Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਡੇਰਾਬਸੀ ਵਿਖੇ 1 ਕਰੋੜ ਦੀ ਲੁੱਟ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ : ਵਿਵੇਕ ਸ਼ੀਲ ਸੋਨੀ

ਦੋਸ਼ੀਆਂ ਕੋਲੋਂ 68 ਲੱਖ ਰੁਪਏ ਦੀ ਰਾਸ਼ੀ ਬਰਾਮਦ

Crime News Punjab, Punjab Police, Police, Crime News, S.A.S. Nagar Police, Mohali Police,Vivek Sheel Soni

Web Admin

Web Admin

5 Dariya News

ਐਸ ਏ ਐਸ ਨਗਰ , 13 Jun 2022

Last updated on: Jun 13, 2022, 00:00 IST

ਵਿਵੇਕ ਸ਼ੀਲ ਸੋਨੀ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੋਟ ਰਾਹੀ ਦੱਸਿਆ ਕਿ ਬੀਤੇ ਦਿਨੀਂ 10 ਜੂਨ ਨੂੰ ਡੇਰਾਬਸੀ ਸ਼ਹਿਰ ਵਿੱਚ ਦਿਨ ਦਿਹਾੜੇ ਪਿਸਟਲ ਦਿਖਾ ਇੱਕ ਵਿਅਕਤੀ ਨੂੰ ਜਖਮੀ ਕਰਕੇ ਪ੍ਰਾਪਰਟੀ ਡੀਲਰ ਹਰਜੀਤ ਨਾਗਪਾਲ ਪਾਸੋਂ ਲੁਟੇਰਿਆ ਨੇ 1 ਕਰੋੜ ਰੁਪਏ ਦੀ ਖੋਹ ਕੀਤੀ ਸੀ। ਜਿਸ ਸਬੰਧੀ ਮੁੱਕਦਮਾ ਨੰਬਰ 193 ਮਿਤੀ 10-06-2022 ਅ/ਧ 307, 397, 120ਬੀ ਭ: ਦ: ਅਤੇ 25 ਅਸਲਾ ਐਕਟ, ਥਾਣਾ ਡੇਰਾਬੱਸੀ ਵਿਖੇ ਦਰਜ ਰਜਿਸਟਰ ਕੀਤਾ ਗਿਆ ਸੀ। 

ਉਕਤ ਮੁੱਕਦਮੇ ਨੂੰ ਟਰੇਸ ਕਰਨ ਲਈ ਸ਼੍ਰੀ ਗੁਰਬਖਸ਼ੀਸ਼ ਸਿੰਘ, ਉਪ ਕਪਤਾਨ ਪੁਲਿਸ ਸਬ:ਡਵੀਜ਼ਨ ਡੇਰਾਬਸੀ, ਸ੍ਰੀ ਕੁਲਜਿੰਦਰ ਸਿੰਘ ਡੀ.ਐਸ.ਪੀ. (ਤਫਤੀਸ਼), ਮੁੱਖ ਅਫਸਰ ਥਾਣਾ ਡੇਰਾਬਸੀ, ਮੁੱਖ ਅਫਸਰ ਥਾਣਾ ਹੰਡੇਸਰਾ, ਮੁੱਖ ਅਫਸਰ ਥਾਣਾ ਲਾਲੜੂ ਅਤੇ ਇੰਚਾਰਜ ਸੀ.ਆਈ.ਏ ਸਟਾਫ ਮੋਹਾਲੀ ਦੀ ਅਗਵਾਈ ਵਿੱਚ ਵੱਖ ਵੱਖ ਪੁਲਿਸ ਟੀਮਾਂ ਬਣਾਈਆਂ ਗਈਆ ਸੀ। 

ਉਨਾਂ ਦੱਸਿਆ ਕਿ ਇਨ੍ਹਾਂ ਟੀਮਾਂ ਵਲੋਂ ਟਰੇਸ ਕਰਕੇ ਹੁਣ ਤੱਕ ਲੁਟੇਰਾ ਗਿਰੋਹ ਦੇ ਤਿੰਨ ਮੈਂਬਰਾਂ ਰਣਯੋਧ ਸਿੰਘ ਪੁੱਤਰ ਪਰਗਟ ਸਿੰਘ ਵਾਸੀ ਪਿੰਡ ਝੰਡੀਆ ਕਲਾਂ, ਜ਼ਿਲ੍ਹਾ ਫਿਰੋਜਪੁਰ ਹਾਲ ਵਾਸੀ ਫਲੈਟ ਨੰਬਰ 700, ਪਲਾਕ ਡੀ-6, ਪੈਂਟਾ ਹੋਰ ਜੀਰਕਪੁਰ ਉਮਰ ਕਰੀਬ 33 ਸਾਲ। (ਜੀਰਕਪੁਰ ਤੋ ਗ੍ਰਿਫਤਾਰ ਕੀਤਾ ਸੀ) ਜੋ ਕਿ 5 ਦਿਨਾਂ ਦੇ ਪੁਲਿਸ ਰਿਮਾਂਡ ਪਰ ਹੈ। ਦੋਰਾਨੇ ਤਫਤੀਸ਼ ਦੋਸੀ ਰਣਜੋਧ ਸਿੰਘ ਨੇ 28 ਲੱਖ ਰੁਪਏ ਆਪਣੇ ਫਲੈਟ ਨੇ 700 ਪੈਂਟਾਂ ਹੋਮਜ ਵਿਚੋਂ ਬਰਾਮਦ ਕਰਵਾਇਆ ਹੈ।

ਮਨਿੰਦਰਜੀਤ ਸਿੰਘ ਪੁੱਤਰ ਕੁਲਜੀਤ ਸਿੰਘ ਵਾਸੀ ਪਿੰਡ ਬਡਾਲਾ ਜੋਹਲ ਤਹਿ ਅਤੇ ਜਿਲ੍ਹਾ ਅੰਮ੍ਰਿਤਸਰ ਉਮਰ ਕਰੀਬ 25 ਸਾਲ। ਦੋਸ਼ੀ ਨੂੰ ਇੰਚਾਰਜ ਸੀ.ਆਈ.ਏ ਸਟਾਫ ਅਤੇ ਮੁੱਖ ਅਫਸਰ ਥਾਣਾ ਹੰਡੇਸਰਾ ਦੀ ਟੀਮ ਵੱਲੋਂ ਜੰਡਿਆਲਾ ਗੁਰੂ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਸੀ। ਜਿਸ ਨੇ ਦੋਰਾਨੇ ਪੁੱਛਗਿੱਛ ਕਰੀਬ 40 ਲੱਖ ਰੁਪਏ ਬਾਅਦ ਕਰਵਾਇਆ ਹੈ। 

ਸੌਰਵ ਸ਼ਰਮਾ ਪੁੱਤਰ ਰਾਜਵੀਰ ਸਿੰਘ ਵਾਸੀ # 56, ਵਾਰਡ ਨੰਬਰ 13, ਵਿਸ਼ਨੂੰ ਨਗਰ ਨੇੜੇ ਗੁਰਦੁਆਰਾ ਸਾਹਿਬ ਗੋਹਾਣਾ ਥਾਣਾ ਸਿਟੀ ਗੋਹਾਣਾ ਜ਼ਿਲ੍ਹਾ ਗੋਹਾਣਾ ਉਮਰ ਕਰੀਬ 22 ਸਾਲ। ਜਿਸ ਨੂੰ ਅੱਜ ਮੁੱਖ ਅਫਸਰ, ਡੇਰਾਬਸੀ ਅਤੇ ਮੁੱਖ ਅਫਸਰ, ਥਾਣਾ ਲਾਲੜੂ ਦੀ ਟੀਮ ਵੱਲੋਂ ਦੋਸ਼ੀ ਸੋਰਵ ਦੇ ਘਰ ਤੋ ਗ੍ਰਿਫਤਾਰ ਕੀਤਾ ਸੀ। 

ਇਨ੍ਹਾਂ ਦੋਸ਼ੀਆਂ ਕੋਲੋ 68 ਲੱਖ ਰੁਪਏ ਭਾਰਤੀ ਕਰੰਸੀ ਅਤੇ ਇਕ ਕਾਰ ਹੋਂਡਾ ਸਿਟੀ ਨੰਬਰ (DL-4CNC-0508) ਦੀ ਰਿਕਵਰੀ ਕੀਤੀ ਗਈ ।ਉਨ੍ਹਾਂ ਦੱਸਿਆ ਕਿ ਦੋਸ਼ੀ ਮਨਿੰਦਰਜੀਤ ਸਿੰਘ ਅਤੇ ਸੌਰਵ ਸ਼ਰਮਾ ਉਕਤਾਨ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ। ਜਿੰਨਾ ਪਾਸੋ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਮੁੱਕਦਮੇ ਦੀ ਤਫਤੀਸ਼ ਜਾਰੀ ਹੈ।

 

Tags: Crime News Punjab , Punjab Police , Police , Crime News , S.A.S. Nagar Police , Mohali Police , Vivek Sheel Soni

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD