Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

‘ਪਾਣੀ ਦੇ ਰਾਖੇ ’ ਮੁਹਿੰਮ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਪਿੰਡ ਮਹਾਂਦੇਵ ਕਲਾਂ ਵਿਖੇ ਲੱਗਾ ਕਿਸਾਨ ਜਾਗਰੂਕਤਾ ਕੈਂਪ

ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੇ ਜਰੂਰੀ ਨੁਕਤੇ ਦੱਸੇ

DC Gurdaspur, Mohammad Ishfaq, Gurdaspur, Deputy Commissioner Gurdaspur

Web Admin

Web Admin

5 Dariya News

ਧਾਰੀਵਾਲ (ਗੁਰਦਾਸਪੁਰ) , 12 Jun 2022

Last updated on: Jun 12, 2022, 00:00 IST

ਜਨਾਬ ਮੁਹੰਮਦ ਇਸ਼ਫਾਕ, ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ‘ਪਾਣੀ ਦੇ ਰਾਖੇ-ਪਰਿਵਾਰ ਦੇ ਰਾਖੇ ਬਣੋ’ ਦਾ ਸੱਦਾ ਦਿੰਦਿਆਂ ਕਿਹਾ ਕਿ ਅੱਜ ਸਮੇਂ ਦੀ ਲੋੜ ਨੂੰ ਸਮਝਿਦਆਂ ਅਤੇ ਆਪਣੀ ਆਉਣ ਵਾਲੀ ਪੀੜ੍ਹੀ ਦੇ ਭਵਿੱਖ ਨੂੰ ਮੁੱਖ ਰੱਖਦਿਆਂ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਵੇ ਤੇ ਖੇਤੀ ਵਿਭਾਗ ਦੇ ਮਾਹਿਰਾਂ ਵਲੋਂ ਦੱਸੇ ਗਏ ਜਰੂਰੀ ਨੁਕਤਿਆਂ ਰਾਹੀ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਵੇ।

 ਡਿਪਟੀ ਕਮਿਸ਼ਨਰ ਅੱਜ ਧਾਰੀਵਾਲ ਬਲਾਕ ਦੇ ਪਿੰਡ ਮਹਾਂਦੇਵ ਕਲਾਂ ਵਿਖੇ ਲਗਾਏ ਕਿਸਾਨ ਜਾਗਰੂਕਤਾ ਕੈਂਪ ਵਿਚ ਪਹੁੰਚੇ ਸਨ। ਇਸ ਮੌਕੇ ਡਾ. ਰਣਧੀਰ ਠਾਕੁਰ ਖੇਤੀਬਾੜੀ ਅਫਸਰ, ਡਾ. ਗੁਰਦੇਵ ਸਿੰਘ, ਸਰਪੰਚ ਰਜਵਿੰਦਰ ਸਿੰਘ ਸਮੇਤ ਪਿੰਡਵਾਸੀ ਮੋਜੂਦ ਸਨ।

ਡਿਪਟੀ ਕਮਿਸ਼ਨਰ ਕਿਸਾਨਾਂ ਨੂੰ ਘੱਟੋ ਘੱਟ ਇੱਕ ਤਿਹਾਈ ਰਕਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਕਰਨ ਤੇ ਖੇਤੀ ਦੀਆਂ ਨਵੀਆਂ ਤਕਨੀਕਾਂ ਸਬੰਧੀ ਜਾਣਕਾਰੀ ਦੇਣ ਲਈ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਸਨ। 

ਉਨਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਇਸ ਲਈ ਕਿਸਾਨ ਸਮੇਂ ਦੀ ਮੁੱਖ ਲੋੜ ਨੂੰ ਸਮਝਦੇ ਹੋਏ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣ।

ਡਿਪਟੀ ਕਮਿਸ਼ਨਰ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ ਦਿੰਦਿਆਂ ਨੇ ਕਿਹਾ ਕਿ ਨਸ਼ਾ ਇੱਕ ਬਿਮਾਰੀ ਹੈ, ਜਿਸਦਾ ਇਲਾਜ ਸੰਭਵ ਹੈ। ਉਨਾਂ ਦੱਸਿਆ ਕਿ ਨਸ਼ਾ ਪੀੜਤ ਵਿਅਕਤੀ ਆਪਣਾ ਇਲਾਜ ਕਰਵਾ ਸਕਦਾ ਹੈ ਤੇ ਇਲਾਜ ਮੁਫਤ ਕੀਤਾ ਜਾਂਦਾ ਹੈ। ਕੋਈ ਵੀ ਨਸ਼ਾ ਪੀੜਤ 62391-39973 ਵਟਸਐਪ ਨੰਬਰ ’ਤੇ ਮੈਸੇਜ ਕਰਕੇ ਆਪਣਾ ਇਲਾਜ ਕਰਵਾ ਸਕਦਾ ਹੈ। 

ਇਸ ਮੌਕੇ ਡਾ. ਗੁਰਦੇਵ ਸਿੰਘ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਸਬੰਧੀ ਵਿਸਥਾਰ ਵਿਚ ਜਾਣਕਾਰੀ ਦਿੱਤੀ। ਉਨਾਂ ਦੱਸਿਆ ਕਿ ਕਣਕ ਦੇ ਵੱਢਾਂ ਨੂੰ ਪਾਣੀ ਦੇਣਾ, ਤਿੰਨ ਦਿਨਾਂ ਬਾਅਦ ਵੱਤਰ ਆਉਣ ਦੋ ਵਾਰ ਵਾਹ ਕੇ ਸਹਾਗਾ ਮਾਰ ਕੇ ਲੇਵਲ ਰਾਵਾ ਫੇਰਿਆ ਜਾਵੇ ਅਤੇ ਖੇਤ ਛੱਡ ਦਿਤਾ ਜਾਵੇ, ਬਿਜਾਈ ਤੋ 3 ਦਿਨ ਪਹਿਲਾਂ ਖੇਤ ਨੂੰ ਪਾਣੀ ਲਗਾਇਆ ਜਾਵੇ, 3 ਦਿਨਾਂ ਬਾਅਦ ਤੱਕ ਵੱਤਰ ਆਉਣ ਤੋ ਤੇ 2 ਵਾਰ ਵਾਹੁਣ ਉਪਰੰਤ 3 ਸੁਹਾਗੇ ਮਾਰੇ ਜਾਣ। ਉਸੇ ਦਿਨ ਬਿਜਾਈ ਸਵੇਰੇ ਜਾਂ ਸ਼ਾਮ ਵੇਲੇ ਕੀਤੀ ਜਾਵੇ। 

ਝੋਨੇ ਦੀ ਸਿੱਧੀ ਬਿਜਾਈ ਸਿਰਫ ਦਰਮਿਆਨੀਆਂ ਤੇ ਭਾਰੀਆਂ ਜਮੀਨਾਂ ਵਿੱਚ ਹੀ ਕਰੋ, ਹਲਕੀਆਂ ਜਮੀਨਾਂ ਵਿੱਚ ਝੋਨੇ ਦੀ ਸਿੱਧੀ ਨਾ ਕੀਤੀ ਜਾਵੇ । ਬੀਜ ਦੀ ਮਾਤਰਾ ਸਬੰਧੀ ਉਨਾਂ ਦੱਸਿਆ ਕਿ ਬੀਜ 8-10 ਕਿਲੋ  ਪ੍ਰਤੀ ਏਕੜ ਬੀਜ ਬੀਜਣ ਤੋ ਪਹਿਲਾਂ 8-12 ਘੰਟੇ  ਪਾਣੀ  ਚ  ਡੁਬੋ  ਕੇ ਛਾਂਵੇ  ਸੁਕਾਉਣ ਉਪਰੰਤ 3 ਗਾ੍ਰਮ ਪ੍ਰਤੀ ਕਿਲੋ ਸਪਰਿੰਟ ਦਵਾਈ ਨਾਲ ਬੀਜ ਨੂੰ ਸੋਧ ਸੋਧ ਕੇ 7.5 –8 ਇੰਚ  ਦੂਰ ਕਤਾਰਾਂ ਵਿੱਚ 1.25-1.50 ਵਿੱਚ ਇੰਚ ਡੂੰਗੀ ਬਿਜਾਈ ਕਰੋ। 

ਨਦੀਨਨਾਸ਼ਕ ਸਬੰਧੀ ਉਨਾਂ ਦੱਸਿਆ ਕਿ ਬਿਜਾਈ ਦੇ ਤੁਰੰਤ ਬਾਅਦ ਪੈਡੀਮੈਥਾਨਿਨ ਸਟੈਪ 1 ਲੀਟਰ ਦਵਾਈ 200 ਲੀਟਰ ਪਾਣੀ ਚ ਘੋਲ ਕੇ ਸਵੇਰ ਜਾਂ ਸ਼ਾਮ ਵੇਲੇ ਸਪਰੇਅ ਕੀਤੀ ਜਾਵੇ । ਫਸਲ ਨੂੰ ਪਹਿਲਾ ਪਾਣੀ 21 ਦਿਨਾਂ ਬਾਅਦ ਲਗਾਇਆ ਜਾਵੇ ਅਤੇ ਬਾਅਦ ਵਿੱਚ ਲੋੜ ਅਨੁਸਾਰ ਜਾਂ ਹਰ 5 ਵੇਂ ਦਿਨ ਪਾਣੀ ਲਗਾਇਆ ਜਾਵੇ ।

ਨਦੀਨ ਨਾਸ਼ਕ ਦਵਾਈਆਂ ਸਬੰਧੀ ਉਨਾਂ ਦੱਸਿਆ ਕਿ ਸਵਾਕ, ਸਵਾਕੀ, ਝੋਨੇ ਦੇ ਮੇਥੇ ਲਈ ਨੋਮਨੀਗੋਲਡ ਦਵਾਈ ਮਾਤਰਾ ,100 ਮਿਲੀਲੀਟਰ, ਨਦੀਨਾਂ  ਦੀ  ਅਵਸਥਾ , 2-4 ਪੱਤੇ , ਇਸੇ ਤਰਾਂ ਗੁੜਤ ਮਧਾਨ, ਚੀਨੀ ਘੋੜਾ ਘਾਹ ਚਿੜੀ ਘਾੜ , ਤੱਕੜੀ ਘਾਹ ਨਦੀਨਾਂ ਲਈ ਦਵਾਈ ਰਾਈਸ ਸਟਾਰ –400 ਮਿਲੀਲੀਟਰ –2-4 ਪੱਤੇ , ਨਦੀਨ ਚੌੜੇ ਪੱਤੇ ਵਾਲੇ ਨਦੀਨ , ਝੋਨੇ ਦੇ ਮੇਥੇ , ਗੰਢੀ ਵਾਲਾ ਤੀਲਾ ਲਈ ਦਵਾਈ ਐਲਮੀਕਸ –8 ਗਾ੍ਰਮ, 2-4 ਪੱਤੇ , ਸਵਾਕ , ਸਵਾਂਕੀ , ਚੀਨੀ ਘੋੜਾ ਘਾਹ , ਚੌੜੇ ਪੱਤੇ ਵਾਲੇ, ਝੋਨੇ ਦੇ ਮੇਥੇ ਲਈ ਦਵਾਈ ਵਿਵਾਇਆ ,900 ਮਿਲੀਲੀਟਰ –1-2 ਪੱਤੇ  ਅਤੇ ਨਦੀਨ ਸਵਾਂਕ , ਸਵਾਂਕੀ , ਚੀਨੀ ਘੋੜਾ ਘਾਹ, ਚੋੜੇ ਪੱਤੇ ਵਾਲੇ , ਝੋਨੇ ਦੇ ਮੈਥੇ ਲਈ ਦਵਾਈ ਕੌਸਿਲ ਐਕਟਿਵ-90 ਗਾ੍ਰਮ –1-2 ਪੱਤੇ ।

ਖਾਂਦਾਂ ਦੀ ਵਰਤੋ ਸਬੰਧੀ ਉਨਾਂ ਦੱਸਿਆ ਕਿ ਪਰਮਲ ਵਾਸਤੇ 4 ਹਫ ਤੇ ਬਾਅਦ 1 ਬੈਗ ਯੂਰੀਆ , 6 ਹਫਤੇ ਬਾਅਦ 1 ਬੈਗ ਯੂਰੀਆਂ , 9 ਹਫਤੇ ਬਾਅਦ ਇੱਕ ਬੈਗ ਯੂਰੀਆ , ਬਾਸਮਤੀ ਵਾਸਤੇ - 3 ਹਫਤੇ ਬਾਅਫ 18 ਕਿਲੋ ਯੂਰੀਆਂ, 6 ਹਫਤੇ ਬਾਅਦ 18 ਕਿਲੋ ਯੂਰੀਆ, 9 ਹਫਤੇ ਬਾਅਦ 18 ਕਿਲੋ ਯੂਰੀਆਂ ਪਾਈ ਜਾਵੇ। ਉਨਾਂ ਕਿਹਾ ਕਿ ਡੀ. ਏ. ਪੀ. ਖਾਦ ਦੀ ਲੋੜ ਨਹੀ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਤੇ ਕਿਹਾ ਕਿ ਲੋਕ ਆਪਣੀ ਕੋਈ ਵੀ ਮੁਸ਼ਕਿਲ ਵਟਸਐਪ ਨੰਬਰ 62393-01830 ’ਤੇ ਭੇਜ ਸਕਦੇ ਹਨ ਜਾਂ ਰੋਜਾਨਾ ਸਵੇਰੇ 11 ਵਜੇ ਆਪਣੇ ਘਰ ਤੋਂ ਹੀ ਡਿਪਟੀ ਕਮਿਸ਼ਨਰ ਨਾਲ ਜੂਮ ਮੀਟਿੰਗ ਕਰਕੇ ਆਪਣੀ ਮੁਸ਼ਕਿਲ ਦੱਸ ਸਕਦੇ ਹਨ। 

ਜੂਮ ਮੀਟਿੰਗ ਕਰਨ ਲਈ ਯੂਜਰ ਆਈ.ਡੀ 96469-76098 ਤੇ ਪਾਸਵਰਡ 22 ਲਗਾ ਕੇ ਗੱਲ ਕਰ ਸਕਦੇ ਹਨ। ਇਸ ਤੋਂ ਇਲਾਵਾ ਲੋਕ ਕਿਸੇ ਵੀ ਸਮੱਸਿਆ ਸਬੰਧੀ ਵਟਸਐਪ ਨੰਬਰ 62393-01830  ਜਾਂ ਈਮੇਲ [email protected] ਉੱਤੇ ਸ਼ਿਕਾਇਤ ਭੇਜ ਸਕਦੇ ਹਨ।

ਇਸ ਮੌਕੇ ਪਿੰਡ ਵਾਸੀਆਂ ਵਲੋਂ ਨਹਿਰੀ ਪਾਣੀ ਛੱਡਣ, ਸਕੂਲਾਂ ਵਿਚ ਹੋਰ ਬਿਹਤਰ ਮੁੱਢਲਾ ਢਾਂਚਾ ਮੁਹੱਈਆ ਕਰਵਾਉਣ ਤੇ ਰਸਤਾ ਪੱਕੇ ਕਰਨ ਆਦਿ ਮੁਸ਼ਕਿਲਾਂ ਦੱਸੀਆਂ, ਜਿਨਾਂ ਨੂੰ ਸੁਣਨ ਉਪਰੰਤ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਮੁਸ਼ਕਿਲਾਂ ਹੱਲ ਕਰਨ ਲਈ ਸਖ਼ਤ ਹਦਾਇਤਾਂ ਕੀਤੀਆਂ।

 

Tags: DC Gurdaspur , Mohammad Ishfaq , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD