Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਕਾਲੀ ਅਤੇ ਕਾਂਗਰਸੀਆਂ ਨੇ ਗੈਂਗਸਟਰਾਂ ਨੂੰ ਦਿੱਤੀ ਸਰਪ੍ਰਸਤੀ, ਅਸੀਂ ਪੰਜਾਬ ਨੂੰ ਅਪਰਾਧ ਮੁਕਤ ਬਣਾਉਣ ਦੀ ਸਹੁੰ ਖਾਧੀ : ਭਗਵੰਤ ਮਾਨ

ਹਰ ਰੋਜ਼ ਆਪਣੀ ਕਲਮ ਨੂੰ ਮੱਥਾ ਟੇਕਦਾ ਹਾਂ, ਪਿਛਲੇ ਤਿੰਨ ਮਹੀਨਿਆਂ ’ਚ ਸਿਰਫ਼ ਲੋਕ ਹਿਤੈਸ਼ੀ ਫ਼ੈਸਲੇ ਕੀਤੇ : ਭਗਵੰਤ ਮਾਨ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Dirba, Sangrur, Gurmail Singh, Sangrur Lok Sabha

Web Admin

Web Admin

5 Dariya News

ਦਿੜ੍ਹਬਾ (ਸੁਨਾਮ) , 17 Jun 2022

Last updated on: Jun 17, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ਦੀ ਅਲੋਚਨਾ ਕਰਦਿਆਂ ਕਿਹਾ, ‘ਕਾਂਗਰਸ ਅਤੇ ਅਕਾਲੀ ਦਲ ਸਮੇਤ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਨੇ ਹਮੇਸ਼ਾਂ ਗੈਂਗਸਟਰਾਂ ਅਤੇ ਮਾਫੀਆਂ ਨੂੰ ਸਰਪ੍ਰਸਤੀ ਦਿੱਤੀ ਹੈ। ਆਪਣੇ ਰਾਜਨੀਤਿਕ ਫਾਇਦੇ ਲਈ ਉਨ੍ਹਾਂ ਨੇ ਗੈਂਗਸਟਰਵਾਦ ਨੂੰ ਪ੍ਰਫੁੱਲਤ ਕੀਤਾ ਅਤੇ ਸੂਬੇ ਦਾ ਮਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ। 

ਪਰ ਅਸੀਂ ਪੰਜਾਬ ਨੂੰ ਅਪਰਾਧ ਅਤੇ ਮਾਫੀਆ ਮੁਕਤ ਬਣਾਉਣ ਦੀ ਸਹੁੰ ਖਾਧੀ ਹੈ। ਇਸ ਲਈ ਜਿਨ੍ਹਾਂ ਲੋਕਾਂ ਨੇ ਗੈਂਗਸਟਰਾਂ ਨੂੰ ਜਨਮ ਦਿੱਤਾ, ਉਹ ਅੱਜ ਰੌਲ਼ਾ ਪਾ ਰਹੇ ਹਨ।’’ ਮੁੱਖ ਮੰਤਰੀ ਮਾਨ ਸ਼ੁੱਕਰਵਾਰ ਨੂੰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਵਿਧਾਨ ਸਭਾ ਹਲਕਾ ਦਿੜ੍ਹਬਾ ਅਤੇ ਸੁਨਾਮ ’ਚ ਆਏ ਸਨ ਅਤੇ ਉਨ੍ਹਾਂ ਨੇ ਦਿੜ੍ਹਬਾ, ਖਨੌਰੀ, ਲਹਿਰਾ, ਝਾਂਜਲੀ, ਜਖੇਪਾਲ, ਚੀਮਾ, ਲੌਗੋਂਵਾਲ ਅਤੇ ਸੁਨਾਮ ਵਿੱਚ ‘ਰੋਡ ਸ਼ੋਅ’ ਕਰਕੇ ਵੋਟਰਾਂ ਨੂੰ ਗੁਰਮੇਲ ਸਿੰਘ ਘਰਾਚੋਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਮਾਨ ਨੇ ਕਿਹਾ, ‘‘ਬਤੌਰ ਸੰਸਦ ਮੈਂਬਰ ਮੈਂ ਹਮੇਸ਼ਾਂ ਪੰਜਾਬ ਦੇ ਲੋਕਾਂ ਦੀ ਆਵਾਜ਼ ਸੰਸਦ ’ਚ ਚੁੱਕੀ ਹੈ। ਮੈਂ ਵੀ ਆਮ ਪਰਿਵਾਰ ਤੋਂ ਹਾਂ। ਇਸ ਲਈ ਆਮ ਲੋਕਾਂ ਦਾ ਦੁੱਖ ਦਰਦ ਚੰਗੀ ਤਰ੍ਹਾਂ ਸਮਝਦਾ ਹਾਂ। ਮੇਰੀ ਤਰ੍ਹਾਂ ਗੁਰਮੇਲ ਸਿੰਘ ਵੀ ਆਮ ਘਰ ਦਾ ਪੜ੍ਹਿਆ ਲਿਖਿਆ ਨੌਜਵਾਨ ਹੈ। ਮੈਨੂੰ ਵਿਸ਼ਵਾਸ਼ ਹੈ ਕਿ ਜਿਸ ਤਰ੍ਹਾਂ ਸੰਗਰੂਰ ਦੇ ਲੋਕਾਂ ਨੇ ਮੈਨੂੰ ਪਿਆਰ ਦਿੱਤਾ ਹੈ, ਉਸੇ ਤਰ੍ਹਾਂ ਗੁਰਮੇਲ ਸਿੰਘ ਨੂੰ ਵੀ ਪਿਆਰ ਬਖ਼ਸ਼ਣਗੇ ਅਤੇ ਭਾਰੀ ਬਹੁਮਤ ਨਾਲ ਜਿੱਤਾ ਕੇ ਸੰਸਦ ’ਚ ਭੇਜਣਗੇ।’’ 

ਉਨ੍ਹਾਂ ਕਿਹਾ ਕਿ ਕਲਮ ਦੀ ਤਾਕਤ ਤਲਵਾਰ ਤੋਂ ਜ਼ਿਆਦਾ ਸ਼ਕਤੀਸ਼ਾਲੀ ਹੁੰਦੀ ਹੈ। ਕਿਸੇ ਵੀ ਸ਼ੁੱਭ ਕੰਮ ਨੂੰ ਕਰਨ ਤੋਂ ਪਹਿਲਾਂ ਜਿਸ ਤਰ੍ਹਾਂ ਭਗਵਾਨ ਦੀ ਪੂਜਾ ਹੰਦੀ ਹੈ, ਉਸੇ ਤਰ੍ਹਾਂ ਹਰ ਸਵੇਰ ਉਹ ਆਪਣੀ ਕਲਮ ਨੂੰ ਮੱਥਾ ਟੇਕਦੇ ਹਨ, ਤਾਂਕਿ ਉਨ੍ਹਾਂ ਦਾ ਹਰ ਫ਼ੈਸਲਾ ਲੋਕਾਂ ਦੀ ਭਲਾਈ ਅਤੇ ਹਿੱਤ ’ਚ ਹੋਵੇ। 

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਭ ਜਾਣਦੇ ਹਨ, ‘‘ਪੰਜਾਬ ’ਚ ਜਿਨ੍ਹਾਂ ਲੋਕਾਂ ਦੀਆਂ ਹੁਣ ਤੱਕ ਸਰਕਾਰਾਂ ਰਹੀਆਂ ਹਨ, ਉਨ੍ਹਾਂ ਨੇ ਹੀ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ ਅਤੇ ਆਪਣੇ ਰਾਜਨੀਤਿਕ ਹਿੱਤਾਂ ਦੀ ਪੂਰਤੀ ਲਈ ਵਰਤਿਆ ਹੈ। 

ਮੈਂ ਆਪਣੇ ਨਾਲ ਗੈਂਗਸਟਰ ਨਹੀਂ ਲਿਆਇਆ, ਪਰ ਮੈਂ ਤੁਹਾਨੂੰ ਵਿਸ਼ਵਾਸ਼ ਦਿਵਾਉਂਦਾ ਹਾਂ ਕਿ ਮੈਂ ਪੂਰੀ ਤਰ੍ਹਾਂ ਨਾਲ ਗੈਂਗਸਟਰਵਾਦ ਖ਼ਤਮ ਕਰਾਂਗਾ।’’ ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ‘ਆਪ’ ਸਰਕਾਰ ਦੇ ਲੋਕ ਹਿਤੈਸ਼ੀ ਕੰਮਾਂ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ। ਜਿਹੜੇ ਕੰਮ 75 ਸਾਲਾਂ ’ਚ ਨਹੀਂ ਹੋਏ, ਸਾਡੀ ਸਰਕਾਰ ਨੇ ਤਿੰਨ ਮਹੀਨਿਆਂ ’ਚ ਪੂਰੇ ਕਰਕੇ ਦਿਖਾਏ ਹਨ। ਸੰਗਰੂਰ ਦੇ ਲੋਕਾਂ ਨੇ ਉਨ੍ਹਾਂ ’ਤੇ ਭਰੋਸਾ ਕਰਕੇ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਹੈ। ਇਸ ਲਈ ਉਹ ਲੋਕਾਂ ਦੀ ਆਵਾਜ਼ ਹਨ ਅਤੇ ਉਨ੍ਹਾਂ ਦਾ ਹਰ ਫ਼ੈਸਲਾ ਹਮੇਸ਼ਾ ਲੋਕਾਂ ਦੇ ਹਿੱਤ ’ਚ ਹੋਵੇਗਾ। 

ਭਗਵੰਤ ਮਾਨ ਨੇ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਬਾਰੇ ਕਿਹਾ ਕਿ ਉਨ੍ਹਾਂ ਦਾ ਕੋਈ ਸਟੈਂਡ ਨਹੀਂ ਹੈ। ਢਿੱਲੋਂ ਦਾ ਮਕਸਦ ਕੇਵਲ ਰਾਜਨੀਤਿਕ ਲਾਭ ਲੈਣਾ ਹੈ। ਇਸ ਲਈ ਉਹ ਚੋਣਾਂ ਤੋਂ ਠੀਕ ਪਹਿਲਾਂ ਭਾਜਪਾ ’ਚ ਸ਼ਾਮਲ ਹੋ ਗਏ। ਅਕਾਲੀ ਦਲ ਬਾਦਲ ਦੀ ਅਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਅਕਾਲੀ ਦਲ ‘ਪੰਥਕ ਪੱਤਾ’ ਖੇਡ ਕੇ ਵੋਟਾਂ ਮੰਗ ਰਿਹਾ ਹੈ, ਪਰ ਬਤੌਰ ਸੰਸਦ ਮੈਂਬਰ ਸੁਖਬੀਰ ਬਾਦਲ ਅਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੇ ਕਦੇ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਸਦ ਜਾਂ ਸੜਕ ’ਤੇ ਆਵਾਜ਼ ਨਹੀ ਚੁੱਕੀ। 

ਉਨ੍ਹਾਂ ਨੇ ਤਲਵਾਰ ਅਤੇ ਹਿੰਸਾ ਦੀ ਵਕਾਲਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ’ਤੇ ਹਮਲਾ ਬੋਲਦਿਆਂ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ ਨੂੰ ਚੰਗੀ ਸਿੱਖਿਆ ਅਤੇ ਰੋਜ਼ਗਾਰ ਦੇਣ ਦੀ ਗੱਲ ਕਰਦੀ ਹੈ, ਪਰ ਉਹ ਨੌਜਵਾਨਾਂ ਨਾਲ ਤਲਵਾਰ ਅਤੇ ਹਿੰਸਾ ਦੀਆਂ ਗੱਲਾਂ ਕਰਦੇ ਹਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Dirba , Sangrur , Gurmail Singh , Sangrur Lok Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD