Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸੂਬੇ 'ਚ ਸਮਾਜਿਕ-ਆਰਥਿਕ ਤਬਦੀਲੀ ਲਿਆਉਣ ਲਈ ਗ੍ਰਾਮ ਸਭਾਵਾਂ ਦੀ ਪੁਨਰ ਸੁਰਜੀਤੀ 'ਤੇ ਦਿੱਤਾ ਜ਼ੋਰ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ 'ਚ ਸੂਬੇ ਭਰ ਦੀਆਂ ਪੰਚਾਇਤਾਂ ਨੇ ਪੰਜਾਬ ਦੀ ਸ਼ਾਨ ਨੂੰ ਬਹਾਲ ਕਰਨ ਦਾ ਕੀਤਾ ਨਿਸਚੈ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਲੁਧਿਆਣਾ , 13 Jun 2022

Last updated on: Jun 13, 2022, 00:00 IST

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਪੰਜਾਬ ਭਰ ਦੀਆਂ ਸਮੂਹ ਪੰਚਾਇਤਾਂ ਨੂੰ ਸੂਬੇ ਵਿੱਚ ਗ੍ਰਾਮ ਸਭਾਵਾਂ ਦੀ ਅਮੀਰ ਵਿਰਾਸਤ ਨੂੰ ਕਾਇਮ ਰੱਖਦਿਆਂ ਪੰਜਾਬ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਮੋਢੇ ਨਾਲ ਮੋਢਾ ਜੋੜਨ ਦਾ ਸੱਦਾ ਦਿੱਤਾ ਹੈ।

ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਪੇਂਡੂ ਵਿਕਾਸ ਵਿੱਚ ਗ੍ਰਾਮ ਸਭਾ ਦੀ ਭੂਮਿਕਾ ਦੇ ਮੁੱਦੇ 'ਤੇ ਆਯੋਜਿਤ ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਸੂਬੇ ਭਰ ਵਿੱਚ ਸਮੂਹ ਪੰਚਾਇਤ ਮੈਂਬਰਾਂ (ਪੰਚ ਅਤੇ ਸਰਪੰਚ) ਨੂੰ 15 ਤੋਂ 26 ਜੂਨ ਤੱਕ ਆਪੋ-ਆਪਣੇ ਪਿੰਡਾਂ ਵਿੱਚ ਗ੍ਰਾਮ ਸਭਾ ਦੇ ਇਜਲਾਸ ਕਰਵਾਉਣ ਦਾ ਸੱਦਾ ਦਿੱਤਾ ਹੈ।

ਸੂਬੇ ਵਿੱਚ ਸਮਾਜਿਕ-ਆਰਥਿਕ ਤਬਦੀਲੀ ਲਿਆਉਣ ਲਈ ਗ੍ਰਾਮ ਸਭਾਵਾਂ ਦੀ ਪੁਨਰ ਸੁਰਜੀਤੀ 'ਤੇ ਜ਼ੋਰ ਦਿੰਦਿਆਂ ਸ. ਧਾਲੀਵਾਲ ਨੇ ਐਲਾਨ ਕੀਤਾ ਕਿ ਇਨ੍ਹਾਂ ਗ੍ਰਾਮ ਸਭਾਵਾਂ ਦੇ ਇਜਲਾਸ ਦੌਰਾਨ ਪਾਸ ਕੀਤੇ ਸਾਰੇ ਪ੍ਰਸਤਾਵ ਅਤੇ ਮਤੇ ਸਰਕਾਰ ਵੱਲੋਂ ਪ੍ਰਵਾਨ ਕੀਤੇ ਜਾਣਗੇ ਅਤੇ ਸਬੰਧਤ ਪਿੰਡਾਂ ਦੀਆਂ ਗ੍ਰਾਮ ਸਭਾ ਦੁਆਰਾ ਨਿਰਧਾਰਿਤ ਕੀਤੇ ਗਏ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਥੋੜ੍ਹੇ ਸਮੇਂ ਵਿੱਚ ਲੋੜੀਂਦੇ ਫੰਡ ਵੀ ਉਪਲੱਬਧ ਕਰਵਾਏ ਜਾਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਇਸ ਮਿਸ਼ਨ ਨੂੰ ਨੇਪਰੇ ਨਹੀਂ ਚਾੜ੍ਹਿਆ ਜਾ ਸਕਦਾ ਕਿਉਂਕਿ ਪੰਜਾਬ ਦੀ 65 ਫੀਸਦ ਆਬਾਦੀ ਪਿੰਡਾਂ ਵਿੱਚ ਵਸਦੀ ਹੈ, ਜਿਸ ਕਰਕੇ ਪੇਂਡੂ ਪੰਜਾਬ ਦੇ ਵਿਕਾਸ ਤੋਂ ਬਿਨਾਂ ਸੂਬੇ ਦੇ ਸਰਵਪੱਖੀ ਵਿਕਾਸ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਇਹ ਵੀ ਕਿਹਾ ਕਿ ਗ੍ਰਾਮ ਸਭਾ ਪੰਜਾਬ ਦੀ ਤਕਦੀਰ ਨੂੰ ਬਦਲਣ ਦੀ ਸਮਰੱਥਾ ਰੱਖਦੀ ਹੈ, ਇਸ ਲਈ ਸਾਰੇ ਲੋਕਾਂ ਨੂੰ ਆਪਣੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਇਸ ਮੈਗਾ ਸਮਾਗਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।

ਪਿੰਡਾਂ ਵਿੱਚ ਸਮਾਜਿਕ ਅਤੇ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਪੰਜਾਬ ਸਰਕਾਰ ਦੇ ਦ੍ਰਿਸ਼ਟੀਕੋਣ ਨੂੰ ਸਾਂਝਾ ਕਰਦਿਆਂ ਪੰਚਾਇਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਦੋ ਮਿਸ਼ਨ ਸ਼ੁਰੂ ਕੀਤੇ ਹਨ ਜਿਸ ਵਿੱਚ ਪੰਚਾਇਤੀ ਜ਼ਮੀਨਾਂ ਨੂੰ ਬਚਾਉਣਾ ਅਤੇ ਰਾਜ ਵਿੱਚ ਗ੍ਰਾਮ ਸਭਾਵਾਂ ਦੀ ਪੁਨਰ ਸੁਰਜੀਤੀ ਕਰਨਾ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 5500 ਏਕੜ ਤੋਂ ਵੱਧ ਜ਼ਮੀਨ ਨੂੰ ਨਜਾਇਜ਼ ਕਬਜ਼ਿਆਂ ਤੋਂ ਛੁਡਵਾਇਆ ਜਾ ਚੁੱਕਾ ਹੈ ਅਤੇ ਅਧਿਕਾਰੀਆਂ ਵੱਲੋਂ ਇੱਕ-ਇੱਕ ਇੰਚ ਜ਼ਮੀਨ ਨੂੰ ਸਫਲਤਾਪੂਰਵਕ ਕਬਜ਼ਾ ਮੁਕਤ ਕਰਵਾਉਣ ਤੱਕ ਮੁਹਿੰਮ ਅਜੇ ਵੀ ਜਾਰੀ ਹੈ।

ਕੈਬਨਿਟ ਮੰਤਰੀ ਨੇ ਰਾਜ ਵਿੱਚ ਪੰਚਾਇਤੀ ਰਾਜ ਸੰਸਥਾਵਾਂ ਦੀ ਹਾਲਤ ਵਿਗੜਨ ਲਈ ਪਿਛਲੀਆਂ ਸੂਬਾ ਸਰਕਾਰਾਂ ਦੀ ਵੀ ਆਲੋਚਨਾ ਕੀਤੀ ਅਤੇ ਇਨ੍ਹਾਂ ਨੂੰ ਮੁੜ ਸੁਰਜੀਤ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ।ਇਸ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਗਾਂਹਵਧੂ ਸਰਪੰਚਾਂ, ਪੱਤਰਕਾਰਾਂ ਅਤੇ ਮਾਹਿਰਾਂ ਸਮੇਤ ਮੁੱਖ ਬੁਲਾਰਿਆਂ ਨੇ ਗ੍ਰਾਮ ਸਭਾ ਅਤੇ ਪੰਜਾਬ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੇ ਵਿਚਾਰ ਸਾਂਝੇ ਕੀਤੇ। 

ਉਨ੍ਹਾਂ ਭਾਗੀਦਾਰਾਂ ਵਿੱਚ ਇੱਕ ਸਕਾਰਾਤਮਕ ਹੁੰਗਾਰਾ ਭਰਨ ਲਈ ਸਫਲਤਾ ਦੀਆਂ ਕਹਾਣੀਆਂ ਵੀ ਪੇਸ਼ ਕੀਤੀਆਂ। ਇਨ੍ਹਾਂ ਬੁਲਾਰਿਆਂ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਭੂਮੀ ਵਿਗਿਆਨੀ ਡਾ. ਵਰਿੰਦਰਪਾਲ ਸਿੰਘ, ਡਾ. ਨਿਰਮਲ ਜੌੜਾ, ਸਰਪੰਚ ਗੁਰਪ੍ਰੀਤ ਸਿੰਘ, ਰਾਜ ਬਲਵਿੰਦਰ ਸਿੰਘ, ਮਨਦੀਪ ਸਿੰਘ, ਡਾ. ਕੁਲਦੀਪ ਸਿੰਘ, ਪ੍ਰਸਿੱਧ ਪੱਤਰਕਾਰ ਡਾ. ਹਮੀਰ ਸਿੰਘ ਵੀ ਸ਼ਾਮਲ ਸਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਵਿਧਾਇਕ ਮਦਨ ਲਾਲ ਬੱਗਾ, ਹਰਦੀਪ ਸਿੰਘ ਮੁੰਡੀਆਂ, ਗੁਰਪ੍ਰੀਤ ਬੱਸੀ ਗੋਗੀ, ਜੀਵਨ ਸਿੰਘ ਸੰਗੋਵਾਲ, ਰਜਿੰਦਰਪਾਲ ਕੌਰ ਛੀਨਾ, ਨਕੋਦਰ ਤੋਂ ਵਿਧਾਇਕਾ ਇੰਦਰਜੀਤ ਕੌਰ ਮਾਨ, ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤਾਂ ਗੁਰਪ੍ਰੀਤ ਸਿੰਘ ਖਹਿਰਾ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ.ਕੇ.ਐਨ.ਐਸ. ਕੰਗ, ਅਮਨਦੀਪ ਸਿੰਘ ਮੋਹੀ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਹਰਭੁਪਿੰਦਰ ਸਿੰਘ ਧਰੌੜ, ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸੁਰੇਸ਼ ਗੋਇਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। 

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD