Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਜ਼ਾਦੀ ਦਾ ਅੰਮ੍ਰਿਤ ਮਹੋਤਸਵ ਤਹਿਤ ਸਫਾਈ ਕਰਮਚਾਰੀਆਂ ਨੂੰ ਕਰਜੇ ਮੁਹੱਈਆਂ ਕਰਵਾਉਣ ਲਈ ਲਾਇਆ ਜਾਗਰੁਕਤਾ ਕੈਂਪ

ਨੈਸ਼ਨਲ ਸਫ਼ਾਈ ਕਰਮਚਾਰੀ ਫੈਡਰੇਸਨ ਅਤੇ ਵਿਕਾਸ ਕਾਰਪੋਰੇਸ਼ਨ ਵੱਲੋਂ ਮੈਡੀਕਲ ਕੈਪ ਦਾ ਆਯੋਜਨ

Azadi Ka Amrit Mahotsav, 75th Anniversary of Indian Independence, 75th years of Independence, Shri Fatehgarh Sahib, Punjab

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 20 Jun 2022

Last updated on: Jun 20, 2022, 00:00 IST

ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸਬੰਧ ਵਿੱਚ ਅਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਤਹਿਤ ਨੈਸ਼ਨਲ ਸਫ਼ਾਈ ਕਰਮਚਾਰੀ ਵਿੱਤ ਅਤੇ ਵਿਕਾਸ ਕਾਰਪੋਰੇਸ਼ਨ ਵੱਲੋਂ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਦੀਆਂ ਸਕੀਮਾਂ ਸਬੰਧੀ ਜਾਣੂ ਕਰਵਾਉਣ ਲਈ ਜਿਲ੍ਹਾ ਸਿੱਖਿਆ ਸਿਖਲਾਈ ਸੰਸਥਾ ਵਿਖੇ ਜਾਗਰੁਕਤਾ ਕੈਂਪ ਲਗਾਇਆ ਗਿਆ। 

ਇਸ ਕੈਂਪ ਵਿੱਚ  ਨੈਸ਼ਨਲ ਸਫ਼ਾਈ ਕਰਮਚਾਰੀ ਵਿੱਤ ਅਤੇ ਵਿਕਾਸ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਪ੍ਰਭਾਤ ਕੁਮਾਰ ਸਿੰਘ ਵਿਸ਼ੇਸ਼ ਤੌਰ ਤੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਇਸ ਕੈਂਪ ਨੂੰ ਸੰਬੋਧਨ ਕਰਦਿਆਂ  ਸ਼੍ਰੀ ਪ੍ਰਭਾਤ ਕੁਮਾਰ ਸਿੰਘ ਨੇ ਕਿਹਾ ਕਿ ਇਸ ਮੰਤਵ ਸਫ਼ਾਈ ਕਰਮਚਾਰੀਆਂ ਨੂੰ  ਸਰਕਾਰ ਦੀਆਂ ਲੋਕ ਭਲਾਈ ਦੀਆਂ ਸਕੀਮਾਂ ਅਤੇ ਸਿਹਤ ਸਬੰਧੀ ਸਮੱਸਿਆਂਵਾਂ ਬਾਰੇ ਜਾਗਰੁਕ ਕਰਨਾ ਹੈ ਤਾਂ ਜੋ ਇਹ ਸਫਾਈ ਕਰਮਚਾਰੀ ਸਰਕਾਰੀ ਸਕੀਮਾਂ ਦਾ ਲਾਭ ਲੈ ਕੇ ਆਪਣਾ ਭਵਿੱਖ ਸੁਰੱਖਿਅਤ ਕਰ ਸਕਣ।  

 ਉਨ੍ਹਾਂ ਕਿਹਾ ਕਿ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਵਿਭਾਗ ਪੱਛੜੇ ਅਤੇ ਅਣਗੌਲੇ ਵਿਅਕਤੀਆਂ ਨੂੰ ਮਜ਼ਬੂਤ ਅਤੇ ਆਤਮ-ਨਿਰਭਰ ਬਣਾਉਣ ਲਈ ਵੱਖ-ਵੱਖ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਿਹਾ ਹੈ। ਇਸਦਾ ਮੁੱਖ ਮੰਤਵ ਪਛੜੀਆਂ ਸ਼੍ਰੇਣੀਆਂ, ਅਨੁਸੂਚਿਤ ਜਾਤੀਆਂ, ਸਫਾਈ ਕਰਮਚਾਰੀ,  ਕੂੜਾ ਕਰਕਟ ਆਦਿ  ਚੁੱਕਣ ਵਾਲੇ ਅਤੇ ਵੱਖ-ਵੱਖ ਤੌਰ 'ਤੇ ਅਪਾਹਜ ਲੋਕਾਂ ਦੀ ਮੱਦਦ ਕਰਨਾ ਹੈ।

ਇਸ ਮੌਕੇ  ਕਾਰਪੋਰੇਸ਼ਨਾਂ ਦੀਆਂ ਸਕੀਮਾਂ ਤਹਿਤ ਸਫ਼ਾਈ ਕਰਮਚਾਰੀਆਂ, ਹੱਥੀਂ ਸਫ਼ਾਈ ਕਰਨ ਵਾਲੇ, ਅਨੁਸੂਚਿਤ ਜਾਤੀਆਂ ਅਤੇ ਹੋਰ ਪਛੜੀਆਂ ਸ਼੍ਰੇਣੀਆਂ ਦੇ ਲਾਭਪਾਤਰੀਆਂ ਨੂੰ ਕਰਜ਼ਾ ਮਨਜ਼ੂਰੀ ਪੱਤਰ ਵੰਡੇ ਗਏ।ਇਸ ਪ੍ਰੋਗਰਾਮ ਦੌਰਾਨ ਸਿਹਤ ਕੈਂਪ ਵੀ ਲਗਾਇਆ ਗਿਆ, ਜਿਸ ਦੌਰਾਨ ਲਾਭਪਾਤਰੀਆਂ ਨੂੰ ਮੁਫਤ ਦਵਾਈਆਂ, ਐਨਕਾਂ ਵੀ ਵੰਡੀਆਂ ਗਈਆਂ। ਇਸ ਕੈਂਪ ਦੌਰਾਨ ਕਾਰਪੋਰੇਸ਼ਨ ਦੀਆਂ ਸਕੀਮਾਂ ਅਤੇ ਪੰਜਾਬ ਗ੍ਰਾਮੀਣ ਬੈਂਕ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਗਰੂਕ ਕੀਤਾ ਗਿਆ।  

ਇਸ ਮੌਕੇ  ਨੈਸ਼ਨਲ ਸਫ਼ਾਈ ਕਰਮਚਾਰੀ ਫੈਡਰੇਸਨ ਅਤੇ ਵਿਕਾਸ ਕਾਰਪੋਰੇਸ਼ਨ ਤੋਂ ਮਹਾਂਪ੍ਰਬੰਧਕ ਬੀ ਐਲ ਯਾਦਵ, ਮੁੱਖ ਪ੍ਰਬੰਧਕ ਸ੍ਰੀ ਸੁਰੇਸ਼ ਕੁਮਾਰ, ਪ੍ਰਬੰਧਕ ਸ਼੍ਰੀ ਆਰ ਕੇ ਗੁਪਤਾ ,  ਡੀ ਐਮ ਫਤਹਿਗੜ੍ਹ ਸਾਹਿਬ ਸ੍ਰੀ ਅਵਤਾਰ ਸਿੰਘ , ਸਮਾਜਿਕ ਨਿਆਂ ਅਤੇ ਸਸ਼ਕਤੀਕਰਨ  ਅਧਿਕਾਰੀ ਸ੍ਰੀ ਜਸਵੀਰ ਸਿੰਘ ਢਿੱਲੋਂ ਤੋਂ ਇਲਾਵਾ  ਪੰਜਾਬ ਗ੍ਰਾਮੀਣ ਬੈਂਕ ਦੇ ਸੀਨੀਅਰ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਲਾਭਪਾਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਸ਼ਮੂਲੀਅਤ ਕੀਤੀ।

 

Tags: Azadi Ka Amrit Mahotsav , 75th Anniversary of Indian Independence , 75th years of Independence , Shri Fatehgarh Sahib , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD