Monday, 20 May 2024

 

 

ਖ਼ਾਸ ਖਬਰਾਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ

 

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੰਭੂ ਕਲਾਂ ਵਿਖੇ ਲੱਗੇ ਜਨ ਸੁਵਿਧਾ ਕੈਂਪ 'ਚ ਐਮ.ਐਲ.ਏ. ਘਨੌਰ ਤੇ ਡਿਪਟੀ ਕਮਿਸ਼ਨਰ ਨੇ ਕੀਤੀ ਸ਼ਮੂਲੀਅਤ

ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੇ ਗਏ ਜਨ ਸੁਵਿਧਾ ਕੈਂਪਾਂ ਦੇ ਸਾਰਥਕ ਨਤੀਜੇ ਸਾਹਮਣੇ ਆਉਣ ਲੱਗੇ : ਵਿਧਾਇਕ ਗੁਰਲਾਲ ਘਨੌਰ

DC Patiala, Deputy Commissioner Patiala, Sakshi Sahni, Patiala, Gurlal Singh, Ghanaur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ਼ੰਭੂ/ਰਾਜਪੁਰਾ/ਪਟਿਆਲਾ , 14 Jun 2022

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰੇਕ ਯੋਗ ਲਾਭਪਾਤਰੀ ਤੱਕ ਸਰਕਾਰੀ ਸਕੀਮਾਂ ਦਾ ਲਾਭ ਪੁੱਜਦਾ ਕਰਨ ਲਈ ਸ਼ੁਰੂ ਕੀਤੇ ਗਏ ਜਨ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਅੱਜ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਦੀ ਅਗਵਾਈ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੰਭੂ ਕਲਾਂ 'ਚ ਹਲਕੇ ਦਾ ਤੀਜਾ ਜਨ ਸੁਵਿਧਾ ਕੈਂਪ ਲਗਾਇਆ ਗਿਆ, ਜਿਸ 'ਚ ਘਨੌਰ ਹਲਕੇ ਦੇ ਐਮ.ਐਲ.ਏ. ਗੁਰਲਾਲ ਘਨੌਰ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸ਼ਮੂਲੀਅਤ ਕੀਤੀ ਗਈ ਅਤੇ ਕੈਂਪ 'ਚ ਆਪਣਾ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਸਮੱਸਿਆਵਾਂ ਨੂੰ ਵੀ ਸੁਣਿਆ ਗਿਆ।

ਕੈਂਪ ਦੌਰਾਨ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਹਲਕੇ 'ਚ ਅੱਜ ਤੀਜਾ ਜਨ ਸੁਵਿਧਾ ਕੈਂਪ ਲਗਾਇਆ ਗਿਆ ਹੈ ਅਤੇ ਹੁਣ ਇਨ੍ਹਾਂ ਕੈਂਪਾਂ ਦੇ ਸਾਰਥਕ ਨਤੀਜੇ ਵੀ ਸਾਹਮਣੇ ਆਉਣ ਲੱਗੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕਾਂ ਨੂੰ ਆਪਣਾ ਕੰਮ ਕਰਵਾਉਣ ਲਈ ਐਮ.ਐਲ.ਏ. ਦੇ ਘਰ ਜਾਣਾ ਪੈਂਦਾ ਸੀ ਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਬਣਾਈ ਗਈ ਹੈ। 

ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪ 'ਚ ਇਲਾਕਾ ਨਿਵਾਸੀਆਂ ਨੂੰ ਸਾਰੀਆਂ ਸਰਕਾਰੀ ਸੇਵਾਵਾਂ ਇੱਕ ਛੱਤ ਥੱਲੇ ਉਪਲਬਧ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਪਹਿਲੀ ਤਰਜੀਹ ਹੈ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਸਭ ਤੋਂ ਪਹਿਲਾਂ ਮੁਹੱਈਆ ਕਰਵਾਈਆਂ ਜਾਣ ਇਸ ਲਈ ਮਾਲ ਵਿਭਾਗ ਸਬੰਧੀ ਇਲਾਕਾ ਨਿਵਾਸੀਆਂ ਦੀ ਸਹੂਲਤ ਨੂੰ ਧਿਆਨ 'ਚ ਰੱਖਦਿਆਂ ਪਿਛਲੇ ਦਿਨੀਂ ਹਲਕੇ 'ਚ ਪਟਵਾਰੀਆਂ ਦੀ ਵੀ ਨਿਯੁਕਤੀ ਕੀਤੀ ਗਈ ਹੈ ਤੇ ਲੋਕਾਂ ਦੀ ਸਮੱਸਿਆਵਾਂ ਦੇ ਹੱਲ ਲਈ ਮਾਲ ਸੁਵਿਧਾ ਕੈਂਪ ਵੀ ਲਗਾਏ ਜਾ ਰਹੇ ਹਨ। 

ਉਨ੍ਹਾਂ ਹਲਕਾ ਨਿਵਾਸੀਆਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਹਰੇਕ ਮਹੀਨੇ ਲੱਗਣ ਵਾਲੇ ਜਨ ਸੁਵਿਧਾ ਕੈਂਪਾਂ 'ਚ ਸ਼ਮੂਲੀਅਤ ਕਰਕੇ ਸਰਕਾਰੀ ਸਕੀਮਾਂ ਦਾ ਲਾਭ ਉਠਾਇਆ ਜਾਵੇ।  ਕੈਂਪ 'ਚ ਪੁੱਜੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਹਰੇਕ ਮਹੀਨੇ ਦੀ 14 ਤਾਰੀਖ ਨੂੰ ਜ਼ਿਲ੍ਹੇ ਦੇ ਵਿਧਾਇਕ ਸਾਹਿਬਾਨ ਦੇ ਨਾਲ ਮਿਲਕੇ ਹਰੇਕ ਵਿਧਾਨ ਸਭਾ ਹਲਕੇ 'ਚ ਜਨ ਸੁਵਿਧਾ ਕੈਂਪ ਲਗਾਏ ਜਾਂਦੇ ਹਨ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ 'ਤੇ ਸਰਕਾਰੀ ਸੇਵਾਵਾਂ ਲੋਕਾਂ ਦੇ ਦਰਵਾਜ਼ੇ ਤੱਕ ਪਹੁੰਚਾਉਣ ਦੇ ਮਕਸਦ ਨਾਲ ਸਾਰੇ ਸਰਕਾਰੀ ਵਿਭਾਗ ਜਨ ਸੁਵਿਧਾ ਕੈਂਪ ਰਾਹੀਂ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਮਕਸਦ ਹਰੇਕ ਯੋਗ ਨਾਗਰਿਕ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਪੁੱਜਦਾ ਕਰਨਾ ਹੈ, ਜਿਸ 'ਚ ਖੇਤੀਬਾੜੀ ਵਿਭਾਗ, ਮੱਛੀ ਪਾਲਣ, ਦਿਵਿਆਂਗਤਾ ਸਰਟੀਫਿਕੇਟ, ਜਾਬ ਕਾਰਡ ਸਮੇਤ ਹਰੇਕ ਸੇਵਾ ਜੋ ਸਿੱਧੇ ਤੌਰ 'ਤੇ ਲੋਕਾਂ ਨਾਲ ਸਬੰਧ ਰੱਖਦੀ ਹੈ ਇਥੇ ਦਿੱਤੀ ਜਾ ਰਹੀ ਹੈ। ਸਾਕਸ਼ੀ ਸਾਹਨੀ ਨੇ ਕਿਹਾ ਕਿ ਪਟਿਆਲਾ ਜ਼ਿਲ੍ਹਾ ਸੂਬੇ ਦਾ ਪਹਿਲਾਂ ਜ਼ਿਲ੍ਹਾ ਹੈ ਜਿਥੇ ਕਲੱਸਟਰ ਬਣਾਕੇ ਲੋਕਾਂ ਲਈ ਅਜਿਹੇ ਕੈਂਪ ਲਗਾਏ ਜਾ ਰਹੇ ਹਨ।

 

Tags: DC Patiala , Deputy Commissioner Patiala , Sakshi Sahni , Patiala , Gurlal Singh , Ghanaur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD