Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਵਫਦ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੇ ਆਪ ਉਮੀਦਵਾਰ ਗੁਰਮੇਲ ਸਿੰਘ ਨਾਲ ਕੀਤੀ ਮੁਲਾਕਾਤ

ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਉਮੀਦਵਾਰ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

Gurmail Singh, Sangrur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸੰਗਰੂਰ , 20 Jun 2022

Last updated on: Jun 20, 2022, 00:00 IST

ਸੂਬੇ ਅੰਦਰ ਐੱਨ.ਪੀ.ਐੱਸ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਪ੍ਰਣਾਲੀ ਅਧੀਨ ਲਿਆਉਣ ਲਈ ਸੰਘਰਸ਼ਸ਼ੀਲ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ।ਇਸ ਮੌਕੇ ਫਰੰਟ ਦੇ ਵਫਦ ਵੱਲੋਂ ਸੰਸਦ ਉਮੀਦਵਾਰ ਨੂੰ ਪੁਰਾਣੀ ਪੈਨਸ਼ਨ ਦੀ ਮਹੱਤਤਾ ਅਤੇ ਇਸ ਮੰਗ ਸਬੰਧੀ ਆਪ ਸਰਕਾਰ ਦੇ ਕੀਤੇ 'ਚੋਣ ਵਾਅਦੇ' ਤੋਂ ਜਾਣੂ ਕਰਵਾਉਂਦਿਆਂ ਉਹਨਾਂ ਨੂੰ ਪਾਰਟੀ ਅਤੇ ਸਰਕਾਰ ਕੋਲੋਂ ਜਲਦ ਤੋਂ ਜਲਦ ਪੁਰਾਣੀ ਪੈਨਸ਼ਨ ਲਾਗੂ ਕਰਨ ਲਈ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਉਣ ਦੀ ਮੰਗ ਕੀਤੀ ਗਈ।   

ਇਸ ਮੌਕੇ ਵਫਦ ਵਿੱਚ ਸ਼ਾਮਲ ਸੂਬਾ ਕਨਵੀਨਰ ਅਤਿੰਦਰਪਾਲ ਸਿੰਘ, ਰਘਵੀਰ ਭਵਾਨੀਗੜ, ਸੁਖਵਿੰਦਰ ਗਿਰ, ਕਰਮਜੀਤ ਸਿੰਘ ਨਦਾਮਪੁਰ ਨੇ ਦੱਸਿਆ ਕਿ ਆਪ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਅਤੇ ਐੱਨ.ਪੀ.ਐੱਸ ਮੁਲਾਜ਼ਮਾਂ ਦੇ ਸੰਘਰਸ਼ਾਂ ਵਿੱਚ ਸ਼ਾਮਲ ਹੋ ਕੇ ਸਰਕਾਰ ਬਣਨ ‘ਤੇ ਪਹਿਲ ਦੇ ਅਧਾਰ ਤੇ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਪ੍ਰਣਾਲੀ ਮੁੜ ਬਹਾਲ ਕਰਨ ਦੇ ਜਨਤਕ ਐਲਾਨ ਅਤੇ ਵਾਅਦੇ ਕੀਤੇ ਗਏ ਸਨ।

ਉਹਨਾਂ ਕਿਹਾ ਕਿ ਸੰਸਦ ਉਮੀਦਵਾਰ ਨੂੰ ਰੋਸ ਪ੍ਰਗਟਾਉਂਦਿਆਂ ਦੱਸਿਆ ਗਿਆ ਕਿ ਸਰਕਾਰ ਬਣਨ ਦੇ ਤਿੰਨ ਮਹੀਨੇ ਬੀਤਣ ਉਪਰੰਤ ਅਤੇ ਵੱਡੀ ਗਿਣਤੀ ਵਿੱਚ ਆਪ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਦੇ ਬਾਵਜੂਦ ਆਪ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਲਾਗੂ ਕਰਨ ਲਈ ਕੋਈ ਠੋਸ ਕਾਰਵਾਈ ਅਮਲ ਵਿੱਚ ਨਾ ਲਿਆਂਦੇ ਜਾਣ ਕਾਰਨ ਮੁਲਾਜ਼ਮਾਂ ਵਿੱਚ ਵੱਡੀ ਬੇਚੈਨੀ ਅਤੇ ਨਿਰਾਸ਼ਾ ਦਾ ਆਲਮ ਹੈ। 

ਉਹਨਾਂ ਕਿਹਾ ਕਿ ਜਦ ਦੋ ਸੂਬਿਆਂ ਛੱਤੀਸਗੜ੍ਹ ਅਤੇ ਰਾਜਸਥਾਨ ਅੰਦਰ ਐਨ.ਪੀ.ਐਸ ਨੂੰ ਰੱਦ ਕਰਕੇ ਪੁਰਾਣੀ ਪੈਨਸ਼ਨ ਲਾਗੂ ਕਰਨ ਦੀ ਪਹਿਲਕਦਮੀ ਲਈ ਜਾ ਚੁੱਕੀ ਹੈ ਤਾਂ ਆਪ ਸਰਕਾਰ ਅੱਗੇ ਵੀ ਆਪਣੇ ਚੋਣ ਵਾਅਦੇ ਨੂੰ ਹਕੀਕੀ ਰੂਪ ਦੇਣ ਵਿੱਚ ਕੋਈ ਕਨੂੰਨੀ ਜਾਂ ਪ੍ਰਸ਼ਾਸਕੀ ਅੜਿੱਕਾ ਰੋਕ ਨਹੀਂ ਬਣ ਸਕਦਾ।ਆਪ ਸਰਕਾਰ ਦਾ ਢਿੱਲਾ ਰਵੱਈਆ ਜੇਕਰ ਇਸੇ ਤਰਾਂ ਜਾਰੀ ਰਿਹਾ ਤਾਂ ਆਉਣ ਵਾਲੇ ਸਮੇਂ ਵਿੱਚ ਭਗਵੰਤ ਮਾਨ ਸਰਕਾਰ ਨੂੰ ਐਨ.ਪੀ.ਐਸ ਮੁਲਾਜ਼ਮਾਂ ਦੇ ਤਿੱਖੇ ਰੋਹ ਅਤੇ ਸੰਘਰਸ਼ਾਂ ਦੀ ਚੁਣੌਤੀ ਦਾ ਸਾਹਮਣਾ ਕਰਨਾ ਪਵੇਗਾ।

ਫਰੰਟ ਦੇ ਪ੍ਰੈਸ ਸਕੱਤਰ ਸਤਪਾਲ ਸਮਾਣਵੀ, ਕੁਲਵੰਤ ਸਿੰਘ ਖਨੌਰੀ, ਗੌਰਵਜੀਤ, ਰਵਿੰਦਰ ਸਿੰਘ ਦਿੜ੍ਹਬਾ ਨੇ ਦੱਸਿਆ ਕਿ ਪੈਨਸ਼ਨ ਫਰੰਟ ਦੇ ਅਗਲੇਰੇ ਪ੍ਰੋਗਰਾਮਾਂ ਤਹਿਤ 9 ਜੁਲਾਈ ਨੂੰ ਸੰਗਰੂਰ ਵਿਖੇ ਐੱਨ.ਪੀ.ਐੱਸ ਮੁਲਾਜ਼ਮਾਂ ਦੀ ਸਮੂਹ ਜ਼ਿਲਿਆਂ ਚੋਂ ਸ਼ਮੂਲੀਅਤ ਨਾਲ਼ ਸੂਬਾਈ ਕਨਵੈਨਸ਼ਨ ਕੀਤੀ ਜਾਵੇਗੀ।

ਕਨਵੈਨਸ਼ਨ ਉਪਰੰਤ ਆਪ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਚੀਮਾ, ਜਿੰਨਾ ਵੱਲੋਂ ਪ੍ਰਮੁੱਖਤਾ ਨਾਲ਼ ਸੱਤਾ ਵਿੱਚ ਆਉਣ ‘ਤੇ ਪੁਰਾਣੀ ਪੈਨਸ਼ਨ ਢਾਂਚੇ ਨੂੰ ਮੁੜ ਬਹਾਲ ਕਰਨ ਦੇ ਚੋਣ ਐਲਾਨ ਕੀਤੇ ਗਏ ਸਨ, ਦੀ ਰਿਹਾਇਸ਼ ਵੱਲ “ਵਾਅਦਾ ਯਾਦ ਦਿਵਾਊ” ਮਾਰਚ ਵੀ ਕੱਢਿਆ ਜਾਵੇਗਾ। ਇਸ ਮੌਕੇ ਕੰਵਰਜੀਤ ਸਿੰਘ, ਗੁਰਜੀਤ ਸ਼ਰਮਾ, ਹਰਵਿੰਦਰ ਬੇਲੂਮਾਜਰਾ, ਰਾਜੀਵ ਸ਼ਰਮਾ, ਦਵਿੰਦਰ ਘੱਗਾ, ਬਲਜਿੰਦਰ ਸਿੰਘ, ਪਰਗਟ ਸਿੰਘ, ਧਰਮਿੰਦਰ ਸਿੰਘ, ਬਲਵਿੰਦਰ ਸਿੰਘ, ਤਰਸੇਮ ਘਰਾਚੋਂ, ਲਾਲ ਚੰਦ, ਇੰਦਰਜੀਤ ਸਿੰਘ, ਦੀਪਕ ਕੁਮਾਰ, ਲਾਲ ਸਿੰਘ, ਸੌਦਾਗਰ ਖਾਨ, ਕੁਲਵਿੰਦਰ ਸਿੰਘ ਆਦਿ ਆਗੂ ਹਾਜ਼ਰ ਰਹੇ।

 

Tags: Gurmail Singh , Sangrur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD