Friday, 05 June 2026

 

 

ਖ਼ਾਸ ਖਬਰਾਂ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ

 

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਪ੍ਰੋ. ਆਈ.ਐਸ. ਗਰੋਵਰ ਮੈਮੋਰੀਅਲ ਲੈਕਚਰਸ਼ਿਪ ਅਵਾਰਡ ਦਾ ਆਯੋਜਨ

Guru Nanak Dev University Amritsar, Guru Nanak Dev University, Prof. Jaspal Singh Sandhu, GNDU, Amritsar

Web Admin

Web Admin

5 Dariya News

ਅੰਮ੍ਰਿਤਸਰ , 13 Jun 2022

Last updated on: Jun 13, 2022, 00:00 IST

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਅਤੇ ਇਨਵਾਇਰਨਮੈਂਟਲ ਸਾਇੰਸ਼ਜ਼ ਵਿਭਾਗ ਵੱਲੋਂ ਪ੍ਰੋ. ਆਈ.ਐਸ. ਗਰੋਵਰ ਮੈਮੋਰੀਅਲ ਲੈਕਚਰਸ਼ਿਪ ਐਵਾਰਡ ਦਾ ਆਯੋਜਨ ਕਰਵਾਇਆ ਗਿਆ। ਇਸ ਐਵਾਰਡ ਦੀ ਸਥਾਪਨਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਡਾ. ਅਵਿਨਾਸ਼ ਕੌਰ (ਪ੍ਰੋਫ਼ੈਸਰ ਸੇਵਾਮੁਕਤ) ਵਿਚਕਾਰ ਹੋਏ ਸਮਝੌਤੇ ਤਹਿਤ ਕੀਤੀ ਗਈ ਹੈ। 

ਪ੍ਰੋ. ਅਵਿਨਾਸ਼ ਕੌਰ ਨਾਗਪਾਲ ਨੇ ਦੱਸਿਆ ਕਿ ਇਹ ਐਵਾਰਡ ਸਵਰਗੀ ਪ੍ਰੋ. ਆਈ.ਐਸ. ਗਰੋਵਰ, ਬਾਨੀ ਮੁਖੀ, ਬੋਟਨੀ ਵਿਭਾਗ ਅਤੇ ਡੀਨ, ਫੈਕਲਟੀ ਆਫ਼ ਲਾਈਫ ਸਾਇੰਸਿਜ਼, ਗੁਰੂ ਨਾਨਕ ਦੁਵ ਯੂਨੀਵਰਸਿਟੀ ਦੀ ਯਾਦ ਵਿਚ ਆਪਣੇ ਸਾਰੇ ਅਧਿਆਪਕਾਂ ਨੂੰ ਸਮਰਪਿਤ ਕੀਤਾ ਗਿਆ ਹੈ।ਇਹ ਪੁਰਸਕਾਰ ਪੌਦਿਆਂ ਅਤੇ ਵਾਤਾਵਰਣ ਵਿਗਿਆਨ ਖੇਤਰ ਵਿੱਚ ਉੱਘੇ ਵਿਗਿਆਨੀਆਂ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਦੇਸ਼ ਦੇ ਪ੍ਰਮੁੱਖ ਵਿਗਿਆਨੀਆਂ ਦੁਆਰਾ ਕੀਤੇ ਜਾ ਰਹੇ ਅਤਿ ਆਧੁਨਿਕ ਖੋਜਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਲਈ ਹੈ। 

ਵਿਭਾਗ ਦੇ ਮੁਖੀ ਪ੍ਰੋ. ਜਤਿੰਦਰ ਕੌਰ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਵਿਭਾਗ ਦੀਆਂ ਪ੍ਰਾਪਤੀਆਂ ਬਾਰੇ ਸੰਖੇਪ ਜਾਣਕਾਰੀ ਦਿੱਤੀ। ਸਮਾਗਮ ਦੇ ਕੋਆਰਡੀਨੇਟਰ ਪ੍ਰੋਫੈਸਰ ਸਰੋਜ ਅਰੋੜਾ ਨੇ ਲੈਕਚਰਸ਼ਿਪ ਐਵਾਰਡ ਬਾਰੇ ਜਾਣ ਪਛਾਣ ਕਰਵਾਈ। ਇਸ ਸਾਲ, ਇਹ ਪੁਰਸਕਾਰ ਪੌਦਾ ਵਿਗਿਆਨ ਦੇ ਖੇਤਰ ਵਿੱਚ ਉੱਘੇ ਵਿਗਿਆਨੀ, ਪ੍ਰੋ. (ਡਾ.) ਅਮਰੀਕ ਸਿੰਘ ਆਹਲੂਵਾਲੀਆ ਨੂੰ ਦਿੱਤਾ ਗਿਆ, ਜਿਨ੍ਹਾਂ ਨੇ "ਫੋਟੋਆਟੋਟ੍ਰੋਫਸ ਨਾਲ ਮੇਰੀ ਯਾਤਰਾ" ਵਿਸ਼ੇ `ਤੇ ਭਾਸ਼ਣ ਦਿੱਤਾ। ਪੁਰਸਕਾਰ ਵਿੱਚ ਵੀਹ ਹਜ਼ਾਰ ਰੁਪਏ ਦਾ ਨਕਦ ਇਨਾਮ, ਇਕ ਤਖਤੀ ਅਤੇ ਇੱਕ ਸਰਟੀਫਿਕੇਟ ਸ਼ਾਮਿਲ ਸੀ।

ਪ੍ਰੋ. ਆਹਲੂਵਾਲੀਆ ਨੇ ਨੀਲੇ ਹਰੇ ਐਲਗੀ ਦੇ ਵੱਖ-ਵੱਖ ਰੂਪਾਂ ਦੇ ਸਿੰਗਲ ਸੈੱਲ ਪ੍ਰੋਟੀਨ, ਬਾਇਓਫਿਊਲ, ਦਵਾਈ, ਫਾਈਟੋਰੀਮੇਡੀਏਸ਼ਨ ਲਈ ਅਤੇ ਨਿਊਟਰਾਸਿਊਟਿਕਲ ਦੇ ਰੂਪ ਵਿੱਚ ਊਰਜਾ ਦੇ ਸਰੋਤ ਵਜੋਂ ਮਹੱਤਤਾ ਨੂੰ ਉਜਾਗਰ ਕੀਤਾ। ਉਨ੍ਹਾਂ ਆਪਣੇ ਲੈਕਚਰ ਵਿਚ ਸਮਾਜ ਦੇ ਵਿਕਾਸ ਅਤੇ ਹੋਰ ਅੱਗੇ ਲਈ ਜਾਣ ਵਾਲੀ ਐਲਗਲ ਖੋਜ ਨੂੰ ਵੱਧ ਤੋਂ ਵੱਧ ਵਧਾਉਣ ਅਤੇ ਪ੍ਰਮਾਣਿਤ ਕਰਨ ਲਈ ਨਵੇਂ ਦ੍ਰਿਸ਼ ਖੋਲ੍ਹ ਦਿੱਤੇ ਹਨ। 

ਉਨ੍ਹਾਂ ਮਿੰਟ ਐਲਗਲ ਫਾਰਮਾਂ `ਤੇ ਨੌਜਵਾਨ ਨੂੰ ਫੋਰੈਂਸਿਕ ਵਿਗਿਆਨ ਵਰਗੇ ਖੋਜ ਦੇ ਆਧੁਨਿਕ ਅਤੇ ਚੁਣੌਤੀਪੂਰਨ ਖੇਤਰਾਂ ਵਿੱਚ ਇਸਦੇ ਹੋਰ ਉਪਯੋਗਾਂ ਲਈ ਕੁਦਰਤ ਦੀ ਖੋਜ ਕਰਨ ਲਈ ਪ੍ਰੇਰਿਤ ਕੀਤਾ।ਸਮਾਗਮ ਦੀ ਪ੍ਰਧਾਨਗੀ ਪ੍ਰੋ. ਸਰਬਜੋਤ ਸਿੰਘ ਬਹਿਲ, ਡੀਨ ਅਕਾਦਮਿਕ ਮਾਮਲੇ ਨੇ ਕੀਤੀ।  ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਜੀਵ ਜੋ ਕਿ ਆਮ ਆਦਮੀ ਲਈ ਕੂੜਾ ਜਾਪਦੇ ਹਨ, ਵਾਤਾਵਰਣ ਨੂੰ ਸ਼ੁੱਧ ਕਰਨ ਦੇ ਨਾਲ-ਨਾਲ ਮਨੁੱਖ ਦੀ ਭਲਾਈ ਲਈ ਵੀ ਵਰਤੇ ਜਾ ਸਕਦੇ ਹਨ। 

ਉਨ੍ਹਾਂ ਨੇ ਇਨ੍ਹਾਂ ਜੀਵਾਂ ਦੇ ਲੁਕਵੇਂ ਮੁੱਲਾਂ ਨੂੰ ਪੇਸ਼ ਕਰਨ ਅਤੇ ਇਸ ਨੂੰ ਉਪਯੋਗੀ ਰੂਪ ਵਿੱਚ ਪੇਸ਼ ਕਰਨ ਲਈ ਵਿਗਿਆਨੀਆਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿਭਾਗ ਦੇ ਖੋਜਾਰਥੀਆਂ ਨੂੰ ਇਸ ਖੇਤਰ ਵਿੱਚ ਹੋਰ ਖੋਜਾਂ ਕਰਨ ਲਈ ਵੀ ਪ੍ਰੇਰਿਤ ਕੀਤਾ।ਪ੍ਰੋ. ਸਤਵਿੰਦਰਜੀਤ ਕੌਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ ਅਤੇ ਪ੍ਰੋ. ਰਜਿੰਦਰ ਕੌਰ ਨੇ ਮੰਚ ਸੰਚਾਲਨ ਕੀਤਾ। 

ਇਸ ਮੌਕੇ ਪ੍ਰੋ. ਹਰਦੀਪ ਸਿੰਘ, ਓ.ਐਸ.ਡੀ. ਟੂ ਵਾਈਸ-ਚਾਂਸਲਰ, ਡਾ. ਹਰਮੋਹਿੰਦਰ ਸਿੰਘ ਨਾਗਪਾਲ ਅਤੇ ਹਰਤੇਜ ਨਰਸਿੰਗ ਹੋਮ ਤੋਂ ਡਾ. ਤੇਜਿੰਦਰ ਕੌਰ ਨਾਗਪਾਲ, ਅਵੀਮੀਤ ਡੈਂਟਲ ਕਲੀਨਿਕ ਦੇ ਡਾ. ਜਗਮੀਤ ਸਿੰਘ ਨਾਗਪਾਲ ਅਤੇ ਡਾ: ਜੀ.ਐਸ. ਵਿਰਕ (ਸੇਵਾ-ਮੁਕਤ ਪ੍ਰੋ.) ਨੇ ਸ਼ਿਰਕਤ ਕੀਤੀ।  

 

Tags: Guru Nanak Dev University Amritsar , Guru Nanak Dev University , Prof. Jaspal Singh Sandhu , GNDU , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD