Saturday, 25 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਜ਼ਿਲ੍ਹਾ ਵਾਤਾਵਰਣ ਯੋਜਨਾ ਤਹਿਤ ਨਿਰਧਾਰਤ ਟੀਚੇ ਤੈਅ ਸਮਾਂ ਸੀਮਾ ਵਿਚ ਪੂਰੇ ਕੀਤੇ ਜਾਣ : ਜਸਟਿਸ ਜਸਬੀਰ ਸਿੰਘ

ਵਾਤਾਵਰਨ ਦੇ ਸੁਧਾਰ ਲਈ ਐਨ.ਜੀ.ਟੀ. ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼

Punjab Admin, Faridkot, Justice Jasbir Singh, Monitoring Committee Of The National Green Tribunal, Balbir Singh Seechewal

5 Dariya News

5 Dariya News

5 Dariya News

ਫਰੀਦਕੋਟ , 16 Jun 2022

Last updated on: Jun 16, 2022, 00:00 IST

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਮੋਨੀਟਰਿੰਗ ਕਮੇਟੀ ਵੱਲੋਂ ਜਿਲਾ ਫਰੀਦਕੋਟ ਵਿੱਚ ਵਾਤਾਵਰਨ ਸੁਧਾਰ ਲਈ ਤਿਆਰ ਕੀਤੇ ਗਏ ਜਿਲ੍ਹਾ ਵਾਤਾਵਰਨ ਪਲਾਨ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਵਿਸ਼ੇਸ਼ ਮੀਟਿੰਗ ਜਿਲਾ ਪ੍ਰਬੰਧਕੀ ਕੰਪਲੈਕਸ ਦੇ ਅਸ਼ੋਕਾ ਚੱਕਰ ਮੀਟਿੰਗ ਹਾਲ ਵਿੱਚ ਹੋਈ।ਜਿਸ ਦੀ ਪ੍ਰਧਾਨਗੀ ਕਮੇਟੀ ਦੇ ਚੇਅਰਮੈਨ ਜਸਟਿਸ ਸ੍ਰ ਜਸਬੀਰ ਸਿੰਘ (ਸੇਵਾ ਮੁਕਤ) ਨੇ ਕੀਤੀ।

 ਮੀਟਿੰਗ ਵਿੱਚ ਵਾਤਾਵਰਨ ਪ੍ਰੇਮੀ ਸ੍ਰ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ, ਕਮੇਟੀ ਮੈਂਬਰ ਸ਼੍ਰੀ ਐੱਸ ਸੀ ਅਗਰਵਾਲ ਸੇਵਾ ਮੁਕਤ ਮੁੱਖ ਸਕੱਤਰ ਪੰਜਾਬ ਸਰਕਾਰ, ਡਾਕਟਰ ਸ਼੍ਰੀ ਬਾਬੂ ਰਾਮ ਤਕਨੀਕੀ ਮੈਂਬਰ, ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ, ਐਸ.ਐਸ.ਪੀ. ਅਵਨੀਤ ਕੌਰ ਸਿੱਧੂ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜਸਟਿਸ ਸ੍ਰ ਜਸਬੀਰ ਸਿੰਘ (ਸੇਵਾ ਮੁਕਤ) ਨੇ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਫਰੀਦਕੋਟ ਨੂੰ ਹਰ ਤਰ੍ਹਾਂ ਦੇ ਪ੍ਰਦੂਸ਼ਣ ਤੋਂ ਮੁਕਤ ਕਰਨ ਲਈ ਉਪਰਾਲੇ ਹੋਰ ਤੇਜ ਕਰਨੇ ਚਾਹੀਦੇ ਹਨ। ਇਸ ਦਿਸ਼ਾ ਵਿਚ ਜੌ ਵੀ ਟੀਚੇ ਮਿਥੇ ਗਏ ਹਨ ਉਹ ਸਮਾਂਬੱਧ ਤਰੀਕੇ ਨਾਲ ਹੀ ਪੂਰੇ ਕੀਤੇ ਜਾਣੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੀ ਜ਼ਿਲ੍ਹਾ ਵਾਤਾਵਰਣ ਯੋਜਨਾ ਨੂੰ ਅੰਤਿਮ ਰੂਪ ਦਿੱਤਾ ਜਾਣਾ ਚਾਹੀਦਾ ਹੈ ਜਿਸ ਵਿੱਚ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਠੋਸ ਰਹਿੰਦ-ਖੂੰਹਦ, ਪਲਾਸਟਿਕ ਵੇਸਟ, ਈ-ਵੇਸਟ, ਸੀਐਂਡਡੀ ਵੇਸਟ ਬਾਇਓ-ਮੈਡੀਕਲ ਵੇਸਟ, ਖਤਰਨਾਕ ਰਹਿੰਦ-ਖੂੰਹਦ, ਹਵਾ ਦੀ ਗੁਣਵੱਤਾ, ਪਾਣੀ ਦੀ ਗੁਣਵੱਤਾ, ਉਦਯੋਗਿਕ ਪ੍ਰਬੰਧਨ ਆਦਿ ਨੂੰ ਪੂਰਾ ਕਰਨ ਲਈ ਸਮਾਂ-ਸੀਮਾਵਾਂ ਸ਼ਾਮਲ ਕੀਤੀਆਂ ਜਾਣ। 

ਉਨ੍ਹਾਂ ਨੇ ਕਿਹਾ ਕਿ ਸੁੱਕੇ ਅਤੇ ਗਿੱਲੇ ਕੂੜੇ ਅਤੇ ਗੰਦੇ ਪਾਣੀ ਦੀ ਨਿਕਾਸੀ ਨਾਲ ਸਬੰਧਤ ਜ਼ੋ ਕੰਮ ਹੁਣ ਤੱਕ ਸ਼ਹਿਰਾਂ ਵਿਚ ਹੋ ਰਿਹਾ ਸੀ ਉਹ ਪਿੰਡਾਂ ਵਿਚ ਵੀ ਹੋਣਾ ਹੈ। ਮੀਟਿੰਗ ਦੌਰਾਨ ਠੋਸ ਰਹਿੰਦ-ਖੂੰਹਦ ਪ੍ਰਬੰਧਨ, ਈ-ਵੇਸਟ ਪ੍ਰਬੰਧਨ, ਬਾਇਓ-ਮੈਡੀਕਲ ਵੇਸਟ ਮੈਨੇਜਮੈਂਟ, ਵੇਸਟ ਵਾਟਰ ਕੁਆਲਿਟੀ ਮੈਨੇਜਮੈਂਟ, ਏਅਰ ਕੁਆਲਿਟੀ ਮੈਨੇਜਮੈਂਟ, ਸ਼ੋਰ ਪ੍ਰਦੂਸ਼ਣ ਪ੍ਰਬੰਧਨ ਆਦਿ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। 

ਜ਼ਿਲ੍ਹਾ ਵਾਤਾਵਰਣ ਯੋਜਨਾ ਵਿੱਚ ਸਮਾਂ-ਸੀਮਾ ਦੇ ਨਾਲ ਜ਼ਿਕਰ ਕੀਤੀਆਂ ਗਤੀਵਿਧੀਆਂ ਨਾਲ ਸਬੰਧਤ ਪ੍ਰਗਤੀ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਇਸ ਮਾਮਲੇ 'ਤੇ ਵਿਚਾਰ-ਵਟਾਂਦਰੇ ਤੋਂ ਬਾਅਦ ਕਮੇਟੀ ਵੱਲੋਂ ਇਹ ਫੈਸਲਾ ਕੀਤਾ ਗਿਆ ਕਿ ਸਬੰਧਤ ਸਾਰੀਆਂ ਧਿਰਾਂ ਗਤੀਵਿਧੀਆਂ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਕਰਨਗੀਆਂ ਅਤੇ ਪ੍ਰਗਤੀ ਦੀ ਸਮੇਂ ਸਮੇਂ 'ਤੇ ਨਿਗਰਾਨੀ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਬੜੇ ਹੀ ਦੁੱਖ ਦੀ ਗੱਲ ਹੈ ਕਿ ਕੁਝ ਨਗਰ ਕੌਂਸਲਾਂ ਵਿਚ ਕੂੜਾ ਪ੍ਰਬੰਧਨ ਲਈ ਉਪਲੱਬਧ ਮਸ਼ੀਨਰੀ ਦੀ ਸੁਚੱਜੀ ਵਰਤੋਂ ਨਹੀਂ ਕੀਤੀ ਜਾ ਰਹੀ ਹੈ।ਉਨ੍ਹਾਂ ਸਪੱਸ਼ਟ ਕੀਤਾ ਕਿ ਜੋ ਅਧਿਕਾਰੀ ਟ੍ਰਿਬਿਊਨਲ ਦੇ ਹੁਕਮਾਂ ਦੀ ਪਾਲਣਾ ਨਹੀਂ ਕਰੇਗਾ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਵਾਤਾਵਰਣ ਯੋਜਨਾ ਮੁਤਾਬਿਕ ਕੀਤੀ ਜਾ ਰਹੀ ਪ੍ਰਗਤੀ ਬਾਰੇ ਉਹ ਹਫ਼ਤਾਵਾਰ ਜਾਇਜ਼ਾ ਲਿਆ ਕਰਨ। ਉਨ੍ਹਾਂ ਨਗਰ ਕੌਂਸਲਾਂ ਨੂੰ ਕਿਹਾ ਕਿ ਵੱਧ ਤੋਂ ਵੱਧ ਗਰੀਨ ਬੈਲਟਾਂ ਸਥਾਪਤ ਕੀਤੀਆਂ ਜਾਣ। ਪਲਾਸਟਿਕ ਅਤੇ ਈ ਵੇਸਟ ਨਾਲ ਸਬੰਧਤ ਰੂਲਜ ਸਖ਼ਤੀ ਨਾਲ ਲਾਗੂ ਕੀਤੇ ਜਾਣ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸੰਤ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ ਨੇ ਅਪੀਲ ਕੀਤੀ ਕਿ ਸਾਨੂੰ 1974 ਦੇ ਬਣੇ ਐਕਟ ਨੂੰ ਸਹੀ ਨੀਅਤ ਨਾਲ ਲਾਗੂ ਕਰਨਾ ਚਾਹੀਦਾ ਹੈ। ਜਿਹੜੇ ਅਧਿਕਾਰੀ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਪਾਲਣਾ ਨਹੀਂ ਕਰਨਗੇ ਉਨ੍ਹਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਉਹਨਾਂ  ਕਿਹਾ ਕਿ ਸਾਫ ਪੀਣ ਵਾਲਾ ਪਾਣੀ ਅਤੇ ਆਬੋ ਹਵਾ ਮਨੁੱਖਤਾ ਨਾਲ ਜੁੜੇ ਹੋਏ ਮੁੱਦੇ ਹਨ। ਇਸ ਲਈ ਅਧਿਕਾਰੀਆਂ ਨੂੰ ਆਪਣੀ ਨੈਤਿਕ ਡਿਊਟੀ ਵੀ ਨਿਭਾਉਣੀ ਚਾਹੀਦੀ ਹੈ। 

ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਲਈ ਉਪਰਾਲੇ ਲਗਾਤਾਰ ਜਾਰੀ ਰੱਖਣੇ ਚਾਹੀਦੇ ਹਨ ਅਤੇ ਟ੍ਰੀਟ ਕੀਤਾ ਪਾਣੀ ਫਸਲਾਂ ਲਈ ਵਰਤਿਆ ਜਾਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਡਾ ਰੂਹੀ ਦੁੱਗ ਨੇ ਦੱਸਿਆ ਕਿ ਜ਼ਿਲ੍ਹਾ ਵਾਤਾਵਰਣ ਯੋਜਨਾ ਵਿੱਚ ਦਰਸਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ, ਮਹੀਨਾਵਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਸ ਵਿੱਚ ਸਾਰੇ ਹਿੱਸੇਦਾਰਾਂ ਨੂੰ ਕਾਰਜ ਯੋਜਨਾ ਵਿੱਚ ਦਰਸਾਈਆਂ ਗਈਆਂ ਗਤੀਵਿਧੀਆਂ ਬਾਰੇ ਸੁਚੇਤ ਕੀਤਾ ਜਾਂਦਾ ਹੈ ਅਤੇ ਦਿੱਤੀ ਗਈ ਸਮਾਂ-ਸੀਮਾਵਾਂ ਦੇ ਅੰਦਰ ਸੌਂਪੇ ਗਏ ਕੰਮ ਕਰਨ ਲਈ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ ।

ਉਨ੍ਹਾਂ ਭਰੋਸਾ ਦਿੱਤਾ ਕਿ ਫਰੀਦਕੋਟ ਜਿਲੇ ਵਿੱਚ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਏਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਯੂ.ਡੀ. ਸ. ਪਰਮਦੀਪ ਸਿੰਘ,ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ, ਐਸ.ਡੀ.ਐਮ ਜੈਤੋ ਡਾ. ਨਿਰਮਲ ਓਸੇਪਚਨ, ਐਸ.ਡੀ.ਐਮ. ਕੋਟਕਪੂਰਾ  ਮੈਡਮ ਵੀਰਪਾਲ ਕੌਰ, ਮੈਡਮ ਨਵਕਿਰਨ ਕੌਰ ਪੀ.ਸੀ.ਐਸ,ਪ੍ਰਦੂਸ਼ਣ ਕੰਟਰੋਲ ਬੋਰਡ, ਨਗਰ ਕੌਂਸਲਾਂ ਦੇ ਅਧਿਕਾਰੀਆਂ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

 

Tags: Faridkot , Sant Balbir Singh Seechewal , Balbir Singh Seechewal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD