Monday, 20 May 2024

 

 

ਖ਼ਾਸ ਖਬਰਾਂ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ

 

ਸਰਕਾਰੀ ਹਸਪਤਾਲਾਂ ’ਚ ਛਾਤੀ ਦੇ ਕੈਂਸਰ ਦੀ ਡਿਜੀਟਲ ਜਾਂਚ ਦੀ ਸ਼ੁਰੂਆਤ

ਡਾਇਰੈਕਟਰ (ਪਰਵਾਰ ਭਲਾਈ) ਡਾ ਰਣਜੀਤ ਸਿੰਘ ਘੋਤੜਾ ਨੇ ਮੁਹਾਲੀ ਦੇ ਜ਼ਿਲ੍ਹਾ ਹਸਪਤਾਲ ਵਿੱਚ ਕੀਤਾ ਉਦਘਾਟਨ

Health, SAS Nagar Mohali, Dr. Ranjit Singh Ghotra, Director Of Health Services

Web Admin

Web Admin

5 Dariya News

ਐਸ.ਏ.ਐਸ ਨਗਰ , 16 Jun 2022

ਛਾਤੀ ਦੇ ਕੈਂਸਰ ਦੀ ਸ਼ੁਰੂਆਤੀ ਅਵਸਥਾ ਵਿੱਚ ਪਤਾ ਲਗਾਉਣ ਲਈ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ.ਰਣਜੀਤ ਸਿੰਘ ਘੋਤੜਾ ਨੇ ਸੂਬੇ ਭਰ ਵਿੱਚ ਪੰਜਾਬ ਬ੍ਰੈਸਟ ਕੈਂਸਰ ਏ.ਆਈ.-ਡਿਜੀਟਲ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਮੋਹਾਲੀ ਦੇ ਜ਼ਿਲ੍ਹਾ ਹਸਪਤਾਲ ਵਿੱਚ ਆਯੋਜਿਤ ਸਮਾਗਮ ਵਿੱਚ ਬੋਲਦਿਆਂ ਡਾ ਘੋਤੜਾ ਨੇ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਰੋਸ਼ੇ ਪ੍ਰੋਡਕਟਸ ਇੰਡੀਆ ਅਤੇ ਨਿਰਾਮਈ ਹੈਲਥ ਐਨਾਲਿਟਿਕਸ ਨੇ ਹਾਲ ਹੀ ਵਿੱਚ ਰਾਜ ਵਿੱਚ ਛਾਤੀ ਦੇ ਕੈਂਸਰ ਦੇ ਕੈਂਸਰ ਦੀ ਜਾਂਚ ਅਤੇ ਇਲਾਜ ਵਿੱਚ ਤੇਜ਼ੀ ਲਿਆਉਣ ਲਈ ਇੱਕ ਸਮਝੌਤਾ ਸਹੀਬੱਧ ਕੀਤਾ ਹੈ। 

ਉਨ੍ਹਾਂ ਕਿਹਾ ਕਿ 'ਪੰਜਾਬ ਬ੍ਰੈਸਟ ਕੈਂਸਰ ਏ.ਆਈ.-ਡਿਜੀਟਲ ਪ੍ਰੋਜੈਕਟ' ਨਾਮ ਦੀ ਭਾਈਵਾਲੀ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਮੇਂ ਸਿਰ ਪਛਾਣ, ਇਲਾਜ ਦੀ ਸ਼ੁਰੂਆਤ ਅਤੇ ਮਜ਼ਬੂਤ ਰੈਫਰਲ ਮਾਰਗਾਂ ਨੂੰ ਤਕਨਾਲੋਜੀ ਸਮਰਥਿਤ ਡਿਜੀਟਲ ਲਾਈਵ ਮਰੀਜ਼ ਟਰੈਕਿੰਗ ਸਪੋਰਟ ਰਾਹੀਂ ਯਕੀਨੀ ਬਣਾਉਣ ਦੇ ਯਤਨਾਂ 'ਤੇ ਕੇਂਦਰਿਤ ਹੋਵੇਗੀ। ਇਸ ਪ੍ਰੋਜੈਕਟ ਤਹਿਤ ਇੱਕ ਸਾਲ ਵਿੱਚ 15,000 ਸ਼ੱਕੀ ਔਰਤਾਂ ਦੀ ਸਕਰੀਨਿੰਗ ਕਰਵਾਉਣ ਦਾ ਟੀਚਾ ਹੈ।

 ਡਾ. ਘੋਤੜਾ ਨੇ ਅੱਗੇ ਕਿਹਾ ਕਿ ਇਸ ਵਿਲੱਖਣ ਪ੍ਰੋਜੈਕਟ ਨੂੰ ਸ਼ੁਰੂ ਕਰਨ ਵਾਲਾ ਪੰਜਾਬ ਭਾਰਤ ਦਾ ਪਹਿਲਾ ਸੂਬਾ ਹੈ।ਇਸ ਦਿਸ਼ਾ ਵਿੱਚ ਸੂਬੇ ਭਰ ਦੀਆਂ ਸਿਹਤ ਸੰਸਥਾਵਾਂ ਵਿੱਚ ਛਾਤੀ ਦੇ ਕੈਂਸਰ ਦੀ ਮੁਫ਼ਤ ਸਕਰੀਨਿੰਗ ਕੀਤੀ ਜਾਵੇਗੀ ਅਤੇ ਸਭ ਤੋਂ ਪਹਿਲਾਂ ਮੁਹਾਲੀ ਜ਼ਿਲ੍ਹੇ ਵਿੱਚ ਇਹ ਸਕਰੀਨਿਗੰ ਟੈਸਟ ਕੀਤੇ ਜਾਣਗੇ । 

ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਲਾਗੂ ਹੋਣ ਨਾਲ ਲੋੜਵੰਦ ਔਰਤਾਂ ਨੂੰ ਬਹੁਤ ਫਾਇਦਾ ਹੋਵੇਗਾ ਕਿਉਂਕਿ ਉਹ ਪੰਜਾਬ ਭਰ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਡਿਜੀਟਲ ਜਾਂਚ ਕਰਵਾ ਸਕਣਗੀਆਂ। ਡਾ. ਘੋਤੜਾ ਨੇ ਕਿਹਾ ਕਿ ਇਸ ਨਾਲ ਬ੍ਰੈਸਟ ਕੈਂਸਰ ਵਰਗੀ ਭਿਆਨਕ ਬਿਮਾਰੀ ਨੂੰ ਰੋਕਣ ਵਿੱਚ ਬਹੁਤ ਮਦਦ ਮਿਲੇਗੀ ਕਿਉਂਕਿ ਕੈਂਸਰ ਦੇ ਜਲਦੀ ਪਤਾ ਲਗਾਉਣ ਨਾਲ ਬਾਅਦ ਦੇ ਪੜਾਵਾਂ ਵਿੱਚ ਪਹੁੰਚ ਚੁੱਕੇ ਮਰੀਜ਼ਾਂ ਦੇ ਮੁਕਾਬਲੇ ਇਲਾਜ ਦੀ ਲਾਗਤ ਵੀ ਘਟੇਗੀ। 

ਡਾ. ਘੋਤੜਾ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਫ਼ਤ ਸਕਰੀਨਿੰਗ ਟੈਸਟ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ । ਉਨ੍ਹਾਂ ਦੱਸਿਆ ਕਿ ਸਕਰੀਨਿੰਗ ਟੈਸਟ ਜ਼ਿਲ੍ਹਾ ਹਸਪਤਾਲ ਮੁਹਾਲੀ ਵਿਖੇ 15 ਜੂਨ ਤੋਂ 22 ਜੂਨ ਤੱਕ ਕੀਤੇ ਜਾਣਗੇ ।ਇਸੇ ਤਰ੍ਹਾਂ 23 ਤੋਂ 28 ਜੂਨ ਤੱਕ ਸਰਕਾਰੀ ਹਸਪਤਾਲ ਖਰੜ ਵਿਖੇ, 29 ਤੋਂ 4 ਜੁਲਾਈ ਤੱਕ ਸਰਕਾਰੀ ਹਸਪਤਾਲ ਡੇਰਾਬੱਸੀ ਵਿਖੇ ਲਗਾਇਆ ਜਾਵੇਗਾ। 

ਲਾਲੜੂ ਦੇ ਸਰਕਾਰੀ ਹਸਪਤਾਲ ਵਿਖੇ 5 ਤੋਂ 6 ਜੁਲਾਈ ਤੱਕ, ਬਨੂੜ ਦੇ ਸਰਕਾਰੀ ਹਸਪਤਾਲ ਵਿਖੇ 7 ਤੋਂ 8 ਜੁਲਾਈ ਤੱਕ, ਸਰਕਾਰੀ ਹਸਪਤਾਲ ਬੂਥਗੜ੍ਹ ਵਿਖੇ 9 ਜੁਲਾਈ ਤੋਂ 12 ਜੁਲਾਈ ਤੱਕ, ਸਰਕਾਰੀ ਹਸਪਤਾਲ ਘੜੂੰਆਂ ਵਿਖੇ 13 ਜੁਲਾਈ ਤੋਂ 15 ਜੁਲਾਈ ਤੱਕ ਅਤੇ 16 ਜੁਲਾਈ ਤੋਂ 19 ਜੁਲਾਈ ਤੋਂ ਤੱਕ ਸਰਕਾਰੀ ਹਸਪਤਾਲ ਕੁਰਾਲੀ ਵਿਖੇ ਕੀਤੇ ਜਾਣਗੇ ।

ਇਸ ਮੌਕੇ ਸਿਵਲ ਸਰਜਨ ਡਾ: ਆਦਰਸ਼ਪਾਲ ਕੌਰ, ਸਹਾਇਕ ਸਿਵਲ ਸਰਜਨ ਡਾ: ਰੇਣੂ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਜੇ ਭਗਤ, ਡਾ: ਐਚ.ਐਸ. ਚੀਮਾ, ਡਾ: ਸੁਭਾਸ਼ ਕੁਮਾਰ, ਡਾ: ਗਿਰੀਸ਼ ਡੋਗਰਾ, ਡਾ: ਵਿਕਰਾਂਤ ਨਾਗਰਾ, ਡਾ: ਮੀਚਾ ਨੁਸਬੌਮ, ਚੀਫ਼ ਓਪਰੇਟਿੰਗ ਅਫ਼ਸਰ, ਰੋਸ਼ੇ ਪੰਜਾਬ ਅਤੇ ਚੰਡੀਗੜ੍ਹ ਕਲੱਸਟਰ, ਰੁਚੀ ਗੁਪਤਾ ਹੈਲਥ ਸਿਸਟਮਜ਼ ਪਾਰਟਨਰ ਰੋਸ਼ੇ ,ਨਿਰਾਮਈ ਤੋਂ ਹੈੱਡ ਕਾਰਪੋਰੇਟ ਪਾਰਟਨਰਸ਼ਿਪ ਸੋਮਦੇਵ ਉਪਾਧਿਆ, ਸਟੇਟ ਮਾਸ ਮੀਡੀਆ ਅਫ਼ਸਰ ਜਗਤਾਰ ਬਰਾੜ, ਰਾਜ ਰਾਣੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: Health , SAS Nagar Mohali , Dr. Ranjit Singh Ghotra , Director Of Health Services

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD