Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਪੰਜਾਬ ’ਚ ਵਪਾਰੀਆਂ ਤੇ ਉਦਯੋਗਪਤੀਆਂ ਲਈ ਈ- ਗਵਰਨਮੈਂਟ ਤਹਿਤ ਸਿੰਗਲ ਵਿੰਡੋ ਵਿਵਸਥਾ ਲਾਗੂ ਕੀਤੀ ਜਾਵੇਗੀ: ਭਗਵੰਤ ਮਾਨ

‘ਆਪ’ ਸਰਕਾਰ ਨੇ ਸਰਕਾਰੀ ਵਿਭਾਗਾਂ ’ਚੋਂ ਭ੍ਰਿਸ਼ਟਾਚਾਰ ਖ਼ਤਮ ਕਰਕੇ ਉਦਯੋਪਤੀਆਂ ਨੂੰ ਦਿੱਤੀ ਵੱਡੀ ਰਾਹਤ : ਮਨੀਸ਼ ਸਿਸੋਦੀਆ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Sangrur, Barnala, Manish Sisodia

Web Admin

Web Admin

5 Dariya News

ਸੰਗਰੂਰ/ ਬਰਨਾਲਾ , 18 Jun 2022

‘ਪੰਜਾਬ ਸਰਕਾਰ ਕਾਰੋਬਾਰੀਆਂ ਅਤੇ ਉਦਯੋਪਤੀਆਂ ਲਈ ਈ- ਗਵਰਨਮੈਂਟ ਤਹਿਤ ਸਿੰਗਲ ਵਿੰਡੋ ਵਿਵਸਥਾ ਲਾਗੂ ਕਰੇਗੀ ਤਾਂ ਜੋ ਕਾਰੋਬਾਰ ਅਤੇ ਉਦਯੋਗ ਸਥਾਪਤ ਕਰਨ ’ਚ ਆ ਰਹੀਆਂ ਮੁਸ਼ਕਲਾਂ ਦਾ ਸੌਖੇ ਤਰੀਕੇ ਨਾਲ ਹੱਲ ਹੋ ਸਕੇ। ’ ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਕੀਤਾ। 

ਸ਼ਨੀਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ ਸਿਸੋਦੀਆ ਲੋਕ ਸਭਾ ਹਲਕੇ ਦੇ ਵਪਾਰੀਆਂ ਅਤੇ ਉਦਯੋਪਤੀਆਂ ਨੂੰ ਬਰਨਾਲਾ, ਸੰਗਰੂਰ ਅਤੇ ਸੁਨਾਮ ’ਚ ਵਿਸ਼ੇਸ਼ ਤੌਰ ’ਤੇ ਮਿਲਣ ਲਈ ਆਏ ਸਨ। ਮਾਨ ਨੇ ਦੱਸਿਆ ਕਿ ਸਿੰਗਲ ਵਿੰਡੋ ਸਿਸਟਮ ਲਾਗੂ ਹੋਣ ਨਾਲ ਕਾਰੋਬਾਰੀਆ ਅਤੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਹ ਸੌਖੇ ਤੇ ਪਾਰਦਰਸ਼ੀ ਤਰੀਕੇ ਨਾਲ ਐਨ.ਓ.ਸੀ. ਸਮੇਤ ਹੋਰ ਮੰਨਜੂਰੀਆਂ ਪ੍ਰਾਪਤ ਕਰ ਸਕਣਗੇ। ਇਸ ਨਾਲ ਸੂਬੇ ’ਚ ਕਾਰੋਬਾਰ ਸਥਾਪਤ ਕਰਨ ’ਚ ਆਸਾਨੀ ਹੋਵੇਗੀ। 

ਮੁੱਖ ਮੰਤਰੀ ਨੇ ਕਿਹਾ ਕਿ ਪਿੱਛੜੇ ਜ਼ਿਲ੍ਹੇ ਵਜੋਂ ਜਾਣੇ ਜਾਂਦੇ ਸੰਗਰੂਰ ’ਚ ਹਸਪਤਾਲ, ਸਕੂਲ, ਕਾਲਜ, ਕੰਪਨੀਆਂ ਦੇ ਦਫ਼ਤਰ ਅਤੇ ਉਦਯੋਗ ਸਥਾਪਤ ਕਰਕੇ ਇਸ ਨੂੰ ਪੰਜਾਬ ਦਾ ਰੋਲ਼ ਮਾਡਲ ਜ਼ਿਲ੍ਹਾ ਬਣਾਇਆ ਜਾਵੇਗਾ।  ਇੱਥੇ ਰੋਜ਼ਗਾਰ ਸਥਾਪਤ ਹੋਣਗੇ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਮਿਲਣ ਨਾਲ ਹਲਕੇ ਵਿਚੋਂ ਬੇਰੁਜ਼ਗਾਰੀ ਖ਼ਤਮ ਹੋ ਜਾਵੇਗੀ। 

ਮਾਨ ਨੇ ਕਿਹਾ ਕਿ ਤਿੰਨ ਮਹੀਨਿਆਂ ’ਚ 6 ਹਜ਼ਾਰ ਏਕੜ ਪੰਚਾਇਤੀ ਜ਼ਮੀਨ ਤੋਂ ਕਬਜੇ ਛੁਡਵਾਏ ਗਏ ਹਨ ਅਤੇ ਜਲਦੀ ਹੀ 60 ਹਜ਼ਾਰ ਏਕੜ ਪੰਚਾਇਤੀ ਅਤੇ ਸਰਕਾਰੀ ਜ਼ਮੀਨ ਤੋਂ ਪ੍ਰਭਾਵਸ਼ਾਲੀ ਲੋਕਾਂ ਦੇ ਕਬਜੇ ਛੁਡਾਉਣ ਲਈ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਸੂਬੇ ਦੀ ਕਾਨੂੰਨ ਵਿਵਸਥਾ ਬਾਰੇ ਰੌਲ਼ਾ ਪਾਉਣ ਵਾਲੀਆਂ ਵਿਰੋਧੀ ਪਾਰਟੀਆਂ ਦੀ ਅਲੋਚਨਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਸਮੇਤ ਭਾਰਤੀ ਜਨਤਾ ਪਾਰਟੀ ਦੇ ਆਗੂ ‘ਆਪ ਸਰਕਾਰ’ ਦੇ ਕੰਮਾਂ ਨੂੰ ਦੇਖ ਕੇ ਬੁਖਲਾਹਟ ਵਿੱਚ ਆ ਗਏ ਹਨ ਅਤੇ ਉਹ ਆਪਣੀਆਂ ਬੇਤੁਕੀਆਂ ਟਿੱਪਣੀਆਂ ਨਾਲ ‘ਆਪ ਸਰਕਾਰ’ ਦੀ ਸਾਫ਼ ਸੁਥਰੀ ਦਿਖ ਨੂੰ ਖ਼ਰਾਬ ਕਰਨ ਦੀ ਕੋਸ਼ਿਸ ਕਰ ਰਹੇ ਹਨ। 

ਮਾਨ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ‘ਆਪ’ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋ ਨੂੰ ਆਪਣਾ ਪਿਆਰ ਦੇ ਕੇ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਗੁਰਮੇਲ ਸਿੰਘ ਨੇ ਸਰਪੰਚ ਹੁੰਦਿਆਂ ਪਿੰਡ ਦੀ ਜ਼ਮੀਨ ਦੀ ਰੱਖਿਆ ਕੀਤੀ ਸੀ ਅਤੇ ਉਹ ਵੱਡੀ ਪੰਚਾਇਤ ਵਿੱਚ ਜਾ ਕੇ ਵਪਾਰੀਆਂ ਅਤੇ ਉਦਯੋਗਪਤੀਆਂ ਦੇ ਹੱਕਾਂ ਦੀ ਰਾਖੀ ਵੀ ਜ਼ਰੂਰ ਕਰੇਗਾ। 

ਇਸ ਮੌਕੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ ਸਿਸੋਦੀਆ ਨੇ ਵਪਾਰੀਆਂ ਅਤੇ ਉਦਯੋਪਤੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਾਰਜਸ਼ੈਲੀ ਬਹੁਤ ਹੀ ਸ਼ਲਾਘਾਯੋਗ ਹੈ, ਜੋ ਹਰ ਸਮੇਂ ਲੋਕ ਪੱਖੀ ਫ਼ੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਤਿੰਨ ਮਹੀਨਿਆਂ ਦੇ ਸ਼ਾਸਨ ’ਚ ਲੋਕਾਂ ਅਤੇ ਵਪਾਰੀਆਂ ਦੀ ਸਹੂਲਤ ਲਈ ਮਾਨ ਸਰਕਾਰ ਵੱਲੋਂ ਚੰਗੇ ਕੰਮ ਕੀਤੇ ਗਏ ਹਨ ਅਤੇ ਸਰਕਾਰੀ ਵਿਭਾਗਾਂ ’ਚੋਂ ਭ੍ਰਿਸ਼ਟਾਚਾਰ ਕੀਤਾ ਖ਼ਤਮ ਕਰਕੇ ਉਦਯੋਪਤੀਆਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। 

ਵਿਰੋਧੀਆਂ ਪਾਰਟੀਆਂ ’ਤੇ ਤਿੱਖੇ ਹਮਲੇ ਬੋਲਦਿਆਂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਦੇ ਆਗੂ ਆਪਣੀਆਂ ਤਿਜ਼ੌਰੀਆਂ ਭਰਨ ’ਤੇ ਧਿਆਨ ਦਿੰਦੇ ਸਨ ਅਤੇ ਵੱਖ ਵੱਖ ਯੋਜਨਾਵਾਂ ’ਚ ਭ੍ਰਿਸ਼ਟਾਚਾਰ ਕਰਦੇ ਸਨ। ਪਰ ਮਾਨ ਸਰਕਾਰ ਸੂਬੇ ਦੇ ਗੁਆਚੇ ਮਾਣ ਸਨਮਾਨ ਨੂੰ ਮੁੱੜ ਬਹਾਲ ਕਰਨ ਲਈ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ ਨਵੇਂ ਸਕੂਲ, ਕਾਲਜ ਅਤੇ ਹਸਪਤਾਲ ਬਣਾਏ ਜਾਣਗੇ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕੀਤਾ ਜਾਵੇਗਾ। 

ਇਸ ਦੇ ਲਈ ਮਾਨ ਸਰਕਾਰ ਨੇ ਪਹਿਲਾਂ ਹੀ 25, 000 ਤੋਂ ਜ਼ਿਆਦਾ ਸਰਕਾਰੀ ਨੌਕਰੀਆਂ ਦੇਣ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਹੈ। ਸਿਸੋਦੀਆ ਨੇ ‘ਆਪ’ ਮੰਤਰੀਆਂ ਦੀ ਦ੍ਰਿੜ ਇੱਛਾ ਸ਼ਕਤੀ ਦਾ ਖੁਲਾਸਾ ਕਰਦਿਆਂ ਕਿਹਾ, ‘‘ਮੈਂ  ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਪੁੱਛਿਆ ਕਿ ਸਰਕਾਰੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਸਮੇਂ ਉਨ੍ਹਾਂ ਨੂੰ ਮਾਫੀਆ ਤੋਂ ਡਰ ਨਹੀਂ ਲੱਗਦਾ, ਤਾਂ ਇਸ ਦੇ ਜਵਾਬ ’ਚ ਧਾਲੀਵਾਲ ਨੇ ਕਿਹਾ ਕਿ ਲੋਕਾਂ ਨੇ ਪਿਛਲੇ ਮਾੜੇ ਆਗੂਆਂ ਵੱਲੋਂ ਫ਼ੈਲਾਈ ਗੰਦਗੀ ਸਾਫ਼ ਕਰਨ ਲਈ ਹੀ ਉਨ੍ਹਾਂ ਨੂੰ ਮੰਤਰੀ ਬਣਾਇਆ ਹੈ।’’ 

ਉਨ੍ਹਾਂ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਪੰਜਾਬ ਨੂੰ ਫਿਰ ਤੋਂ ਪ੍ਰਗਤੀਸ਼ੀਲ ਸੂਬਾ ਬਣਾਉਣ ਲਈ ਕੀਤੇ ਜਾ ਰਹੇ ਕੰਮ ’ਤੇ ਪ੍ਰਸੰਸਾ ਵੀ ਕੀਤੀ। ਮਨੀਸ਼ ਸਿਸੋਦੀਆਂ ਨੇ ਵਪਾਰੀਆਂ , ਉਦਯੋਗਪਤੀਆਂ ਸਮੇਤ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸੰਗਰੂਰ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਗੁਰਮੇਲ ਸਿੰਘ ਨੂੰ ਭਾਰੀ ਬਹੁਮਤ ਨਾਲ ਜਿਤਾਉਣ। 

ਉਨ੍ਹਾਂ ਕਿਹਾ, ‘‘ਜਿਵੇਂ ਤੁਸੀਂ ਆਪਣੇ ਪਿਆਰੇ ਭਗਵੰਤ ਮਾਨ ’ਤੇ ਪਿਆਰ ਵਰਸਾ ਕੇ ਸੰਗਰੂਰ ਤੋਂ ਦੋ ਵਾਰ ਸੰਸਦ ਮੈਂਬਰ ਬਣਾਇਆ ਅਤੇ ਫਿਰ ਪੰਜਾਬ ਦਾ ਮੁੱਖ ਮੰਤਰੀ। ਇਸੇ ਤਰ੍ਹਾਂ 23 ਜੂਨ ਨੂੰ ਆਪਣੀ ਇੱਕ ਇੱਕ ਵੋਟ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ’ਚ ਝਾੜੂ ਦੇ ਨਿਸ਼ਾਨ ’ਤੇ ਜ਼ਰੂਰ ਪਾਉਣਾ ਤਾਂ ਜੋ ਪੰਜਾਬ ਦੇ ਹੱਕਾਂ ਲਈ ਸੰਸਦ ਵਿੱਚ ਵੀ ਆਵਾਜ਼ ਗੂੰਜਦੀ ਰਹੇ।’’

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Sangrur , Barnala , Manish Sisodia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD