Monday, 29 April 2024

 

 

ਖ਼ਾਸ ਖਬਰਾਂ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ

 

ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਆਈ ਐਸ ਐਫ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਾਇਆ

ਰੋਜ਼ਾਨਾ ਯੋਗਾ ਕਰਨ ਨਾਲ ਵਿਅਕਤੀ ਦਾ ਮਨ ਅਤੇ ਸਰੀਰ ਪੂਰੀ ਤਰ੍ਹਾਂ ਫਿੱਟ ਰਹਿੰਦਾ -ਐੱਸ ਡੀ ਐੱਮ ਮੋਗਾ

International Yoga Day, Yoga Day, Yoga Day 2022, Benefits Of Yoga, Yoga Benefits, International Yoga Day 2022 Theme, Moga, Punjab

Web Admin

Web Admin

5 Dariya News

ਮੋਗਾ , 21 Jun 2022

ਅੰਤਰਰਾਸ਼ਟਰੀ ਯੋਗਾ ਦਿਵਸ ਸਬੰਧੀ ਅੱਜ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਆਈ ਐਸ ਐਫ ਕਾਲਜ ਵਿਖੇ ਕਰਾਇਆ ਗਿਆ, ਜਿਸ ਵਿਚ ਸਤਵੰਤ ਸਿੰਘ ਐੱਸ ਡੀ ਐੱਮ ਮੋਗਾ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪ੍ਰਭਦੀਪ ਸਿੰਘ ਨੱਥੋਵਾਲ, ਜ਼ਿਲ੍ਹਾ ਆਯੁਰਵੈਦਿਕ ਅਫ਼ਸਰ ਨਵਦੀਪ ਸਿੰਘ ਬਰਾੜ, ਕਾਲਜ ਪ੍ਰਬੰਧਕ ਪਰਵੀਨ ਕੁਮਾਰ, ਨਵਦੀਪ ਸਿੰਘ ਬਰਾੜ ਜ਼ਿਲ੍ਹਾ ਆਯੁਰਵੈਦਿਕ ਅਫ਼ਸਰ, ਨਿਰਮਲ ਕੁਮਾਰੀ ਥਾਪਾ ਸੀ ਡੀ ਪੀ ਓ ਮੋਗਾ 1, ਸੁਪਰਡੈਂਟ ਪਰਵੀਨ ਕੁਮਾਰ, ਡਾਕਟਰ ਭੁਪਿੰਦਰਪਾਲ ਸਿੰਘ ਗਿੱਲ ਆਯੁਰਵੈਦਿਕ ਮੈਡੀਕਲ ਅਫ਼ਸਰ ਅਤੇ ਹੋਰਾਂ ਨੇ ਭਾਗ ਲਿਆ ਅਤੇ ਯੋਗਾ ਕਿਰਿਆਵਾਂ ਕੀਤੀਆਂ। ਇਹ ਸਮਾਗਮ ਅਜ਼ਾਦੀ ਕਾ ਅੰਮ੍ਰਿਤ ਮਹਾਂ ਉਤਸਵ ਤਹਿਤ ਮਨਾਇਆ ਗਿਆ।

ਸੱਤਿਆ ਸਾਈਂ ਮੁਰਲੀਧਰ ਆਯੂਰਵੈਦਿਕ ਕਾਲਜ ਮੋਗਾ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ ਸਤਵੰਤ ਸਿੰਘ ਨੇ ਕਿਹਾ ਕਿ ਰੋਜ਼ਾਨਾ ਯੋਗਾ ਕਰਨ ਨਾਲ ਵਿਅਕਤੀ ਦਾ ਮਨ ਅਤੇ ਸਰੀਰ ਪੂਰੀ ਤਰ੍ਹਾਂ ਫਿੱਟ ਰਹਿੰਦਾ ਹੈ। ਯੋਗਾ ਭਾਰਤੀ ਸੰਸਕ੍ਰਿਤੀ ਦੀ ਸਰੀਰਕ ਕਸਰਤ ਦੀ ਪੁਰਾਤਨ ਵਿਧੀ ਹੈ, ਜੋ ਕਿ ਅੱਜ ਦੇ ਭੱਜ ਦੌੜ ਵਾਲੇ ਸਮੇਂ ਵਿੱਚ ਬਹੁਤ ਉਪਯੋਗੀ ਸਾਬਿਤ ਹੋ ਸਕਦੀ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਯੋਗ ਨੂੰ ਅਪਨਾਉਣਾ ਚਾਹੀਦਾ ਹੈ।

ਸਵੇਰੇ 7 ਵਜੇ ਤੋਂ 7:45 ਵਜੇ ਤੱਕ ਸਥਾਨਕ ਆਈ ਐਸ ਐਫ ਕਾਲਜ ਵਿਖੇ ਕਰਵਾਏ ਗਏ ਇਸ ਸਮਾਗਮ ਤੋਂ ਇਲਾਵਾ ਮੋਗਾ ਦੀ ਸਬ ਜੇਲ੍ਹ, ਸੈਸ਼ਨ ਕੋਰਟ, ਸ਼ਿਵ ਮੰਦਿਰ ਬਾਘਾਪੁਰਾਣਾ, ਗੁਰੂ ਗੋਬਿੰਦ ਸਿੰਘ ਸਟੇਡੀਅਮ ਨਿਹਾਲ ਸਿੰਘ ਵਾਲਾ, ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਭਿੰਡਰ ਕਲਾਂ ਵਿਖੇ ਵੀ ਸਰਕਾਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁਫ਼ਤ ਆਯੁਰਵੈਦਿਕ ਸਿਹਤ ਜਾਂਚ ਕੈਂਪ ਵੀ ਲਗਾਇਆ ਗਿਆ।

 

Tags: International Yoga Day , Yoga Day , Yoga Day 2022 , Benefits Of Yoga , Yoga Benefits , International Yoga Day 2022 Theme , Moga , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD