੂੰ ਰੇਲਵੇ ਕਿਲੋਮੀਟਰ 6/6 ਤੋਂ 6/8 ਤੱਕ ਪਿੰਡ ਚੋਲਟੀ ਖੇੜੀ ਤੋਂ ਕੁੱਲ 60 ਰੇਲਵੇ ਲਾਈਨਰ ਤੇ 60 ਰੇਲਵੇ ਕਲਿੱਪ ਚੋਰੀ ਕੀਤੇ ਗਏ ਸਨ।

ਡੀ.ਐਸ.ਪੀ. ਜੰਗਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਕੱਦਮਾ ਦਰਜ਼ ਕਰਕੇ ਸਬ ਇੰਸਪੈਕਟਰ ਅਰਸ਼ਦੀਪ ਸ਼ਰਮਾ ਮੁੱਖ ਅਫਸਰ ਥਾਣਾ ਬਡਾਲੀ ਆਲਾ ਸਿੰਘ ਤੇ ਏ.ਐਸ.ਆਈ. ਜਗਰੂਪ ਸਿੰਘ ਦੀ ਟੀਮ ਬਣਾ ਕੇ ਦੋਸ਼ੀਆਂ ਨੂੰ ਨਾਭਾ ਦੀ ਨਵੀਂ ਜੇਲ੍ਹ ਤੋਂ ਪ੍ਰੋਡੈਕਸ਼ਨ ਵਰੰਟ ’ਤੇ ਲਿਆ ਕੇ ਮਾਨਯੋਗ ਅਦਾਲਤ ਪਾਸੋਂ ਪੁਲਿਸ ਰਿਮਾਂਡ ਹਾਸਲ ਕਰਕੇ ਕਥਿਤ ਦੋਸ਼ੀਆਂ ਸੋਮਾ ਸਿੰਘ ਤੋਂ 60 ਰੇਲਵੇ ਕਲਿੱਪ ਅਤੇ 65 ਰੇਲਵੇ ਲਾਈਨਰ ਅਤੇ ਸੋਨੂੰ ਸੋਲੰਕੀ ਤੋਂ 65ਰੇਲਵੇ ਕਲਿੱਪ ਅਤੇ 65 ਰੇਲਵੇ ਲਾਈਨਰ ਅਤੇ ਕਬਾੜੀ ਨੇਕ ਰਾਮ ਤੋਂ 85 ਰੇਲਵੇ ਕਲਿੱਪ ਤੇ 100 ਰੇਲਵੇ ਲਾਈਨਰ ਬਰਾਮਦ ਕੀਤੇ ਗਏ। ਇਸ ਤਰ੍ਹਾ ਕੁੱਲ 220 ਰੇਲਵੇ ਕਲਿੱਪ ਅਤੇ 230 ਰੇਲਵੇ ਲਾਈਨਰ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਪੁਲਿਸ ਰੀਮਾਂਡ ਤੇ ਹਨ ਅਤੇ ਉਨ੍ਹਾਂ ਤੋਂ ਹੋਰ ਡੁੰਘਾਈ ਨਾਲ ਪੁਛਗਿਛ ਕੀਤੀ ਜਾ ਰਹੀ ਹੈ।

 

Tags: Crime News Punjab , Punjab Police , Police , Crime News , Fatehgarh Sahib Police , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD