Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪਰਵਾਸੀ ਸਾਹਿੱਤ ਅਧਿਐਨ ਕੇਂਦਰ ਵੱਲੋਂ ਅਣਖ਼ੀਲਾ ਧਰਤੀ ਪੁੱਤਰਃ ਦੁੱਲਾ ਭੱਟੀ ਤੇ ਸ਼ੀਸ਼ੇ ਦੇ ਅੱਖਰ ਲੋਕ ਅਰਪਨ

Cultural, Ludhiana, Punjab

Web Admin

Web Admin

5 Dariya News

ਲੁਧਿਆਣਾ , 21 Jun 2022

Last updated on: Jun 21, 2022, 00:00 IST

ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ  ਪਰਵਾਸੀ ਲੇਖਕ ਧਰਮ ਸਿੰਘ ਗੁਰਾਇਆ (ਅਮਰੀਕਾ)  ਦੀ ਪੁਸਤਕ 'ਦੁੱਲਾ ਭੱਟੀ' ਅਤੇ ਹਰਦਮ ਸਿੰਘ ਮਾਨ (ਕੈਨੇਡਾ) ਦਾ ਗ਼ਜ਼ਲ ਸੰਗ੍ਰਹਿ 'ਸ਼ੀਸ਼ੇ ਦੇ ਅੱਖਰ' ਲੋਕ ਅਰਪਣ ਕੀਤਾ ਗਿਆ ਇਸ  ਸਮਾਗਮ ਵਿੱਚ ਡਾ. ਲਖਵਿੰਦਰ ਸਿੰਘ ਜੌਹਲ ਪ੍ਰਧਾਨ ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ, ਪ੍ਰੋ. ਗੁਰਭਜਨ ਸਿੰਘ ਗਿੱਲ ਚੇਅਰਮੈਨ ਪੰਜਾਬੀ ਲੋਕ ਵਿਰਾਸਤ  ਅਕੈਡਮੀ ਲੁਧਿਆਣਾ, ਪਰਵਾਸੀ ਪੰਜਾਬੀ ਲੇਖਕ ਸੁਰਿੰਦਰ ਸਿੰਘ ਸੁੰਨੜ ਮੁੱਖ ਸੰਪਾਦਕ ਆਪਣੀ ਆਵਾਜ਼ ਮੈਗਜ਼ੀਨ, ਗੁਰਪ੍ਰੀਤ ਸਿੰਘ ਤੂਰ ਕਮਿਸ਼ਨਰ ਪੁਲੀਸ ਰੀਟ, ਡਾਃ ਗੁਰਇਕਬਾਲ ਸਿੰਘ ਜਨਰਲ ਸਕੱਤਰ  ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਅਤੇ ਡਾ. ਰਮੇਸ਼ ਕੁਮਾਰ ਯਮੁਨਾਨਗਰ(ਹਰਿਆਣਾ) ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। 

ਪ੍ਰੋਗਰਾਮ ਦਾ ਆਰੰਭ ਡਾ. ਸ. ਪ. ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਮੌਜੂਦਾ ਪ੍ਰਧਾਨ ਗੁੱਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਨੇ ਕੀਤਾ। ਉਨ੍ਹਾਂ ਸਭ ਲੇਖਕਾਂ ਨੂੰ ਜੀ ਆਇਆਂ ਕਿਹਾ। ਉਨ੍ਹਾਂ ਨੇ ਕਿਹਾ ਕਿ ਸਾਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਅੱਜ ਇਹ ਦੋ ਪੁਸਤਕਾਂ ਲੋਕ ਅਰਪਣ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਰਵਾਸੀ ਕੇਂਦਰ ਵੱਲੋਂ ਇਹ ਪੁਸਤਕਾਂ ਸਮਾਲੋਚਕਾਂ  ਨੂੰ ਭੇਜ ਕੇ ਇਨ੍ਹਾਂ ਉੱਤੇ ਵਿਚਾਰ ਚਰਚਾ ਹਿੱਤ ਵੈਬੀਨਾਰ   ਦਾ ਆਯੋਜਨ ਵੀ ਕਰਵਾਇਆ ਜਾਵੇਗਾ।

ਇਸ ਮੌਕੇ ਪ੍ਰੋ ਗੁਰਭਜਨ ਸਿੰਘ ਗਿੱਲ ਨੇ ਦੁੱਲਾ ਭੱਟੀ ਪੁਸਤਕ ਬਾਰੇ ਵਿਚਾਰ ਚਰਚਾ ਕਰਦੇ ਹੋਏ ਕਿਹਾ ਕਿ ਧਰਮ ਸਿੰਘ ਗੁਰਾਇਆ ਨੇ ਪੰਜਾਬ ਦੇ ਲੋਕ ਨਾਇਕ ਦੁੱਲਾ ਭੱਟੀ ਦੀ ਇਸ ਪੁਸਤਕ ਸਿਰਜਣਾ ਦੇ ਲਈ  ਖੇਤਰੀ ਕਾਰਜ ਕਰਕੇ, ਤੱਥ ਇਕੱਤਰ ਕਰਕੇ ਆਲੋਚਨਾਤਮਕ ਦ੍ਰਿਸ਼ਟੀ ਤੋਂ ਇਸ ਪੁਸਤਕ ਦੀ ਸਿਰਜਣਾ ਕੀਤੀ ਹੈ  ਉਨ੍ਹਾਂ ਨੇ ਕਿਹਾ ਕਿ ਦੁੱਲਾ ਭੱਟੀ ਬਾਰੇ ਹੁਣ ਤਕ ਪ੍ਰਚੱਲਿਤ ਅਨੇਕਾਂ ਗ਼ਲਤ ਮਿੱਥਾਂ ਦਾ ਅਤੇ ਇਤਿਹਾਸਕਾਰਾਂ ਦੀਆਂ ਆਪਹੁਦਰੀਆਂ ਦਾ ਇਹ ਪੁਸਤਕ ਦਾ ਭੰਜਨ ਕਰਦੀ ਹੈ ਦੁੱਲੇ ਭੱਟੀ ਦੇ ਪੂਰਵਜਾਂ ਦੀ ਬਹਾਦਰੀ, ਉਸ ਦਾ ਜਨਮ ਉਸ ਦੀ ਨਾਬਰੀ ਦੀ ਗਾਥਾ, ਉਸ ਦੇ ਚਰਿੱਤਰ ਅਤੇ ਲੋਕ ਪੱਖੀ ਸੋਚ ਨੂੰ ਇਹ ਪੁਸਤਕ ਅਗਰਭੂਮੀ ਵਿੱਚ ਲਿਆਉਂਦੀ ਹੈ  ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਧਰਮ ਸਿੰਘ ਗੁਰਾਇਆ ਦੀ ਪੰਜਾਬ ਦੇ ਇੱਕ ਹੋਰ ਲੋਕ ਨਾਇਕ ਜੱਗਾ ਡਾਕੂ ਬਾਰੇ  ਪੁਸਤਕ 2019 ਵਿਚ ਪ੍ਰਕਾਸ਼ਤ ਹੋ ਚੁੱਕੀ ਹੈ  

ਡਾ. ਲਖਵਿੰਦਰ ਸਿੰਘ ਜੌਹਲ ਨੇ ਹਰਦਮ ਮਾਨ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ  ਉਹ 2012 ਤੋਂ ਵੈਨਕੂਵਰ ਕੈਨੇਡਾ ਵਾਸੀ ਹਨ ਅਤੇ ਮੁੱਖ ਤੌਰ ਤੇ ਗ਼ਜ਼ਲਾਂ ਲਿਖਦੇ ਹਨ  ਸ਼ੀਸ਼ੇ ਦੇ ਅੱਖਰ ਗਜ਼ਲ ਸੰਗ੍ਰਹਿ ਤੋਂ ਪਹਿਲਾਂ ਉਨ੍ਹਾਂ ਦਾ ਇੱਕ ਹੋਰ ਗ਼ਜ਼ਲ ਸੰਗ੍ਰਹਿ 'ਅੰਬਰਾਂ ਦੀ ਭਾਲ ਵਿਚ' ਵੀ ਪ੍ਰਕਾਸ਼ਤ ਹੋ ਚੁੱਕਾ ਹੈ  ਉਨ੍ਹਾਂ ਨੇ ਕਿਹਾ ਕਿ ਹਰਦਮ ਦੀ ਸ਼ਾਇਰੀ ਲੋਕ ਸਰੋਕਾਰਾਂ ਦੀ ਸ਼ਾਇਰੀ ਹੈ  ਇਸ ਗ਼ਜ਼ਲ ਸੰਗ੍ਰਹਿ ਦੀਆਂ ਗ਼ਜ਼ਲਾਂ ਸਮਕਾਲੀ ਮਨੁੱਖ ਦੀਆਂ ਇੱਛਾਵਾਂ ਸੱਧਰਾਂ,  ਬੇਵਸੀ  ਅਤੇ ਪੂੰਜੀ ਕਲਚਰ ਤੇ ਇਸ ਦੇ ਪ੍ਰਭਾਵਾਂ ਨੂੰ ਉਭਾਰਦੀਆਂ ਹਨ। 

ਸ. ਸੁਰਿੰਦਰ ਸਿੰਘ ਸੁੰਨੜ ਨੇ ਕਿਹਾ ਕਿ ਪਰਵਾਸੀ ਸਾਹਿਤ ਅਧਿਐਨ ਕੇਂਦਰ ਦੇ ਸਮਾਗਮਾਂ ਵਿੱਚ ਆਉਣਾ ਉਨ੍ਹਾਂ ਨੂੰ ਹਮੇਸ਼ਾਂ ਹੀ ਖ਼ੁਸ਼ੀ ਦਿੰਦਾ ਹੈ ਉਨ੍ਹਾਂ ਨੇ ਕਿਹਾ ਕਿ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਪਰਵਾਸੀ ਪੰਜਾਬੀ ਲੇਖਕਾਂ ਦੀਆਂ ਸਾਹਿਤਕ ਕਿਰਤਾਂ ਨੂੰ ਗੌਲਣਾ  ਪ੍ਰਸੰਸਾਮਈ ਕਾਰਜ ਹੈ  ਉਨ੍ਹਾਂ ਨੇ ਆਪਣੇ ਪਰਵਾਸੀ ਜੀਵਨ ਦੇ ਕੁਝ ਤਜਰਬੇ ਵੀ ਸਭ ਨਾਲ ਸਾਂਝੇ ਕੀਤੇ। 

ਡਾ. ਰਮੇਸ਼ ਕੁਮਾਰ ਨੇ ਇਸ ਮੌਕੇ ਦੱਸਿਆ ਕਿ  ਉਹ ਇਸੇ ਹੀ ਕਾਲਜ ਦੇ ਪੁਰਾਣੇ ਵਿਦਿਆਰਥੀ ਹਨ ਉਨ੍ਹਾਂ ਨੇ ਇਸ ਸੰਸਥਾ ਨਾਲ ਜੁੜੀਆਂ ਆਪਣੀਆਂ ਪੁਰਾਣੀਆਂ ਯਾਦਾਂ ਸਾਂਝੀਆਂ ਕੀਤੀਆਂ ਤੇ ਉਹਨਾਂ ਨੇ ਦੱਸਿਆ ਕਿ ਵਿਦਿਆਰਥੀ ਜੀਵਨ ਵਿਚ ਉਹ ਡਾ. ਸ. ਪ. ਸਿੰਘ ਦੀ ਪ੍ਰੇਰਨਾ ਨਾਲ ਉਹ ਸਿਰਜਣਾ ਦੇ ਖੇਤਰ ਵਿਚ ਆਏ। 

ਕਾਲਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਨੇ ਪ੍ਰੋਗਰਾਮ ਦੇ ਅਖੀਰ ਤੇ ਸਭਨਾਂ ਦਾ ਰਸਮੀ ਤੌਰ 'ਤੇ ਧੰਨਵਾਦ ਕੀਤਾ। ਇਸ ਮੌਕੇ ਡਾ. ਭੁਪਿੰਦਰ ਸਿੰਘ ਮੁਖੀ ਪੰਜਾਬੀ ਵਿਭਾਗ, ਡਾ. ਗੁਰਪ੍ਰੀਤ ਸਿੰਘ, ਪ੍ਰੋ. ਸ਼ਰਨਜੀਤ ਕੌਰ, ਡਾ. ਤੇਜਿੰਦਰ ਕੌਰ, ਪ੍ਰੋ. ਆਸ਼ਾ ਰਾਣੀ ਅਤੇ ਰਜਿੰਦਰ ਸਿੰਘ ਸੰਧੂ , ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ।

 

Tags: Cultural , Ludhiana , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD