Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਸੰਗਰੂਰ ਵਿੱਚ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ ਵਿੱਚ ਜੈ ਇੰਦਰ ਕੌਰ ਜੀ ਨੇ ਕੀਤਾ ਚੋਣ ਪ੍ਰਚਾਰ

ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਸੰਭਾਲਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ 'ਆਪ' ਸਰਕਾਰ: ਜੈ ਇੰਦਰ ਕੌਰ

Kewal Singh Dhillon, Bharatiya Janata Party, BJP, BJP Punjab, Jai Inder Kaur, Punjab Lok Congress, Sangrur, Sangrur By-Election

Web Admin

Web Admin

5 Dariya News

ਸੰਗਰੂਰ , 19 Jun 2022

ਪੰਜਾਬ ਲੋਕ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਕੈਪਟਨ ਅਮਰਿੰਦਰ ਸਿੰਘ ਜੀ ਦੇ ਸਪੁੱਤਰ ਜੈ ਇੰਦਰ ਕੌਰ ਜੀ ਨੇ ਅੱਜ ਲੋਕ ਸਭਾ ਜ਼ਿਮਨੀ ਚੋਣਾਂ ਲਈ ਸੰਗਰੂਰ ਤੋਂ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਲਈ ਚੋਣ ਪ੍ਰਚਾਰ ਕੀਤਾ।ਕੇਵਲ ਸਿੰਘ ਢਿੱਲੋਂ ਦੀਆਂ ਜਨਤਕ ਮੀਟਿੰਗਾਂ ਵਿੱਚ ਸ਼ਾਮਲ ਹੋ ਕੇ ਜੈ ਇੰਦਰ ਕੌਰ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਅਤੇ ਖਾਸ ਕਰਕੇ ਸੰਗਰੂਰ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਅਸਲੀ ਚਿਹਰੇ ਦਾ ਅਹਿਸਾਸ ਹੋ ਗਿਆ ਹੈ ਅਤੇ ਪਿਛਲੇ 3 ਮਹੀਨਿਆਂ ਵਿੱਚ ਕਾਨੂੰਨ ਵਿਵਸਥਾ ਨਾਲ ਸੰਬੰਧਤ ਇੰਨ੍ਹੀਆਂ ਘਟਨਾਵਾਂ ਹੋ ਚੁੱਕੀਆਂ ਹਨ, ਜਿਨ੍ਹੀ ਪਿਛਲੇ 2 ਸਾਲ ਵਿੱਚ ਨਹੀਂ ਹੋਈਆਂ।

ਆਮ ਆਦਮੀ ਪਾਰਟੀ 'ਤੇ ਆਪਣਾ ਹਮਲਾ ਜਾਰੀ ਰੱਖਦਿਆਂ ਉਨ੍ਹਾਂ ਕਿਹਾ, "ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਸੰਭਾਲਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਪੰਜਾਬ ਨੂੰ ਇੱਕ ਮਜ਼ਬੂਤ ਅਤੇ ਸਥਿਰ ਲੀਡਰਸ਼ਿਪ ਦੀ ਲੋੜ ਹੈ, ਅਤੇ ਇਹ ਸਿਰਫ਼ ਭਾਜਪਾ ਹੀ ਪ੍ਰਦਾਨ ਕਰ ਸਕਦੀ ਹੈ। ਕੇਂਦਰ ਵਿੱਚ ਭਾਜਪਾ ਸੱਤਾ ਵਿੱਚ ਹੈ ਅਤੇ ਉਹ ਸੰਗਰੂਰ ਦੇ ਲੋਕਾਂ ਲਈ ਵੱਡੇ ਪ੍ਰੋਜੈਕਟ ਲਿਆਉਣ ਵਿੱਚ ਸਾਡੀ ਮਦਦ ਵੀ ਕਰ ਸਕਦੀ ਹੈ। 

ਅੱਜ ਤੁਹਾਡੇ ਭਰਵੇਂ ਹੁੰਗਾਰੇ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਸੰਗਰੂਰ ਦੇ ਲੋਕਾਂ ਨੇ ਕੇਵਲ ਢਿੱਲੋਂ ਨੂੰ ਵੋਟ ਦੇਣ ਦਾ ਮਨ ਬਣਾ ਲਿਆ ਹੈ ਕਿਉਂਕਿ ਭਾਜਪਾ ਹੀ ਉਹ ਪਾਰਟੀ ਹੈ ਜੋ ਖੇਤਰ ਦੀ ਸੁਰੱਖਿਆ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾ ਸਕਦੀ ਹੈ।"ਇੱਕ ਸੰਸਦ ਮੈਂਬਰ ਦੀ ਸ਼ਕਤੀ ਬਾਰੇ ਗੱਲ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, “ਮੈਂ ਸਮਝਦੀ ਹਾਂ ਕਿ ਇੱਕ ਚੁਣੇ ਹੋਏ ਸੰਸਦ ਮੈਂਬਰ ਕੋਲ ਕਿਹੜੀ ਸ਼ਕਤੀ ਹੁੰਦੀ ਹੈ, ਜਦੋਂ ਮੇਰੇ ਪਿਤਾ ਜੀ ਕੇਂਦਰ ਸਰਕਾਰ ਦੀ ਮਦਦ ਨਾਲ ਪਹਿਲੀ ਵਾਰ ਸੰਸਦ ਮੈਂਬਰ ਚੁਣੇ ਗਏ ਸਨ ਤਾਂ ਉਨ੍ਹਾਂ ਨੇ ਪਟਿਆਲਾ ਵਿੱਚ ਰੇਲਵੇ ਵਰਕਸ਼ਾਪ ਵੀ ਲਿਆਂਦੀ ਸੀ ਜੋ ਅੱਜ ਤੱਕ ਪਟਿਆਲਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਨੌਜਵਾਨਾਂ ਲਈ ਸਾਰਥਕ ਰੁਜ਼ਗਾਰ ਪ੍ਰਦਾਨ ਕਰ ਰਿਹਾ ਹੈ। 

ਇਸ ਲਈ ਮੈਂ ਤੁਹਾਨੂੰ ਸਾਰਿਆਂ ਨੂੰ ਅਜਿਹੇ ਉਮੀਦਵਾਰ ਨੂੰ ਵੋਟ ਦੇਣ ਦੀ ਅਪੀਲ ਕਰਦੀ ਹਾਂ ਜੋ ਸੱਚਮੁੱਚ ਇਸ ਖੇਤਰ ਦੀ ਬਿਹਤਰੀ ਲਈ ਕੰਮ ਕਰੇਗਾ ਅਤੇ ਤੁਹਾਡੇ ਮੁੱਦੇ ਸੰਸਦ ਵਿੱਚ ਉਠਾਏਗਾ।"ਇਸ ਮੁਹਿੰਮ ਵਿੱਚ ਜੈ ਇੰਦਰ ਕੌਰ, ਕੇਵਲ ਸਿੰਘ ਢਿੱਲੋਂ, ਵਿਨੋਦ ਖੰਨਾ ਅਤੇ ਮਨੋਰੰਜਨ ਕਾਲੀਆ ਦੇ ਨਾਲ ਸਾਬਕਾ ਚੇਅਰਮੈਨ ਕਮਲਦੀਪ ਸਿੰਘ ਸੈਣੀ, ਸਾਬਕਾ ਚੇਅਰਮੈਨ ਅਮਰਜੀਤ ਸਿੰਘ ਟਿੱਕਾ, ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ, ਡਾ: ਦੀਪਕ ਜੋਤੀ ਆਦਿ ਹਾਜ਼ਰ ਸਨ।

 

Tags: Kewal Singh Dhillon , Bharatiya Janata Party , BJP , BJP Punjab , Jai Inder Kaur , Punjab Lok Congress , Sangrur , Sangrur By-Election

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD