Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਵਿੱਚ ਵਿਸ਼ਵ ਯੋਗਾ ਦਿਵਸ ਮਨਾਇਆ ਗਿਆ

International Yoga Day 2022, International Yoga Day 2022 Date, International Yoga Day, Yoga Day, Yoga Day 2022, Benefits Of Yoga, Yoga Benefits, International Yoga Day 2022 Theme, Why Is Yoga Day Celebrated, Yoga, Faridkot, Punjab

Web Admin

Web Admin

5 Dariya News

ਫਰੀਦਕੋਟ , 21 Jun 2022

Last updated on: Jun 21, 2022, 00:00 IST

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਮੋਹਾਲੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵੱਲੋਂ ਵਿਸ਼ਵ ਯੋਗਾ ਦਿਵਸ 2022 ਦੇ ਮੌਕੇ ਯੋਗਾ ਕੈਂਪ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਵਿਖੇ ਸ੍ਰੀਮਤੀ ਰਮੇਸ਼ ਕੁਮਾਰੀ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਰਾਜੀਵ ਕਾਲੜਾ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਮੈਡਮ ਦਮਨਦੀਪ ਕਮਲ ਹੀਰਾ ਇੰਚਾਰਜ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਕੀਤਾ ਗਿਆ। 

ਜਿਸ ਵਿੱਚ ਜ਼ਿਲ੍ਹਾ ਕਚਹਿਰੀ ਦੇ ਸਮੂਹ ਸਟਾਫ, ਵਕੀਲ ਸਾਹਿਬਾਨ ਅਤੇ ਉਨ੍ਹਾਂ ਦੇ ਕਰਮਚਾਰੀਆਂ ਵੱਲੋਂ ਵਧ ਚੜ੍ਹ ਕੇ ਸ਼ਿਰਕਤ ਕੀਤੀ ਗਈ। ਇਸ ਯੋਗਾ ਕੈਂਪ ਵਿੱਚ ਸ੍ਰੀ ਰਜਿੰਦਰ ਨਾਇਅਰ ਅਤੇ ਸ੍ਰੀਮਤੀ ਨੈਨਸੀ ਨਾਇਅਰ ਵੱਲੋਂ ਯੋਗਾ ਕੈਂਪ ਵਿੱਚ ਸ਼ਾਮਲ ਸਮੂਹ ਭਾਗੀਦਾਰਾਂ ਨੂੰ ਯੋਗ-ਪ੍ਰਣਾਲੀ ਰਾਹੀਂ ਯੋਗਾ ਕਰਵਾਇਆ ਗਿਆ ਅਤੇ ਯੋਗਾ ਤੋਂ ਹੋਣ ਵਾਲੇ ਲਾਭਾਂ ਬਾਰੇ ਵਿਸਥਾਰ-ਪੂਰਵਕ ਜਾਣੂ ਕਰਵਾਇਆ ਗਿਆ। 

ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਹਰੇਕ ਵਿਅਕਤੀ ਨੂੰ ਯੋਗਾ ਨੂੰ ਆਪਣੀ ਨਿੱਤ ਦਿਨ ਦੀ ਜ਼ਿੰਦਗੀ ਵਿੱਚ ਸ਼ਾਮਿਲ ਕਰਦੇ ਹੋਏ ਉਸ ਤੋਂ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।  ਇਸ ਮੌਕੇ ਸ੍ਰੀ ਰਾਜੀਵ ਕਾਲੜਾ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਰੀਦਕੋਟ ਨੇ ਵੀ ਭਾਗੀਦਾਰਾਂ ਨੂੰ ਯੋਗਾ ਤੋਂ ਹੋਣ ਵਾਲੇ ਲਾਭਾਂ ਬਾਰੇ ਜਾਣੂ ਕਰਵਾਇਆ ਅਤੇ ਦੱਸਿਆ ਕਿ ਯੋਗ ਨਾਲ ਜਿੱਥੇ ਅਸੀਂ ਆਪਣੀਆਂ ਸਰੀਰਿਕ ਬਿਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹਾਂ ਉੱਥੇ ਮਾਨਸਿਕ ਬਿਮਾਰੀਆਂ ਤੋਂ ਵੀ ਦੂਰ ਰਹਿ ਸਕਦੇ ਹਾਂ। 

ਉਨ੍ਹਾਂ ਕਿਹਾ ਕਿ ਅੱਜਕਲ੍ਹ ਜ਼ਿੰਦਗੀ ਬਹੁਤ ਤੇਜ਼ ਹੋ ਚੁੱਕੀ ਹੈ। ਜਿਸ ਕਰਕੇ ਹਰ ਆਦਮੀ ਕਿਸੇ ਨਾ ਕਿਸੇ ਮਾਨਸਿਕ ਤਨਾਅ ਦੇ ਵਿੱਚ ਰਹਿੰਦਾ ਹੈ, ਜਿਸ ਨੂੰ ਯੋਗ ਦੁਆਰਾ ਦੂਰ ਕੀਤਾ ਜਾ ਸਕਦਾ ਹੈ ਅਤੇ ਆਪਣੇ ਕੰਮ ਕਰਨ ਦੀ ਸਮਰੱਥਾ ਨੂੰ ਵਧਾ ਅਤੇ ਸੁਧਾਰ ਸਕਦਾ ਹੈ। ਯੋਗਾ ਕੈਂਪ ਦੀ ਸਮਾਪਤੀ ਮੌਕੇ ਮੈਡਮ ਦਮਨਦੀਪ ਕਮਲ ਹੀਰਾ ਇੰਚਾਰਜ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਏ ਹੋਏ ਸਮੂਹ ਭਾਗੀਦਾਰਾਂ ਦਾ ਆਪਣੇ ਕੀਮਤੀ ਸਮੇਂ ਵਿੱਚੋਂ ਸਮਾਂ ਕੱਢ ਕੇ, ਯੋਗਾ ਕੈਂਪ ਵਿੱਚ ਸ਼ਾਮਿਲ ਹੋਣ ਤੇ ਧੰਨਵਾਦ ਕੀਤਾ।

 

Tags: International Yoga Day 2022 , International Yoga Day 2022 Date , International Yoga Day , Yoga Day , Yoga Day 2022 , Benefits Of Yoga , Yoga Benefits , International Yoga Day 2022 Theme , Why Is Yoga Day Celebrated , Yoga , Faridkot , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD