Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਿਆਰੀ ਖੋਜ ਲਈ ਯੰਗ ਸਾਇੰਟਿਸਟ ਅਵਾਰਡ ਪ੍ਰਦਾਨ

Guru Nanak Dev University Amritsar, Guru Nanak Dev University, Prof. Jaspal Singh Sandhu, GNDU, Amritsar, Young Scientist Awards, Dr. Jaskaran Kaur, Plant Science Scientist, Sherpa Space Inc

Web Admin

Web Admin

5 Dariya News

ਅੰਮ੍ਰਿਤਸਰ , 15 Jun 2022

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਐਂਡ ਇਨਵਾਇਰਨਮੈਂਟਲ ਸਾਇੰਸਜ਼ ਵਿਭਾਗ ਵੱਲੋਂ ਪੌਦਾ ਅਤੇ ਵਾਤਾਵਰਣ ਵਿਗਿਆਨ ਵਿੱਚ ਯੰਗ ਸਾਇੰਟਿਸਟ ਐਵਾਰਡ ਪ੍ਰਦਾਨ ਕਰਨ ਲਈ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਪੌਦਾ ਵਿਗਿਆਨ ਵਿੱਚ ਯੰਗ ਸਾਇੰਟਿਸਟ ਅਵਾਰਡ ਕੋਰੀਆ ਰੀਪਬਲਿਕ ਦੇ ਪੌਦਾ ਵਿਗਿਆਨ ਦੇ ਖੇਤਰ ਦੇ ਵਿਗਿਆਨੀ, ਡਾ. ਜਸਕਰਨ ਕੌਰ, ਜਿਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਅਤੇ ਵਾਤਾਵਰਣ ਵਿਗਿਆਨ ਵਿਭਾਗ ਤੋਂ ਪੀਐਚ.ਡੀ. ਦੀ ਡਿਗਰੀ ਪ੍ਰਾਪਤ ਕੀਤੀ ਹੈ, ਨੂੰ ਪ੍ਰਦਾਨ ਕੀਤਾ ਗਿਆ।

ਇਸੇ ਤਰ੍ਹਾਂ ਵਾਤਾਵਰਣ ਵਿਗਿਆਨ ਵਿੱਚ ਯੰਗ ਸਾਇੰਟਿਸਟ ਅਵਾਰਡ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਐਂਡ ਇਨਵਾਇਰਮੈਂਟਲ ਸਾਇੰਸਜ਼ ਵਿਭਾਗ ਦੇ ਖੋਜਾਰਥੀ ਸ਼੍ਰੀ ਅਜੈ ਕੁਮਾਰ ਨੂੰ ਪ੍ਰਦਾਨ ਕੀਤਾ ਗਿਆ। ਇਹ ਪੁਰਸਕਾਰ ਡਾ. ਅਵਿਨਾਸ਼ ਕੌਰ (ਪ੍ਰੋਫ਼ੈਸਰ ਸੇਵਾਮੁਕਤ) ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਚਕਾਰ ਹੋਏ ਸਮਝੌਤਾ ਤਹਿਤ ਸਥਾਪਿਤ ਕੀਤੇ ਗਏ ਹਨ।

ਪ੍ਰੋ. ਅਵਿਨਾਸ਼ ਕੌਰ ਨਾਗਪਾਲ ਨੇ ਦੱਸਿਆ ਕਿ "ਸਰਦਾਰਨੀ ਦਰਸ਼ਨ ਕੌਰ ਅਤੇ ਸਰਦਾਰ ਰਾਮ ਸਿੰਘ ਮੈਮੋਰੀਅਲ ਯੰਗ ਸਾਇੰਟਿਸਟ ਅਵਾਰਡ ਇਨ ਪਲਾਂਟ ਸਾਇੰਸਜ਼" ਉਹਨਾਂ ਦੇ ਮਾਤਾ-ਪਿਤਾ ਨੂੰ ਸ਼ਰਧਾਂਜਲੀ ਭੇਂਟ ਕਰਨ ਅਤੇ ਪੌਦਾ ਵਿਗਿਆਨ ਦੇ ਨੌਜਵਾਨ ਖੋਜਕਾਰਾਂ ਨੂੰ ਨਵੇਂ ਖੇਤਰਾਂ ਦੀ ਖੋਜ ਕਰਨ ਅਤੇ ਉਹਨਾਂ ਦੇ ਕੰਮ ਨੂੰ ਪ੍ਰਕਾਸ਼ਿਤ ਕਰਨ ਲਈ ਉਤਸ਼ਾਹਿਤ ਕਰਨ ਲਈ ਸਥਾਪਿਤ ਕੀਤਾ ਗਿਆ ਹੈ। 

"ਸਰਦਾਰਨੀ ਕੁਲਦੀਪ ਕੌਰ ਅਤੇ ਸਰਦਾਰ ਗੁਰਮੁਖ ਸਿੰਘ ਮੈਮੋਰੀਅਲ ਯੰਗ ਸਾਇੰਟਿਸਟ ਅਵਾਰਡ ਇਨ ਇਨਵਾਇਰਮੈਂਟਲ ਸਾਇੰਸਿਜ਼" ਦੀ ਸਥਾਪਨਾ ਸ਼ਰਧਾਂਜਲੀ ਦੇਣ ਅਤੇ ਵਾਤਾਵਰਣ ਵਿਗਿਆਨ ਦੇ ਖੇਤਰ ਵਿੱਚ ਨੌਜਵਾਨ ਖੋਜਕਰਤਾਵਾਂ ਨੂੰ ਵਾਤਾਵਰਣ ਖੋਜ ਦੇ ਨਵੇਂ ਖੇਤਰਾਂ ਦੀ ਪੜਚੋਲ ਕਰਨ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਉਤਸ਼ਾਹਿਤ ਕਰਨ ਲਈ ਕੀਤੀ ਗਈ ਸੀ। 

ਇਸ ਮੌਕੇ ਵਿਭਾਗ ਦੇ ਮੁਖੀ ਪ੍ਰੋ. ਜਤਿੰਦਰ ਕੌਰ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਵਿਭਾਗ ਦੀਆਂ ਪ੍ਰਾਪਤੀਆਂ ਬਾਰੇ ਸੰਖੇਪ ਜਾਣਕਾਰੀ ਦਿੱਤੀ। ਸਮਾਗਮ ਦੇ ਕੋਆਰਡੀਨੇਟਰ ਪ੍ਰੋਫੈਸਰ ਸਤਵਿੰਦਰਜੀਤ ਕੌਰ ਨੇ ਐਵਾਰਡ ਪ੍ਰਾਪਤ ਕਰਤਾ ਬਾਰੇ ਜਾਣ ਪਛਾਣ ਕਰਵਾਈ। ਇਨ੍ਹਾਂ ਇਨਾਮਾਂ ਵਿੱਚ ਇੱਕ ਸਰਟੀਫਿਕੇਟ, ਇੱਕ ਟਰਾਫੀ ਅਤੇ ਦਸ ਹਜ਼ਾਰ ਰੁਪਏ ਦਾ ਨਕਦ ਇਨਾਮ ਸ਼ਾਮਲ ਸੀ। 

ਪੌਦਾ ਵਿਗਿਆਨ ਵਿੱਚ ਯੰਗ ਸਾਇੰਟਿਸਟ ਅਵਾਰਡ ਡਾ. ਜਸਕਰਨ ਕੌਰ ਦੀ ਤਰਫੋਂ ਉਨ੍ਹਾਂ ਦੇ ਪਿਤਾ ਸਰਦਾਰ ਅਮਰਜੀਤ ਸਿੰਘ ਨੇ ਪ੍ਰਾਪਤ ਕੀਤਾ। ਸਮਾਗਮ ਦੀ ਪ੍ਰਧਾਨਗੀ ਪ੍ਰੋ. ਸਰਬਜੋਤ ਸਿੰਘ ਬਹਿਲ, ਡੀਨ ਅਕਾਦਮਿਕ ਮਾਮਲੇ ਨੇ ਕੀਤੀ। ਉਨ੍ਹਾਂ ਵਿਭਾਗ ਦੇ ਖੋਜਾਰਥੀਆਂ ਨੂੰ ਪੌਦੇ ਵਿਗਿਆਨ ਦੇ ਆਧੁਨਿਕ ਖੇਤਰਾਂ ਵਿੱਚ ਖੋਜ ਕਰਨ ਲਈ ਪ੍ਰੇਰਿਤ ਕੀਤਾ।

ਪ੍ਰੋ: ਰਜਿੰਦਰ ਕੌਰ ਨੇ ਮੰਚ ਸੰਚਾਲਨ ਕੀਤਾ ਅਤੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਪ੍ਰੋ.ਹਰਦੀਪ ਸਿੰਘ,ਓ.ਐਸ.ਡੀਟੂ ਵਾਈਸ-ਚਾਂਸਲਰ, ਡਾ. ਹਰਮੋਹਿੰਦਰ ਸਿੰਘ ਨਾਗਪਾਲ ਅਤੇ ਹਰਤੇਜ ਨਰਸਿੰਗ ਹੋਮ ਦੇ ਡਾ. ਤੇਜਿੰਦਰ ਕੌਰ ਨਾਗਪਾਲ, ਅਵੀਮੀਤ ਡੈਂਟਲ ਕਲੀਨਿਕ ਦੇ ਡਾ. ਜਗਮੀਤ ਨਾਗਪਾਲ ਅਤੇ ਡਾ. ਜੀ.ਐਸ.ਵਿਰਕ (ਸੇਵਾਮੁਕਤ ਪ੍ਰੋ.) ਹਾਜ਼ਰ ਸਨ।

 

Tags: Guru Nanak Dev University Amritsar , Guru Nanak Dev University , Prof. Jaspal Singh Sandhu , GNDU , Amritsar , Young Scientist Awards , Dr. Jaskaran Kaur , Plant Science Scientist , Sherpa Space Inc

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD