Thursday, 23 July 2026

 

 

ਖ਼ਾਸ ਖਬਰਾਂ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ

 

ਭਗਵੰਤ ਮਾਨ ਨੇ ਝੋਨੇ ਦੇ ਚਾਲੂ ਸੀਜ਼ਨ ਦੌਰਾਨ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪੀ.ਐਸ.ਪੀ.ਸੀ.ਐਲ. ਨੂੰ ਦਿੱਤੇ ਨਿਰਦੇਸ਼

ਭਗਵੰਤ ਮਾਨ ਨੇ 14 ਅਤੇ 17 ਜੂਨ ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਲੁਆਈ ਲਈ ਨਿਯਮਤ ਬਿਜਲੀ ਸਪਲਾਈ ਯਕੀਨੀ ਬਣਾਉਣ ਸਬੰਧੀ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab,Punjab State Power Corporation Limited, PSPCL, Paddy Season

Web Admin

Web Admin

5 Dariya News

ਚੰਡੀਗੜ੍ਹ , 13 Jun 2022

Last updated on: Jun 13, 2022, 00:00 IST

ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਬਿਜਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 14 ਜੂਨ ਅਤੇ 17 ਜੂਨ ਤੋਂ ਸ਼ੁਰੂ ਹੋ ਰਹੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਯਮਤ ਅਤੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ 10 ਤੋਂ 17 ਜੂਨ ਤੱਕ ਸੂਬੇ ਭਰ ਵਿੱਚ ਪੜਾਅਵਾਰ ਝੋਨੇ ਦੀ ਲੁਆਈ ਦੀ ਆਗਿਆ ਦੇ ਕੇ ਧਰਤੀ ਹੇਠਲੇ ਪਾਣੀ ਦੇ ਰੂਪ ਵਿੱਚ ਸੂਬੇ ਦੇ ਬੇਸ਼ਕੀਮਤੀ ਕੁਦਰਤੀ ਸਰੋਤ ਦੀ ਸੰਭਾਲ ਲਈ ਇੱਕ ਸੰਜੀਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੂੰ ਝੋਨੇ ਦੇ ਚੱਲ ਰਹੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਘੱਟੋ-ਘੱਟ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ।

ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗ ਰਹੇ ਪੱਧਰ 'ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਪਾਣੀ ਦੀ ਸੁਚੱਜੀ ਵਰਤੋਂ ਕਰਨ ਦੀ ਅਪੀਲ ਕੀਤੀ ਅਤੇ ਨਾਲ ਹੀ ਉਨ੍ਹਾਂ ਨੂੰ ਵਡੇਰੇ ਲੋਕ ਹਿੱਤ ਖਾਸ ਕਰਕੇ ਸਾਡੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਪਾਣੀ ਦੀ ਲਾਪਰਵਾਹੀ ਨਾਲ ਕੀਤੀ ਜਾ ਰਹੀ ਬਰਬਾਦੀ ਤੋਂ ਬਚਣ ਲਈ ਸੁਚੇਤ ਕੀਤਾ। ਉਨ੍ਹਾਂ ਨੇ ਸੂਬੇ ਦੇ ਸਭ ਤੋਂ ਕੀਮਤੀ ਕੁਦਰਤੀ ਸਰੋਤ ਪਾਣੀ ਨੂੰ ਬਚਾਉਣ ਲਈ ਠੋਸ ਉਪਰਾਲੇ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਅਤੇ ਇਸ ਦੀ ਸਾਂਭ ਸੰਭਾਲ ਲਈ ਸਾਰੇ ਭਾਈਵਾਲਾਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ।

ਇਸ ਦੌਰਾਨ ਭਗਵੰਤ ਮਾਨ ਨੇ ਪੀ.ਐਸ.ਪੀ.ਸੀ.ਐਲ. ਨੂੰ ਇਹ ਯਕੀਨੀ ਬਣਾਉਣ ਲਈ ਪਹਿਲਾਂ ਹੀ ਵਿਸਥਾਰਤ ਹਦਾਇਤਾਂ ਦਿੱਤੀਆਂ ਹਨ ਕਿ ਹੋਰ ਵਰਗਾਂ ਦੇ ਖਪਤਕਾਰਾਂ ਖਾਸ ਕਰਕੇ ਘਰੇਲੂ ਖਪਤਕਾਰਾਂ ਨੂੰ ਬਿਜਲੀ ਦੀ ਸਪਲਾਈ ਵਿੱਚ ਕੋਈ ਰੁਕਾਵਟ ਨਾ ਆਵੇ ਅਤੇ ਉਨ੍ਹਾਂ ਨੂੰ ਗਰਮੀ ਦੇ ਪੀਕ ਸੀਜ਼ਨ ਦੌਰਾਨ ਨਿਯਮਤ ਬਿਜਲੀ ਸਪਲਾਈ ਮਿਲੇ।

ਜ਼ਿਕਰਯੋਗ ਹੈ ਕਿ ਪੀਐਸਪੀਸੀਐਲ ਵੱਲੋਂ 15,000 ਮੈਗਾਵਾਟ ਦੀ ਸੰਭਾਵਿਤ ਕੁੱਲ ਮੰਗ ਨੂੰ ਪੂਰਾ ਕਰਨ ਲਈ ਪਹਿਲਾਂ ਹੀ ਵਿਸਥਾਰਤ ਪ੍ਰਬੰਧ ਕੀਤੇ ਜਾ ਚੁੱਕੇ ਹਨ, ਜਿਸ ਵਿੱਚ ਝੋਨੇ ਲਈ ਖੇਤੀ ਸੈਕਟਰ ਦੀ ਲੋੜ ਵੀ ਸ਼ਾਮਲ ਹੈ ਅਤੇ ਇਸ ਮੰਗ ਨੂੰ ਪੂਰਾ ਕਰਨ ਲਈ ਬਾਹਰੀ ਸੂਬੇ ਤੋਂ ਬਿਜਲੀ ਲੈਣ ਵਾਸਤੇ ਟਰਾਂਸਮਿਸ਼ਨ ਸਮਰੱਥਾ ਨੂੰ ਪਿਛਲੇ ਸੀਜ਼ਨ ਦੇ 7100 ਦੇ ਮੁਕਾਬਲੇ 8500 ਮੈਗਾਵਾਟ ਤੱਕ ਵਧਾ ਦਿੱਤਾ ਗਿਆ ਹੈ ਅਤੇ 6500 ਮੈਗਾਵਾਟ ਬਾਕੀ ਬਿਜਲੀ ਦਾ ਪ੍ਰਬੰਧ ਸੂਬੇ ਅੰਦਰਲੇ ਆਪਣੇ ਸਰੋਤਾਂ ਤੋਂ ਕੀਤਾ ਜਾ ਰਿਹਾ ਹੈ।

ਸੂਬੇ ਦੇ ਖੇਤੀਬਾੜੀ ਵਿਭਾਗ ਦੇ ਅਨੁਮਾਨਾਂ ਅਨੁਸਾਰ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਕਿਸਾਨਾਂ ਵੱਲੋਂ ਲਗਭਗ 29 ਲੱਖ ਹੈਕਟੇਅਰ ਰਕਬੇ ਵਿੱਚ ਝੋਨਾ ਬੀਜਣ ਦੀ ਸੰਭਾਵਨਾ ਹੈ, ਜਿਸ ਵਿੱਚੋਂ 6.50 ਲੱਖ ਹੈਕਟੇਅਰ ਰਕਬੇ ਵਿੱਚ ਉੱਚ ਗੁਣਵੱਤਾ ਵਾਲੀ ਬਾਸਮਤੀ ਦੀ ਬਿਜਾਈ ਤੋਂ ਇਲਾਵਾ 22.80 ਲੱਖ ਹੈਕਟੇਅਰ ਦੇ ਬਾਕੀ ਬਚੇ ਰਕਬੇ 'ਤੇ ਝੋਨੇ ਦੀਆਂ ਹੋਰ ਕਿਸਮਾਂ ਦੀ ਬਿਜਾਈ ਹੋਣ ਦੀ ਸੰਭਾਵਨਾ ਹੈ।

ਝੋਨੇ ਦੀ ਕਾਸ਼ਤ ਲਈ ਨਿਰਵਿਘਨ ਸਿੰਚਾਈ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਸਰਹੱਦ ਤੋਂ ਪਾਰ ਕੰਡਿਆਲੀ ਨਾਲ ਲੱਗਦੇ ਖੇਤਰਾਂ ਵਿੱਚ ਪਹਿਲੇ ਪੜਾਅ ਦੀ ਲੁਆਈ 10 ਜੂਨ ਤੋਂ ਸ਼ੁਰੂ ਹੋ ਚੁੱਕੀ ਹੈ, ਜਿਸ ਲਈ ਕਿਸਾਨਾਂ ਨੂੰ ਨਿਯਮਤ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਦੂਜੇ ਪੜਾਅ ਵਿੱਚ 14 ਜੂਨ ਤੋਂ 10 ਜ਼ਿਲ੍ਹਿਆਂ ਹੁਸ਼ਿਆਰਪੁਰ, ਜਲੰਧਰ, ਐਸ.ਬੀ.ਐਸ.ਨਗਰ, ਕਪੂਰਥਲਾ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਰੂਪਨਗਰ ਅਤੇ ਐਸ.ਏ.ਐਸ.ਨਗਰ ਲਈ ਨਿਰਵਿਘਨ ਬਿਜਲੀ ਯਕੀਨੀ ਬਣਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਬਾਕੀ ਰਹਿੰਦੇ ਜ਼ਿਲ੍ਹਿਆਂ ਬਠਿੰਡਾ, ਬਰਨਾਲਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਸੰਗਰੂਰ, ਬਰਨਾਲਾ, ਮਾਲੇਰਕੋਟਲਾ, ਲੁਧਿਆਣਾ, ਫਤਹਿਗੜ੍ਹ ਸਾਹਿਬ, ਫਿਰੋਜ਼ਪੁਰ, ਮਾਨਸਾ, ਮੋਗਾ ਅਤੇ ਫਾਜ਼ਿਲਕਾ ਨੂੰ ਵੀ 17 ਜੂਨ ਤੋਂ ਲੁਆਈ ਲਈ ਨਿਯਮਤ ਬਿਜਲੀ ਸਪਲਾਈ ਦਿੱਤੀ ਜਾਵੇਗੀ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Punjab State Power Corporation Limited , PSPCL , Paddy Season

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD