Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਪੂਰਥਲਾ ਤੋਂ ਅੰਤਰਰਾਸ਼ਟਰੀ ਹਵਾਈ ਅੱਡੇ ਨਵੀਂ ਦਿੱਲੀ ਲਈ ਸੁਪਰ ਲਗਜ਼ਰੀ ਬੱਸ ਸੇਵਾ ਸ਼ੁਰੂ

ਰੋਜ਼ਾਨਾ ਸਵੇਰੇ 11.15 ਵਜੇ ਸਥਾਨਕ ਬੱਸ ਅੱਡੇ ਤੋਂ ਚੱਲੇਗੀ ਬੱਸ

Kapurthala to IGI Airport New Delhi , Punjab Roadways , PUNBUS, Manju Rana, PRTC depot manager Parveen kumar

5 Dariya News

5 Dariya News

5 Dariya News

ਕਪੂਰਥਲਾ , 16 Jun 2022

Last updated on: Jun 16, 2022, 00:00 IST

ਪੰਜਾਬ ਸਰਕਾਰ ਵਲੋਂ ਲੋਕਾਂ ਤੇ ਵਿਸ਼ੇਸ਼ ਕਰਕੇ ਪ੍ਰਵਾਸੀ ਭਾਰਤੀਆਂ ਦੀ ਸਹੂਲਤ ਲਈ ਪੰਜਾਬ ਭਰ ਵਿਚੋਂ  ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ,ਨਵੀਂ ਦਿੱਲੀ  ਲਈ ਸ਼ੁਰੂ ਕੀਤੀ ਲਗਜ਼ਰੀ ਬੱਸ ਸੇਵਾ ਤਹਿਤ ਅੱਜ ਕਪੂਰਥਲਾ ਬੱਸ ਅੱਡੇ ਤੋਂ ਵੀ ਇਸ ਸੇਵਾ ਦੀ ਸ਼ੁਰੂਆਤ ਹੋਈ ਹੈ। ਰੋਜ਼ਾਨਾ ਸਵੇਰੇ 11.15  ’ਤੇ ਕਪੂਰਥਲਾ ਬੱਸ ਅੱਡੇ ਤੋਂ ਚੱਲਣ ਵਾਲੀ ਬੱਸ ਸੇਵਾ ਨੂੰ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਮੈਡਮ ਮੰਜੂ ਰਾਣਾ ਤੇ ਪੀ.ਆਰ.ਟੀ.ਸੀ. ਦੇ ਕਪੂਰਥਲਾ ਡੀਪੂ ਦੇ ਮੈਨੇਜ਼ਰ ਪ੍ਰਵੀਨ ਕੁਮਾਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਉਨ੍ਹਾਂ ਕਿਹਾ ਕਿ ਇਹ ਬੱਸ ਸੇਵਾ ਸ਼ੁਰੂ ਹੋਣ ਦੇ ਨਾਲ ਕਪੂਰਥਲਾ ਤੋਂ ਹਵਾਈ ਅੱਡੇ ’ਤੇ ਜਾਣ ਤੇ ਆਉਣ ਵਾਲੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ । ਬੱਸ ਦਾ ਇਕ ਪਾਸੇ ਦਾ ਕਿਰਾਇਆ  ਕੇਵਲ 1235 ਰੁਪੈ ਹਨ ਜਦਕਿ ਪਹਿਲਾਂ ਸਵਾਰੀਆਂ ਨੂੰ ਪ੍ਰਾਈਵੇਟ ਬੱਸਾਂ ਵਿਚ 3000 ਤੋਂ 3500 ਰੁਪੈ ਕਿਰਾਇਆ ਦੇ ਕੇ ਜਾਣਾ ਪੈਂਦਾ ਸੀ। ਬੱਸ ਦੀ ਸਮਾਂ ਸਾਰਣੀ ਅਨੁਸਾਰ ਰੋਜ਼ਾਨਾ ਸਵੇਰੇ 11.15 ’ਤੇ ਕਪੂਰਥਲਾ ਤੋਂ ਚੱਲਕੇ ਨਵੀਂ ਦਿੱਲੀ ਹਵਾਈ ਅੱਡੇ ਤੋਂ ਵਾਪਸੀ ਲਈ ਬੱਸ ਰਾਤ 11.10 ਵਜੇ ਚੱਲੇਗੀ।

ਮੈਨੇਜ਼ਰ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀਆਂ ਬੱਸਾਂ ਦੀ ਬੁਕਿੰਗ ਬਹੁਤ ਆਸਾਨ ਢੰਗ ਨਾਲ pepsuonline.com ਉੱਪਰ ਕੀਤੀ ਜਾ ਸਕਦੀ ਹੈ। ਇਸੇ ਵੈਬਸਾਇਟ ਉੱਪਰ ਬੱਸਾਂ ਦੇ ਆਉਣ-ਜਾਣ ਦੀ ਸਮਾਂ ਸਾਰਣੀ ਉਪਲਬਧ ਹੈ, ਜਿਸ ਲਈ ਵਿਦੇਸ਼ ਬੈਠੇ ਲੋਕ ਵੀ ਬੁਕਿੰਗ ਕਰਵਾ ਸਕਦੇ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਪਰਵਿੰਦਰ ਸਿੰਘ ਢੋਟ,  ਵਰਕਸ਼ਾਪ ਮੈਨੇਜ਼ਰ ਹਰਮਨਪ੍ਰੀਤ ਸਿੰਘ ਬਾਠ, ਹਰਜਿੰਦਰ ਸਿੰਘ ਚੀਫ ਇੰਸਪੈਕਟਰ ਤੇ ਹੋਰ ਹਾਜ਼ਰ ਸਨ।

 

Tags: Kapurthala to IGI Airport New Delhi , Punjab Roadways , PUNBUS , Manju Rana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD