Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਗਰ ਕੌਂਸਲਾਂ ਨੂੰ ਸਫਾਈ ਕਰਮਚਾਰੀ ਤੇ ਸੀਵਰਮੈਨ ਦੀਆ ਅਸਾਮੀਆਂ ਤੁਰੰਤ ਭਰਨ: ਗੇਜਾ ਰਾਮ ਚੇਅਰਮੈਨ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ

ਕਮਿਸ਼ਨ ਨੇ ਸਫਾਈ ਕਰਮਚਾਰੀਆਂ ਤੋਂ ਵਾਧੂ ਕੰਮ ਲੈਣ ਦਾ ਸਖਤ ਨੋਟਿਸ ਲਿਆ

Geja Ram Valmiki, Punjab State Safai Karamchari Commission

Web Admin

Web Admin

5 Dariya News

ਰੂਪਨਗਰ , 13 Jun 2022

Last updated on: Jun 13, 2022, 00:00 IST

ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਲੋਂ ਸਫਾਈ ਕਰਮਚਾਰੀਆਂ ਅਤੇ ਸੀਵਰਮੈਨਜ਼ ਦੀਆਂ ਪ੍ਰਵਾਨਿਤ ਅਸਾਮੀਆਂ ਨਾ ਭਰਨ ਅਤੇ ਇਨ੍ਹਾਂ ਕਰਮਚਾਰੀਆਂ ਵਲੋਂ ਵਾਧੂ ਕੰਮ ਲੈਣ ਦਾ ਸਖਤ ਨੋਟਿਸ ਲੈਂਦਿਆ ਚੇਅਰਮੈਨ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਗੇਜਾ ਰਾਮ ਨੇ ਹਦਾਇਤਾਂ ਜਾਰੀ ਕੀਤੀਆਂ ਕਿ ਖਾਲੀ ਪਈਆਂ ਅਸਾਮੀਆਂ ਨੂੰ ਸਮਾਂਬੱਧ ਸੀਮਾ ਵਿੱਚ ਭਰਿਆ ਜਾਵੇ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿੱਚ ਸਮੂਹ ਵਿਭਾਗਾਂ ਦੀ ਸੰਯੁਕਤ ਮੀਟਿੰਗ ਦੀ ਅਗਵਾਈ ਕਰਦਿਆਂ ਸ਼੍ਰੀ ਗੇਜਾ ਰਾਮ ਨੇ ਸਫਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਪ੍ਰਤੀ ਚਿੰਤਾ ਪ੍ਰਗਟ ਕਰਦੇ ਕਿਹਾ ਕਿ ਕਮਿਸ਼ਨ ਦੇ ਧਿਆਨ ਵਿੱਚ ਲਿਆਇਆ ਗਿਆ ਹੈ ਕਿ ਜਿਆਦਾਤਰ ਮਿਉਂਸੀਪਲ ਕੌਂਸਲਾਂ ਵਿੱਚ ਸਫਾਈ ਕਰਮਚਾਰੀਆਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ ਜਿਸ ਕਾਰਨ ਥੋੜੇ ਕਰਮਚਾਰੀਆਂ ਤੋਂ ਸ਼ਹਿਰ ਦੀ ਸਫਾਈ ਦਾ ਵਾਧੂ ਕੰਮ ਲਿਆ ਜਾ ਰਿਹਾ ਹੈ ਜੋ ਕਿ ਸਿੱਧੇ ਤੌਰ ਉੱਤੇ ਨਿਯਮਾਂ ਦੀ ਉਲੰਘਣਾ ਹੈ। 

ਉਨ੍ਹਾਂ ਕਿਹਾ ਕਿ ਜਿਨ੍ਹਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਮੱਤੇ ਕੌਂਸਲਾਂ ਵੱਲੋਂ ਅੱਗੇ ਨਹੀਂ ਭੇਜੇ ਗਏ ਹਨ ਉਹ ਤੁਰੰਤ ਇਸ ਸਬੰਧੀ ਪ੍ਰਕਿਰਿਆ ਮੁਕੰਮਲ ਕਰਨ ਤਾਂ ਜੋ ਕਰਮਚਾਰੀਆਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਵਾਏ ਜਾ ਸਕਣ।ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀਆਂ ਅਤੇ ਸੀਵਰਮੈਨਜ਼ ਨੂੰ ਡੀ.ਸੀ ਰੇਟ ਅਨੁਸਾਰ ਤਨਖਾਹ ਵਿੱਚ ਜਾਰੀ ਕੀਤੀ ਜਾਵੇ ਅਤੇ ਕਰਮਚਾਰੀਆਂ ਕੋਲੋਂ 8 ਘੰਟੇਂ ਤੋਂ ਵੱਧ ਕੰਮ ਨਾ ਲਿਆ ਜਾਵੇ।

ਉਨ੍ਹਾਂ ਕਿਹਾ ਕਿ ਨਗਰ ਕੌਂਸਲਾਂ ਵਿੱਚ ਇਲਾਕੇ ਦੇ ਅਨੁਪਾਤ ਅਨੁਸਾਰ ਹੋਰ ਸਫਾਈ ਕਰਮਚਾਰੀਆਂ ਅਤੇ ਸੀਵਰਮੈਨਜ਼ ਦੀ ਭਰਤੀ ਸਮਾਂਬੱਧ ਸੀਮਾ ਵਿੱਚ ਯਕੀਨੀ ਤੌਰ ਉੱਤੇ ਕੀਤੀ ਜਾਵੇ। ਉਨ੍ਹਾਂ ਇਹ ਵੀ ਸਪੱਸ਼ਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਹੁਣ ਕਿਸੇ ਵੀ ਕਰਮਚਾਰੀ ਦੀ ਭਰਤੀ ਕੰਟਰੈਕਟ ਉੱਤੇ ਨਹੀਂ ਕੀਤੀ ਜਾ ਸਕਦੀ।

ਸ਼੍ਰੀ ਗੇਜਾ ਰਾਮ ਨੇ ਮੀਟਿੰਗ ਵਿੱਚ ਕਿਹਾ ਕਿ ਇਹ ਬੜਾ ਮੰਦਭਾਗਾ ਹੈ ਕਿ ਸੀਵਰਮੈਨਜ਼ ਨੂੰ ਸੁਰੱਖਿਆ ਕਿੱਟ ਮੁਹੱਈਆ ਕਰਵਾਏ ਬਿਨ੍ਹਾਂ ਸੀਵਰੇਜ ਦੀ ਸਫਾਈ ਕਰਨ ਲਈ ਗੰਦੇ ਪਾਣੀ ਵਿੱਚ ਭੇਜਿਆ ਜਾਂਦਾ ਹੈ ਜਿਸ ਕਰਕੇ ਹੀ ਸੂਬੇ ਵਿੱਚ ਅਜੇ ਵੀ ਵੱਡੀ ਗਿਣਤੀ ਵਿੱਚ ਇਨ੍ਹਾਂ ਬੇਕਸੂਰ ਕਰਮਚਾਰੀਆਂ ਦੀਆਂ ਮੌਤਾਂ ਹੋ ਰਹੀਆਂ ਹਨ। 

ਉਨ੍ਹਾਂ ਨਗਰ ਕੌਂਸਲਾਂ ਨੂੰ ਹਦਾਇਤਾਂ ਕਰਦੇ ਕਿਹਾ ਕਿ ਉਨ੍ਹਾਂ ਵਲੋਂ ਸੁਰੱਖਿਆ ਕਿੱਟਾਂ ਦੀ ਖਰੀਦ ਅਤੇ ਟੈਂਡਰਾਂ ਦੀ ਮੁਕੰਮਲ ਜਾਣਕਾਰੀ ਕਮਿਸ਼ਨ ਅੱਗੇ ਪੇਸ਼ ਕੀਤੀ ਜਾਵੇ ਅਤੇ ਜੇਕਰ ਕਿਸੇ ਸੀਵਰਮੈਨ ਦੀ ਮੌਤ ਹੁੰਦੀ ਹੈ ਤਾਂ ਕਮਿਸ਼ਨ ਵਲੋਂ ਸਬੰਧਿਤ ਅਧਿਕਾਰੀਆਂ ਵਿਰੁੱਧ ਯਕੀਨੀ ਤੌਰ ਉੱਤੇ ਕਾਰਵਾਈ ਕੀਤੀ ਜਾਵੇਗੀ।

ਈ.ਓ. ਨੰਗਲ ਸ਼੍ਰੀ ਅਸ਼ੋਕ ਪਥਾਰੀਆ ਨੇ ਮੀਟਿੰਗ ਵਿੱਚ ਜਾਣਕਾਰੀ ਦਿੰਦੇ ਦੱਸਿਆ ਕਿ ਨਗਰ ਕੌਂਸਲ ਵਿੱਚ ਸਫਾਈ ਕਰਮਚਾਰੀਆਂ ਦੀਆਂ 141 ਅਸਾਮੀਆਂ ਹਨ ਜਿਨ੍ਹਾਂ ਵਿੱਚੋ ਕੇਵਲ 27 ਭਰੀਆਂ ਹਨ ਅਤੇ 110 ਕਿਲੋਮੀਟਰ ਦੇ ਘੇਰੇ ਵਾਲੇ ਸੀਵਰੇਜ ਲਈ ਕੇਵਲ 6 ਸੀਵਰਮੈਨਜ਼ ਭਰਤੀ ਹਨ। ਇਸੇ ਤਰ੍ਹਾਂ ਸ਼੍ਰੀ ਚਮਕੌਰ ਸਾਹਿਬ ਵਿੱਚ ਵੀ 76 ਸਫਾਈ ਕਰਮਚਾਰੀਆਂ ਦੀ ਭਰਤੀ ਕੀਤੀ ਜਾਣੀ ਹੈ। ਕਮਿਸ਼ਨ ਨੇ ਨਗਰ ਕੌਂਸਲ ਨੂੰ ਭਰਤੀ ਦੀ ਪ੍ਰਕਿਰਿਆ ਨੂੰ ਤੁਰੰਤ ਮੁਕੰਮਲ ਕਰਕੇ ਸਫਾਈ ਕਰਮਚਾਰੀਆਂ ਦੀ ਭਰਤੀ ਕਰਨ ਲਈ ਹਦਾਇਤ ਕੀਤੀ।

ਈ.ਓ. ਸ਼੍ਰੀ ਅਨੰਦਪੁਰ ਸਾਹਿਬ ਸ. ਗੁਰਦੀਪ ਸਿੰਘ ਨੇ ਦੱਸਿਆ ਕਿ ਨਗਰ ਕੌਂਸਲ ਵਿੱਚ 65 ਆਊਟਸੋਰਸ ਉੱਤੇ ਸਫਾਈ ਕਰਮਚਾਰੀ ਰੱਖੇ ਗਏ ਹਨ ਅਤੇ 6 ਸਫਾਈ ਕਰਮਚਾਰੀ ਪੱਕੇ ਤੌਰ ਉਤੇ ਭਰਤੀ ਹਨ ਜਦ ਕਿ 30 ਹੋਰ ਸਫਾਈ ਕਰਮਚਾਰੀਆਂ ਨੂੰ ਭਰਤੀ ਕਰਨ ਦਾ ਮਤਾ ਪੰਜਾਬ ਸਰਕਾਰ ਵਲੋਂ ਪਾਸ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 11 ਹੋਰ ਸਫਾਈ ਕਰਮਚਾਰੀਆਂ ਦੀ ਭਰਤੀ 1 ਮਹੀਨੇ ਵਿੱਚ ਕਰ ਲਈ ਜਾਵੇਗੀ।

ਕਮਿਸ਼ਨ ਨੇ ਈ.ਓ. ਰੋਪੜ ਨੂੰ  ਹਦਾਇਤ ਕਰਦਿਆਂ ਕਿਹਾ ਕਿ ਅਗਲੇ 2 ਮਹੀਨਿਆਂ ਵਿੱਚ 50 ਸਫਾਈ ਕਰਮਚਾਰੀਆਂ ਨੂੰ ਭਰਤੀ ਕਰਕੇ ਰਿਪੋਰਟ ਕੀਤਾ ਜਾਵੇ।ਇਸ ਮੌਕੇ ਕਮਿਸ਼ਨ ਨੇ ਸਕੂਲ ਸਿੱਖਿਆ, ਪੁਲਿਸ, ਸਿਹਤ ਤੇ ਪਨਸਪ ਵਿਭਾਗ ਨੂੰ ਸਫਾਈ ਕਰਮਚਾਰੀ ਭਰਤੀ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਸਫਾਈ ਕਰਮਚਾਰੀਆਂ ਤੋਂ ਲਏ ਜਾ ਰਹੇ ਵਾਧੂ ਕੰਮ ਅਤੇ ਹੋਰ ਯੋਗ ਉਮੀਦਵਾਰਾਂ ਨੂੰ ਭਰਤੀ ਕਰਕੇ ਉਨ੍ਹਾਂ ਦੇ ਬਣਦੇ ਹੱਕ ਦਿੱਤੇ ਜਾ ਸਕਣ।

ਸ਼੍ਰੀ ਗੇਜਾ ਰਾਮ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਮੁਰਦਾ ਘਰ ਵਿਖੇ ਸਫਾਈ ਕਰਮਚਾਰੀਆਂ ਤੋਂ ਪੋਸਟਮਾਰਟਮ ਦਾ ਕੰਮ ਲਿਆ ਜਾਂਦਾ ਹੈ ਜੋ ਕਿ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਜੇਕਰ ਭੱਤੇ ਵਜੋਂ ਸਫਾਈ ਕਰਮਚਾਰੀ ਜਾਂ ਅਟੈਡੈਂਟ ਨੂੰ ਕੇਵਲ 10 ਰੁਪਏ ਦਾ ਭੱਤਾ ਦਿੱਤਾ ਜਾਂਦਾ ਹੈ ਉਹ ਵੀ ਗਲਤ ਹੈ। ਕਮਿਸ਼ਨ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਕੰਮ ਲਈ ਜੱਲਲਾਦ ਦੀ ਅਸਾਮੀ ਨੂੰ ਭਰਿਆ ਜਾਵੇ ਅਤੇ ਹੋਰ ਦਰਜਾ 4 ਮੁਲਾਜ਼ਮਾਂ ਤੋਂ ਇਹ ਕੰਮ ਨਾ ਲਿਆ ਜਾਵੇ।

ਉਨ੍ਹਾਂ ਈ.ਓ. ਰੋਪੜ ਨੂੰ  2015-16 ਵਿੱਚ ਇੱਕ ਠੇਕੇਦਾਰ ਵਲੋਂ ਮੁਲਾਜ਼ਮਾਂ ਦਾ ਈ.ਪੀ.ਐਫ. ਜਾਰੀ ਨਾ ਕਰਨ ਲਈ ਕਾਨੂੰਨੀ ਕਾਰਵਾਈ ਕਰਨ ਦਾ ਆਦੇਸ਼ ਦਿੱਤਾ ਅਤੇ ਇਸ ਸਬੰਧੀ ਰਿਪੋਰਟ ਕਮਿਸ਼ਨ ਅੱਗੇ ਪੇਸ਼ ਕਰਨ ਦੀ ਹਦਾਇਤ ਵੀ ਜਾਰੀ ਕੀਤੀ।ਇਸ ਮੌਕੇ ਉੱਤੇ ਹਾਜ਼ਰ ਕਮਿਸ਼ਨ ਅਤੇ ਅਧਿਕਾਰੀਆਂ ਵਲੋਂ ਡਿਊਟੀ ਦੌਰਾਨ ਜ਼ਹਿਰਲੀ ਗੈਸ ਕਾਰਨ ਮਾਰੇ ਗਏ ਸੀਵਰਮੈਨਜ਼ ਨੂੰ ਸਰਧਾਂਜਲੀ ਦੇਣ ਲਈ 2 ਮਿੰਟ ਲਈ ਮੌਨ ਵੀ ਧਾਰਿਆ ਗਿਆ।

ਇਸ ਮੀਟਿੰਗ ਵਿੱਚ ਵਾਈਜ਼ ਚੇਅਰਮੈਨ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਸ਼੍ਰੀ ਸੁਰਿੰਦਰ ਕਲਿਆਣ, ਮੈਂਬਰ ਕਮਿਸ਼ਨ/ਲੀਗਲ ਅਡਵਾਈਜ਼ਰ ਸ਼੍ਰੀ ਰਾਹੁਲ ਆਦੀਆ, ਏ.ਡੀ.ਸੀ ਅਰਬਨ ਸ਼੍ਰੀਮਤੀ ਸੋਨਾ ਥਿੰਦ, ਡੀ.ਐਸ.ਐਸ.ਓ. ਸ਼੍ਰੀਮਤੀ ਅਮ੍ਰਿਤਾ ਬਾਲਾ, ਡੀ.ਸੀ.ਐਫ.ਏ. ਸ਼੍ਰੀਮਤੀ ਕੁਲਦੀਪ ਕੌਰ, ਲੇਬਰ ਇੰਸਪੈਕਟਰ, ਸ਼੍ਰੀ ਅਸ਼ੋਕ ਕੁਮਾਰ, ਜ਼ਿਲ੍ਹਾ ਰੁਜ਼ਗਾਰ ਅਫਸਰ ਸ਼੍ਰੀ ਅਰੁਣ ਕੁਮਾਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਸ਼੍ਰੀ. ਜਸਵੀਰ ਸਿੰਘ, ਸਰਕਾਰੀ ਕਾਲਜ ਤੋਂ ਪ੍ਰੋ. ਨਿਰਮਲ ਸਿੰਘ, ਐਕਸ.ਸੀ.ਐਨ. ਹੈੱਡਵਰਕਜ਼ ਸ. ਗੁਰਪ੍ਰੀਤ ਸਿੰਘ, ਡੀ.ਐਫ.ਐਸ.ਸੀ. ਡਾ. ਨਵਪ੍ਰੀਤ, ਈ.ਟੀ.ਓ. ਸ. ਪਰਮਿੰਦਰ ਸਿੰਘ, ਡੀ.ਐਸ.ਪੀ. ਸ. ਰੁਪਿੰਦਰ ਜੀਤ ਸਿੰਘ,  ਨੈਸ਼ਨਲ ਹਾਈਵੇ ਡਵੀਜ਼ਨ ਐਕਜ਼ੀਕਿਉਟਵ ਇੰਜੀਨੀਅਰ ਦਵਿੰਦਰ ਬਜਾਜ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: Geja Ram Valmiki , Punjab State Safai Karamchari Commission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD