Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਖੂਨ ਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ : ਮੇਜਰ ਅਮਿਤ ਸਰੀਨ

ਰੈਡ ਕਰਾਸ ਸੁਸਾਇਟੀ ਨੇ ਸਤਿਗੁਰੂ ਕਬੀਰ ਜੀ ਦੇ ਪ੍ਰਕਾਸ਼ ਉਤਸਵ ਤੇ ਵਿਸ਼ਵ ਖੂਨਦਾਤਾ ਦਿਵਸ ਮੌਕੇ ਲਗਾਇਆ ਖੂਨਦਾਨ ਕੈਂਪ

Major Amit Sareen, Blood Camp, Blood Donation Camp, Jalandhar

Web Admin

Web Admin

5 Dariya News

ਜਲੰਧਰ , 14 Jun 2022

Last updated on: Jun 14, 2022, 00:00 IST

ਰੈਡ ਕਰਾਸ ਸੁਸਾਇਟੀ ਵੱਲੋਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅੱਜ ਸਤਿਗੁਰੂ ਕਬੀਰ ਜੀ ਦੇ ਪ੍ਰਕਾਸ਼ ਉਤਸਵ ਅਤੇ ਵਿਸ਼ਵ ਖੂਨਦਾਤਾ ਦਿਵਸ ਮੌਕੇ ਗੈਰ ਸਰਕਾਰੀ ਸੰਗਠਨ 'ਪਹਿਲ' ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ।`ਆਜ਼ਾਦੀ ਕਾ ਅੰਮ੍ਰਿਤ ਮਹੋਤਸਵ' ਨੂੰ ਸਮਰਪਿਤ ਸਥਾਨਕ ਰੈਡ ਕਰਾਸ ਭਵਨ ਵਿਖੇ ਲਗਾਏ ਗਏ ਇਸ ਖੂਨਦਾਨ ਕੈਂਪ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਕਿਹਾ ਕਿ ਖੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ, ਜਿਸ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਖੂਨ ਦੀ ਇਕ-ਇਕ ਬੂੰਦ ਕੀਮਤੀ ਹੈ, ਜੋ ਕਿ ਕਿਸੇ ਮਰਦੇ ਹੋਏ ਵਿਅਕਤੀ ਨੂੰ ਜੀਵਨਦਾਨ ਦੇ ਸਕਦੀ ਹੈ। 

ਖੂਨ ਦਾਨੀਆਂ ਨੂੰ ਅਸਲ ਨਾਇਕ ਕਰਾਰ ਦਿੰਦਿਆਂ ਅਮਿਤ ਸਰੀਨ ਨੇ ਕਿਹਾ ਕਿ ਇਨ੍ਹਾਂ ਵੱਲੋਂ ਮਨੁੱਖਤਾ ਦੀ ਸੇਵਾ ਲਈ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਉਨ੍ਹਾਂ ਇਸ ਮੌਕੇ ਨੌਜਵਾਨਾਂ ਨੂੰ ਖੂਨ ਦਾਨ ਲਈ ਅੱਗੇ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਇਸ ਨੇਕ ਕਾਰਜ ਵਿੱਚ ਸਰਗਰਮ ਭਾਗੀਦਾਰ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਨਾਲ ਕਿਸੇ ਵੀ ਤਰ੍ਹਾਂ ਦੀ ਕਮਜ਼ੋਰੀ ਨਹੀਂ ਆਉਂਦੀ ਸਗੋਂ ਮਨ ਨੂੰ ਸਤੁੰਸ਼ਟੀ ਮਿਲਦੀ ਹੈ ਕਿ ਇਸ ਨਾਲ ਕਿਸੇ ਦੀ ਕੀਮਤੀ ਜਾਨ ਬਚ ਸਕੇਗੀ।

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਖੂਨ ਦਾਨੀਆਂ ਦਾ ਸਰਟੀਫਿਕੇਟ, ਹਾਈਜੀਨ ਕਿੱਟਾਂ ਅਤੇ ਬੂਟੇ ਦੇ ਕੇ ਸਨਮਾਨ ਕੀਤਾ ਗਿਆ । ਜਤਿੰਦਰ ਸੋਨੀ, ਜਿਨ੍ਹਾਂ ਵੱਲੋਂ ਅੱਜ 152ਵੀਂ ਵਾਰ ਖੂਨ ਦਾਨ ਕੀਤਾ ਗਿਆ, ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਿਵਲ ਹਸਪਤਾਲ ਜਲੰਧਰ ਦੇ ਡਾਕਟਰਾਂ ਦੀ ਟੀਮ ਦੇ ਸਹਿਯੋਗ ਨਾਲ ਅੱਜ ਦੇ ਇਸ ਕੈਂਪ ਵਿੱਚ 75 ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਰਮਨ ਸ਼ਰਮਾ, ਡਾ. ਸੁਸ਼ਮਾ ਚਾਵਲਾ, ਡਾ. ਗੁਰਪਿੰਦਰ ਕੌਰ, ਰੈਡ ਕਰਾਸ ਸੁਸਾਇਟੀ ਦੇ ਸਕੱਤਰ ਇੰਦਰਦੇਵ ਮਿਨਹਾਸ ਆਦਿ ਮੌਜੂਦ ਸਨ।

 

Tags: Major Amit Sareen , Blood Camp , Blood Donation Camp , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD