Thursday, 04 June 2026

 

 

ਖ਼ਾਸ ਖਬਰਾਂ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

 

ਰੋਜ਼ਾਨਾ ਨਵੀਂ ਦਿੱਲੀ ਹਵਾਈ ਅੱਡੇ ਤੱਕ ਜਾਣ ਵਾਲੀ ਸੁਪਰ ਲਗਜ਼ਰੀ ਬੱਸ ਮੋਗਾ ਪਹੁੰਚੀ

ਵਿਸ਼ੇਸ਼ ਕਾਉੰਟਰ ਤੋਂ ਚੱਲਿਆ ਕਰੇਗੀ ਬੱਸ, ਸਪੈਸ਼ਲ ਸਟਾਫ਼ ਤਾਇਨਾਤ

ਰੋਜ਼ਾਨਾ ਨਵੀਂ ਦਿੱਲੀ ਹਵਾਈ ਅੱਡੇ ਤੱਕ ਜਾਣ ਵਾਲੀ ਸੁਪਰ ਲਗਜ਼ਰੀ ਬੱਸ ਮੋਗਾ ਪਹੁੰਚੀ

5 Dariya News

5 Dariya News

5 Dariya News

ਮੋਗਾ , 14 Jun 2022

Last updated on: Jun 14, 2022, 00:00 IST

ਸ਼ਹਿਰ ਮੋਗਾ ਤੋਂ ਰੋਜ਼ਾਨਾ ਨਵੀਂ ਦਿੱਲੀ ਹਵਾਈ ਅੱਡੇ ਤੱਕ ਜਾਣ ਵਾਲੀ ਸੁਪਰ ਲਗਜ਼ਰੀ ਵੋਲਵੋ ਬੱਸ ਮੋਗਾ ਬੱਸ ਸਟੈਂਡ ਵਿਖੇ ਪਹੁੰਚ ਚੁੱਕੀ ਹੈ। ਇਹ ਬੱਸ ਜਲਦੀ ਹੀ ਮਾਲਵੇ, ਖਾਸ ਕਰਕੇ ਜਿ਼ਲ੍ਹਾ ਮੋਗਾ, ਦੇ ਲੋਕਾਂ ਨੂੰ ਨਵੀਂ ਦਿੱਲੀ ਹਵਾਈ ਅੱਡੇ ਦਾ ਆਉਣ ਜਾਣ ਦਾ ਸਫ਼ਰ ਕਰਾਉਣ ਲੱਗੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਰੋਡਵੇਜ਼ ਮੋਗਾ ਡੀਪੂ ਦੇ ਜਨਰਲ ਮੈਨੇਜਰ ਸੁਭਾਸ਼ ਚੰਦਰ ਨੇ ਦੱਸਿਆ ਕਿ ਇਹ ਨਵੀਂ ਨਕੋਰ ਬੱਸ ਲਈ ਪਰਮਿਟ ਅਪਲਾਈ ਕੀਤਾ ਗਿਆ ਹੈ ਜੋ ਕਿ ਅਗਲੇ ਕੁਝ ਦਿਨਾਂ ਵਿੱਚ ਜਾਰੀ ਹੋ ਜਾਣ ਦੀ ਸੰਭਾਵਨਾ ਹੈ। 

ਇਸ ਬੱਸ ਨੂੰ ਚਲਾਉਣ ਲਈ ਸਪੈਸ਼ਲ ਸਟਾਫ਼ ਤਾਇਨਾਤ ਕਰ ਦਿੱਤਾ ਗਿਆ ਹੈ। ਇਸ ਬੱਸ ਰਾਹੀਂ ਸਫ਼ਰ ਕਰਨ ਉੱਤੇ ਪ੍ਰਤੀ ਸਵਾਰੀ ਇਕ ਪਾਸੇ ਦਾ 1160 ਰੁਪਏ ਕਿਰਾਇਆ ਵੀ ਨਿਰਧਾਰਤ ਕਰ ਦਿੱਤਾ ਗਿਆ ਹੈ। ਇਹ ਬੱਸ ਮੋਗਾ ਦੇ ਮੁੱਖ ਬੱਸ ਅੱਡੇ ਦੇ ਵਿਸ਼ੇਸ਼ ਕਾਉੰਟਰ ਤੋਂ ਚੱਲਿਆ ਕਰੇਗੀ। ਜਿਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਉਹਨਾਂ ਦੱਸਿਆ ਕਿ ਜਿ਼ਲ੍ਹਾ ਮੋਗਾ ਵਿੱਚ ਮਾਲਵਾ ਦੇ ਬਾਕੀ ਜਿ਼ਲ੍ਹਿਆਂ ਨਾਲੋਂ ਸਭ ਤੋਂ ਵੱਧ ਐਨ ਆਰ ਆਈ ਪਰਿਵਾਰ ਰਹਿੰਦੇ ਹਨ। ਜਿਸ ਕਾਰਨ ਜਿ਼ਲ੍ਹਾ ਮੋਗਾ ਨੂੰ ਇਸ ਦਾ ਬਹੁਤ ਲਾਭ ਮਿਲੇਗਾ। ਇਹ ਬੱਸ ਰੋਜ਼ਾਨਾ ਮੋਗਾ ਦੇ ਮੁੱਖ ਬੱਸ ਸਟੈਂਡ ਤੋਂ ਸਵੇਰੇ 9 ਵਜੇ ਚੱਲਿਆ ਕਰੇਗੀ ਅਤੇ 8 ਘੰਟਿਆਂ ਵਿੱਚ ਦਿੱਲੀ ਹਵਾਈ ਅੱਡੇ ਪਹੁੰਚਿਆ ਕਰੇਗੀ। 

ਉਸ ਉਪਰੰਤ ਰਾਤ ਨੂੰ 11 ਵਜੇ ਤੱਕ ਫਲਾਇਟਾਂ ਦੀ ਉਡੀਕ ਕਰਕੇ ਵਾਪਿਸ ਮੋਗਾ ਲਈ ਚੱਲਿਆ ਕਰੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਸਾਂ ਦੀ ਬੁਕਿੰਗ ਪੰਜਾਬ ਰੋਡਵੇਜ਼ ਅਤੇ ਪਨਬੱਸ ਦੀਆਂ ਵੈੱਬਸਾਈਟਾਂ ਤੋਂ ਬਹੁਤ ਸੌਖੇ ਢੰਗ ਨਾਲ ਕੀਤੀ ਜਾ ਸਕਦੀ ਹੈ। ਇਨ੍ਹਾਂ ਬੱਸਾਂ ਦੇ ਆਉਣ-ਜਾਣ ਦਾ ਸਮਾਂ ਸਾਰਣੀ ਵੀ ਵੈੱਬਸਾਈਟਾਂ ਤੇ ਉਪਲਬਧ ਹੋਵੇਗਾ।

ਉਹਨਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਦੇ ਐਲਾਨ ਮੁਤਾਬਿਕ ਬੱਸ ਵਿਚ ਵੱਧ ਤੋਂ ਵੱਧ ਸਹੂਲਤਾਂ ਮੁਹਈਆ ਕਰਵਾਈਆਂ ਜਾਣਗੀਆਂ। ਦੱਸਣਯੋਗ ਹੈ ਕਿ ਦਹਾਕਿਆਂ ਤੋਂ ਸਿਰਫ਼ ਪ੍ਰਾਈਵੇਟ ਟਰਾਂਸਪੋਰਟ ਮਾਫ਼ੀਆ ਹੀ ਇਸ ਰੂਟ ਉਤੇ ਬੱਸਾਂ ਚਲਾ ਰਿਹਾ ਸੀ ਅਤੇ ਆਪਣੀ ਮਨਮਰਜ਼ੀ ਨਾਲ ਕਿਰਾਇਆ ਵਸੂਲ ਕੇ ਲੋਕਾਂ ਨੂੰ ਲੁੱਟ ਰਿਹਾ ਸੀ। ਇਨ੍ਹਾਂ ਲੋਕਾਂ ਨੇ ਇਸ ਕਾਰੋਬਾਰ ਉਤੇ ਇਜਾਰੇਦਾਰੀ ਕਾਇਮ ਕਰ ਲਈ ਸੀ ਅਤੇ ਲੋਕਾਂ ਦਾ ਸ਼ੋਸ਼ਣ ਕਰ ਰਹੇ ਸਨ। 

ਇਹ ਵੀ ਦੱਸਣਯੋਗ ਹੈ ਕਿ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਵੱਡੀ ਗਿਣਤੀ ਪਰਵਾਸੀ ਭਾਰਤੀ ਹਮੇਸ਼ਾ ਇਹ ਸ਼ਿਕਾਇਤ ਕਰਦੇ ਸਨ ਕਿ ਕਿਉਂ ਸਿਰਫ਼ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਹੀ ਇਸ ਰੂਟ ਉਤੇ ਬੱਸਾਂ ਚਲਾਉਣ ਦਾ ਹੱਕ ਹੈ ਅਤੇ ਕਿਉਂ ਪੰਜਾਬ ਸਰਕਾਰ ਇਨ੍ਹਾਂ ਰੂਟਾਂ ਉਤੇ ਬੱਸਾਂ ਨਹੀਂ ਚਲਾ ਰਹੀ।ਉਹਨਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ।

 

Tags: Moga to IGI Airport New Delhi , Punjab Roadways , PUNBUS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD