Saturday, 13 June 2026

 

 

ਖ਼ਾਸ ਖਬਰਾਂ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ

 

ਵਿਧਾਇਕਾਂ ਵੱਲੋਂ ਆਪਣੇ ਹਲਕਿਆਂ ਨਾਲ ਸਬੰਧਤ ਵੱਖ-ਵੱਖ ਮੁੱਦੇ, ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਤੇ ਨਿਗਮ ਕਮਿਸ਼ਨਰ ਦੇ ਧਿਆਨ 'ਚ ਲਿਆਂਦੇ

ਸ਼ਹਿਰਦ ਦੇ ਤਿੰਨ ਵਿਧਾਇਕਾਂ ਵੱਲੋਂ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ

DC Ludhiana, Surabhi Malik, Ludhiana, Deputy Commissioner Ludhiana, Rajinder Pal Kaur Chhina, Rajinder Pal Kaur,Kulwant Singh Sidhu,  Daljit Singh Grewal, AAP, Aam Aadmi Party, Aam Aadmi Party Punjab, AAP Punjab, Dr Kaustubh Sharma, Dr Shena Agarwal, Poonam Preet Kaur

Web Admin

Web Admin

5 Dariya News

ਲੁਧਿਆਣਾ , 18 Jun 2022

Last updated on: Jun 18, 2022, 00:00 IST

ਲੁਧਿਆਣਾ ਸ਼ਹਿਰ ਦੇ ਤਿੰਨ ਵਿਧਾਇਕਾਂ ਵੱਲੋਂ ਆਪਣੇ ਹਲਕਿਆਂ ਨਾਲ ਸਬੰਧਤ ਵੱਖ-ਵੱਖ ਮੁੱਦੇ, ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਡਾ: ਕੌਸਤੁਭ ਸ਼ਰਮਾ ਅਤੇ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਧਿਆਨ ਵਿੱਚ ਲਿਆਂਦੇ ਗਏ। ਇਨ੍ਹਾਂ ਵਿਧਾਇਕਾਂ ਵਿੱਚ ਹਲਕਾ ਲੁਧਿਆਣਾ (ਦੱਖਣੀ) ਤੋਂ ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ, ਹਲਕਾ ਆਤਮ ਨਗਰ ਤੋਂ ਸ. ਕੁਲਵੰਤ ਸਿੰਘ ਸਿੱਧੂ ਅਤੇ ਲੁਧਿਆਣਾ (ਪੂਰਬੀ) ਤੋਂ ਸ. ਦਲਜੀਤ ਸਿੰਘ ਗਰੇਵਾਲ (ਭੋਲਾ) ਵੀ ਸ਼ਾਮਲ ਸਨ।

ਇਹ ਮੀਟਿੰਗ ਅੱਜ ਸਵੇਰੇ ਸਥਾਨਕ ਦਫ਼ਤਰ ਡਿਪਟੀ ਕਮਿਸ਼ਨਰ ਲੁਧਿਆਣਾ ਵਿਖੇ ਹੋਈ। ਮੀਟਿੰਗ ਦੌਰਾਨ ਵਿਧਾਇਕਾਂ ਵੱਲੋਂ ਪੀਣ ਯੋਗ ਸਾਫ ਪਾਣੀ, ਸੀਵਰੇਜ ਦੀ ਸਮੱਸਿਆ, ਸੜ੍ਹਕਾਂ, ਸਟਰੀਟ ਲਾਈਟਾਂ, ਕੂੜਾ ਕਰਕਟ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸਟੈਟਿਕ ਕੰਪੈਕਟਰ, ਖਾਲੀ ਪਈਆਂ ਜ਼ਮੀਨਾਂ 'ਤੇ ਗਰੀਨ ਬੈਲਟ/ਪਾਰਕ ਵਿਕਸਤ ਕਰਨ, ਕਾਨੂੰਨ ਵਿਵਸਥਾ ਆਦਿ ਦੇ ਮੁੱਦੇ ਚੁੱਕੇ ਗਏ।

ਵਿਧਾਇਕਾਂ ਵੱਲੋਂ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਵਾਰਡਵਾਰ ਸੂਚੀਆਂ ਉਨ੍ਹਾਂ ਨੂੰ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਵਾਰਡਾਂ ਵਿੱਚ ਸਫਾਈ ਕਰਮਚਾਰੀ ਡਿਊਟੀ 'ਤੇ ਹਾਜ਼ਰ ਨਹੀਂ ਹੁੰਦੇ, ਜਿਸ ਕਾਰਨ ਉਨ੍ਹਾਂ ਇਲਾਕਿਆਂ ਵਿੱਚ ਸਫ਼ਾਈ ਦਾ ਬੇਹੱਦ ਮੰਦਾ ਹਾਲ ਹੈ।

ਨਗਰ ਨਿਗਮ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਸ੍ਰੀਮਤੀ ਪੂਨਮ ਪ੍ਰੀਤ ਕੌਰ ਨੂੰ ਇਸ ਮਾਮਲੇ ਦੀ ਜਾਂਚ ਕਰਨ ਅਤੇ ਵਿਧਾਇਕਾਂ ਨੂੰ ਅਪਡੇਟ ਕੀਤੀਆਂ ਸੂਚੀਆਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਗੈਰ-ਕਾਨੂੰਨੀ ਕਲੋਨੀਆਂ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

ਉਨ੍ਹਾਂ ਵਿਧਾਇਕਾਂ ਨੂੰ ਭਰੋਸਾ ਦਿਵਾਇਆ ਕਿ ਸ਼ਹਿਰ ਵਿੱਚ ਨਵੀਆਂ ਗੈਰ-ਕਾਨੂੰਨੀ ਕਲੋਨੀਆਂ ਨਹੀਂ ਬਣਨ ਦਿੱਤੀਆਂ ਜਾਣਗੀਆਂ ਅਤੇ ਇਸ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ। ਲੁਧਿਆਣਾ (ਦੱਖਣੀ) ਤੋਂ ਵਿਧਾਇਕਾ ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ ਵੱਲੋਂ ਪੁਲਿਸ ਵਿਭਾਗ ਨੂੰ ਆਪਣੇ ਹਲਕੇ ਵਿੱਚ ਖਾਸ ਕਰਕੇ ਰਾਤ ਦੇ ਸਮੇਂ ਗਸ਼ਤ ਤੇਜ਼ ਕਰਨ ਲਈ ਕਿਹਾ ਹੈ। ਉਨ੍ਹਾਂ ਆਪਣੇ ਹਲਕੇ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਬਾਰੇ ਜਾਣੂੰ ਕਰਵਾਇਆ।

ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ (ਭੋਲਾ) ਵੱਲੋਂ ਬੁੱਢਾ ਨਾਲਾ, ਰਾਹੋਂ ਰੋਡ, ਇਲਾਕੇ ਵਿੱਚ ਟ੍ਰੈਫਿਕ ਦੀ ਸਮੱਸਿਆ, ਸਬਜ਼ੀ ਮੰਡੀ ਵਿੱਚੋਂ ਕੂੜਾ ਕਰਕਟ ਦੀ ਨਿਕਾਸੀ ਸਬੰਧੀ ਔਕੜਾਂ ਆਦਿ ਬਾਰੇ ਗੱਲਬਾਤ ਕੀਤੀ। ਮੀਟਿੰਗ ਤੋਂ ਬਾਅਦ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਨਿਗਮ ਕਮਿਸ਼ਨਰ ਨੇ ਵਿਧਾਇਕਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਅਤੇ ਉਨ੍ਹਾਂ ਨੂੰ ਆਪਣੇ ਹਲਕਿਆਂ ਨਾਲ ਸਬੰਧਤ ਕੋਈ ਵੀ ਸਮੱਸਿਆ ਸਿੱਧੇ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਦੀ ਵੀ ਅਪੀਲ ਕੀਤੀ।

 

Tags: DC Ludhiana , Surabhi Malik , Ludhiana , Deputy Commissioner Ludhiana , Rajinder Pal Kaur Chhina , Rajinder Pal Kaur , Kulwant Singh Sidhu , Daljit Singh Grewal , AAP , Aam Aadmi Party , Aam Aadmi Party Punjab , AAP Punjab , Dr Kaustubh Sharma , Dr Shena Agarwal , Poonam Preet Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD