Saturday, 25 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਮੋਨੀਟਰਿੰਗ ਕਮੇਟੀ ਨੇ ਜ਼ਿਲ੍ਹਾ ਵਾਤਾਵਰਣ ਯੋਜਨਾ ਨਾਲ ਸਬੰਧਤ ਪ੍ਰਗਤੀ ਦਾ ਲਿਆ ਜਾਇਜ਼ਾ

ਜ਼ਿਲ੍ਹੇ ਨੂੰ ਪ੍ਰਦੂਸ਼ਣ ਤੋਂ ਮੁਕਤ ਕਰਨ ਲਈ ਉਪਰਾਲੇ ਹੋਰ ਤੇਜ਼ ਕਰਨ ਅਤੇ ਮਿੱਥੇ ਗਏ ਟੀਚਿਆਂ ਨੂੰ ਨਿਸ਼ਚਿਤ ਸਮੇਂ ਅੰਦਰ ਪੂਰਾ ਕਰਨ ਦੀ ਜ਼ਰੂਰਤ : ਜਸਟਿਸ ਜਸਬੀਰ ਸਿੰਘ

Ferozepur, Sant Balbir Singh Seechewal , Balbir Singh Seechewal , AAP , Aam Aadmi Party , Aam Aadmi Party Punjab , AAP Punjab

Web Admin

Web Admin

5 Dariya News

ਫਿਰੋਜ਼ਪੁਰ , 17 Jun 2022

Last updated on: Jun 17, 2022, 00:00 IST

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਮੋਨੀਟਰਿੰਗ ਕਮੇਟੀ ਵੱਲੋਂ ਫਿਰੋਜ਼ਪੁਰ ਵਿੱਚ ਵਾਤਾਵਰਣ ਸੁਧਾਰ ਲਈ ਤਿਆਰ ਕੀਤੇ ਗਏ ਜ਼ਿਲ੍ਹਾ ਵਾਤਾਵਰਣ ਪਲਾਨ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਕਮੇਟੀ ਦੇ ਚੇਅਰਮੈਨ ਜਸਟਿਸ ਸ੍ਰ ਜਸਬੀਰ ਸਿੰਘ (ਸੇਵਾ ਮੁਕਤ) ਦੀ ਪ੍ਰਧਾਨਗੀ ਹੇਠ ਹੋਈ। 

ਮੀਟਿੰਗ ਵਿੱਚ ਵਾਤਾਵਰਣ ਪ੍ਰੇਮੀ  ਸੰਤ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ, ਕਮੇਟੀ ਮੈਂਬਰ ਸ੍ਰੀ ਐਸ ਸੀ ਅਗਰਵਾਲ (ਸੇਵਾ ਮੁਕਤ) ਮੁੱਖ ਸਕੱਤਰ ਪੰਜਾਬ ਸਰਕਾਰ, ਡਾਕਟਰ ਸ੍ਰੀ ਬਾਬੂ ਰਾਮ ਤਕਨੀਕੀ ਮੈਂਬਰ, ਡਿਪਟੀ ਕਮਿਸ਼ਨਰ ਅਮ੍ਰਿਤ ਸਿੰਘ, ਸਮੇਤ ਪੁਲਿਸ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜਸਟਿਸ ਜਸਬੀਰ ਸਿੰਘ (ਸੇਵਾ ਮੁਕਤ) ਨੇ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹੇ ਨੂੰ ਹਰ ਤਰ੍ਹਾਂ ਦੇ ਪ੍ਰਦੂਸ਼ਣ ਤੋਂ ਮੁਕਤ ਕਰਨ ਲਈ ਉਪਰਾਲੇ ਹੋਰ ਤੇਜ਼ ਕਰਨ ਅਤੇ ਮਿੱਥੇ ਗਏ ਟੀਚਿਆਂ ਨੂੰ ਨਿਰਧਾਰਿਤ ਸਮੇਂ ਅੰਦਰ ਪੂਰਾ ਕਰਨ ਦੀ ਜ਼ਰੂਰਤ ਹੈ ।

ਉਨ੍ਹਾਂ ਕਿਹਾ ਕਿ ਠੋਸ ਰਹਿੰਦ-ਖੂੰਹਦ, ਪਲਾਸਟਿਕ ਵੇਸਟ, ਈ-ਵੇਸਟ, ਸੀਐਂਡਡੀ ਵੇਸਟ ਬਾਇਓ-ਮੈਡੀਕਲ ਵੇਸਟ, ਖਤਰਨਾਕ ਰਹਿੰਦ-ਖੂੰਹਦ, ਹਵਾ ਦੀ ਗੁਣਵੱਤਾ, ਪਾਣੀ ਦੀ ਗੁਣਵੱਤਾ, ਉਦਯੋਗਿਕ ਪ੍ਰਬੰਧਨ ਆਦਿ ਨੂੰ ਪੂਰਾ ਕਰਨ ਲਈ ਸਮਾਂ-ਸੀਮਾਵਾਂ ਸ਼ਾਮਲ ਕਰ ਕੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਵਾਤਾਵਰਣ ਯੋਜਨਾ ਨੂੰ ਅੰਤਿਮ ਰੂਪ ਦਿੱਤਾ ਜਾਣਾ ਚਾਹੀਦਾ ਹੈ। 

ਉਨ੍ਹਾਂ ਹਦਾਇਤ ਕੀਤੀ ਕਿ ਗਿੱਲੇ-ਸੁੱਕੇ ਕੂੜੇ ਦੇ ਨਿਪਟਾਰੇ ਅਤੇ ਗੰਦੇ ਪਾਣੀ ਦੀ ਨਿਕਾਸੀ ਨਾਲ ਸਬੰਧਤ ਕੰਮ ਸ਼ਹਿਰਾਂ ਦੇ ਨਾਲ-ਨਾਲ ਜ਼ਿਲ੍ਹੇ ਦੇ ਪਿੰਡਾਂ ਵਿਚ ਵੀ ਕੀਤੇ ਜਾਣ। ਜਸਬੀਰ ਸਿੰਘ ਨੇ ਨਗਰ ਕੌਂਸਲਾਂ ਵਿਚ ਕੂੜਾ ਪ੍ਰਬੰਧਨ ਲਈ ਉਪਲੱਬਧ ਮਸ਼ੀਨਰੀ ਦੀ ਸੁਚੱਜੀ ਵਰਤੋਂ ਕਰਨ ਦੀ ਹਦਾਇਤ ਕਰਦਿਆਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਅਧਿਕਾਰੀ ਟ੍ਰਿਬਿਊਨਲ ਦੇ ਹੁਕਮਾਂ ਦੀ ਪਾਲਣਾ ਨਹੀਂ ਕਰੇਗਾ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। 

ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਵਾਤਾਵਰਣ ਯੋਜਨਾ ਮੁਤਾਬਿਕ ਕੀਤੀ ਜਾ ਰਹੀ ਪ੍ਰਗਤੀ ਬਾਰੇ ਉਹ ਹਫ਼ਤਾਵਾਰ ਜਾਇਜ਼ਾ ਲਿਆ ਕਰਨ। ਉਨ੍ਹਾਂ ਨਗਰ ਕੌਂਸਲਾਂ ਨੂੰ ਕਿਹਾ ਕਿ ਵੱਧ ਤੋਂ ਵੱਧ ਗਰੀਨ ਬੈਲਟਾਂ ਸਥਾਪਤ ਕੀਤੀਆਂ ਜਾਣ ਅਤੇ ਪਲਾਸਟਿਕ ਅਤੇ ਈ ਵੇਸਟ ਨਾਲ ਸਬੰਧਤ ਰੂਲਜ਼ ਸਖ਼ਤੀ ਨਾਲ ਲਾਗੂ ਕੀਤੇ ਜਾਣ।

 ਉਨ੍ਹਾਂ ਮਮਦੋਟ ਵਿਖੇ ਕੂੜੇ ਦੇ ਸੁਚੱਜੇ ਪ੍ਰਬੰਧਨ ਅਤੇ ਗੰਦੇ ਪਾਣੀ ਦੇ ਟ੍ਰੀਟਮੈਂਟ ਲਈ ਸ਼ਲਾਘਾ ਕੀਤੀ।ਜਸਬੀਰ ਸਿੰਘ ਨੇ ਕਿਹਾ ਕਿ ਘਰਾਂ ਚੋਂ ਗਿੱਲਾ ਅਤੇ ਸੁੱਕਾ ਕੂੜਾ ਚੁੱਕਣ ਵਾਲੀ ਰੇਹੜੀ ਜਾਂ ਵਾਹਨ ਤੇ ਹੁਣ ਇਕ ਤੀਜਾ ਡੱਬਾ ਵੀ ਲਗਾਇਆ ਜਾਵੇ ਜਿਸ ਵਿਚ ਖਤਰਨਾਕ ਸ਼੍ਰੇਣੀ ਦਾ ਘਰੇਲੂ ਕੂੜਾ ਇੱਕਤਰ ਕੀਤਾ ਜਾਵੇ ਤਾਂ ਜੋ ਉਸਦਾ ਨਿਪਟਾਰਾ ਯੋਗ ਤਰੀਕੇ ਨਾਲ ਹੋ ਸਕੇ। ਇਸੇ ਤਰਾਂ ਉਨ੍ਹਾਂ ਨੇ ਈ ਵੇਸਟ ਇੱਕਤਰ ਕਰਨ ਲਈ ਕੋਈ ਕੇਂਦਰ ਸਥਾਪਿਤ ਕਰਨ ਲਈ ਵੀ ਕਿਹਾ।

ਕਮੇਟੀ ਦੇ ਸੀਨੀਅਰ ਮੈਂਬਰ ਐਸ ਸੀ ਅੱਗਰਵਾਲ ਨੇ ਕਿਹਾ ਕਿ ਸਾਨੂੰ ਵਿਕਾਸ ਦਾ ਅਜਿਹਾ ਹੰਢਣਸਾਰ ਮਾਡਲ ਬਣਾਉਣਾ ਚਾਹੀਦਾ ਹੈ ਜਿਸ ਨਾਲ ਸਾਡਾ ਚੌਗਿਰਦਾ ਪ੍ਰਭਾਵਿਤ ਨਾ ਹੋਵੇ। ਉਨ੍ਹਾਂ ਨੇ ਕਿਹਾ ਕਿ ਜੇਕਰ ਇਸ ਸਬੰਧੀ ਕੰਮ ਨਾ ਕੀਤਾ ਤਾਂ ਨਾ ਕੇਵਲ ਅਦਾਰਿਆਂ ਨੂੰ ਜ਼ੁਰਮਾਨੇ ਲੱਗਣਗੇ ਬਲਕਿ ਅਧਿਕਾਰੀਆਂ ਦੀ ਨਿੱਜੀ ਜਿੰਮੇਵਾਰੀ ਵੀ ਤੈਅ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਇਹ ਸਾਡਾ ਨੈਤਿਕ ਫਰਜ਼ ਬਣਦਾ ਹੈ ਕਿ ਅਸੀਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਲਈ ਸਾਫ-ਸੁੱਥਰਾ ਤੇ ਸਿਹਤਮੰਦ ਵਾਤਾਵਰਣ ਸਿਰਜੀਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਜੀ ਸੀਚੇਵਾਲ ਮੈਂਬਰ ਰਾਜ ਸਭਾ ਨੇ ਅਪੀਲ ਕੀਤੀ ਕਿ ਸਾਨੂੰ 1974 ਦੇ ਬਣੇ ਐਕਟ ਨੂੰ ਸਹੀ ਨੀਅਤ ਅਤੇ ਮਾਅਨਿਆਂ ਵਿੱਚ ਲਾਗੂ ਕਰਨ ਦੀ ਲੋੜ ਹੈ। 

ਉਨ੍ਹਾਂ ਕਿਹਾ ਕਿ ਜਿਹੜੇ ਅਧਿਕਾਰੀ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਪਾਲਣਾ ਨਹੀਂ ਕਰਨਗੇ ਉਨ੍ਹਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਫ ਪੀਣ ਵਾਲਾ ਪਾਣੀ ਅਤੇ ਆਬੋ-ਹਵਾ ਮਨੁੱਖਤਾ ਨਾਲ ਜੁੜੇ ਹੋਏ ਮੁੱਦੇ ਹਨ। ਉਨ੍ਹਾਂ ਕਿਹਾ ਕਿ ਇਹ ਅਧਿਕਾਰੀਆਂ ਦੀ ਆਪਣੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਉਪਰਾਲੇ ਲਗਾਤਾਰ ਜਾਰੀ ਰੱਖਣ। 

ਉਨ੍ਹਾਂ ਦੱਸਿਆ ਕਿ ਟ੍ਰੀਟ ਕੀਤਾ ਪਾਣੀ ਫਸਲਾਂ ਲਈ ਅੰਮ੍ਰਿਤ ਸਮਾਨ ਹੈ ਅਤੇ ਇਹ ਧਰਤੀ ਹੇਠਲੇ ਜਾਂ ਨਹਿਰੀ ਪਾਣੀ ਦੀ ਥਾਂ ਤੇ ਸਿੰਚਾਈ ਲਈ ਵਰਤਿਆਂ ਜਾਣਾ ਚਾਹੀਦਾ ਹੈ ਜਿਸ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਸਾਡੀ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਕੁਦਰਤੀ ਸੋਮਿਆਂ ਦੀ ਸੁਚੱਜੀ ਵਰਤੋਂ ਕਰੀਏ। 

ਡਿਪਟੀ ਕਮਿਸ਼ਨਰ ਅਮ੍ਰਿਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਵਾਤਾਵਰਣ ਯੋਜਨਾ ਵਿੱਚ ਦਰਸਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ, ਮਹੀਨਾਵਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਸ ਵਿੱਚ ਸਬੰਧਤ ਵਿਭਾਗਾਂ ਨੂੰ ਨਿਰਧਾਰਿਤ ਸਮੇਂ ਅੰਦਰ ਸੌਂਪੇ ਗਏ ਕੰਮ ਕਰਨ ਲਈ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ। 

ਉਨ੍ਹਾਂ ਕਮੇਟੀ ਭਰੋਸਾ ਦਿੱਤਾ ਕਿ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਹਰਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਮਹਾਜਨ, ਐਸ.ਡੀ.ਐਮ. ਗੁਰੂਹਰਸਹਾਏ-ਕਮ-ਸਹਾਇਕ ਕਮਿਸ਼ਨਰ(ਜ) ਬਬਨਦੀਪ ਸਿੰਘ ਵਾਲੀਆ, ਨਗਰ ਕੌਂਸਲਾਂ, ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Ferozepur , Sant Balbir Singh Seechewal , Balbir Singh Seechewal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD