Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੁਧਿਆਣਾ 'ਚ ਪਲਸ ਪੋਲੀਓ ਮੁਹਿੰਮ ਦਾ ਅਗਾਜ਼

ਐਸ.ਐਨ.ਆਈ.ਡੀ. ਤਹਿਤ 19 ਤੋਂ 23 ਜੂਨ ਤੱਕ 0-5 ਸਾਲ ਦੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ - ਸਿਵਲ ਸਰਜਨ ਡਾ. ਐਸ.ਪੀ. ਸਿੰਘ

Civil Surgeon Ludhiana, Pulse Polio Vaccination, Pulse Polio, Anti-polio drive, Sub-national immunisation day, SNID, Ludhiana

Web Admin

Web Admin

5 Dariya News

ਲੁਧਿਆਣਾ , 19 Jun 2022

Last updated on: Jun 19, 2022, 00:00 IST

ਜ਼ਿਲ੍ਹੇ ਭਰ ਵਿੱਚ 19 ਜੂਨ ਤੋ 23 ਜੂਨ, 2022 ਤੱਕ ਚੱਲਣ ਵਾਲੇ ਸਬ-ਰਾਸ਼ਟਰੀ ਟੀਕਾਕਰਨ ਦੌਰ (ਐਸ.ਐਨ.ਆਈ.ਡੀ.) ਦੀ ਸ਼ੁਰੂਆਤ ਅੱਜ ਸਿਵਲ ਸਰਜਨ ਡਾ ਐਸ ਪੀ ਸਿੰਘ ਵੱਲੋ ਸਿਵਲ ਹਸਪਤਾਲ ਲੁਧਿਆਣਾ ਵਿਖੇ ਬੱਚਿਆ ਨੂੰ ਬੂੰਦਾਂ ਪਿਲਾਕੇ ਕੀਤੀ ਗਈ।ਇਸ ਸਬੰਧੀ ਸਿਵਲ ਸਰਜਨ ਡਾ.ਐਸ.ਪੀ. ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਵਲੋ ਮੁਕੰਮਲ ਤਿਆਰੀਆਂ ਕਰ ਲਈਆਂ ਗਈਆ ਹਨ। 

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ 0-5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾ ਪਿਲਾਈਆਂ ਜਾਣਗੀਆਂ ਜਿਸਦੇ ਤਹਿਤ ਕਰੀਬ 1500 ਟੀਮਾਂ ਵੱਲੋਂ 860912 ਘਰਾਂ ਦਾ ਦੌਰਾ ਕਰਦਿਆਂ ਕਰੀਬ 352765 ਬੱਚਿਆਂ ਨੂੰ ਕਵਰ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਜਿਲ੍ਹੇ ਭਰ ਦੇ ਲਗਭਗ 952 ਹਾਈਰਿਸਕ ਖੇਤਰਾਂ ਵਿੱਚ ਪੰਜ ਦਿਨ ਚੱਲੇਗੀ ਜਿਸ ਵਿੱਚ ਸ਼ਹਿਰ, ਸਾਹਨੇਵਾਲ, ਕੂੰਮਕਲਾ ਅਤੇ ਪੈਰੀ ਅਰਬਨ ਸ਼ਾਮਲ ਹਨ ਅਤੇ ਆਮ ਖੇਤਰਾਂ ਵਿਚ ਇਹ ਮੁਹਿੰਮ ਤਿੰਨ ਦਿਨ ਚੱਲੇਗੀ। 

ਇਸ ਮੌਕੇ ਜਿਲਾ ਟੀਕਾਕਰਨ ਅਫਸਰ ਡਾ ਮਨੀਸ਼ਾ ਖੰਨਾ, ਸੀਨੀਅਰ ਮੈਡੀਕਲ ਅਫਸਰ ਡਾ ਅਮਰਜੀਤ ਕੌਰ, ਵਿਸ਼ਵ ਸਿਹਤ ਸੰਗਠਨ ਤੋ ਡਾ ਨਵੇਦਿਤਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Civil Surgeon Ludhiana , Pulse Polio Vaccination , Pulse Polio , Anti-polio drive , Sub-national immunisation day , SNID , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD