Thursday, 16 May 2024

 

 

ਖ਼ਾਸ ਖਬਰਾਂ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ

 

ਮੇਅਰ ਜੀਤੀ ਸਿੱਧੂ ਨੇ ਫੇਜ਼ 1 ਵਿਚ ਸਥਿਤ ਪਾਰਕ 'ਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਪੂਰੇ ਮੁਹਾਲੀ ਵਿੱਚ ਵਸਨੀਕਾਂ ਦੀਆਂ ਲੋੜਾਂ ਅਨੁਸਾਰ ਬਿਨਾਂ ਵਿਤਕਰੇ ਦੇ ਚੱਲ ਰਹੇ ਹਨ ਅਨੇਕਾਂ ਵਿਕਾਸ ਕਾਰਜ : ਮੇਅਰ ਜੀਤੀ ਸਿੱਧੂ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੁਹਾਲੀ , 15 Jun 2022

ਮੁਹਾਲੀ ਦੇ ਫੇਜ਼ ਇੱਕ ਵਿਚ ਸਥਿਤ ਇਕ ਪਾਰਕ ਵਿੱਚ ਵੱਖ ਵੱਖ ਕੰਮਾਂ ਦਾ ਉਦਘਾਟਨ ਅੱਜ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਬੋਲਦਿਆਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਪੂਰੇ ਮੁਹਾਲੀ ਵਿੱਚ ਹਰ ਤਰ੍ਹਾਂ ਦੇ ਵਿਕਾਸ ਕਾਰਜ ਕੋਨੇ ਕੋਨੇ ਵਿੱਚ ਚੱਲ ਰਹੇ ਹਨ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਨਹੀਂ ਕੀਤਾ ਜਾ ਰਿਹਾ  ਜਿਸ ਦੀ ਮਿਸਾਲ ਫੇਜ਼ ਇੱਕ ਦਾ ਇਹ ਪਾਰਕ ਹੈ।

ਉਨ੍ਹਾਂ ਕਿਹਾ ਕਿ ਇਸ ਇਲਾਕੇ ਦੇ ਲੋਕਾਂ ਨੇ ਪਾਰਕ ਦੇ ਵਿਕਾਸ ਲਈ ਜੋ ਵੀ ਲੋੜਾਂ ਦੱਸੀਆਂ ਸਨ ਉਹ ਸਾਰੇ ਕੰਮ ਕਰਵਾਏ ਜਾ ਰਹੇ ਹਨ। ਇਨ੍ਹਾਂ ਕੰਮਾਂ ਵਿੱਚ ਟਰੈਕ ਦੀ ਰਿਪੇਅਰ, ਝੂਲੇ, ਬੈਂਚ, ਵੈਦਰ ਸ਼ੈਲਟਰ ਬਣਾਉਣ ਆਦਿ ਦੇ ਕੰਮ ਸ਼ਾਮਲ ਹਨ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਖਾਸ ਤੌਰ ਤੇ ਇਲਾਕੇ ਦੀਆਂ ਮਹਿਲਾਵਾਂ ਅਤੇ ਪਤਵੰਤਿਆਂ  ਵੱਲੋਂ ਐਸੋਸੀਏਸ਼ਨ ਬਣਾ ਕੇ  ਇਕਜੁੱਟ ਹੋ ਕੇ ਪਾਰਕ ਦੇ ਰੱਖ ਰਖਾਓ ਦੇ ਕੰਮ ਆਪਣੇ ਅਧੀਨ ਲੈਣ ਦੀ ਸ਼ਲਾਘਾ  ਕਰਦਿਆਂ  ਕਿਹਾ ਕਿ ਉਹ ਪਹਿਲਾਂ ਵੀ ਇੱਥੇ ਐਸੋਸੀਏਸ਼ਨ ਦੇ ਸੱਦੇ ਤੇ ਆਏ ਸਨ ਅਤੇ ਉਨ੍ਹਾਂ ਨੂੰ ਬਹੁਤ ਵੱਡੀ ਖੁਸ਼ੀ ਹੈ ਕਿ ਇਸ ਇਲਾਕੇ ਦੀਆਂ ਮਹਿਲਾਵਾਂ ਅੱਗੇ ਹੋ ਕੇ ਵਿਕਾਸ ਕਾਰਜਾਂ ਵਿੱਚ ਸ਼ਾਮਲ ਹੋ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਇਸ ਇਲਾਕੇ ਦੇ ਲੋਕਾਂ ਦੀਆਂ ਲੋੜਾਂ ਅਤੇ ਸਲਾਹ ਅਨੁਸਾਰ ਇੱਥੇ ਬਾਕੀ ਰਹਿੰਦੇ ਵਿਕਾਸ ਕਾਰਜ ਦੀ ਫੌਰੀ ਤੌਰ ਤੇ ਕਰਵਾਏ ਜਾਣਗੇ; ਇਸ ਮੌਕੇ ਇਲਾਕਾ ਵਾਸੀਆਂ ਨੇ ਇਸ ਪਾਰਕ ਨੂੰ ਵਿਕਸਿਤ ਕਰਵਾਉਣ ਸੰਬੰਧੀ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਲਾਕੇ ਦੇ ਵਸਨੀਕਾਂ ਨੇ ਕਿਹਾ ਕਿ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਉਨ੍ਹਾਂ ਦੀ ਟੀਮ ਵੱਲੋਂ ਮੋਹਾਲੀ ਵਿਚ ਜੋ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਉਸ ਲਈ ਇਹ ਪੂਰੀ ਟੀਮ ਸ਼ਲਾਘਾ ਦੀ ਪਾਤਰ ਹੈ।

ਇਸ ਮੌਕੇ  ਇੰਜਨੀਅਰ ਪੀ ਐਸ ਵਿਰਦੀ, ਹਰਿੰਦਰ ਕੌਰ ਗਿੱਲ, ਇੰਦੂ ਕਨਵਰ, ਸੰਤੋਸ਼ ਸੰਧੂ, ਜਗਮੋਹਨ ਸਿੰਘ, ਨੀਲਮ ਸਹਿਗਲ, ਈਸ਼ਾ ਭੱਟ, ਫੂਲਾ ਸਿੰਘ ਧਾਰਨੀ, ਕਰਨਲ ਸਤਿੰਦਰਪਾਲ ਸਿੰਘ ਪੁਰੀ,  ਰਣਜੀਤ ਪੁਰੀ, ਡਾ ਕਾਜਲ ਚੌਧਰੀ, ਪਰਨੀਤ ਕੌਰ, ਜਸਮੇਲ ਕੌਰ, ਗੁਰਦੀਪ ਸਿੰਘ ਜੋਗਾ, ਐਡਵੋਕੇਟ  ਅਮਰਦੀਪ ਕੌਰ ਸਮੇਤ ਇਲਾਕੇ ਦੇ ਹੋਰ ਪਤਵੰਤੇ ਹਾਜ਼ਰ ਸਨ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD