Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਦਿੱਲੀ ਏਅਰਪੋਰਟ ਜਾਣ ਵਾਲੇ ਯਾਤਰੀਆਂ ਲਈ ਵੱਡੀ ਸੌਗਾਤ ਹੈ ਪੰਜਾਬ ਸਰਕਾਰ ਦੀ ਲਗਜ਼ਰੀ ਵੋਲਵੋ ਬੱਸ ਸੇਵਾ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਦੀ ਪੰਜਾਬ ਦੇ ਨਾਲ-ਨਾਲ ਵਿਦੇਸ਼ਾਂ ’ਚ ਵੀ ਹੋ ਰਹੀ ਹੈ ਪ੍ਰਸ਼ੰਸਾ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur

5 Dariya News

5 Dariya News

5 Dariya News

ਹੁਸ਼ਿਆਰਪੁਰ , 14 Jun 2022

Last updated on: Jun 14, 2022, 00:00 IST

ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਰੋਤ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ 15 ਜੂਨ ਨੂੰ ਜਲੰਧਰ ਬੱਸ ਸਟੈਂਡ ਤੋਂ ਦਿੱਲੀ ਏਅਰਪੋਰਟ ਲਈ ਲਗਜ਼ਰੀ ਵੋਲਵੋ ਬੱਸ ਸੇਵਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। 

ਉਨ੍ਹਾਂ ਦੱਸਿਆ ਕਿ ਇਹ ਸੇਵਾ ਕੱਲ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਸ਼ੁਰੂ ਹੋ ਜਾਵੇਗੀ, ਜਿਸ ਨੂੰ ਲੈ ਕੇ ਹੁਸ਼ਿਆਰਪੁਰ ਸਮੇਤ ਪੂਰੇ ਪੰਜਾਬ ਦੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਜਿਥੇ ਪੂਰੇ ਸੂਬੇ ਵਿਚ ਪ੍ਰਸ਼ੰਸਾ ਕੀਤੀ ਜਾ ਰਹੀ ਹੈ, ਉਥੇ ਵਿਦੇਸ਼ਾਂ ਵਿਚ ਬੈਠੇ ਐਨ.ਆਰ.ਆਈਜ਼ ਵੀ ਸਰਕਾਰ ਦੇ ਇਸ ਕਦਮ ਦੀ ਸਰਾਹਨਾ ਕਰ ਰਹੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਐਨ.ਆਰ.ਆਈਜ਼ ਵਧੇਰੇ ਹੋਣ ਕਾਰਨ ਇਥੋਂ ਅਕਸਰ ਲੋਕਾਂ ਨੂੰ ਦਿੱਲੀ ਏਅਰਪੋਰਟ ਜਾਣ ਲਈ ਪ੍ਰਾਈਵੇਟ ਬੱਸਾਂ ਦਾ ਸਹਾਰਾ ਲੈਣਾ ਪੈਂਦਾ ਸੀ, ਜਿਸ ਦਾ ਕਿਰਾਇਆ 2500 ਰੁਪਏ ਦੇ ਕਰੀਬ ਸੀ, ਪਰੰਤੂ ਪੰਜਾਬ ਸਰਕਾਰ ਦੇ ਇਸ ਲੋਕ ਹਿਤੈਸ਼ੀ ਫੈਸਲੇ ਤੋਂ ਬਾਅਦ ਹੁਣ ਲੋਕਾਂ ਨੂੰ ਦਿੱਲੀ ਏਅਰਪੋਰਟ ਜਾਣ ਲਈ ਕੇਵਲ 1240 ਰੁਪਏ ਕਿਰਾਇਆ ਹੀ ਦੇਣਾ ਪਵੇਗਾ ਜੋ ਕਿ ਪ੍ਰਾਈਵੇਟ ਬੱਸਾਂ ਦੇ ਮੁਕਾਬਲੇ ਅੱਧਾ ਕਿਰਾਇਆ ਹੈ। 

ਉਨ੍ਹਾਂ ਕਿਹਾ ਕਿ ਘਰ ਬੈਠੇ ਹੀ travelyaari.com, punbusonline.com ’ਤੇ ਆਨਲਾਈਨ ਬੁਕਿੰਗ ਕਰਵਾ ਕੇ ਘੱਟ ਕਿਰਾਏ ’ਤੇ ਪੰਜਾਬ ਸਰਕਾਰ ਦੀ ਲਗਜ਼ਰੀ ਏ.ਸੀ. ਬੱਸ ਦੀ ਸੁਵਿਧਾ  ਦਾ ਲਾਭ ਲਿਆ ਜਾ ਸਕਦਾ ਹੈ। ਹੁਸ਼ਿਆਰਪੁਰ ਦੇ ਜੋਧਾਮਲ ਰੋਡ ’ਤੇ ਰਹਿਣ ਵਾਲੇ ਐਨ.ਆਰ.ਆਈਜ਼ ਮਨੋਜ ਕੁਮਾਰ, ਪਿੰਡ ਨੰਦਨ ਦੀ ਪ੍ਰਭਜੋਤ ਕੌਰ, ਤਰਲੋਚਨ ਸਿੰਘ, ਨਈ ਆਬਾਦੀ ਦੇ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਦੁਆਰਾ ਦਿੱਲੀ ਏਅਰਪੋਰਟ ਲਈ ਲਗਜ਼ਰੀ ਵੋਲਵੋ ਬੱਸ ਦੀ ਸੁਵਿਧਾ ਸ਼ੁਰੂ ਕਰਨ ’ਤੇ ਧੰਨਵਾਦ ਕੀਤਾ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਸੁਵਿਧਾ ਨਾਲ ਜ਼ਿਲ੍ਹੇ ਨਾਲ ਸਬੰਧਤ ਐਨ.ਆਰ.ਆਈਜ਼ ਨੂੰ ਵੱਡੀ ਸੁਵਿਧਾ ਮਿਲੀ ਹੈ ਅਤੇ ਉਨ੍ਹਾਂ ਨੂੰ ਹੁਣ ਪ੍ਰਾਈਵੇਟ ਬੱਸਾਂ ਵਿਚ ਜਿਆਦਾ ਕਿਰਾਇਆ ਖਰਚ ਨਹੀਂ ਕਰਨਾ ਪਵੇਗਾ ਅਤੇ ਹੁਸ਼ਿਆਰਪੁਰ ਬੱਸ ਸਟੈਂਡ ਤੋਂ ਹੀ ਵੋਲਵੋ ਬੱਸ ਸੇਵਾ ਪ੍ਰਾਪਤ ਹੋ ਸਕੇਗੀ। ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਸ੍ਰੀ ਅਰਵਿੰਦ ਸ਼ਰਮਾ ਨੇ ਦੱਸਿਆ ਕਿ 43 ਸੀਟਾਂ ਵਾਲੀ ਇਸ ਬੱਸ ਦੀ ਬੁਕਿੰਗ ਆਨਲਾਈਨ ਹੀ ਕੀਤੀ ਜਾ ਸਕਦੀ ਹੈ। 

ਉਨ੍ਹਾਂ ਕਿਹਾ ਕਿ ਬੱਸ ਵਿਚ ਏ.ਸੀ. ਦੀ ਸੁਵਿਧਾ ਤੋਂ ਇਲਾਵਾ ਪੀਣ ਵਾਲਾ ਪਾਣੀ ਵੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਤੋਂ ਦਿੱਲੀ ਏਅਰਪੋਰਟ ਜਾਣ ਵਾਲੀ ਲਗਜ਼ਰੀ ਵੋਲਵੋ ਪਨਬੱਸ ਹੁਸ਼ਿਆਰਪੁਰ ਬਸ ਸਟੈਂਡ ਤੋਂ ਰੋਜ਼ ਸਵੇਰੇ 6:40 ਵਜੇ ਰਵਾਨਾ ਹੋਵੇਗੀ ਅਤੇ ਗੜ੍ਹਸ਼ੰਕਰ, ਨਵਾਂਸ਼ਹਿਰ, ਬਲਾਚੌਰ, ਚੰਡੀਗੜ੍ਹ ਸੈਕਟਰ-17 ਤੋਂ ਹੁੰਦੀ ਹੋਈ ਦਿੱਲੀ ਏਅਰਪੋਰਟ ਪਹੁੰਚੇਗੀ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur , Hoshiarpur to IGI Airport New Delhi , Punjab Roadways , PUNBUS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD