Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਲਸ-ਪੋਲੀਉ ਮੁਹਿੰਮ : ਜ਼ਿਲ੍ਹੇ ’ਚ ਪਹਿਲੇ ਦਿਨ 61,241 ਬੱਚਿਆਂ ਨੂੰ ਪਿਲਾਈ ਦਵਾਈ

ਪੰਜ ਸਾਲ ਤੋਂ ਹੇਠਲੇ 1,60,455 ਬੱਚਿਆਂ ਨੂੰ ਦਵਾਈ ਪਿਲਾਉਣ ਦਾ ਟੀਚਾ : ਡਾ. ਆਦਰਸ਼ਪਾਲ ਕੌਰ

Web Admin

Web Admin

5 Dariya News

ਮੋਹਾਲੀ , 19 Jun 2022

Last updated on: Jun 19, 2022, 00:00 IST

ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ‘ਸਬ-ਨੈਸ਼ਨਲ ਇਮੀਉਨਾਈਜ਼ੇਸ਼ਨ ਡੇਅ (ਐਸ.ਐਨ.ਆਈ.ਡੀ)’ ਮੁਹਿੰਮ ਦੇ ਪਹਿਲੇ ਦਿਨ5 ਸਾਲ ਤੋਂ ਘੱਟ ਉਮਰ ਦੇ 61,241 ਬੱਚਿਆਂ ਨੂੰ ਪੋਲੀਉ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਹ ਮੁਹਿੰਮ 19 ਜੂਨ ਤੋਂ 21 ਜੂਨ ਤਕ ਚੱਲ ਰਹੀ ਹੈ। ਸਿਵਲ ਸਰਜਨ ਡਾ.ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ.ਗਿਰੀਸ਼ ਡੋਗਰਾ ਨੇ ਦਸਿਆ ਕਿ ਇਸ ਮੁਹਿਮ ਤਹਿਤ ਘਰਾਂ ਤੋਂ ਇਲਾਵਾ ਉਚ-ਜੋਖਮ ਵਾਲੇ ਖੇਤਰ, ਭੱਠੇ, ਨਿਰਮਾਣ ਸਥਾਨ, ਬਸਤੀਆਂ, ਝੁੱਗੀਆਂ,ਡੇਰੇ ਆਦਿ ਵੀ ਕਵਰ ਕੀਤੇ ਜਾ ਰਹੇ ਹਨ। 

ਮੋਹਾਲੀ ਸੂਬੇ ਦਾ ਇਕੋ-ਇਕੋ ਜ਼ਿਲ੍ਹਾ ਹੈ ਜਿਥੇ 5 ਸਾਲ ਤੋਂ ਘੱਟ ਉਮਰ ਦੇ ਸਾਰੇ ਬੱਚਿਆਂ ਨੂੰ ਦਵਾਈ ਪਿਲਾਈ ਜਾ ਰਹੀ ਹੈ ਜਦਕਿ ਬਾਕੀ ਜ਼ਿਲਿ੍ਹਆਂ ਵਿਚ ਸਿਰਫ਼ ਪਰਵਾਸੀ ਆਬਾਦੀ ਨਾਲ ਸਬੰਧਤ ਬੱਚਿਆਂ ਨੂੰ ਦਵਾਈ ਪਿਲਾਈ ਜਾ ਰਹੀ ਹੈ।ਡਾ.ਆਦਰਸ਼ਪਾਲ ਕੌਰ ਅਤੇ ਡਿਪਟੀ ਡਾਇਰੈਕਟਰ ਡਾ. ਨਿਸ਼ਾ ਸਾਹੀ ਨੇ ਸਵੇਰ ਸਮੇਂ ਬਲੌਂਗੀ ਤੋਂ ਤਿੰਨ ਦਿਨਾ ਮੁਹਿੰਮ ਦਾ ਆਗ਼ਾਜ਼ ਕੀਤਾ ਅਤੇ ਖਰੜ ਸਮੇਤ ਹੋਰ ਥਾਈਂ ਜਾ ਕੇ ਨਿਰੀਖਣ ਵੀ ਕੀਤਾ। ਸਿਵਲ ਸਰਜਨ ਨੇ ਦਸਿਆ ਕਿ ਜ਼ਿਲ੍ਹੇ ਵਿਚ1,60,455ਬੱਚਿਆਂ ਨੂੰ ਪੋਲੀਉ-ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਹੈ। 

ਸਿਹਤ ਟੀਮਾਂ ਨੇ ਉਕਤ ਥਾਵਾਂ ’ਤੇ ਜਾ ਕੇ ਪਹਿਲੇ ਦਿਨ 61,241 ਬੱਚਿਆਂ ਨੂੰ ਦਵਾਈ ਪਿਲਾ ਕੇ ਲਗਭਗ 38 ਫ਼ੀਸਦੀ ਟੀਚਾ ਪੂਰਾ ਕਰ ਲਿਆ। ਉਨ੍ਹਾਂ ਦਸਿਆ ਕਿ ਦਵਾਈ ਪਿਲਾਉਣ ਲਈ 1254 ਟੀਮਾਂ ਬਣਾਈਆਂ ਗਈਆਂ ਹਨ ਜਿਨ੍ਹਾਂ ਵਿਚੋਂ 1100 ਟੀਮਾਂ ਘਰ-ਘਰ ਜਾਣਗੀਆਂ। ਕੁਲ 2508 ਵੈਕਸੀਨੇਟਰਾਂ ਤੋਂ ਇਲਾਵਾ 120 ਸੁਪਰਵਾਇਜ਼ਰ ਤੈਨਾਤ ਕੀਤੇ ਗਏ ਹਨ ਤਾਕਿ ਕੋਈ ਵੀ ਬੱਚਾ ਦਵਾਈ ਪੀਣ ਤੋਂ ਵਾਂਝਾ ਨਾ ਰਹਿ ਸਕੇ। 

ਸਿਹਤ ਕਾਮੇ ਕੁਲ 4,11,710 ਘਰਾਂ ਅਤੇ ਹੋਰ ਥਾਵਾਂ ’ਤੇ ਫੇਰੀ ਪਾਉਣਗੇ। ਟੀਮਾਂ ਵਿਚ ਡਾਕਟਰ, ਐਲ.ਐਚ.ਵੀ., ਏ.ਐਨ.ਐਮਜ਼, ਹੈਲਥ ਇੰਸਪੈਕਟਰ, ਸਿਹਤ ਵਰਕਰ, ਆਸ਼ਾ ਵਰਕਰ ਅਤੇ ਨਰਸਿੰਗ ਕਾਲਜਾਂ ਦੇ ਵਿਦਿਆਰਥੀ ਆਦਿ ਸ਼ਾਮਲ ਹਨ।ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜ ਸਾਲ ਤੋਂ ਘੱਟ ਉਮਰ ਵਾਲੇ ਅਪਣੇ ਹਰ ਬੱਚੇ ਨੂੰ ਪੋਲੀਓ ਰੋਕੂ ਦਵਾਈ ਪਿਲਾਉਣ। 

ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਨੂੰ ਪਹਿਲਾਂ ਹੀ ਪੋਲੀਉ-ਮੁਕਤ ਐਲਾਨਿਆ ਹੋਇਆ ਹੈ ਪਰ ਪੋਲੀਉ-ਮੁਕਤੀ ਨੂੰ ਕਾਇਮ ਰੱਖਣ ਲਈ ਬੱਚਿਆਂ ਨੂੰ ਲਗਾਤਾਰ ਦਵਾਈ ਪਿਲਾਉਣਾ ਬਹੁਤ ਜ਼ਰੂਰੀ ਹੈ। ਮਾਪੇ ਅਪਣੇ ਬੱਚਿਆਂ ਨੂੰ ਦਵਾਈ ਜ਼ਰੂਰ ਪਿਲਾਉਣ ਚਾਹੇ ਬੱਚੇ ਦਾ ਕੁਝ ਘੰਟੇ ਪਹਿਲਾਂ ਹੀ ਜਨਮ ਕਿਉਂ ਨਾ ਹੋਇਆ ਹੋਵੇ ਜਾਂ ਬੇਸ਼ੱਕ ਬੱਚੇ ਨੂੰ ਖੰਘ, ਜ਼ੁਕਾਮ, ਬੁਖ਼ਾਰ, ਦਸਤ ਜਾਂ ਹੋਰ ਕੋਈ ਬੀਮਾਰੀ ਹੋਵੇ ਕਿਉਂਕਿ ਇਹ ਦਵਾਈ ਪੀਣ ਨਾਲ ਕੋਈ ਮਾੜਾ ਅਸਰ ਨਹੀਂ ਹੁੰਦਾ।

ਸਹਾਇਕ ਸਿਵਲ ਸਰਜਨ ਡਾ.ਰੇਨੂੰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ.ਦਲਜੀਤ ਸਿੰਘ, ਡੀ.ਐਚ.ਓ. ਡਾ. ਸੁਭਾਸ਼ ਕੁਮਾਰ, ਡਾ. ਅਕਸ਼ੇ ਕੁਮਾਰ, ਡਾ. ਹਰਮਨਦੀਪ ਕੌਰ ਸਮੇਤ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਨੇ ਜ਼ਿਲ੍ਹੇ ਦੇ ਤਿੰਨੇ ਸਿਹਤ ਬਲਾਕਾਂ ਵਿਚ ਵੱਖ ਵੱਖ ਥਾਵਾਂ ’ਤੇ ਜਾ ਕੇ ਮੁਹਿੰਮ ਦਾ ਨਿਰੀਖਣ ਕੀਤਾ ਅਤੇ ਟੀਮਾਂ ਨੂੰ ਜ਼ਰੂਰੀ ਹਦਾਇਤਾਂ ਦਿਤੀਆਂ। 

 

Tags: Civil Surgeon Mohali , Dr. Adarshpal Kaur , Dr. Nisha Sahi , Dr. Girish Dogra , Pulse Polio Vaccination , Pulse Polio , Anti-polio drive , Sub-national immunisation day , SNID

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD