Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਉਦਯੋਗਪਤੀਆਂ ਦੇ ਸਹਿਯੋਗ ਨਾਲ ਨਵੀਂ ਉਦਯੋਗਿਕ ਨੀਤੀ ਬਣਾਏਗੀ : ਭਗਵੰਤ ਮਾਨ

ਧੂਰੀ ’ਚ ਬਣੇਗਾ ਮੁੱਖ ਮੰਤਰੀ ਦਾ ਦਫ਼ਤਰ, ਮੈਡੀਕਲ ਅਤੇ ਉਦਯੋਗਿਕ ਹੱਬ ਵਜੋਂ ਕਰਾਂਗੇ ਵਿਕਸਤ : ਭਗਵੰਤ ਮਾਨ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Dhuri, Sangrur, Gurmail Singh

Web Admin

Web Admin

5 Dariya News

ਸੰਗਰੂਰ , 20 Jun 2022

Last updated on: Jun 20, 2022, 00:00 IST

ਪੰਜਾਬ ਭਾਵੇਂ ਖੇਤੀਬਾੜੀ ਦਾ ਸੂਬਾ ਹੈ, ਪਰ ਉਦਯੋਗਾਂ ਤੋਂ ਬਿਨ੍ਹਾਂ ਇੱਥੇ ਤਰੱਕੀ ਨਹੀਂ ਹੋ ਸਕਦੀ। ਉਦਯੋਗਾਂ ਦੀ ਸਥਾਪਤੀ ਲਈ ਉਦਯੋਗਪਤੀਆਂ ਨੂੰ ਚੰਗਾ ਮਹੌਲ ਮਿਲਣਾ ਜ਼ਰੂਰੀ ਹੈ। ਇਸ ਲਈ ਪੰਜਾਬ ਸਰਕਾਰ ਉਦਯੋਗਪਤੀਆਂ ਦੇ ਸਹਿਯੋਗ ਨਾਲ ਨਵੀਂ ਉਦਯੋਗਿਕ ਨੀਤੀ ਬਣਾਏਗੀ। ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਧੂਰੀ ਵਿਖੇ ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨਾਲ ਮਿਲਣੀ ਦੌਰਾਨ ਕੀਤਾ।

ਉਨ੍ਹਾਂ ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਆਉਣ ਵਾਲੀ 23 ਜੂਨ ਨੂੰ ਆਪਣੀ ਇੱਕ ਇੱਕ ਕੀਮਤੀ ਵੋਟ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋ ਨੂੰ ਜ਼ਰੂਰ ਪਾਓ ਤਾਂ ਜੋ ਉਹ ਲੋਕ ਸਭਾ ਵਿੱਚ ਜਾ ਕੇ ਸੰਗਰੂਰ ਸਮੇਤ ਪੰਜਾਬ ਦੀ ਆਵਾਜ਼ ਬੁਲੰਦ ਕਰ ਸਕੇ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਰੀਵਾਲ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।  

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ’ਚ ਬਹੁਤ ਸਾਰੇ ਉਦਯੋਗਪਤੀ ਦਫ਼ਤਰਾਂ ਵਿੱਚ ਸੀ.ਐਲ.ਯੂ, ਜਾਂ ਪ੍ਰਦੂਸ਼ਣ ਸਰਟੀਫਿਕੇਟ ਆਦਿ ਦੀਆਂ ਮਨਜ਼ੂਰੀਆਂ ਲਈ ਖੱਜਲ ਖੁਆਰ ਹੋ ਕੇ ਵਾਪਸ ਮੁੱੜ ਜਾਂਦੇ ਸਨ, ਪਰ ‘ਆਪ’ ਦੀ ਸਰਕਾਰ ਉਦਯੋਪਤੀਆਂ ਦੀਆਂ ਸਾਰੀਆਂ ਸਮੱਸਿਆਵਾਂ ਦੂਰ ਕਰੇਗੀ। ਨਵੀਂ ਪਾਲਿਸੀ ਤਹਿਤ ਸਿੰਗਲ ਵਿੰਡੋਂ ਪ੍ਰਣਾਲੀ ਲਾਗੂ ਕੀਤੀ ਜਾਵੇਗੀ, ਜਿਸ ਨਾਲ ਉਦਯੋਗਪਤੀ ਉਦਯੋਗ ਲਾਉਣ ਦੀਆਂ ਮੰਨਜ਼ੂਰੀਆਂ ਸੌਖੇ ਤਰੀਕੇ ਨਾਲ ਹਾਸਲ ਕਰ ਸਕਣਗੇ। 

ਪੋਰਟਲ ਬਣਾਂਵਾਗੇ, ਫੀਸ ਭਰੋ ਅਤੇ ਪ੍ਰਿੰਟ ਆਉਟ ਕੱਢ ਕੇ ਆਪਣਾ ਕੰਮ ਸ਼ੁਰੂ ਕਰੋ। ਮਾਨ ਨੇ ਦੱਸਿਆ ਕਿ ਟਾਟਾ ਕੰਪਨੀ ਪੰਜਾਬ ’ਚ ਪਰਾਲੀ ਤੋਂ ਬਿਜਲੀ ਬਣਾਉਣ ਦਾ ਪਲਾਂਟ ਦੀ ਇੱਛਕ ਹੈ। ਜਪਾਨ ਦੀਆਂ ਕੰਪਨੀਆਂ ਅਤੇ ਜਰਮਨ ਦੀ ਕਲਾਸ ਕੰਪਨੀ ਦੇ ਨੁਮਾਇੰਦੇ ਵੀ ਸੂਬੇ ’ਚ ਪ੍ਰੋਜੈਕਟ ਲਾਉਣ ਲਈ ਤਿਆਰ ਹਨ। 

ਉਨ੍ਹਾਂ ਕਿਹਾ ਕਿ ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਨੂੰ ਜਿਉਂਦਾ ਕੀਤਾ ਜਾਵੇਗਾ ਅਤੇ ਹੋਰ ਵੀ ਜਿਹੜੇ ਉਦਯੋਗਿਕ ਟਾਊਨ ਜਿਵੇਂ ਰਾਜਪੁਰਾ, ਫਿਲੌਰ, ਧਾਰੀਵਾਲ ਆਦਿ ਸੱਭ ਮੁੱੜ ਸੁਰਜੀਤ ਕੀਤੇ ਜਾਣਗੇ। ਭਗਵੰਤ ਮਾਨ ਨੇ ਐਲਾਨ ਕੀਤਾ ਕਿ ਧੂਰੀ ’ਚ ਮੁੱਖ ਮੰਤਰੀ ਦਾ ਵਧੀਆ ਦਫ਼ਤਰ ਬਣਾਇਆ ਜਾਵੇਗਾ, ਜਿਸ ’ਚ ਵਿਭਾਗਾਂ ਦੇ ਉਚ ਅਧਿਕਾਰੀ ਬੈਠਣਗੇ ਅਤੇ ਲੋਕਾਂ ਦੇ ਕੰਮ ਇੱਥੇ ਹੀ ਹੋਣਗੇ, ਚੰਡੀਗੜ੍ਹ ਜਾਣ ਦੀ ਲੋੜ ਨਹੀਂ ਪਵੇਗੀ।

 ਧੂਰੀ ਦੇ ਵਿਕਾਸ ਦੀ ਗੱਲ ਕਰਦਿਆਂ ਮਾਨ ਨੇ ਕਿਹਾ ਕਿ ਧੂਰੀ ਨੂੰ ਵਿਕਾਸ ਦੀ ਧੁਰੀ ਬਣਾਵਾਂਗੇ, ਕਿਉਂਕਿ ਧੂਰੀ ਕੋਲ ਰੇਲਵੇ ਸੰਪਰਕ ਹੈ ਅਤੇ ਦਿੱਲੀ ਲਈ ਹਾਈਵੇਅ ਬਣ ਗਿਆ ਹੈ। ਇੱਥੇ ਉਦਯੋਗ ਸਥਾਪਤ ਕਰਾਂਗੇ ਅਤੇ ਮਲਟੀਨੈਸ਼ਨਲ ਕੰਪਨੀਆਂ ਦੇ ਦਫ਼ਤਰ ਵੀ ਸਥਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜੇ ਉਦਯੋਗ ਵਧਣਗੇ ਤਾਂ ਉਦਯੋਗਪਤੀ ਨੌਜਵਾਨਾਂ ਨੂੰ ਰੋਜ਼ਗਾਰ ਦੇਣਗੇ। 

ਨੌਜਵਾਨਾਂ ਨੂੰ ਰੋਜ਼ਗਾਰ ਮਿਲਣ ਨਾਲ ਉਨ੍ਹਾਂ ਦਾ ਮਨ ਇੱਧਰ ਉਧਰ ਨਹੀਂ ਭਟਕੇਗਾ। ਇਸ ਤੋਂ ਇਲਾਵਾ ਅਸਿੱਧਾ ਰੋਜ਼ਗਾਰ ਟਰੈਕਟਰ ਟਰਾਲੀਆਂ, ਰੇਹੜੀਆਂ, ਢਾਬਿਆਂ ਵਾਲਿਆਂ ਨੂੰ ਮਿਲੇਗਾ।ਮਾਨ ਨੇ ਕਿਹਾ ਕਿ ਸੰਗਰੂਰ ਨੂੰ ਮੈਡੀਕਲ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ।  ਗੁਰਦੁਆਰਾ ਅੰਗੀਠਾ ਸਾਹਿਬ ਨੇੜੇ 25 ਏਕੜ ਜ਼ਮੀਨ ਪ੍ਰਾਪਤ ਕਰ ਲਈ ਹੈ ਅਤੇ ਉਥੇ ਭਾਰਤ ਦਾ ਸਭ ਤੋਂ ਆਧੁਨਿਕ ਮੈਡੀਕਲ ਕਾਲਜ ਬਣਾਇਆ ਜਾਵੇਗਾ।

 ਜਿੱਥੇ ਬੱਚੇ ਡਾਕਟਰ ਬਣਨਗੇ ਅਤੇ ਲੋਕਾਂ ਦਾ ਇਲਾਜ ਹੋਵੇਗਾ। 

ਸੰਗਰੂਰ ਅਤੇ ਧੂਰੀ ਦੇ ਹਸਪਤਾਲਾਂ ਨੂੰ ਅੱਪਗਰੇਟ ਕੀਤਾ ਜਾਵੇਗਾ। ਇਸ ਤੋਂ ਬਿਨ੍ਹਾਂ ਧੂਰੀ ਵਿੱਚ ਖੇਲ੍ਹੋ ਇੰਡੀਆ ਤਹਿਤ ਇੱਕ ਸ਼ਾਨਦਾਰ ਸਟੇਡੀਅਮ ਬਣਾਇਆ ਜਾਵੇਗਾ, ਜਿਥੇ ਖਿਡਾਰੀਆਂ ਅਤੇ ਫੌਜ ’ਚ ਭਰਤੀ ਹੋਣ ਵਾਲੇ ਜਵਾਨਾਂ ਲਈ ਉਚ ਪੱਧਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਧੂਰੀ ’ਚ ਅੰਡਰਬ੍ਰਿਜ ਅਤੇ ਪਾਣੀ ਦੀ ਸਮੱਸਿਆ ਨੂੰ ਵੀ ਹੱਲ ਕੀਤਾ ਜਾਵੇਗਾ। 

ਭਗਵੰਤ ਮਾਨ ਨੇ ਕਾਂਗਰਸ, ਅਕਾਲੀ ਦਲ ਬਾਦਲ , ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਤਿੱਖੀ ਅਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਭ੍ਰਿਸ਼ਟ ਆਗੂਆਂ ਵਿਚੋਂ ਕੁੱਝ ਕੁ ਤਾਂ ਭਾਜਪਾ ’ਚ ਚਲੇ ਗਏ ਹਨ ਅਤੇ ਕੁੱਝ ਕੁ ਜੇਲ੍ਹ ’ਚ ਬੈਠੇ ਹਨ ਅਤੇ ਕੁੱਝ ਕਾਂਗਰਸੀ ਗ੍ਰਿਫ਼ਤਾਰੀ ਤੋਂ ਬਚਣ ਲਈ ਹਾਈਕੋਰਟ ਵੱਲ ਭੱਜ ਰਹੇ ਹਨ। 

ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ 25 ਸਾਲ ਰਾਜ ਕਰਨ ਦੀਆਂ ਗੱਲਾਂ ਕਰਦਾ ਸੀ, ਪਰ ਉਸ ਦੇ ਉਮੀਦਵਾਰ ਦੇ ਪੋਸਟਰਾਂ ਤੋਂ ਬਾਦਲ ਪਰਿਵਾਰ ਹੀ ਗਾਇਬ ਹੋ ਗਿਆ ਹੈ, ਜਦੋਂ ਕਿ ਕੁੱਝ ਹੋਰ ਉਮੀਦਵਾਰ ਚੋਣਾ ਲੜ੍ਹਨ ਦਾ ਰਿਕਾਰਡ ਬਣਾਉਣ ਲਈ ਹੀ ਚੋਣ ਲੜ੍ਹ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਨੋਟਬੰਦੀ, ਸੀਏਏ, ਖੇਤੀਬਾੜੀ ਬਿਲ, ਹੁਣ ਅਗਨੀਪੱਥ ਜਿਹੀਆਂ ਯੋਜਨਾਵਾਂ ਲਿਆਉੁਂਦੀ ਹੈ, ਜਿਨਾਂ ਦਾ ਨੌਜਵਾਨਾਂ, ਕਿਸਾਨਾਂ ਅਤੇ ਆਮ ਲੋਕਾਂ ਵੱਲੋਂ ਵਿਰੋਧ ਕੀਤਾ ਜਾਂਦਾ ਹੈ। 

ਹਾਲਤ ਇਹ ਹੈ ਕਿ ਭਾਜਪਾ ਜਦੋਂ ਕਾਨੂੰਨ ਬਣਾਉਂਦੀ ਹੈ ਤਾਂ ਪਹਿਲਾ ਕਰਫਿਊ ਲਾਉਣਾ ਪੈਂਦਾ। ਮਾਨ ਨੇ ਕਿਹਾ ਕਿ ਭਾਜਪਾ ਕੋਲ ਵੱਡੇ ਕਾਰਪੋਰੇਟ ਹਨ, ਪਰ ‘ਆਪ’ ਕੋਲ ਛੋਟੇ ਵਪਾਰੀ, ਉਦਯੋਗਪਤੀ, ਕਿਸਾਨ, ਮਜ਼ਦੂਰ ਹਨ। ਇਸ ਲਈ ‘ਆਪ’ ਸੁਪਰੀਮੋਂ ਅਰਵਿੰਦ ਕੇਜਰੀਵਾਲ ਦਾ ਸੁਨੇਹਾ ਕਿ ਆਪਾਂ ਸਭ ਨੇ ਮਿਲ ਕੇ ਪੰਜਾਬ ਨੂੰ ਮੁੱੜ ਰੰਗਲਾ ਬਣਾਉਣਾ ਹੈ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Dhuri , Sangrur , Gurmail Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD