Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿੱਧੂ ਮੂਸੇਵਾਲਾ ਕਤਲ ਕੇਸ : ਪੰਜਾਬ ਸਰਕਾਰ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਡੱਕਣ ਦੇ ਆਪਣੇ ਵਾਅਦੇ 'ਤੇ ਇੱਕ ਕਦਮ ਹੋਰ ਅੱਗੇ ਵਧੀ

ਪੰਜਾਬ ਪੁਲਿਸ ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਕੀਤਾ ਹਾਸਲ

Sidhu Moosewala Murder Case, Sidhu Moosewala, Crime News Punjab, Punjab Police, Police, Crime News, Mansa Police, Mansa, Lawrence Bishnoi

Web Admin

Web Admin

5 Dariya News

ਚੰਡੀਗੜ੍ਹ , 14 Jun 2022

Last updated on: Jun 14, 2022, 00:00 IST

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਡੱਕਣ ਲਈ ਕੀਤੀਆਂ ਗਈਆਂ ਸਖ਼ਤ ਕੋਸ਼ਿਸ਼ਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਅੱਜ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਹਾਸਲ ਕਰ ਲਿਆ ਹੈ।ਜਾਣਕਾਰੀ ਮੁਤਾਬਕ ਮੂਸੇਵਾਲਾ ਹੱਤਿਆਕਾਂਡ 'ਚ ਦੋਸ਼ੀ ਅਤੇ ਸਾਜ਼ਿਸ਼ ਰਚਣ ਵਾਲਾ ਲਾਰੈਂਸ ਬਿਸ਼ਨੋਈ ਪਿਛਲੇ 14 ਦਿਨਾਂ ਤੋਂ ਦਿੱਲੀ ਪੁਲਿਸ ਦੀ ਹਿਰਾਸਤ 'ਚ ਸੀ। 

ਦਿੱਲੀ ਪੁਲਿਸ ਲਾਰੈਂਸ ਬਿਸ਼ਨੋਈ ਨੂੰ ਤਿਹਾੜ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟਾਂ 'ਤੇ ਲੈ ਕੇ ਆਈ ਸੀ ਅਤੇ ਮੰਗਲਵਾਰ ਨੂੰ ਉਸਦਾ ਪੁਲਿਸ ਰਿਮਾਂਡ ਪੂਰਾ ਹੋਣ 'ਤੇ ਦਿੱਲੀ ਦੇ ਸਪੈਸ਼ਲ ਸੈੱਲ ਵੱਲੋਂ ਬਿਸ਼ਨੋਈ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ ਗਿਆ।ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਪੰਜਾਬ ਦੇ ਐਡਵੋਕੇਟ ਜਨਰਲ ਨੇ ਖੁਦ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ 'ਚ ਪੇਸ਼ ਹੋ ਕੇ ਰਿਮਾਂਡ ਦੀ ਜ਼ੋਰਦਾਰ ਮੰਗ ਕੀਤੀ | 

ਸਿੱਧੂ ਮੂਸੇਵਾਲਾ ਕੇਸ ਦੀ ਜਾਂਚ ਕਰ ਰਹੀ ਐਸਆਈਟੀ ਵੱਲੋਂ ਲਾਰੈਂਸ ਬਿਸ਼ਨੋਈ, ਜਿਸ ਖ਼ਿਲਾਫ਼ ਮਾਨਸਾ ਦੀ ਸਥਾਨਕ ਅਦਾਲਤ ਪਹਿਲਾਂ ਹੀ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਚੁੱਕੀ ਹੈ, ਨੂੰ ਗ੍ਰਿਫ਼ਤਾਰ ਕਰਨ ਲਈ ਅਦਾਲਤ ਦੀ ਇਜਾਜ਼ਤ ਮੰਗਣ ਵਾਸਤੇ ਅਰਜ਼ੀ ਦਾਖ਼ਲ ਕੀਤੀ ਗਈ ਸੀ ।ਦੋਸ਼ੀ ਲਾਰੈਂਸ ਬਿਸ਼ਨੋਈ ਦੇ ਵਕੀਲਾਂ ਵੱਲੋਂ ਪੰਜਾਬ ਪੁਲਿਸ ਦੀ ਹਿਰਾਸਤ 'ਚ ਉਸ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਪੁਲਿਸ ਦੀ ਪਟੀਸ਼ਨ ਦਾ ਵਿਰੋਧ ਕੀਤਾ ਗਿਆ , ਜਿਸ ਦਾ ਐਡਵੋਕੇਟ ਜਨਰਲ ਪੰਜਾਬ ਨੇ ਵਿਰੋਧ ਕੀਤਾ ਅਤੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਣਯੋਗ ਅਦਾਲਤ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਅਤੇ ਮੁਲਜ਼ਮ ਦਾ ਟਰਾਂਜ਼ਿਟ ਰਿਮਾਂਡ ਵੀ ਦੇ ਦਿੱਤਾ। 

ਉਸਨੂੰ ਸੀ.ਜੇ.ਐਮ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਸਾਜ਼ਿਸ਼ ਅਤੇ ਅਸਲ ਮਕਸਦ ਦਾ ਪਤਾ ਲਗਾਉਣ ਵਾਸਤੇ ਮਾਮਲੇ ਦੀ ਹੋਰ ਪੁੱਛਗਿੱਛ ਅਤੇ ਜਾਂਚ ਲਈ ਪੁਲਿਸ ਰਿਮਾਂਡ 'ਤੇ ਲਿਆ ਜਾਵੇਗਾ।ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ, ਜੋ ਕਿ 29 ਮਈ ਨੂੰ ਸ਼ਾਮ 4.30 ਵਜੇ ਦੇ ਕਰੀਬ ਦੋ ਵਿਅਕਤੀਆਂ ਗੁਰਵਿੰਦਰ ਸਿੰਘ (ਗੁਆਂਢੀ) ਅਤੇ ਗੁਰਪ੍ਰੀਤ ਸਿੰਘ (ਚਚੇਰੇ ਭਰਾ) ਨਾਲ ਘਰੋਂ ਨਿਕਲਿਆ ਸੀ, ਦਾ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਉਸ ਸਮੇਂ ਉਹ ਆਪਣੀ ਮਹਿੰਦਰਾ ਥਾਰ ਗੱਡੀ ਚਲਾ ਰਿਹਾ ਸੀ।

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਸ਼ੂਟਰਾਂ ਨੂੰ ਲੌਜਿਸਟਿਕ ਸਹਾਇਤਾ ਮੁਹੱਈਆ ਕਰਵਾਉਣ, ਰੇਕੀ ਕਰਨ ਅਤੇ ਪਨਾਹ ਦੇਣ ਦੇ ਦੋਸ਼ ਹੇਠ ਪਹਿਲਾਂ ਹੀ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਚਰਨਦੀਪ ਸਿੰਘ  ਉਰਫ ਚੇਤਨ ਵਾਸੀ ਬਲਰਾਮ ਨਗਰ,; ਸੰਦੀਪ ਸਿੰਘ ਉਰਫ ਕੇਕੜਾ ਵਾਸੀ ਸਿਰਸਾ, ਹਰਿਆਣਾ; ਮਨਪ੍ਰੀਤ ਸਿੰਘ ਉਰਫ ਮੰਨਾ ਵਾਸੀ ਤਲਵੰਡੀ ਸਾਬੋ, ਬਠਿੰਡਾ; ਮਨਪ੍ਰੀਤ ਭਾਊ ਵਾਸੀ ਢੈਪਈ, ਫਰੀਦਕੋਟ; ਸਾਰਜ ਮਿੰਟੂ ਵਾਸੀ ਪਿੰਡ ਦੋਦੇ ਕਲਸੀਆ, ਅੰਮ੍ਰਿਤਸਰ; ਪ੍ਰਭਦੀਪ ਸਿੱਧੂ ਉਰਫ਼ ਪੱਬੀ ਵਾਸੀ ਤਖ਼ਤ-ਮੱਲ ਹਰਿਆਣਾ; ਮੋਨੂੰ ਡਾਗਰ ਵਾਸੀ ਪਿੰਡ ਰੇਵਲੀ, ਸੋਨੀਪਤ ਹਰਿਆਣਾ; ਪਵਨ ਬਿਸ਼ਨੋਈ ਅਤੇ ਨਸੀਬ ਦੋਵੇਂ ਵਾਸੀ ਫਤਿਹਾਬਾਦ, ਹਰਿਆਣਾ ਵਜੋਂ ਹੋਈ ਹੈ।

ਏਡੀਜੀਪੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪ੍ਰਮੋਦ ਬਾਨ ਨੇ ਕਿਹਾ ਕਿ ਆਈਜੀਪੀ ਪੀਏਪੀ ਜਸਕਰਨ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਜਾਂਚ ਵਿੱਚ ਲਗਾਤਾਰ ਸਫਲਤਾ ਹਾਸਲ ਕਰ ਰਹੀ ਹੈ ਅਤੇ ਪਹਿਲਾਂ ਤੋਂ ਗ੍ਰਿਫਤਾਰ ਕੀਤੇ ਗਏ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕਰਕੇ ਅਤੇ ਹੋਰ ਜਾਣਕਾਰੀ ਦੇ ਆਧਾਰ 'ਤੇ ਹੁਣ ਤੱਕ ਮਿਲੇ ਸੁਰਾਗਾਂ ਰਾਹੀਂ ਕੜੀਆਂ ਨੂੰ ਜੋੜ ਕੇ ਦੇਖ ਰਹੀ ਹੈ।

ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਮਾਮਲੇ ਵਿੱਚ ਸਭ ਤੋਂ ਪਹਿਲਾਂ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਗੋਲਡੀ ਬਰਾੜ ਦੀ ਹਵਾਲਗੀ ਲੈਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ।

 

Tags: Sidhu Moosewala Murder Case , Sidhu Moosewala , Crime News Punjab , Punjab Police , Police , Crime News , Mansa Police , Mansa , Lawrence Bishnoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD