Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਰੂਹਾਨੀ ਛਾਪ ਹੱਦਾਂ ਸਰਹੱਦਾਂ ਤੋਂ ਪਾਰ ਲੋਕ ਮਨਾ `ਚ : ਅਮਰਦੀਪ ਸਿੰਘ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੈਂਡਿਆਂ ਦੀ ਰੂਹਾਨੀ ਛਾਪ `ਤੇ ਦਸਤਾਵੇਜ਼ੀ ਫਿਲਮ ਉਪਰ ਪੇਸ਼ਕਾਰੀ ਦਾ ਆਯੋਜਨ

Guru Nanak Dev University Amritsar, Guru Nanak Dev University, Prof. Jaspal Singh Sandhu, GNDU, Amritsar

Web Admin

Web Admin

5 Dariya News

ਅੰਮ੍ਰਿਤਸਰ , 17 Jun 2022

Last updated on: Jun 17, 2022, 00:00 IST

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਹੱਦਾਂ ਸਰਹੱਦਾਂ ਤੋਂ ਪਾਰ ਲੋਕਾਈ ਦੇ ਮਨਾਂ ਵਿਚ ਸਮਾਇਆ ਹੋਇਆ ਹੈ। ਇਸ ਨੂੰ ਸਮਝਣ ਦੀ ਲੋੜ ਹੈ ਨਾਂ ਕਿ ਇਸ ਦੇ ਦੁਆਲੇ ਵਲਗਣਾਂ ਵਲਣ ਦੀ।ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ `ਤੇ ਬਣੀ 24 ਐਪੀਸੋਡ ਵਾਲੀ ਦਸਤਾਵੇਜ਼ੀ ਲੜੀਵਾਰ ਫਿਲਮ: ਸੈਨਤ, ਗੁਰੂ ਨਾਨਕ ਦੇ ਪੈਂਡਿਆਂ ਦੀ ਰੂਹਾਨੀ ਛਾਪ ਦੇ ਨਿਰਦੇਸ਼ਕ, ਕਾਰਜਕਾਰੀ ਨਿਰਮਾਤਾ, ਅਮਰਦੀਪ ਸਿੰਘ ਨੇ ਇਸ ਫਿਲਮ `ਤੇ ਪੈਨਲ ਡਿਸਕਸ਼ਨ ਦੌਰਾਨ ਉਦੋਂ ਕਹੀਂ ਜਦੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿਖਿਆਵਾਂ ਨਾਲ ਸਬੰਧਤ ਮੌਜੂਦਾ ਸਮੇਂ ਵਿਚ ਆ ਰਹੀਆਂ ਸਮੱਸਿਆਵਾਂ `ਤੇ ਰਾਇ ਪੁੱਛੀ ਗਈ।

ਇਸ ਪੈਨਲ ਡਿਸਕਸ਼ਨ ਵਿਚ ਡੀਨ ਅਕਾਦਮਿਕ ਮਾਮਲੇ, ਪ੍ਰੋ. ਸਰਬਜੋਤ ਸਿੰਘ ਬਹਿਲ ਆਪਣੇ ਸੁਆਲ ਉਨ੍ਹਾਂ ਨੂੰ ਪੁੱਛ ਰਹੇ ਸਨ, ਜਿਨ੍ਹਾਂ ਦੇ ਵਿਚ ਉਨ੍ਹਾਂ ਨੇ ਇਸ ਦਸਤਾਵੇਜ਼ੀ ਫਿਲਮ ਨੂੰ ਬਣਾਉਣ ਅਤੇ ਇਸ ਲੜੀ ਨੂੰ ਅੱਗੇ ਜਾਰੀ ਰੱਖਣ ਸਬੰਧੀ ਦੇ ਆ ਰਹੀ ਚੁਣੌਤੀਆਂ ਬਾਰੇ ਪੁੱਛ ਰਹੇ ਸਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਫਿਲਾਸਫੀ ਨੂੰ ਸਮਝਣ ਦੇ ਲਈ ਇਸ ਸਮੇਂ ਸਭ ਤੋਂ ਵੱਡਾ ਆਧਾਰ ਗੁਰਬਾਣੀ ਹੈ ਉਥੇ ਉਹ ਥਾਵਾਂ ਵੀ ਮਹੱਤਵਪੂਰਨ ਹਨ ਜਿਥੋਂ ਦੀ ਲੋਕਾਈ ਦੇ ਮਨਾਂ ਦੇ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਅਤੇ ਸਾਖੀਆਂ ਘਰ ਚੁੱਕੀਆਂ ਹਨ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਨੂੰ ਲੈ ਕੇ ਹੋਰ ਵੀ ਬਹੁਤ ਕੰਮ ਕਰਨ ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਸਬੰਧੀ ਵੱਡੇ ਪੱਧਰ `ਤੇ ਵੱਡੀਆਂ ਸੰਸਥਾਵਾਂ ਨੂੰ ਕੰੰਮ ਕਰਨਾ ਚਾਹੀਦਾ ਹੈ।

ਸੈਂਟਰ ਫਾਰ ਇੰਟਰਫੇਥ ਸਟੱਡੀਜ਼ ਅਧੀਨ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਕਰਵਾਏ ਇਸ ਪ੍ਰੋਗਰਾਮ ਵਿਚ ਪੈਨਲ ਡਿਸਕਸ਼ਨ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ `ਤੇ ਬਣੀ 24 ਐਪੀਸੋਡ ਵਾਲੀ ਦਸਤਾਵੇਜ਼ੀ ਲੜੀਵਾਰ ਫਿਲਮ: ਸੈਨਤ, ਗੁਰੂ ਨਾਨਕ ਦੇ ਪੈਂਡਿਆਂ ਦੀ ਰੂਹਾਨੀ ਛਾਪ `ਤੇ ਇਕ ਪੇਸ਼ਕਾਰੀ ਫਿਲਮ ਵੀ ਵਿਖਾਈ ਗਈ।

ਇਸ ਮੌਕੇ ਮੁੱਖ ਮਹਿਮਾਨ ਦੇ ਤੌਰ `ਤੇ ਪੁੱਜੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਅਤੇ ਅੰਮ੍ਰਿਤਸਰ ਤੋਂ ਵਿਧਾਨ ਸਭਾ ਅੰਮ੍ਰਿਤਸਰ ਦੱਖਣੀ ਤੋਂ ਐਮ.ਐਲ.ਏ. ਸ. ਇੰਦਰਬੀਰ ਸਿੰਘ ਨਿੱਜਰ ਨੇ ਸ. ਅਮਰਦੀਪ ਸਿੰਘ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਉਪਰ ਕੀਤੇ ਗਏ ਕੰਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਕੰਮ ਦੀ ਲੜੀ ਨੂੰ ਅੱਗੇ ਵੀ ਜਿਉਂ ਦਾ ਤਿੳਂੁ ਜਾਰੀ ਰੱਖਿਆਂ ਜਾਣਾ ਚਾਹੀਦਾ ਹੈ ਕਿਉਂਕਿ ਵਿਸ਼ਵ ਪੱਧਰ `ਤੇ ਸ੍ਰੀ ਗੁਰੂ ਨਾਨਕ ਦੇਵ ਦੀਆਂ ਸਿਖਿਆਂਵਾਂ ਨੂੰ ਪਹੁਚਾਉਣ `ਤੇ ਅੱਜ ਵੀ ਓਨੀ ਲੋੜ ਹੈ ਜਿੰਨੀ ਅੱਜ ਤੋਂ 550 ਸਾਲ ਪਹਿਲਾਂ ਸੀ। ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰ `ਤੇ ਅੱਜ ਵੀ ਬਹੁਤ ਸਾਰੀਆਂ ਸਮੱਸਿਆਵਾਂ ਮਨੁੱਖਤਾ ਦੀ ਹੋਂਦ ਦੇ ਲਈ ਦਰਪੇਸ਼ ਹਨ, ਜਿਨ੍ਹਾਂ ਦੇ ਹੱਲ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਵਿਚ ਹੈ।

ਇਸ ਮੌਕੇ ਵਾਈਸ ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਨੇ ਪ੍ਰੋਗਰਾਮ ਦੀ ਪ੍ਰਧਾਨਗੀ ਕਰ ਰਹੇ ਸਨ ਜਿਨ੍ਹਾਂ ਨੇ ਸ. ਅਮਰਦੀਪ ਸਿੰਘ, ਵਨਿੰਦਰ ਕੌਰ ਅਤੇ ਮੁੱਖ ਮਹਿਮਾਨ ਡਾ. ਨਿੱਜਰ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡੀਨ ਅਕਾਦਮਿਕ ਮਾਮਲੇ, ਪ੍ਰੋ. ਐਸ. ਐਸ. ਬਹਿਲ, ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ, ਓ.ਐਸ.ਡੀ. ਡਾ. ਹਰਦੀਪ ਸਿੰਘ ਹਾਜ਼ਰ ਸਨ ਜਦੋਂਕਿ ਡੀਨ ਵਿਦਿਆਰਥੀ ਭਲਾਈ, ਪ੍ਰੋ. ਅਨੀਸ਼ ਦੂਆ ਇਸ ਪ੍ਰੋਗਰਾਮ ਦਾ ਮੰਚ ਸੰਚਾਲਨ ਕਰ ਰਹੇ ਸਨ।

ਦਸਤਾਵੇਜ਼ੀ ਫਿਲਮ ਨੂੰ ਬਣਾਉਣ ਅਤੇ 9 ਦੌਸ਼ਾਂ ਦੀ ਯਾਤਰਾ ਕਰਨ ਸਮੇਂ ਆਈਆਂ ਸਮੱਸਿਆਵਾਂ ਅਤੇ ਚੁਣੌਤੀਆਂ ਤੋਂ ਜਾਣੂ ਕਰਵਾਉਂਦਿਆਂ ਨਿਰਦੇਸ਼ਕ, ਕਾਰਜਕਾਰੀ ਨਿਰਮਾਤਾ, ਅਮਰਦੀਪ ਸਿੰਘ ਨੇ ਦੱਸਿਆ ਕਿ ਜਿਥੇ ਵੀ ਅਸੀਂ ਗਏ ਉਥੋਂ ਦੀ ਲੋਕਾਈ ਦੇ ਦਿਲਾਂ ਵਿਚ ਗੁਰੂ ਨਾਨਕ ਦੇਵ ਜੀ ਅੱਜ ਵੀ ਨਿਵਾਸ ਕਰਦੇ ਹਨ ਅਤੇ ਉਨ੍ਹਾਂ ਨੂੰ ਆਪਣੇ ਕੰਮ ਕਰਨ ਵਿਚ ਕੋਈ ਰੁਕਾਵਟ ਨਹੀਂ ਆਈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਉਨ੍ਹਾਂ ਦਾ ਫਿਲਮ ਅਤੇ ਲੇਖਣੀ ਦਾ ਕੋਈ ਕਿੱਤਾਮੁਖੀ ਪਿਛੋਕੜ ਨਹੀਂ ਹੈ ਪਰ ਉਨ੍ਹਾਂ ਵੱਲੋਂ ਇਸ ਉਤੇ ਇਸ ਕੀਤਾ ਕੇਂਦਰਤ ਧਿਆਨ ਉਨ੍ਹਾਂ ਦੇ ਦਰਵਾਜ਼ੇ ਖੋਲ੍ਹਦਾ ਗਿਆ ਜਿਸ ਦੇ ਕਾਰਨ ਅੱਜ ਉਹ ਇਸ ਪ੍ਰੋਜੈਕਟ ਨੂੰ ਪੂਰਾ ਕਰਨ ਦੇ ਵਿਚ ਕਾਮਯਾਬ ਹੋਏ ਹਨ। ਉਨ੍ਹਾਂ ਨੇ ਇਸ ਕਾਰਜ ਤੋਂ ਪਹਿਲਾਂ ਪ੍ਰਕਾਸ਼ਤ ਕੀਤੀਆਂ ਪੁਸਤਕਾਂ ਦਾ ਉਲੱਥਾ ਨੌ ਦੇਸ਼ਾਂ ਦੀਆਂ ਹੋਰ ਭਾਸ਼ਾਵਾਂ ਵਿਚ ਕਰਨ ਦੀ ਜ਼ਰੂਰਤ ਵੀ ਦੱਸੀ ਅਤੇ ਇਹ ਵੀ ਦੱਸਿਆ ਕਿ ਪੰਜਾਬ ਨਾਲੋਂ ਦੂਸਰਿਆਂ ਖਿਤਿਆਂ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਕਿਤੇ ਵਧੀਆ ਫੀਡਬੈਕ ਆਈ ਹੈ। ਇਸ ਨੇ ਇਸ ਲੜੀਵਾਰਤਾ ਦੀ ਪ੍ਰੇਰਨਾ ਸਰੋਤ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿਖਿਆਵਾਂ ਅਤੇ ਇਤਿਹਾਸਕ ਸਰੋਤਾਂ ਨੂੰ ਦਸਦਿਆਂ ਕਿਹਾ ਕਿ ਇਸ ਨੂੰ 140 ਤੋਂ ਵੱਧ ਬਹੁ-ਧਰਮੀ ਥਾਵਾਂ ਵਿੱਚ ਫਿਲਮਾਇਆ ਗਿਆ ਹੈ ਜਿੱਥੇ ਗੁਰੂ ਨਾਨਕ ਦੇਵ ਜੀ ਨੇ 15ਵੀਂ 16ਵੀਂ ਸਦੀ ਦੋਰਾਨ ਆਪਣੀ 22 ਸਾਲਾਂ ਦੇ ਵਕਫੇ ਦੀਆਂ ਉਦਾਸੀਆਂ ਕੀਤੀਆਂ। ਇਹ ਥਾਵਾਂ 9 ਦੇਸ਼ਾਂ- ਭਾਰਤ, ਪਾਕਿਸਤਾਨ, ਅਫਗਾਨਿਸਤਾਨ, ਤਿੱਬਤ, ਬੰਗਲਾਦੇਸ਼, ਸ਼੍ਰੀਲੰਕਾ, ਈਰਾਨ, ਇਰਾਕ ਅਤੇ ਸਾਊਦੀ ਅਰਬ ਵਿੱਚ ਹਨ। ਵਰਤਮਾਨ ਸਮੇਂ ਵਿੱਚ ਭੂ-ਰਾਜਨੀਤਿਕ ਮਸਲੇ ਕਾਰਨ ਇਨ੍ਹਾਂ ਖੇਤਰਾਂ ਵਿੱਚ ਫਿਲਮਾਉਣਾ ਬਹੁਤ ਮੁਸ਼ਕਲ ਹੈ। ਇਸ ਦਸਤਾਵੇਜ਼ੀ ਫਿਲਮ ਨੂੰ ਪੂਰਾ ਕਰਨ ਵਿਚ 3-4 ਸਾਲਾਂ ਦਾ ਸਮਾਂ ਲੱਗਾ ਹੈ।

ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇ ਪੈਂਡਿਆਂ ਦੀ ਰੂਹਾਨੀ ਛਾਪ`, 24 ਕੜੀਆਂ ਦੀ ਦਸਤਾਵੇਜ਼ੀ ਫਿਲਮ ਹੈ, ਜੋ ਗੁਰੂ ਨਾਨਕ ਦੀਆਂ ਵਿਸ਼ਾਲ ਉਦਾਸੀਆਂ ਅਤੇ ਸਿਖਿਆਵਾਂ ਦੇ ਵਿਸਤਾਰ ਵਰਣਨ ਕਰਦੀ ਹੈ। 550 ਸਾਲ ਪਹਿਲਾਂ, ਗੁਰੂ ਨਾਨਕ ਨੇ ਸ੍ਰਿਸ਼ਟੀ ਦੀ ਏਕਤਾ ਦੇ ਸੰਦੇਸ਼ ਨੂੰ ਫੈਲਾਉਣ ਲਈ ਦੋ ਦਹਾਕਿਆਂ ਤੋਂ ਵੱਧ ਸਮੇਂ ਤੱਕ ਪਾਕਿਸਤਾਨ, ਅਫਗਾਨਿਸਤਾਨ, ਈਰਾਨ, ਇਰਾਕ, ਸਾਊਦੀ ਅਰਬ, ਤਿੱਬਤ, ਬੰਗਲਾਦੇਸ਼, ਭਾਰਤ ਅਤੇ ਸ਼੍ਰੀਲੰਕਾ ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ 150 ਤੋਂ ਵੱਧ ਬਹੁ-ਧਰਮੀ ਅਸਥਾਨਾਂ ਦਾ ਦੌਰਾ ਕੀਤਾ ਸੀ। ਉਨ੍ਹਾਂ ਦੱਸਿਆ ਕਿ ਵਿਭਿੰਨ ਸਭਿਆਚਾਰਾਂ ਅਤੇ ਵਿਸ਼ਵਾਸ ਪ੍ਰਣਾਲੀਆਂ ਵਿਚ ਵਿਚਰਦਿਆਂ ਵੱਖ ਵੱਖ ਧਾਰਮਿਕ, ਸਮਾਜਿਕ ਰਾਜਨੀਤਿਕ ਹਸਤੀਆਂ ਨੇ ਗੁਰੂ ਨਾਨਕ ਦੇਵ ਜੀ ਨਾਲ ਧਾਰਮਿਕ, ਦਾਰਸ਼ਨਿਕ ਤੇ ਸਮਾਜਿਕ ਪੱਧਰ ਤੇ ਸੰਵਾਦ ਰਚਾਏ। ਉਨ੍ਹਾਂ ਦੱਸਿਆ ਕਿ 21ਵੀਂ ਸਦੀ ਦੀ ਭੂ-ਰਾਜਨੀਤਿਕ ਅਤੇ ਸੱਭਿਆਚਾਰਕ ਪਾਬੰਦੀਆਂ, ਗੁਰੂ ਨਾਨਕ ਦੀਆਂ ਉਦਾਸੀਆਂ ਦਾ ਭਰਮਣ ਕਰਣ ਤੇ ਬਹੁਤ ਸਾਰੀਆਂ ਚੁਣੌਤੀਆਂ ਪੇਸ਼ ਕੀਰਦੀਆਂ ਹਨ ਜਿਸ ਕਰਕੇ ਲਗਭਗ 70 ਪ੍ਰਤੀਸ਼ਤ ਇਲਾਕਿਆਂ ਵਿੱਚ ਫਿਲਮਾਂਕਣ ਕਰਨਾ ਮੁਸ਼ਕਲ ਸੀ।

 

Tags: Guru Nanak Dev University Amritsar , Guru Nanak Dev University , Prof. Jaspal Singh Sandhu , GNDU , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD