Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਾਨ ਸਰਕਾਰ ‘ਪੰਜਾਬ ਯੂਨੀਵਰਸਿਟੀ ਚੰਡੀਗੜ੍ਹ’ ਨੂੰ ਕਿਸੇ ਵੀ ਕੀਮਤ ’ਤੇ ਨਰਿੰਦਰ ਮੋਦੀ ਨੂੰ ਹੜੱਪਣ ਨਹੀਂ ਦੇਵੇਗੀ : ਮਲਵਿੰਦਰ ਸਿੰਘ ਕੰਗ

ਪੀ.ਯੂ ’ਤੇ ਪੰਜਾਬ ਦਾ ਸੰਵਿਧਾਨਕ, ਜ਼ਜਬਾਤੀ ਅਤੇ ਇਤਿਹਾਸਕ ਹੱਕ : ਮਲਵਿੰਦਰ ਸਿੰਘ ਕੰਗ

Malwinder Singh Kang, AAP, Aam Aadmi Party, Aam Aadmi Party Punjab, AAP Punjab, Panjab University, PU

Web Admin

Web Admin

5 Dariya News

ਚੰਡੀਗੜ੍ਹ , 12 Jun 2022

Last updated on: Jun 12, 2022, 00:00 IST

‘ਪੰਜਾਬ ਯੂਨੀਵਰਸਿਟੀ ਚੰਡੀਗੜ੍ਹ’  ਪੰਜਾਬ ਦੀ ਵਿਰਾਸਤ ਹੈ ਅਤੇ ਭਗਵੰਤ ਮਾਨ ਸਰਕਾਰ ਇਸ ਵਿਰਾਸਤ ਨੂੰ ਕਿਸੇ ਵੀ ਕੀਮਤ ’ਤੇ ਹੜੱਪਣ ਨਹੀਂ ਦੇਵੇਗੀ। ਮੋਦੀ ਸਰਕਾਰ ਵੱਲੋਂ ਪੰਜਾਬ ਦੀਆਂ ਵਿਰਾਸਤੀ ਸਿੱਖਿਆ ਸੰਸਥਾਵਾਂ ’ਤੇ ਕਬਜਾ ਕਰਨ ਦੀ ਸੋਚ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਸੜਕ ਤੋਂ ਲੈ ਕੇ ਸੰਸਦ ਤੱਕ ਸੰਘਰਸ਼ ਕਰੇਗੀ।’ 

ਇਹ ਪ੍ਰਗਟਾਵਾ ਕਰਦਿਆ ‘ਆਪ’ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਮੋਦੀ ਸਰਕਾਰ ’ਤੇ ਪੰਜਾਬ ਦੇ ਸਾਧਨਾਂ ਅਤੇ ਵਿਰਾਸਤੀ ਸੰਸਥਾਵਾਂ ’ਤੇ ਕਬਜ਼ੇ ਕਰਨ ਦੋਸ਼ ਲਾਇਆ ਹੈ।

ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਮਲਵਿੰਦਰ ਸਿੰਘ ਕੰਗ ਨੇ ਮੋਦੀ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪੰਜਾਬ ਕੋਲੋਂ ਖੋਹਣ ਲਈ ਕੀਤੇ ਜਾ ਰਹੇ ਯਤਨਾਂ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ, ‘‘ਪੰਜਾਬ ਯੂਨੀਵਰਸਿਟੀ (ਪੀ.ਯੂ) ’ਤੇ ਪੰਜਾਬ ਸੂਬੇ ਦਾ ਸੰਵਿਧਾਨਕ, ਜ਼ਜਬਾਤੀ ਅਤੇ ਇਤਿਹਾਸਕ ਹੱਕ ਹੈ। 

ਇਹ ਸਾਡੀ ਸ਼ਾਨਦਾਰ ਅਤੇ ਗੌਰਵਮਈ ਵਿਰਾਸਤ ਹੈ। ਪੀ. ਯੂ ਨੇ ਖੋਜ, ਖੇਡਾਂ, ਵਿਦਿਅਕ ਅਤੇ ਰਾਜਨੀਤਿਕ ਖੇਤਰਾਂ ’ਚ ਮਾਰਕੇਬਾਜ ਉਪਲੱਬਧੀਆਂ ਪ੍ਰਾਪਤ ਕੀਤੀਆਂ ਹਨ। ਪੰਜਾਬ ਦੀਆਂ ਵਿਰਾਸਤਾਂ ਅਤੇ ਹੱਕਾਂ ਦੀ ਰੱਖਿਆ ਬਾਰੇ ਆਮ ਆਦਮੀ ਪਾਰਟੀ ਕੋਈ ਸਮਝੌਤਾ ਨਹੀਂ ਕਰੇਗੀ।’’

ਕੰਗ ਨੇ ਅੱਗੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਾਂਝੇ ਤੇ ਮਹਾਂਪੰਜਾਬ ਦੀ ਵਿਰਾਸਤ ਹੈ ਅਤੇ ਇਸ ਸੰਸਥਾ ਨੇ ਵਿਸ਼ਵ ਪੱਧਰ ’ਤੇ ਨਾਮਣਾ ਖੱਟਿਆ ਹੈ। ਦੇਸ਼ ਦੀ ਵੰਡ ਤੋਂ ਬਾਅਦ ਪੰਜਾਬ ਦੀ ਇਸ ਵਿਰਾਸਤ ਨੂੰ ਕਾਇਮ ਰੱਖਦਿਆਂ ਪਹਿਲਾਂ ਸ਼ਿਮਲੇ ਅਤੇ ਫਿਰ ਚੜ੍ਹਦੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ’ਚ ਸਥਾਪਤ ਕੀਤਾ ਗਿਆ ਸੀ। 

ਇਸ ਲਈ ਪੰਜਾਬ ਯੂਨੀਵਰਸਿਟੀ ਉਤੇ ਕੇਵਲ ਤੇ ਕੇਵਲ ਪੰਜਾਬ ਦਾ ਹੱਕ ਹੈ ਅਤੇ ਕੋਈ ਵੀ ਕੇਂਦਰ ਸਰਕਾਰ ਇਸ ਵਿਰਾਸਤ ਨੂੰ ਪੰਜਾਬ ਤੋਂ ਖੋਹ ਨਹੀਂ ਸਕਦੀ। ‘ਆਪ’ ਆਗੂ ਨੇ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਸਮੇਤ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ’ਤੇ ਪੰਜਾਬ ਦੇ ਹੱਕਾਂ ’ਤੇ ਡਾਕੇ ਮਾਰਨ ਅਤੇ ਵਿਰਾਸਤਾਂ ਨੂੰ ਬਰਬਾਦ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ’ਤੇ ਲੰਮਾਂ ਸਮਾਂ ਰਾਜ ਕਰਨ ਵਾਲੀਆਂ ਇਨਾਂ ਪਾਰਟੀਆਂ ਨੇ ਸੂਬੇ ਦੀਆਂ ਸਾਰੀਆਂ ਮਹਾਨ ਯੂਨੀਵਰਸਿਟੀਆਂ ਨੂੰ ਬਰਬਾਦ ਕਰ ਦਿੱਤਾ ਹੈ।

ਜਾਣਬੁੱਝ ਕੇ ਆਰਥਿਕ ਤੌਰ ’ਤੇ ਕਮਜ਼ੋਰ ਕੀਤੀ ਗਈ ਪੰਜਾਬ ਯੂਨੀਵਰਸਿਟੀ ’ਤੇ ਹੁਣ ਮੋਦੀ ਸਰਕਾਰ ਇੱਕ ਸਾਜਿਸ ਤਹਿਤ ਕਬਜਾ ਕਰਨਾ ਚਾਹੁੰਦੀ ਹੈ, ਤਾਂ ਜੋ ਪੰਜਾਬ ਦੀ ਵਿਲੱਖਣਤਾ ਅਤੇ ਚੜ੍ਹਦੀ ਕਲਾ ਦੇ ਜ਼ਜਬੇ ਨੂੰ ਖ਼ਤਮ ਕੀਤਾ ਜਾ ਸਕੇ। 

ਮਲਵਿੰਦਰ ਸਿੰਘ ਕੰਗ ਨੇ ਪੰਜਾਬ ਯੂਨੀਵਰਸਿਟੀ ਦੀ ਰੱਖਿਆ ਅਤੇ ਹੋਂਦ ਬਚਾਉਣ ਪ੍ਰਤੀ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਕਿਸੇ ਵੀ ਕੀਮਤ ’ਤੇ ਪੰਜਾਬ ਯੂਨੀਵਰਸਿਟੀ ’ਤੇ ਮੋਦੀ ਸਰਕਾਰ ਨੂੰ ਕਬਜਾ ਨਹੀਂ ਕਰਨ ਦਿੱਤਾ ਜਾਵੇਗਾ।

 

Tags: Malwinder Singh Kang , AAP , Aam Aadmi Party , Aam Aadmi Party Punjab , AAP Punjab , Panjab University , PU

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD