Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਯੂ.ਪੀ.ਐਸ.ਸੀ. ਦੇ ਪੇਪਰ ਦੀ ਤਿਆਰੀ ਦੇ ਇੱਛੁਕ ਵਿਦਿਆਰਥੀਆਂ ਦੇ ਮਾਰਗਦਰਸ਼ਨ ਲਈ ਸੈਮੀਨਾਰ ਦਾ ਆਯੋਜਨ

ਨਵ-ਨਿਯੁਕਤ ਆਈ.ਪੀ.ਐਸ. ਅਫਸਰ ਉਮੇਸ਼ ਗੋਇਲ ਨੇ ਵਿਦਿਆਰਥੀਆਂ ਦੇ ਰੂਬਰੂ ਹੋ ਕੇ ਕੀਤਾ ਮਾਰਗਦਰਸ਼ਨ; ਦਿੱਤੇ ਸਵਾਲਾਂ ਦੇ ਜਵਾਬ

DC Ferozepur, Deputy Commissioner Ferozepur, Ferozepur, Amrit Singh

Web Admin

Web Admin

5 Dariya News

ਫਿਰੋਜ਼ਪੁਰ , 13 Jun 2022

Last updated on: Jun 13, 2022, 00:00 IST

ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਅਮ੍ਰਿਤ ਸਿੰਘ, ਆਈ.ਏ.ਐਸ, ਜ਼ਿਲ੍ਹਾ ਬਿਉਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜ਼ਪੁਰ ਜੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਿਰੋਜ਼ਪੁਰ ਵੱਲੋਂ ਦੱਸਵੀਂ, ਬਾਰ੍ਹਵੀਂ, ਗ੍ਰੈਜੂਏਸ਼ਨ ਪਾਸ ਅਤੇ ਪੜ੍ਹਾਈ ਕਰ ਰਹੇ ਬੱਚੇ ਜੋ ਕਿ ਯੂ.ਪੀ.ਐਸ.ਸੀ. ਦੇ ਪੇਪਰ ਦੀ ਤਿਆਰੀ ਦੇ ਇੱਛੁਕ ਹਨ, ਦੇ ਮਾਰਗਦਰਸ਼ਨ ਲਈ ਇੱਕ ਸੈਮੀਨਾਰ ਆਯੋਜਿਤ ਕੀਤਾ ਗਿਆ।

ਇਸ ਸੈਮੀਨਾਰ ਵਿੱਚ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅਮ੍ਰਿਤ ਸਿੰਘ ਜੀ ਵੱਲੋਂ ਆਏ ਹੋਏ ਬੱਚਿਆਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਨਵ-ਨਿਯੁਕਤ ਆਈ.ਪੀ.ਐਸ. ਅਫਸਰ ਉਮੇਸ਼ ਗੋਇਲ ਜੀ ਮੁੱਖ ਮਹਿਮਾਨ ਵਜੋਂ ਹਾਜ਼ਰ ਬੱਚਿਆਂ ਦੇ ਰੂਬਰੂ ਹੋਏ। ਮੁੱਖ ਮਹਿਮਾਨ ਵੱਲੋਂ ਆਪਣੇ ਪਰਿਵਾਰਿਕ ਅਤੇ ਪੜ੍ਹਾਈ ਨਾਲ ਸਬੰਧਤ ਤਜ਼ਰਬਿਆਂ ਨੂੰ ਬੱਚਿਆਂ ਨਾਲ ਸਾਂਝਾ ਕੀਤਾ ਗਿਆ। 

ਉਨ੍ਹਾਂ ਕਿਹਾ ਕਿ ਕੋਈ ਵੀ ਕੰਮ ਕਰਨ ਲਈ ਸਾਨੂੰ ਪਹਿਲਾਂ ਖੁਦ ਨੂੰ ਪੂਰੀ ਤਰ੍ਹਾਂ ਨਾਲ ਤਿਆਰ ਕਰਨਾ ਪੈਂਦਾ ਹੈ ਅਤੇ ਆਪਣੇ ਆਪ ਨੂੰ ਇਸ ਕਾਬਿਲ ਬਣਾਉਣਾ ਪੈਂਦਾ ਹੈ ਕਿ ਲੱਖਾਂ ਔਕੜਾਂ ਆਉਣ ਦੇ ਬਾਵਜੂਦ ਵੀ ਅਸੀਂ ਆਪਣੇ ਟੀਚੇ ਤੋਂ ਭਟਕ ਨਾ ਜਾਈਏ। ਉਨ੍ਹਾਂ ਬੱਚਿਆਂ ਨੂੰ ਪ੍ਰੋਤਸਾਹਿਤ ਕਰਦੇ ਹੋਏ ਦੱਸਿਆ ਕਿ ਕਿਵੇਂ ਉਨ੍ਹਾਂ ਨੇ ਬੀ.ਡੀ.ਪੀ.ਓ ਦੇ ਪੱਦ ਉਤੇ ਰਹਿੰਦੇ ਹੋਏ ਨੌਕਰੀ ਅਤੇ ਘਰੇਲੂ ਜ਼ਿੰਮੇਵਾਰੀਆਂ ਦੇ ਨਾਲ-ਨਾਲ ਆਪਣੀ ਉਚੇਰੀ ਪੜ੍ਹਾਈ ਜਾਰੀ ਰੱਖੀ ਅਤੇ ਆਪਣੀ ਅਣਥੱਕ ਮਿਹਨਤ ਅਤੇ ਲਗਨ ਸਦਕਾ ਉੱਚ ਪਦਵੀ ਨੂੰ ਹਾਸਿਲ ਕੀਤਾ। 

ਉਨ੍ਹਾਂ ਵੱਲੋਂ ਵਿਦਿਆਰਥੀਆਂ ਦੇ ਪ੍ਰਸ਼ਨਾਂ ਦੇ ਉੱਤਰ ਬੜੇ ਹੀ ਸਕਾਰਾਤਮਕ ਤਰੀਕੇ ਨਾਲ ਵਿਸਥਾਰਪੂਰਵਕ ਦਿੱਤੇ ਗਏ। ਹਾਜ਼ਰ ਵਿਦਿਆਰਥੀਆਂ ਵੱਲੋਂ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਡਿਪਟੀ ਕਮਿਸ਼ਨਰ ਨੂੰ ਬੇਨਤੀ ਕੀਤੀ ਕਿ ਇਸ ਤਰ੍ਹਾਂ ਦੇ ਸੈਮੀਨਾਰ ਭਵਿੱਖ ਵਿੱਚ ਵੀ ਕਰਵਾਏ ਜਾਣ ਤਾਂ ਜੋ ਉਨ੍ਹਾਂ ਨੂੰ ਉਜਵੱਲ ਭਵਿੱਖ ਲਈ ਸਹੀ ਰਸਤਾ ਅਪਣਾਉਣ ਬਾਰੇ ਜਾਣਕਾਰੀ ਮਿਲਦੀ ਰਹੇ। 

ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਦਿਆਰਥੀਆਂ ਨੂੰ ਇਹ ਆਸ਼ਵਾਸਨ ਦਿੱਤਾ ਗਿਆ ਅਜਿਹੇ ਸੈਮੀਨਾਰ ਭਵਿੱਖ ਵਿੱਚ ਵੀ ਲਗਾਏ ਜਾਣਗੇ। ਉਨ੍ਹਾਂ ਵਿਦਿਆਰਥੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨਾਲ ਵੀ ਨਿਰੰਤਰ ਸੰਪਰਕ ਵਿੱਚ ਰਹਿਣ ਲਈ ਕਿਹਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ), ਅਮਿਤ ਮਹਾਜਨ ਨੇ ਵੀ ਆਏ ਹੋਏ ਬੱਚਿਆਂ ਨੂੰ ਸੁਨਹਿਰੀ ਭਵਿੱਖ ਲਈ ਆਪਣੇ ਵਿਚਾਰੇ ਪੇਸ਼ ਕਰਦੇ ਹੋਏ ਸ਼ੁੱਭਕਾਮਨਾਵਾਂ ਦਿੱਤੀਆਂ।

 ਇਸ ਮੌਕੇ, ਗੁਰਜੰਟ ਸਿੰਘ ਪਲੇਸਮੈਂਟ ਅਫਸਰ, ਨਵਦੀਪ ਅਸੀਜਾ ਟ੍ਰੇਨਿੰਗ ਐਂਡ ਪਲੇਸਮੈਂਟ ਮੈਨੇਜਰ, ਮਨਜੀਤ ਕੌਰ ਮੈਨੇਜਰ, ਪੀ.ਐਸ ਡੀ.ਐਮ, ਸ਼੍ਰੀ ਰਾਜ ਕੁਮਾਰ ਅਤੇ ਡਾ: ਗੁਰਪਾਲ ਸਿੰਘ ਰਾਣਾ ਡੀ.ਸੀ.ਐਮ. ਗਰੁੱਪ ਆਫ ਸਕੂਲ ਆਦਿ ਹਾਜ਼ਰ ਸਨ।

 

Tags: DC Ferozepur , Deputy Commissioner Ferozepur , Ferozepur , Amrit Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD