Thursday, 02 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੀਤੀ ਤਾਰੀਫ਼, ਕਿਹਾ- ਰੌੜੀ ਗੜ੍ਹਸ਼ੰਕਰ ਦੇ ਵਿਕਾਸ ਪ੍ਰਤੀ ਬੇਹੱਦ ਸੰਜੀਦਾ ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ ਟਰੱਸਟ ਦੀਆਂ ਲੈਬਾਰਟਰੀਆਂ ਤੋਂ ਹਰ ਸਾਲ 12 ਲੱਖ ਤੋਂ ਵਧੇਰੇ ਲੋਕ ਕਰਵਾ ਰਹੇ ਨੇ ਟੈਸਟ : ਡਾ.ਓਬਰਾਏ Chandigarh-Punjab Union of Journalists ਨੇ ਮਈ ਦਿਵਸ 'ਤੇ ਮਨੁੱਖੀ ਲੜੀ ਬਣਾਈ ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਵੋਟਾਂ ਬਣਾਉਣ ਲਈ ਆਖ਼ਰੀ ਮਿਤੀ 4 ਮਈ: ਘਨਸ਼ਿਆਮ ਥੋਰੀ 1212 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ- ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਹਲਕਾ ਮਜੀਠਾ ਦੇ ਕਾਂਗਰਸੀ ਆਗੂਆਂ ਨੇ ਗੁਰਜੀਤ ਸਿੰਘ ਔਜਲਾ ਨਾਲ ਕੀਤੀ ਮੀਟਿੰਗ ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ- ਹਰਭਜਨ ਸਿੰਘ ਈ ਟੀ ਓ ਮਜ਼ਦੂਰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ ਐਲਪੀਯੂ ਦੀ ਪ੍ਰੋ-ਚਾਂਸਲਰ, ਸ਼੍ਰੀਮਤੀ ਰਸ਼ਮੀ ਮਿੱਤਲ, ਆਨਰੇਰੀ ਕਰਨਲ ਰੈਂਕ ਨਾਲ ਸਨਮਾਨਿਤ ਸਾਬਕਾ ਕਾਂਗਰਸੀ ਦਲਵੀਰ ਗੋਲਡੀ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਸੰਗਰੂਰ ਵਿੱਚ ਪਾਰਟੀ ਦੀ ਸਥਿਤੀ ਹੋਈ ਹੋਰ ਮਜ਼ਬੂਤ ਮੀਤ ਹੇਅਰ ਦੀਆਂ ਚੋਣ ਮੀਟਿੰਗਾਂ ਵਿੱਚ ਜੁੜਨ ਲੱਗੇ ਭਾਰੀ ਇਕੱਠ ਕਿਸਾਨਾਂ ਨੇ ਕੀਤਾ ਔਜਲਾ ਦਾ ਸਮਰਥਨ ਲੁਧਿਆਣੇ 'ਚ ਮੇਰੀ ਜਿੱਤ, ਪਿੱਠ 'ਚ ਛੁਰਾ ਮਾਰਨ ਵਾਲਿਆਂ ਲਈ ਇੱਕ ਸਬਕ ਸਿੱਧ ਹੋਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਰਾਜਾ ਵੜਿੰਗ ਦੀ ਜਿੱਤ ਯਕੀਨੀ ਬਣਾਉਣ ਲਈ ਲੁਧਿਆਣਾ 'ਚ ਡੇਰਾ ਲਾਵਾਂਗਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਨੌਜਵਾਨ ਆਗੂ ਡਾ: ਜਤਿੰਦਰ ਸਿੰਘ ਮਾਨ ਸਮੇਤ 100 ਨੌਜਵਾਨ ਭਾਜਪਾ ਵਿੱਚ ਸ਼ਾਮਲ

 

ਅੰਗਰੇਜ਼ ਭਾਰਤ ਨੂੰ ਲਗਾਤਾਰ ਲੁੱਟਦੇ ਰਹੇ, ਪਰ ਕਾਂਗਰਸ ਅਤੇ ਭਾਜਪਾ ਨੇ ਵਾਰੋ-ਵਾਰੀ ਲੁੱਟਿਆ : ਭਗਵੰਤ ਮਾਨ

ਨਵੇਂ ਹਿਮਾਚਲ ਦੀ ਸਿਰਜਣਾ ਲਈ ਲੋਕਾਂ ਨੂੰ ਕਾਂਗਰਸ ਅਤੇ ਭਾਜਪਾ ਨੂੰ ਬਾਹਰ ਦਾ ਰਸਤਾ ਦਿਖਾਉਣ ਦਾ ਸੱਦਾ

Bhagwant Mann, Arvind Kejriwal, AAP, Aam Aadmi Party, Aam Aadmi Party Himachal, Hamirpur, Himachal Pradesh, Himachal

Web Admin

Web Admin

5 Dariya News

ਹਮੀਰਪੁਰ , 11 Jun 2022

ਦੇਸ਼ ਨੂੰ ਲੁੱਟਣ ਲਈ ਕਾਂਗਰਸ ਅਤੇ ਭਾਜਪਾ ’ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਅੰਗਰੇਜ਼ਾਂ ਨੇ ਭਾਰਤ ਨੂੰ 200 ਸਾਲ ਗੁਲਾਮ ਬਣਾਇਆ ਪਰ ਆਜ਼ਾਦੀ ਤੋਂ ਬਾਅਦ ਕਾਂਗਰਸ ਅਤੇ ਭਾਜਪਾ ਨੇ ਸਾਨੂੰ ਵਾਰੋ-ਵਾਰੀ ਪੰਜ-ਪੰਜ ਸਾਲ ਲਈ ਗੁਲਾਮੀ ਵਿਚ ਰੱਖਿਆ।ਅੱਜ ਇੱਥੇ ਇੱਕ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਨੇ ਲੋਕਾਂ ਦਾ ਪੈਸਾ ਲੁੱਟਣ ਲਈ ਇਕ-ਦੂਜੇ ਨਾਲ ਦੋਸਤਾਨਾ ਮੈਚ ਖੇਡਿਆ। 

ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਵਾਂਗ ਇਨ੍ਹਾਂ ਪਾਰਟੀਆਂ ਨੇ ਵੀ ਲੋਕਾਂ ਦੇ ਹੱਕਾਂ 'ਤੇ ਡਾਕਾ ਮਾਰਿਆ ਪਰ ਲੋਕਾਂ ਕੋਲ ਉਨ੍ਹਾਂ ਨੂੰ ਵਾਰ-ਵਾਰ ਚੁਣਨ ਤੋਂ ਇਲਾਵਾ ਹੋਰ ਕੋਈ ਚਾਰਾ ਵੀ ਨਹੀਂ ਸੀ। ਭਗਵੰਤ ਮਾਨ ਨੇ ਕਿਹਾ ਕਿ ਹੁਣ 'ਆਪ' ਦੇ ਰੂਪ 'ਚ ਲੋਕਾਂ ਨੂੰ ਦੇਸ਼ 'ਚ ਬਦਲਾਅ ਲਿਆਉਣ ਲਈ ਬਦਲ ਮਿਲਿਆ ਹੈ ਅਤੇ ਲੋਕ 'ਆਪ' ਨੂੰ ਚੁਣ ਕੇ ਭਾਜਪਾ ਅਤੇ ਕਾਂਗਰਸ ਨੂੰ ਨਾਕਾਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਦਿੱਲੀ ਤੋਂ ਸ਼ੁਰੂ ਹੋਈ ਬਦਲਾਅ ਦੀ ਹਨੇਰੀ ਨੇ ਪੰਜਾਬ ਵਿਚ ਆਪਣਾ ਪੂਰਾ ਅਸਰ ਦਿਖਾਇਆ ਅਤੇ ਹੁਣ ਇਹ ਸਮੁੱਚੇ ਦੇਸ਼ ਵਿੱਚ ਹੂੰਝਾ ਫੇਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ 'ਆਪ' ਹਿਮਾਚਲ ਪ੍ਰਦੇਸ਼ 'ਚ ਵੀ ਸਿਆਸੀ ਝੱਖੜ ਝੁਲਾਉਣ ਲਈ ਤਿਆਰ ਹੈ ਅਤੇ ਕਾਂਗਰਸ ਤੇ ਭਾਜਪਾ ਨੂੰ ਪਹਾੜੀ ਸੂਬੇ 'ਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਜਾਵੇਗਾ। 

ਭਗਵੰਤ ਮਾਨ ਨੇ ਲੋਕਾਂ ਨੂੰ ਇੱਕ ਨਵਾਂ ਅਤੇ ਖੁਸ਼ਹਾਲ ਹਿਮਾਚਲ ਸਿਰਜਣ ਲਈ ਕਾਂਗਰਸ ਅਤੇ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨ ਦੀ ਅਪੀਲ ਕੀਤੀ।ਕਾਂਗਰਸ ਆਗੂ ਰਾਹੁਲ ਗਾਂਧੀ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ 50 ਸਾਲ ਦੀ ਉਮਰ ਪਾਰ ਕਰਨ ਦੇ ਬਾਵਜੂਦ ਨਹਿਰੂ-ਗਾਂਧੀ ਪਰਿਵਾਰ ਦਾ ਇਹ ਸਪੁੱਤਰ ਅੱਜ ਵੀ ਨੌਜਵਾਨ ਆਗੂ ਹੈ। 

ਉਨ੍ਹਾਂ ਕਿਹਾ ਕਿ 37 ਸਾਲ ਦੀ ਉਮਰ ਪਾਰ ਕਰਨ ਤੋਂ ਬਾਅਦ ਕਿਸੇ ਨੌਜਵਾਨ ਨੂੰ ਸਰਕਾਰੀ ਨੌਕਰੀ ਦੇਣ ਤੋਂ ਤਾਂ ਰੋਕ ਦਿੱਤਾ ਜਾਂਦਾ ਹੈ ਪਰ ਦੂਜੇ ਪਾਸੇ 94 ਸਾਲ ਦਾ ਵਿਅਕਤੀ ਵਿਧਾਇਕ ਜਾਂ ਐਮ.ਪੀ. ਬਣਨ ਲਈ ਚੋਣ ਲੜਦਾ ਹੈ ਜੋ ਕਿ ਸਰਾਸਰ ਗਲਤ ਹੈ। ਭਗਵੰਤ ਮਾਨ ਨੇ ਕਿਹਾ ਕਿ 'ਆਪ' ਦੇਸ਼ 'ਚ ਬਦਲਾਅ ਦਾ ਧੁਰਾ ਹੈ, ਜਿਸ ਦੀ ਝਲਕ ਪੰਜਾਬ 'ਚ ਆਪ ਦੇ 70 ਤੋਂ ਵੱਧ ਵਿਧਾਇਕਾਂ ਤੋਂ ਦਿਸ ਜਾਂਦੀ ਹੈ ਕਿਉਂ ਜੋ ਇਹ ਵਿਧਾਇਕ 35 ਸਾਲ ਤੋਂ ਵੀ ਘੱਟ ਉਮਰ ਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਿੱਥੇ ਸਕੂਲਾਂ ਨੂੰ ਮਿਡ-ਡੇ-ਮੀਲ ਦੀਆਂ ਇਮਾਰਤਾਂ ਵਿੱਚ ਤਬਦੀਲ ਕਰ ਦਿੱਤਾ, ਉੱਥੇ ਹੀ ਦਿੱਲੀ ਅਤੇ ਪੰਜਾਬ ਦੀਆਂ 'ਆਪ' ਸਰਕਾਰਾਂ ਨੇ ਉਨ੍ਹਾਂ ਨੂੰ ‘ਸਿੱਖਿਆ ਦੇ ਮੰਦਰ’ ਵਿੱਚ ਬਦਲ ਦਿੱਤਾ, ਜਿੱਥੋਂ ਨੌਕਰੀਆਂ ਦੇਣ ਵਾਲੇ ਪੈਦਾ ਕੀਤੇ ਜਾ ਰਹੇ ਹਨ, ਨਾ ਕਿ ਨੌਕਰੀਆਂ ਮੰਗਣ ਵਾਲੇ। ਮਿਆਰੀ ਸਿੱਖਿਆ ਨੂੰ ਸਾਰੀਆਂ ਸਮੱਸਿਆਵਾਂ ਦਾ ਇਕਮਾਤਰ ਹੱਲ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਅਜਿਹਾ ਸ਼ਕਤੀਸ਼ਾਲੀ ਵਸੀਲਾ ਹੈ ਜੋ ਲੋਕਾਂ ਦਾ ਜੀਵਨ ਨੂੰ ਬਦਲ ਸਕਦਾ ਹੈ। 

ਭਗਵੰਤ ਮਾਨ ਨੇ ਕਿਹਾ ਕਿ ਮਿਆਰੀ ਸਿੱਖਿਆ ਰਾਹੀਂ ਆਮ ਆਦਮੀ ਨੂੰ ਸਮਰੱਥਵਾਨ ਬਣਾਉਣ ਲਈ ਲੋਕਾਂ ਨੂੰ 'ਆਪ' ਦਾ ਸਮਰਥਨ ਕਰਨਾ ਚਾਹੀਦਾ ਹੈ ਜਿਵੇਂ ਕਿ ਦਿੱਲੀ ਅਤੇ ਪੰਜਾਬ ਵਿਚ ਹੋਇਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਿਰਫ਼ ਲੀਡਰਾਂ ਦੇ ਬੋਲਣ ਨਾਲ ਗਰੀਬੀ ਦੂਰ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਸਿੱਖਿਆ ਉਹ ਰਸਤਾ ਹੈ ਜੋ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕ ਕੇ ਗੁਰਬਤ ਤੋਂ ਬਾਹਰ ਕੱਢ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਲੋਕ ਪਹਾੜੀ ਸੂਬੇ ਦੀ ਕਾਇਆ ਕਲਪ ਲਈ ਦਿੱਲੀ ਅਤੇ ਪੰਜਾਬ ਵਰਗੀ ਇਮਾਨਦਾਰ ਅਤੇ ਕੰਮ ਕਰਨ ਵਾਲੀ ਸਰਕਾਰ ਚਾਹੁੰਦੇ ਹਨ।

ਹਿਮਾਚਲ ਪ੍ਰਦੇਸ਼ ਦੇ ਲੋਕਾਂ ਨਾਲ ਭਾਵੁਕ ਸਾਂਝ ਪ੍ਰਗਟਾਉਂਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਦਿਨਾਂ ਨੂੰ ਯਾਦ ਕੀਤਾ ਜਦੋਂ ਉਹ ਸੂਬੇ ਦੇ ਦੌਰੇ ਉਤੇ ਆਉਂਦੇ ਸਨ। ਉਨ੍ਹਾਂ ਕਿਹਾ ਕਿ ਦੇਵ ਭੂਮੀ ਹਿਮਾਚਲ ਪ੍ਰਦੇਸ਼ ਭਾਗਾਂ ਵਾਲੀ ਧਰਤੀ ਹੈ ਅਤੇ ਇੱਥੇ ਆ ਕੇ ਆਪਣੇ ਆਪ ਨੂੰ ਸੁਭਾਗਾ ਸਮਝਦੇ ਹਨ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਨੌਜਵਾਨ ਬਹੁਤ ਪ੍ਰਤਿਭਾਸ਼ਾਲੀ ਅਤੇ ਕਾਬਲ ਹਨ ਅਤੇ ਹੁਣ ਸਮਾਂ ਆ ਗਿਆ ਹੈ ਜਦੋਂ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਉਨ੍ਹਾਂ ਦੀ ਅਥਾਹ ਸਮਰੱਥਾ ਨੂੰ ਤਲਾਸ਼ਿਆ ਜਾਵੇ।

 

Tags: Bhagwant Mann , Arvind Kejriwal , AAP , Aam Aadmi Party , Aam Aadmi Party Himachal , Hamirpur , Himachal Pradesh , Himachal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD