Thursday, 16 May 2024

 

 

ਖ਼ਾਸ ਖਬਰਾਂ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ

 

ਸੀਵਰੇਜ ਦੀ ਮੁੱਖ ਪਾਈਪ ਲਾਈਨ ਵਾਲੀ ਸੜਕ ਨੂੰ ਲੋਕਾਂ ਦੀ ਸਹੂਲਤ ਵਾਸਤੇ ਪੂਰੀ ਤਰ੍ਹਾਂ ਖੋਲ੍ਹਿਆ

ਅਗਲੇ ਪੰਜ ਸਾਲ ਤੱਕ ਸੜਕ ਦੇ ਰੱਖ ਰਖਾਓ ਦਾ ਕੰਮ ਸਡ਼ਕ ਪਾਉਣ ਵਾਲੀ ਕੰਪਨੀ ਹੀ ਕਰੇਗੀ : ਮੇਅਰ ਜੀਤੀ ਸਿੱਧੂ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੁਹਾਲੀ , 17 Jun 2022

ਮੁਹਾਲੀ ਨਗਰ ਨਿਗਮ ਵੱਲੋਂ ਸਪਾਈਸ ਚੌਕ ਤੋਂ ਲੈ ਕੇ ਬਾਵਾ ਵ੍ਹਾਈਟ ਹਾਊਸ ਤੱਕ ਦੀ ਸੜਕ ਨੂੰ ਲੋਕਾਂ ਲਈ ਖੋਲ੍ਹ ਦਿੱਤਾ ਗਿਆ  ਹੈ। ਹਾਲਾਂਕਿ ਲੋਕਾਂ ਦੀ ਸਹੂਲਤ ਲਈ ਇਸ ਨੂੰ ਹਾਲੇ ਆਰਜ਼ੀ ਤੌਰ ਤੇ ਖੋਲ੍ਹਿਆ ਗਿਆ ਹੈ ਅਤੇ ਬਰਸਾਤਾਂ ਦੇ ਮੌਸਮ ਤੋਂ ਬਾਅਦ ਇੱਥੇ ਪ੍ਰੀਮਿਕਸ ਪਾ ਕੇ ਇਸ ਸਡ਼ਕ ਦਾ ਕੰਮ ਪੂਰੀ ਤਰ੍ਹਾਂ ਮੁਕੰਮਲ ਕੀਤਾ ਜਾਵੇਗਾ। 

ਅੱਜ ਸੜਕ ਨੂੰ ਪੂਰੀ ਤਰ੍ਹਾਂ ਖੋਲ੍ਹੇ ਜਾਣ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਇਸ ਚਲਦੇ ਕੰਮ ਦੀ ਨਜ਼ਰਸਾਨੀ ਵੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕੌਂਸਲਰ ਕਮਲਪ੍ਰੀਤ ਸਿੰਘ ਬਨੀ, ਸੁੱਚਾ ਸਿੰਘ ਕਲੌਡ਼ ਅਤੇ ਸਮਾਜਸੇਵੀ ਆਗੂ ਵਿਕਟਰ ਨਿਹੋਲਕਾ ਵੀ ਹਾਜ਼ਰ ਸਨ।

ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਮੁਹਾਲੀ ਵਿੱਚ ਸੀਵਰੇਜ ਜਾਮ ਦੀਆਂ ਆਉਂਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਇਸ ਸੜਕ ਦੇ ਇੱਕ ਪਾਸੇ  ਸੀਵਰੇਜ ਦੀ ਵੱਡੀ ਪਾਈਪ ਲਾਈਨ ਪਾਈ ਗਈ  ਹੈ ਅਤੇ ਇਸ ਦੇ ਉੱਤੇ ਸੜਕ ਬਣਾਉਣ ਵਾਲੀ ਕੰਪਨੀ ਨੇ  ਲੋਕਾਂ ਦੀ ਸਹੂਲਤ ਨੂੰ ਵੇਖਦੇ ਹੋਏ ਹੁਣ ਇਸ ਸੜਕ ਨੂੰ ਪੂਰੀ ਤਰ੍ਹਾਂ ਲੋਕਾਂ ਵਾਸਤੇ ਖੋਲ੍ਹ ਦਿੱਤਾ ਹੈ। 

ਉਨ੍ਹਾਂ ਕਿਹਾ ਕਿ ਹਾਲੇ ਇਹ ਸੜਕ ਪੂਰੀ ਤਰ੍ਹਾਂ ਮੁਕੰਮਲ ਨਹੀਂ ਹੋਈ ਅਤੇ ਬਰਸਾਤਾਂ ਦਾ ਮੌਸਮ ਖ਼ਤਮ ਹੋਣ ਉਪਰੰਤ ਇੱਥੇ ਪ੍ਰੀਮਿਕਸ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਾਣਕਾਰੀ ਵਿਚ ਇਹ ਗੱਲ ਵੀ ਆਈ ਹੈ ਕਿ ਕੁਝ ਥਾਵਾਂ ਤੋਂ ਇਸ ਸੜਕ ਬਰਸਾਤ ਪੈਣ ਕਾਰਨ ਕੁੱਝ ਦਬੀ ਹੈ ਅਤੇ ਉਸ ਦੀ ਵੀ ਮੁਰੰਮਤ ਕੰਪਨੀ ਵੱਲੋਂ ਕਰਵਾਈ ਜਾਵੇਗੀ। 

ਉਨ੍ਹਾਂ ਕਿਹਾ ਕਿ ਇਸ ਕੰਪਨੀ ਦਾ ਨਗਰ ਨਿਗਮ ਨਾਲ ਇਹ ਕੰਟਰੈਕਟ ਹੈ ਕਿ ਅਗਲੇ ਪੰਜ ਸਾਲ ਇਸ ਸਡ਼ਕ ਦੇ ਰੱਖ ਰਖਾਓ ਦਾ ਕੰਮ ਕੰਪਨੀ ਨੇ ਹੀ ਕਰਨਾ  ਹੈ। ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਇਹ ਸੜਕ ਦੇ ਕੰਮ ਉੱਤੇ ਮੁਹਾਲੀ ਨਗਰ ਨਿਗਮ ਨੇ ਦੱਸ ਕਰੋੜ ਰੁਪਏ ਖਰਚ ਕੀਤੇ ਹਨ। ਉਨ੍ਹਾਂ ਕਿਹਾ ਕਿ ਸੀਵਰੇਜ ਦੀ ਪਾਈ ਹੋਈ ਪਾਈਪ ਨਾਲ ਮੁਹਾਲੀ ਵਾਸੀਆਂ ਨੂੰ ਸੀਵਰੇਜ ਜਾਮ ਦੀ ਕੋਈ ਸਮੱਸਿਆ ਨਹੀਂ ਆਵੇਗੀ।

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਪਾਈਸ ਚੌਕ ਤੋਂ ਫਾਇਰ ਬ੍ਰਿਗੇਡ ਤਕ ਵਾਲੀ ਸਡ਼ਕ ਦਾ ਕੰਮ ਵੀ ਅਗਲੇ ਹਫ਼ਤੇ ਤੱਕ ਮੁਕੰਮਲ ਕਰਕੇ ਇਸ ਸੜਕ ਨੂੰ ਵੀ ਲੋਕਾਂ ਵਾਸਤੇ ਖੋਲ੍ਹ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਹਾਲੀ ਨਗਰ ਨਿਗਮ ਦੀ ਨਵੀਂ ਚੁਣੀ ਹੋਈ ਟੀਮ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਹੋਏ ਆਪਣੇ ਵਾਅਦੇ ਇਕ ਇਕ ਕਰਕੇ ਪੂਰੇ ਕਰਦੀ ਜਾ ਰਹੀ ਹੈ  ਅਤੇ ਮੋਹਾਲੀ ਦੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਦੇ ਟੀਚੇ ਨੂੰ ਪੂਰਾ ਕਰਨ ਲਈ ਹਰ ਉਪਰਾਲਾ ਕਰ ਰਹੀ  ਹੈ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD