Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਮਨੀ ਚੋਣ ਤੋਂ ਪਹਿਲਾ 'ਆਪ' ਨੇ ਭਾਜਪਾ ਨੂੰ ਦਿੱਤਾ ਜ਼ਬਰਦਸਤ ਝਟਕਾ

ਭਾਜਪਾ ਦੇ ਸੂਬਾ ਅਤੇ ਜ਼ਿਲ੍ਹਾ ਪੱਧਰੀ ਆਗੂ ਹੋਏ 'ਆਪ' ਵਿੱਚ ਸ਼ਾਮਲ, ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਤੇ ਕਾਰੋਬਾਰੀ ਜਥੇਬੰਦੀਆਂ ਦੇ ਆਗੂਆਂ ਦਾ ਕੀਤਾ ਰਸਮੀ ਸਵਾਗਤ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Sandeep Garg, Rajneesh, Dhuri, Aman Garg Garg, President Aggarwal Sabha Dhuri Sandeep Goyal

Web Admin

Web Admin

5 Dariya News

ਸੰਗਰੂਰ , 21 Jun 2022

Last updated on: Jun 21, 2022, 00:00 IST

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ  ਜ਼ਬਰਦਸਤ ਝਟਕਾ ਦਿੱਤਾ ਗਿਆ, ਜਦੋਂ ਭਾਜਪਾ ਦੇ ਸੂਬਾ ਅਤੇ ਜ਼ਿਲ੍ਹਾ ਪੱਧਰੀ ਅਹੁਦੇਦਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ 'ਆਪ' ਵਿੱਚ ਸ਼ਾਮਲ ਹੋ ਗਏ | 

ਮੁੱਖ ਮੰਤਰੀ ਮਾਨ ਨੇ ਭਾਜਪਾ ਅਤੇ ਕਾਰੋਬਾਰੀ ਜਥੇਬੰਦੀਆਂ ਦੇ ਆਗੂਆਂ ਨੂੰ  ਰਸਮੀ ਤੌਰ 'ਤੇ 'ਆਪ' ਵਿੱਚ ਸ਼ਾਮਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸਾਰੇ ਇਮਾਨਦਾਰ ਅਤੇ ਦੇਸ਼ ਨੂੰ  ਸਮਰਪਿਤ ਲੋਕਾਂ ਦੀ ਪਾਰਟੀ ਹੈ | 

ਪੰਜਾਬ ਅਤੇ ਦਿੱਲੀ ਵਿਚਲੀਆਂ 'ਆਪ' ਦੀਆਂ ਸਰਕਾਰਾਂ ਨੇ ਆਮ ਲੋਕਾਂ ਦੇ ਧੀਆਂ ਪੁੱਤਾਂ ਨੂੰ  ਵਿਧਾਇਕ, ਸੰਸਦ ਮੈਂਬਰ, ਮੰਤਰੀ ਅਤੇ ਮੁੱਖ ਮੰਤਰੀ ਬਣਾਇਆ ਹੈ ਅਤੇ ਆਮ ਲੋਕਾਂ ਨੂੰ  ਸਹੂਲਤਾਂ ਦੇਣ ਦੇ ਨਾਲ ਨਾਲ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਦੀ ਵਿਵਸਥਾ ਕੀਤੀ ਹੈ |  ਇਸ ਲਈ ਸਮਾਜ ਦੇ ਹਰੇਕ ਵਰਗ ਦੇ ਲੋਕ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਰਹੇ ਹਨ | 

ਅੱਜ ਭਾਜਪਾ ਦੇ ਪੰਜਾਬ ਵਪਾਰ ਸੈਲ ਦੇ ਸੂਬਾ ਕੋਆਰਡੀਨੇਟ ਅਤੇ ਵਪਾਰ ਮੰਡਲ ਧੂਰੀ ਦੇ ਪ੍ਰਧਾਨ ਵਿਕਾਸ ਜੈਨ, ਭਾਜਪਾ ਯੂਵਾ ਮੋਰਚਾ ਸੰਗਰੂਰ ਦੇ ਉਪ ਪ੍ਰਧਾਨ ਸੰਦੀਪ ਗਰਗ, ਵਪਾਰ ਮੰਡਲ ਧੂਰੀ ਦੇ ਉਪ ਪ੍ਰਧਾਨ ਸੁਮੀਤ ਗੋਇਲ, ਅਗਰਵਾਲ ਸਭਾ ਧੂਰੀ ਦੇ ਪ੍ਰਧਾਨ ਅਮਨ ਗਰਗ, ਹਾਰਡਵੇਅਰ ਅਤੇ ਪੇਂਟ ਐਸੋਸੀਏਸ਼ਨ ਧੂਰੀ ਦੇ ਪ੍ਰਧਾਨ ਸੰਦੀਪ ਗੋਇਲ ਅਤੇ ਹਨੂੰਮਾਨ ਮੰਦਰ ਧੂਰੀ ਦੇ ਉਪ ਪ੍ਰਧਾਨ ਰਜਨੀਸ਼ ਗਰਗ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਹਨ, ਜਿਨ੍ਹਾਂ ਨੂੰ  ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਪਾਰਟੀ 'ਚ ਸ਼ਾਮਲ ਕੀਤਾ ਅਤੇ ਸਨਮਾਨਿਤ ਵੀ ਕੀਤਾ |

ਨਵੇਂ ਸ਼ਾਮਿਲ ਲੀਡਰਾਂ ਨੇ ਦੱਸਿਆ ਕਿ ਕਿਸ ਤਰ੍ਹਾਂ ਭਾਜਪਾ ਨੇ ਪਹਿਲਾਂ 20 ਸਾਲ ਉਹਨਾਂ ਨੂੰ ਬਾਦਲਾਂ  ਗੋਡੇ ਘੁੱਟਣ ਲਈ ਮਜ਼ਬੂਰ ਕੀਤਾ ਅਤੇ ਹੁਣ ਭ੍ਰਿਸ਼ਟ ਕਾਂਗਰਸ ਆਗੂਆਂ ਨੂੰ ਪਾਰਟੀ 'ਚ ਸ਼ਾਮਿਲ ਕਰਾ ਕੇ ਵੱਡੇ ਆਹੁਦੇ ਦਿੱਤੇ ਜਾ ਰਹੇ ਹਨ ਜਦਕਿ ਪੁਰਾਣੇ ਆਗੂਆਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਭਾਜਪਾ ਤੋਂ ਕਿਨਾਰਾ ਕਰ ਰਹੇ ਆਗੂਆਂ ਨੇ ਕਿਹਾ ਕਿ ਕੇਵਲ ਢਿੱਲੋਂ ਜੋ ਕਿ ਨਿੱਜੀ ਸਵਾਰਥਾਂ ਕਰਕੇ ਚਾਰ ਦਿਨ ਪਹਿਲਾਂ ਪਾਰਟੀ 'ਚ ਆਏ, ਨੂੰ ਭਾਜਪਾ ਵੱਲੋਂ ਸੰਗਰੂਰ ਲੋਕ ਸਭਾ ਲਈ ਉਮੀਦਵਾਰ ਚੁਣੇ ਜਾਣ ਕਾਰਨ ਵਰਕਰਾਂ ਵਿੱਚ ਭਾਰੀ ਨਿਰਾਸ਼ਾ ਹੈ। 

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਮਾਨ ਵੱਲੋਂ ਸੂਬੇ 'ਚ ਕੀਤੇ ਵਿਕਾਸਮਈ ਕੰਮਾਂ ਅਤੇ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਤੋਂ ਪੰਜਾਬ ਭਰ ਦੇ ਲੋਕ ਪ੍ਰਭਾਵਿਤ ਹੋ ਰਹੇ ਹਨ | ਇਸੇ ਸੰਤਰਭ 'ਚ ਸੰਗਰੂਰ, ਧੂਰੀ ਅਤੇ ਸੁਨਾਮ ਦੇ ਕਾਰੋਬਾਰੀ ਅਤੇ ਉਦਯੋਗਪਤੀ ਭਾਜਪਾ ਨੂੰ  ਛੱਡ ਕੇ 'ਆਪ' ਦੇ ਝੰਡੇ ਥੱਲੇ ਆ ਰਹੇ ਹਨ, ਜਿਸ ਕਾਰਨ ਸੰਗਰੂਰ ਜ਼ਿਮਨੀ ਚੋਣ 'ਚ 'ਆਪ' ਦੇ ਉਮੀਦਵਾਰ ਗੁਰਮੇਲ ਸਿੰਘ ਦੀ ਜਿੱਤ ਨੂੰ  ਵੱਡਾ ਬੱਲ ਮਿਲ ਰਿਹਾ ਹੈ |

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Sandeep Garg , Rajneesh , Dhuri , Aman Garg Garg , President Aggarwal Sabha Dhuri Sandeep Goyal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD