Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

‘ਆਪ’ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ’ਚ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕੀਤਾ ਰੋਡ ਸ਼ੋਅ

ਲੋਕਾਂ ਤੋਂ ਮਿਲਿਆ ਜਬਰਦਸਤ ਸਮਰਥਨ, ਸੰਗਰੂਰ ਤੋਂ ਲੈ ਕੇ ਬਰਨਾਲਾ ਤੱਕ ਹਰ ਥਾਂ ਲੋਕਾਂ ਵਿੱਚ ਦਿਖਿਆ ਉਤਸ਼ਾਹ

Arvind Kejriwal, Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Barnala , Sangrur, Sangrur By-Election, Gurmail Singh,Sangrur by-poll

Web Admin

Web Admin

5 Dariya News

ਸੰਗਰੂਰ /ਬਰਨਾਲਾ , 20 Jun 2022

Last updated on: Jun 20, 2022, 00:00 IST

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ’ਚ ‘ਆਪ’ ਸੁਪਰੀਮੋਂ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਰੋਡ ਸ਼ੋਅ ਦਾ ਲੋਕਾਂ ਨੇ ਜਬਰਦਸਤ ਸਮਰਥਨ ਕੀਤਾ। ਰੋਡ ਸ਼ੋਅ ਦੌਰਾਨ ਸੰਗਰੂਰ ਤੋਂ ਲੈ ਕੇ ਬਰਨਾਲਾ ਤੱਕ ਲੋਕਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਲੋਕਾਂ ਨੇ ਦੋਵਾਂ ਆਗੂਆਂ ਦਾ ਫੁੱਲ ਵਰਸਾ ਕੇ ਥਾਂ ਥਾਂ ਸਵਾਗਤ ਕੀਤਾ। 

ਲੋਕਾਂ ਨੂੰ ਸੰਬੋਧਨ ਕਰਦਿਆਂ ‘ਆਪ’ ਸੁਪਰੀਮੋਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ’ਚੋਂ ਭ੍ਰਿਸ਼ਟਾਚਾਰ ਦਾ ਸਫਾਇਆ ਕਰ ਰਹੀ ਹੈ। ਭ੍ਰਿਸ਼ਟਾਚਾਰ ਦੇ ਨਾਲ ਕੋਈ ਸਮਝੌਤਾ ਨਹੀਂ ਕਰ ਸਕਦੇ। ਭ੍ਰਿਸ਼ਟਾਚਾਰ ਕਰਨ ਵਾਲਾ ਆਪਣਾ ਹੋਵੇ ਜਾਂ ਪਰਾਇਆ, ਕਿਸੇ ਨੂੰ ਵੀ ਨਹੀਂ ਛੱਡਾਂਗੇ।

ਕੇਜਰੀਵਾਲ ਨੇ ਕਿਹਾ ਕਿ ਸਾਡਾ ਆਪਣਾ ਇੱਕ ਮੰਤਰੀ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ, ਮੁੱਖ ਮੰਤਰੀ ਭਗਵੰਤ ਮਾਨ ਨੇ ਉਸ ਨੂੰ ਤੁਰੰਤ ਮੰਤਰੀ ਮੰਡਲ ਤੋਂ ਬਰਖਾਸਤ ਕੀਤਾ ਅਤੇ ਜੇਲ੍ਹ ਭੇਜ ਦਿੱਤਾ। ਪਿਛਲੀਆਂ ਸਰਕਾਰਾਂ ਦੇ ਮੰਤਰੀਆਂ ਦੇ ਭ੍ਰਿਸ਼ਟਾਚਾਰ ਦੀ ਵੀ ਜਾਂਚ ਕਰਵਾ ਰਹੇ ਹਾਂ, ਜਿਹੜਾ ਵੀ ਭ੍ਰਿਸ਼ਟਾਚਾਰ ਦਾ ਦੋਸ਼ੀ ਪਾਇਆ ਜਾਵੇਗਾ, ਉਸ ਨੂੰ ਜੇਲ੍ਹ ਭੇਜਿਆ ਜਾਵੇਗਾ। 

ਆਪਣੇ ਚੋਣਾਵੀਂ ਵਾਅਦਿਆਂ ਬਾਰੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੇ ਦਿਨ ਤੋਂ ਹੀ ਉਨ੍ਹਾਂ ਵੱਲੋਂ ਦਿੱਤੀਆਂ ਗਰੰਟੀਆਂ ’ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇੱਕ ਜੁਲਾਈ ਤੋਂ ਪੂਰੇ ਪੰਜਾਬ ਵਿੱਚ ਬਿਜਲੀ ਮੁਫ਼ਤ ਹੋਣ ਜਾ ਰਹੀ ਹੈ। ਬਾਕੀ ਗਰੰਟੀਆਂ ’ਤੇ ਵੀ ਕੰਮ ਚੱਲ ਰਿਹਾ। ਜਦਲੀ ਹੀ ਸਾਰੀਆਂ ਗਰੰਟੀਆਂ ਪੂਰੀਆਂ ਕਰਾਂਗੇ। ਕੇਜਰੀਵਾਲ ਨੇ ਸੰਗਰੂਰ ਦੇ ਲੋਕਾਂ ਨੂੰ ‘ਆਪ’ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ ਭਾਰੀ ਬਹੁਮੱਤ ਨਾਲ ਜਿਤਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਲੋਕ ਸਭਾ ’ਚ ਭਗਵੰਤ ਮਾਨ ਤੋਂ ਬਾਅਦ ਗੁਰਮੇਲ ਸਿੰਘ ਪੰਜਾਬ ਦੀ ਆਵਾਜ਼ ਚੁੱਕਣਗੇ। 

ਭਗਵੰਤ ਮਾਨ ਦਾ ਬਿਆਨ  -----

ਲੋਕਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੰਗਰੂਰ ਦੀ ਧਰਤੀ ਇਨਕਲਾਬੀ ਹੈ। ਸੰਗਰੂਰ ਦੇ ਲੋਕ ਬਦਲਾਅ ਕਰਨ ਲਈ ਪੂਰੇ ਦੇਸ਼ ਵਿੱਚ ਮਸ਼ਹੂਰ ਹਨ। 2022 ਦੀਆਂ ਚੋਣਾ ਦੌਰਾਨ ਪੰਜਾਬ ’ਚ ਜਿਹੜਾ ਇਨਕਲਾਬ ਆਇਆ ਹੈ, ਉਸ ਦੀ ਸ਼ੁਰੂਆਤ 2014 ਵਿੱਚ ਸੰਗਰੂਰ ਦੇ ਲੋਕਾਂ ਨੇ ਹੀ ਕੀਤੀ ਸੀ। ਮਾਨ ਨੇ ਕਿਹਾ ਕਿ ਸੰਗਰੂਰ ਦੇ ਲੋਕਾਂ ਦੀ ਬਦੌਲਤ ਹੀ ਉਹ ਇੱਥੇ ਤੱਕ ਪੰਹੁਚੇ ਹਨ। ਸੰਗਰੂਰ ਦੇ ਲੋਕਾਂ ਦਾ ਕਰਜ਼ ਉਹ ਜੀਵਨ ਭਰ ਨਹੀਂ ਉਤਾਰ ਸਕਦੇ। 

ਮੁੱਖ ਮੰਤਰੀ ਮਾਨ ਨੇ ਸੰਗਰੂਰ ਦੇ ਲੋਕਾਂ ਲਈ ਵੱਡੇ ਐਲਾਨ ਕਰਦਿਆਂ ਕਿਹਾ ਕਿ ਸੰਗਰੂਰ ਵਿੱਚ ਭਾਰਤ ਦਾ ਸਭ ਤੋਂ ਚੰਗਾ ਮੈਡੀਕਲ ਕਾਲਜ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਸੰਗਰੂਰ ਨੂੰ ਦੇਸ਼ ਦਾ ਉਦਯੋਗਿਕ ਹੱਬ ਬਣਾਵਾਂਗੇ ਅਤੇ ਪੰਜਾਬ ਵਿਚੋਂ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਜੜ੍ਹ ਤੋਂ ਖ਼ਤਮ ਕਰਾਂਗੇ।

 

 

Tags: Arvind Kejriwal , Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Barnala , Sangrur , Sangrur By-Election , Gurmail Singh , Sangrur by-poll

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD