Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੰਗਰੂਰ ਜ਼ਿਮਨੀ ਚੋਣ: ‘ਆਪ’ ਨੇ ਚੋਣਾਵੀਂ ਗੀਤ ’ਚ ਗਾਇਕ ਮੂਸੇਵਾਲਾ ਦੀਆਂ ਤਸਵੀਰਾਂ ਵਰਤਣ ਲਈ ਕਾਂਗਰਸ ਦੀ ਕੀਤੀ ਨਿਖੇਧੀ

ਵਿਰੋਧੀ ਪਾਰਟੀਆਂ ਨੇ ਗੈਗਸਟਰਾਂ ਨੂੰ ਸੱਤ ਦਹਾਕਿਆਂ ’ਚ ਸੁਰੱਖਿਆ ਦਿੱਤੀ: ਉਮੀਦਵਾਰ ਗੁਰਮੇਲ ਸਿੰਘ

Gurmail Singh, AAP, Aam Aadmi Party, Aam Aadmi Party Punjab, AAP Punjab, Sangrur

Web Admin

Web Admin

5 Dariya News

ਸੰਗਰੂਰ , 13 Jun 2022

Last updated on: Jun 13, 2022, 00:00 IST

ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਗੁਰਮੇਲ ਸਿੰਘ ਨੇ ਹਲਕੇ ਦੇ ਵੋਟਰਾਂ ਨਾਲ ਨਿੱਜੀ ਸੰਪਰਕ ਕਰਨ ਲਈ ਸੋਮਵਾਰ ਨੂੰ ਕਰੀਬ 20 ਪਿੰਡਾਂ ਦਾ ਦੌਰਾ ਕੀਤਾ। ਗੁਰਮੇਲ ਸਿੰਘ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਲੋਕ ਭਲਾਈ ਕੰਮਾਂ ਦੇ ਆਧਾਰ ’ਤੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ,  ਜਿਹੜੇ ਕੰਮ ਸਰਕਾਰ ਨੇ ਮਾਤਰ ਤਿੰਨ ਮਹੀਨਿਆਂ ’ਚ ਕੀਤੇ ਹਨ। 

ਵਿਰੋਧੀ ਪਾਰਟੀ ਵੱਲੋਂ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੀ ਦੁੱਖਦਾਈ ਮੌਤ ਦਾ ਰਾਜਨੀਤੀਕਰਨ ’ਤੇ ਦੁੱਖ ਪ੍ਰਗਟ ਕਰਦਿਆਂ ਗੁਰਮੇਲ ਸਿੰਘ ਨੇ ਕਿਹਾ ਕਿ ਕਾਂਗਰਸ ਨੇ ਆਪਣੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੇ ਹੱਕ ’ਚ ਜਾਰੀ ਕੀਤੇ ਚੋਣਾਵੀਂ ਗੀਤ ’ਚ ਮਰਹੂਮ ਗਾਇਕ ਦੀਆਂ ਤਸਵੀਰਾਂ ਦੀ ਵਰਤੋਂ ਕੀਤੀ ਹੈ, ਜੋ ਦੁੱਖੀ ਪਰਿਵਾਰ ਅਤੇ ਪ੍ਰਸੰਸਕਾਂ ਦੇ ਦਿਲਾਂ ’ਤੇ ਸੱਟ ਮਾਰਨ ਬਰਾਬਰ ਹੈ। 

ਗੁਰਮੇਲ ਸਿੰਘ ਨੇ ਕਿਹਾ, ‘‘ਇੱਕ ਮਾਂ ਨੇ ਆਪਣਾ ਬੇਟਾ ਖੋਹ ਦਿੱਤਾ ਹੈ, ਪਰ ਇਹ ਬਹੁਤ ਦੁੱਖਦਾਈ ਹੈ ਕਿ ਕਾਂਗਰਸ ਚੋਣਾ ’ਚ ਉਸਦੀ ਮੌਤ ਦਾ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਕਾਂਗਰਸ ਨੂੰ ਅਜਿਹਾ ਨਾ ਕਰਕੇ ਪਰਿਵਾਰ ਅਤੇ ਪ੍ਰਸੰਸਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੋਂ ਬਚਣਾ ਚਾਹੀਦਾ ਸੀ।’’ 

ਸੂਬੇ ਦੀ ਕਾਨੂੰਨ ਵਿਵਸਥਾ ਲਈ ‘ਆਪ’ ਸਰਕਾਰ ਨੂੰ ਨਿਸ਼ਾਨੇ ’ਤੇ ਲੈਣ ਲਈ ਵਿਰੋਧੀ ਪਾਰਟੀਆਂ ਦੀਆਂ ਅਲੋਚਨਾ ਕਰਦਿਆਂ ਗੁਰਮੇਲ ਸਿੰਘ ਨੇ ਕਿਹਾ ਕਿ ਇਨਾਂ ਪਾਰਟੀਆਂ ਦੀਆਂ ਸਰਕਾਰਾਂ ਨੇ ਪਿਛਲੇ 70 ਸਾਲਾਂ ’ਚ ਗੈਂਗਸਟਰਾਂ ਨੂੰ ਪਨਾਹ ਅਤੇ ਸੁਰੱਖਿਆ ਦਿੱਤੀ ਹੈ, ਪਰ ਇਹ ਪਾਰਟੀਆਂ ਕੇਵਲ ਤਿੰਨ ਮਹੀਨਿਆਂ ਵਾਲੀ ਭਗਵੰਤ ਮਾਨ ਸਰਕਾਰ ਦੇ ਸਿਰ ਦੋਸ਼ ਮੜ੍ਹ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ‘ਆਪ’ ਸਰਕਾਰ ਵੱਲੋਂ ਲਏ ਫ਼ੈਸਲਿਆਂ ਅਤੇ ਸਰਕਾਰ ਦੀ ਸ਼ਾਖ ਖ਼ਰਾਬ ਕਰਨ ਲਈ ਹੋਛੇ ਰਾਜਨੀਤਿਕ ਹੱਥਕੰਡੇ ’ਤੇ ਉਤਰ ਆਈਆਂ ਹਨ।

 

Tags: Gurmail Singh , AAP , Aam Aadmi Party , Aam Aadmi Party Punjab , AAP Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD