Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਨੇ ਗੈਂਗਸਟਰਾਂ ਨੂੰ ਸੁਰੱਖਿਆ ਦਿੱਤੀ : ਅਰਵਿੰਦ ਕੇਜਰੀਵਾਲ

ਹੁਣ ਗੈਂਗਸਟਰਾਂ ਦੀ ਰੱਖਿਆ ਕੋਈ ਨਹੀਂ ਕਰ ਸਕਦਾ, ਪੰਜਾਬ ਤੋਂ ਅਪਰਾਧੀਆਂ ਦਾ ਸਫਾਇਆ ਹੋ ਜਾਵੇਗਾ: ਅਰਵਿੰਦ ਕੇਜਰੀਵਾਲ

Arvind Kejriwal, Delhi Chief Minister Arvind Kejriwal, AAP, Supremo Aam Aadmi Party, Jalandhar, Indira Gandhi International, IGI New Delhi

5 Dariya News

5 Dariya News

5 Dariya News

ਜਲੰਧਰ , 15 Jun 2022

Last updated on: Jun 15, 2022, 00:00 IST

ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋਂ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵਿਰੋਧੀ ਆਗੂਆਂ ’ਤੇ ਆਪਣੇ ਰਾਜਕਾਲ ਦੌਰਾਨ ਗੈਂਗਸਟਰਾਂ ਪੈਦਾ ਕਰਨ ਅਤੇ ਸਰਪ੍ਰਸਤੀ ਦੇਣ ਦਾ ਦੋਸ਼ ਲਾਇਆ ਹੈ।ਬੁੱਧਵਾਰ ਨੂੰ ਜਲੰਧਰ ਵਿਖੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਏਅਰਪੋਰਟ ਨਵੀਂ ਦਿੱਲੀ ਲਈ ਪੰਜਾਬ ਤੋਂ ਸਰਕਾਰੀ ਬੱਸ ਸੇਵਾ ਨੂੰ ਹਰੀ ਝੰਡੀ ਦੇਣ ਲਈ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੂੰ ਗੈਂਗਸਟਰ ਮੁੱਕਤ ਭੂਮੀ ਬਣਾਉਣ ਦੀ ਕਸਮ ਖਾਧੀ ਹੈ ਅਤੇ ਖ਼ਤਰਨਾਕ ਅਪਰਾਧੀਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।

ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਗੈਂਗਸਟਰ ਪੈਦਾ ਕੀਤੇ ਗਏ ਹਨ ਕਿਉਂਕਿ ਇਨਾਂ ਸਰਕਾਰਾਂ ਦੇ ਮਾੜੇ ਆਗੂਆਂ ਨੇ ਆਪਣੇ ਗਲਤ ਇਰਾਦਿਆਂ ਦੀ ਪੂਰਤੀ ਲਈ ਗੈਂਗਸਟਰਾਂ ਨੂੰ ਸੁਰੱਖਿਆ ਦਿੱਤੀ ਸੀ। ਪਰ ਹੁਣ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਹੈ ਅਤੇ ਹੁਣ ਸਾਰੇ ਅਪਰਾਧੀ ਜੇਲ੍ਹਾਂ ’ਚ ਸੁੱਟੇ ਜਾਣਗੇ ਅਤੇ ਗੈਂਗਸਟਰ ਪੂਰੀ ਤਰ੍ਹਾਂ ਖ਼ਤਮ ਕੀਤੇ ਜਾਣਗੇ।

ਉਨ੍ਹਾਂ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਕਥਿਤ ਵਿਗੜਦੀ ਸਥਿਤੀ ਬਾਰੇ ਹੰਗਾਮਾ ਕਰਨ ਵਾਲੇ ਵਿਰੋਧੀ ਧਿਰਾਂ ਦੇ ਆਗੂਆਂ ਦੀ ਅਲੋਚਨਾ ਕਰਦਿਆਂ ਕਿਹਾ, ‘‘ਮੈਂ ਵਿਰੋਧੀਆਂ ਨੂੰ ਜਵਾਬ ਦੇਣ ਦੀ ਹਿੰਮਤ ਰੱਖਦਾ ਹਾਂ। ਕੀ ਮਾਨ ਸਾਬ (ਮੁੱਖ ਮੰਤਰੀ ਪੰਜਾਬ) ਇਨਾਂ ਗੈਂਗਸਟਰਾਂ ਨੂੰ ਆਪਣੇ ਨਾਲ ਲੈ ਕੇ ਆਏ ਹਨ? ਇਨਾਂ ਗੈਂਗਸਟਰਾਂ ਨੂੰ ਪਿਛਲੀਆਂ ਸਰਕਾਰਾਂ ਨੇ ਪਾਲਿਆ ਹੈ।’’

ਦਿੱਲੀ ਦੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿਚੋਂ ਗੈਂਗਸਟਰਾਂ ਅਤੇ ਰਾਸ਼ਟਰ ਵਿਰੋਧੀ ਤੱਤਾਂ ਦੀ ਸੁਰੱਖਿਆ ਕੋਈ ਨਹੀਂ ਕਰ ਸਕਦਾ, ਕਿਉਂਕਿ ਇੱਥੋਂ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਪਰਾਧੀਆਂ ਨੂੰ ਢੁੱਕਵੀਂ ਸਜ਼ਾ ਦੇਵੇਗੀ। ਕੇਜਰੀਵਾਲ ਨੇ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਗਲਤ ਕੰਮ ਕਰਨ ਵਾਲਿਆਂ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਹੈ। 

ਪਹਿਲਾਂ ਆਗੂ ਕਾਇਰਤਾ ਪੂਰਨ ਅਪਰਾਧੀਆਂ ਨੂੰ ਸੁਰੱਖਿਆ ਦਿੰਦੇ ਸਨ ਅਤੇ ਕਿਸੇ ਵੀ ਅਪਰਾਧੀ ਨੂੰ ਗ੍ਰਿਫ਼ਤਾਰ ਨਹੀਂ ਕਰਦੇ ਸਨ। ਪਰ ‘ਆਪ’ ਸਰਕਾਰ ਨੇ 24 ਘੰਟਿਆਂ ਦੇ ਅੰਦਰ ਪਟਿਆਲਾ ਸੰਪਰਾਦਾਇਕ ਦੰਗਿਆਂ ਦੇ ਦੋਸ਼ੀਆਂ ਨੂੰ ਫੜ੍ਹ ਲਿਆ ਅਤੇ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮਾਮਲੇ ’ਚ ਪੁੱਛ ਪੜਤਾਲ ਲਈ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਪੁਲੀਸ ਹਵਾਲੇ ਕੀਤਾ ਗਿਆ ਹੈ।

 

Tags: Arvind Kejriwal , Delhi Chief Minister Arvind Kejriwal , AAP , Supremo Aam Aadmi Party , Jalandhar , Indira Gandhi International , IGI New Delhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD