Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਭਗਵੰਤ ਮਾਨ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ’ਚ ਕਰਨਗੇ ‘ਰੋਡ ਸ਼ੋਅ’ : ਜਰਨੈਲ ਸਿੰਘ

ਪੰਜਾਬ ਪ੍ਰਭਾਰੀ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਨੇ ਵਰਕਰਾਂ ਤੇ ਆਗੂਆਂ ਨਾਲ ਚੁਣਾਵੀਂ ਰਣਨੀਤੀ ਅਤੇ ਰੋਡ ਸ਼ੋਅ ਬਾਰੇ ਕੀਤੀ ਸਮੀਖਿਆ ਬੈਠਕ

Jarnail Singh, AAP, Aam Aadmi Party, AAP Punjab, Aam Aadmi Party Punjab, Bhagwant Mann, Gurmail Singh

Web Admin

Web Admin

5 Dariya News

ਚੰਡੀਗੜ੍ਹ / ਸੰਗਰੂਰ , 14 Jun 2022

Last updated on: Jun 14, 2022, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਭਾਰੀ ਅਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਉਂਦੇ ਦਿਨਾਂ ’ਚ ਸੰਗਰੂਰ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿੱਚ ‘ਰੋਡ ਸ਼ੋਅ’ ਕਰਨਗੇ। ਇਹ ਪ੍ਰਗਟਾਵਾ ਜਰਨੈਲ ਸਿੰਘ ਨੇ ਮੰਗਲਵਾਰ ਨੂੰ ਪਾਰਟੀ ਵਰਕਰਾਂ ਅਤੇ ਆਗੂਆਂ ਨਾਲ ਚੁਣਾਵੀਂ ਰਣਨੀਤੀ ਅਤੇ ਰੋਡ ਸ਼ੋਅ ਦੀਆਂ ਤਿਆਰੀਆਂ ਬਾਰੇ ਸਮੀਖਿਆ ਬੈਠਕ ਕਰਨ ਤੋਂ ਬਾਅਦ ਕੀਤਾ।

ਜਰਨੈਲ ਸਿੰਘ ਨੇ ਵਿਰੋਧੀ ਪਾਰਟੀਆਂ ਦੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਕਿ ਸ਼੍ਰ੍ਰੋਮਣੀ ਅਕਾਲੀ ਦਲ ਬਾਦਲ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਨੇ ਨਸ਼ਾ ਮਾਫੀਆ, ਰੇਤ ਮਾਫੀਆ, ਕੇਬਲ ਮਾਫੀਆ ਅਤੇ ਗੈਂਗਸਟਰਾਂ ਨੂੰ ਸਰਪ੍ਰਸਤੀ ਦੇ ਕੇ ਪੰਜਾਬ ਦਾ ਭਵਿੱਖ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਤਿੰਨ ਮਹੀਨੇ ਪਹਿਲਾਂ ਬਣੀ ‘ਆਪ’ ਸਰਕਾਰ ਨੂੰ ਕਾਨੂੰਨ ਵਿਵਸਥਾ ਦੀ ਕਥਿਤ ਖ਼ਰਾਬੀ ਲਈ ਦੋਸ਼ੀ ਕਹਿ ਰਹੀਆਂ ਹਨ, ਜਦੋਂ ਕਿ ਇਨਾਂ ਪਾਰਟੀਆਂ ਦੀਆਂ ਸਰਕਾਰਾਂ ਨੇ ਖ਼ਤਰਨਾਕ ਅਪਰਾਧੀਆਂ ਨੂੰ ਤਿਆਰ ਕੀਤਾ ਅਤੇ ਕਈ ਸਾਲਾਂ ਤੱਕ ਸੁਰੱਖਿਆ ਦਿੱਤੀ। 

‘ਆਪ’ ਆਗੂ ਨੇ ਦਾਅਵਾ ਕੀਤਾ ਕਿ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਮੌਜ਼ੂਦਾ ਮੁੱਖ ਮੰਤਰੀ ਭਗਵੰਤ ਮਾਨ ਦੀ ਸਖ਼ਤ ਮਿਹਨਤ ਨੂੰ ਦੇਖਦਿਆਂ ਹਲਕੇ ਦੇ ਲੋਕ ਫਿਰ ਤੋਂ ‘ਆਪ’ ਦੀ ਜਿੱਤ ਨੂੰ ਵੱਡੇ ਅੰਤਰ ਨਾਲ ਪੱਕਾ ਕਰਨਗੇ, ਕਿਉਂਕਿ ਮੁੱਖ ਮੰਤਰੀ ਮਾਨ 2014 ਅਤੇ 2019 ’ਚ ਇਸ ਹਲਕੇ ਤੋਂ ਦੋ ਵਾਰ ਸੰਸਦ ਮੈਂਬਰ ਬਣੇ ਸਨ। ਸੂਬੇ ਦੀਆਂ ਵਿਧਾਨ ਸਭਾ ਚੋਣਾ ਦੌਰਾਨ ਉਹਨਾਂ ਧੂਰੀ ਤੋਂ ਵਿਧਾਇਕ ਬਣਨ ਤੋਂ ਬਾਅਦ ਸੰਸਦ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜਿਸ ਕਾਰਨ ਸੰਗਰੂਰ ਸੀਟ ਖਾਲ੍ਹੀ ਹੋਈ ਹੈ। 

ਜਰਨੈਲ ਸਿੰਘ ਨੇ ਪਾਰਟੀ ਉਮੀਦਵਾਰ ਗੁਰਮੇਲ ਸਿੰਘ ’ਤੇ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਉਹ ਆਪਣੀਆਂ ਜੜ੍ਹਾਂ ਨਾਲ ਜੁੜੇ ਹੋਏ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਸੰਗਰੂਰ ਵਾਸੀਆ ਦੀ ਭਲਾਈ ਲਈ ਕੰਮ ਕਰ ਰਹੇ ਹਨ। ਉਹ ਗਿਣਤ ਵਿਸ਼ੇ ’ਚ ਗਰੈਜ਼ੂਏਟ ਹਨ ਅਤੇ ਉਨ੍ਹਾਂ ਐਮ.ਬੀ.ਏ ਵੀ ਕੀਤੀ ਹੋਈ ਹੈ। ਰਾਜਨੀਤੀ ’ਚ ਆਉਣ ਤੋਂ ਪਹਿਲਾਂ ਉਹ ਇੱਕ ਅਧਿਆਪਕ ਸਨ ਅਤੇ ਉਨ੍ਹਾਂ 2018 ਤੱਕ ਵੱਖ ਵੱਖ ਸਕੂਲਾਂ ’ਚ ਬੱਚਿਆਂ ਨੂੰ ਪੜ੍ਹਾਇਆ।

 

Tags: Jarnail Singh , AAP , Aam Aadmi Party , AAP Punjab , Aam Aadmi Party Punjab , Bhagwant Mann , Gurmail Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD