Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

‘ਅਗਨੀਪਥ’ ਨੂੰ ਲਾਗੂ ਕਰਨ ਦੀ ਬਜਾਏ ਸਰੀਰਿਕ ਪ੍ਰੀਖਿਆ ਪਾਸ ਕਰਨ ਵਾਲੇ ਨੌਜਵਾਨਾਂ ਨੂੰ ਲਿਖਤੀ ਪ੍ਰੀਖਿਆ ਵਿੱਚ ਬੈਠਣ ਦਾ ਮੌਕਾ ਦਿਉ : ਭਗਵੰਤ ਮਾਨ

ਇਸ ਅਜੀਬੋ-ਗਰੀਬ ਸਕੀਮ ਨੂੰ ਵਾਪਸ ਲੈਣ ਦੀ ਮੰਗ ਦੁਹਰਾਈ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Agnipath Scheme, Indian Army

Web Admin

Web Admin

5 Dariya News

ਚੰਡੀਗੜ੍ਹ , 18 Jun 2022

Last updated on: Jun 18, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਜਿਹੜੇ ਨੌਜਵਾਨਾਂ ਨੇ ਪਿਛਲੇ ਦੋ ਸਾਲਾਂ ਵਿੱਚ ਸਰੀਰਕ ਪ੍ਰੀਖਿਆ ਪਾਸ ਕੀਤੀ ਹੈ, ਉਨ੍ਹਾਂ ਨੂੰ ‘ਅਗਨੀਪਥ’ ਸਕੀਮ ਨੂੰ ਲਾਗੂ ਕਰਨ ਦੀ ਬਜਾਏ ਫੌਜ ਵਿੱਚ ਭਰਤੀ ਹੋਣ ਲਈ ਲਿਖਤੀ ਪ੍ਰੀਖਿਆ ਵਿੱਚ ਬੈਠਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ।

ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ‘ਅਗਨੀਪਥ’ ਸਕੀਮ ਨੂੰ ਵਾਪਸ ਲੈਣ ਦੀ ਮੰਗ ਨੂੰ ਦੁਹਰਾਉਂਦਿਆਂ ਕਿਹਾ ਕਿ ਇਹ ਬੇਤੁਕੀ ਗੱਲ ਹੈ ਕਿ ਪਿਛਲੇ ਦੋ ਸਾਲਾਂ ਤੋਂ ਹਜ਼ਾਰਾਂ ਨੌਜਵਾਨਾਂ ਨੇ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਲਈ ਸਰੀਰਕ ਪ੍ਰੀਖਿਆ ਪਾਸ ਕੀਤੀ ਹੈ ਪਰ ਉਨ੍ਹਾਂ ਨੂੰ ਲਿਖਤੀ ਪ੍ਰੀਖਿਆ ਲਈ ਨਹੀਂ ਬੁਲਾਇਆ ਗਿਆ। 

ਉਨ੍ਹਾਂ ਕਿਹਾ ਕਿ ਐਨਡੀਏ ਸਰਕਾਰ ਨੇ ਇਸ ਦੇ ਉਲਟ ਇਕ ਅਜੀਬੋ-ਗਰੀਬ ਕਦਮ ਚੁੱਕਦਿਆਂ ਅਗਨੀਪਥ ਸਕੀਮ ਸ਼ੁਰੂ ਕਰ ਦਿੱਤੀ ਹੈ, ਜਿਸ ਵਿੱਚ ਜਵਾਨਾਂ ਨੂੰ ਬਿਨਾਂ ਕਿਸੇ ਪੈਨਸ਼ਨ ਲਾਭ ਤੋਂ ਫੌਜ ਵਿੱਚ ਚਾਰ ਸਾਲ ਦੇ ਛੋਟੇ ਜਿਹੇ ਸੇਵਾਕਾਲ ਦੀ ਇਜਾਜ਼ਤ ਦਿੱਤੀ ਜਾਂਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਦੇਸ਼ ਦੇ ਉਨ੍ਹਾਂ ਨੌਜਵਾਨਾਂ ਨਾਲ ਘੋਰ ਬੇਇਨਸਾਫ਼ੀ ਹੈ, ਜੋ ਭਾਰਤੀ ਫੌਜ ਵਿੱਚ ਭਰਤੀ ਹੋ ਕੇ ਆਪਣੀ ਮਾਤ ਭੂਮੀ ਦੀ ਸੇਵਾ ਕਰਨੀ ਚਾਹੁੰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਸਕੀਮ ਨੂੰ ਵਾਪਸ ਲੈਣਾ ਚਾਹੀਦਾ ਹੈ ਅਤੇ ਪਿਛਲੇ ਦੋ ਸਾਲਾਂ ਵਿੱਚ ਸਰੀਰਕ ਟੈਸਟ ਪਾਸ ਕਰਨ ਵਾਲੇ ਨੌਜਵਾਨਾਂ ਨੂੰ ਲਿਖਤੀ ਪ੍ਰੀਖਿਆ ਵਿੱਚ ਬੈਠਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਭਾਰਤੀ ਫੌਜ ਵਿੱਚ ਭਰਤੀ ਹੋਣ ਅਤੇ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਦਾ ਢੁਕਵਾਂ ਮੌਕਾ ਮਿਲੇਗਾ। 

ਭਗਵੰਤ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿਉਂਕਿ ਇਸ ਤਰਕਹੀਣ ਕਦਮ ਨੇ ਪਹਿਲਾਂ ਹੀ ਦੇਸ਼ ਵਿੱਚ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ ਕਿਉਂਕਿ ਭਾਰਤ ਦੇ ਹਰ ਕੋਨੇ ਤੋਂ ਨੌਜਵਾਨ ਇਸ ਫੈਸਲੇ ਵਿਰੁੱਧ ਅੰਦੋਲਨ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਗਨੀਪਥ ਸਕੀਮ, ਜੇਕਰ ਲਾਗੂ ਹੁੰਦੀ ਹੈ, ਤਾਂ ਸੈਨਿਕਾਂ ਦੀ ਲੜਨ ਦੀ ਸਮਰੱਥਾ ਨੂੰ ਕਮਜ਼ੋਰ ਕਰੇਗੀ ਕਿਉਂਕਿ ਸਿਰਫ਼ ਚਾਰ ਸਾਲਾਂ ਵਿੱਚ ਉਨ੍ਹਾਂ ਕੋਲ ਜੰਗ ਦੇ ਮੈਦਾਨ ਵਿੱਚ ਦੁਸ਼ਮਣ ਨਾਲ ਲੜਨ ਦਾ ਬਹੁਤਾ ਤਜਰਬਾ ਨਹੀਂ ਹੋਵੇਗਾ। 

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਹ ਸਕੀਮ ਫੌਜ ਵਿੱਚ ਚਾਰ ਸਾਲ ਦੇ ਥੋੜ੍ਹੇ ਸਮੇਂ ਦੇ ਕਾਰਜਕਾਲ ਤੋਂ ਬਾਅਦ ਨੌਜਵਾਨਾਂ ਨੂੰ ਬੇਰੋਜ਼ਗਾਰ ਬਣਾ ਦੇਵੇਗੀ ਅਤੇ ਉਹ ਵੀ ਉਨ੍ਹਾਂ ਦੇ ਭਵਿੱਖ ਦੀ ਸੁਰੱਖਿਆ ਤੋਂ ਬਿਨਾਂ। ਭਗਵੰਤ ਮਾਨ ਨੇ ਕਿਹਾ ਕਿ ਇਹ ਕੱਚ-ਘਰੜ ਨੀਤੀ ਇੱਕ ਬੇਤੁਕੀ ਸੋਚ ਹੈ, ਜੋ ਨੌਜਵਾਨਾਂ ਨੂੰ ਬੇਰੋਜ਼ਗਾਰੀ ਅਤੇ ਗਰੀਬੀ ਦੇ ਮਾੜੇ ਦੌਰ ਵਿੱਚ ਧੱਕੇਗੀ, ਜੋ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਲਈ ਘਾਤਕ ਸਿੱਧ ਹੋਵੇਗੀ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Agnipath Scheme , Indian Army

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD