Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਿਸਾਨ ਮੱਛੀ ਪਾਲਣ ਅਧੀਨ ਚੱਲ ਰਹੀਆਂ ਸਕੀਮਾਂ ਦਾ ਲਾਭ ਲੈ ਕੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ : ਪਰਨੀਤ ਸੇ਼ਰਗਿੱਲ

ਡਿਪਟੀ ਕਮਿਸ਼ਨਰ ਪਰਨੀਤ ਸੇ਼ਰਗਿੱਲ ਵੱਲੋਂ ਮੱਛੀ ਪੂੰਗ ਫਾਰਮ ਬਾਗੜ੍ਹੀਆਂ ਫੱਗਣਮਾਜਰਾ ਦਾ ਦੌਰਾ

DC Fatehgarh Sahib, Preneet Shergill, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 21 Jun 2022

Last updated on: Jun 21, 2022, 00:00 IST

ਜ਼ਿਲਾ ਫਤਹਿਗੜ੍ਹ ਸਾਹਿਬ ਵਿੱਚ ਪ੍ਰਧਾਨ ਮੰਤਰੀ ਮਤੱਸਯ ਯੋਜਨਾ ਅਧੀਨ ਚੱਲ ਰਹੇ ਪ੍ਰੋਜੈਕਟਾ ਰਾਹੀਂ ਮੱਛੀ ਪਾਲਣ ਦਾ ਵਿਕਾਸ ਹੋਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਪਰਨੀਤ ਸੇ਼ਰਗਿੱਲ ਨੇ ਮੱਛੀ ਪੂੰਗ ਫਾਰਮ ਬਾਗੜ੍ਹੀਆਂ ਫੱਗਣਮਾਜਰਾ ਦੇ ਦੌਰੇ ਦੌਰਾਨ ਮੱਛੀ ਪਾਲਕਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਦੱਸਿਆ ਕਿ ਕਿਸਾਨ ਖੇਤੀਬਾੜੀ ਦੇ ਬਦਲ ਵਜੋਂ ਮੱਛੀ ਪਾਲਣ ਦਾ ਧੰਦਾ ਅਪਣਾ ਸਕਦੇ ਹਨ। 

ਇਸ ਧੰਦੇ ਵਿੱਚ ਮਸ਼ੀਨਰੀ ਦੀ ਲੋੜ ਬਹੁਤ ਘੱਟ ਪੈਂਦੀ ਹੈ ਅਤੇ ਖੇਤੀਬਾੜੀ ਨਾਲੋਂ ਚੋਖਾ ਮੁਨਾਫਾ ਹੰਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਅਧੀਨ ਵੱਖ ਵੱਖ ਪ੍ਰੋਜੈਕਟਾ ਤੇ ਜਨਰਲ ਕੈਟੇਗਰੀ ਦੇ ਲਾਭਪਾਤਰੀਆਂ ਨੂੰ 40 ਪ੍ਰਤੀਸ਼ਤ ਅਤੇ ਔਰਤਾਂ ਐਸ ਸੀ ਲਾਭਪਾਤਰੀਆਂ ਨੂੰ 60 ਪ੍ਰਤੀਸ਼ਤ ਦੀ ਦਰ ਨਾਲ ਸਬਸਿਡੀ ਪ੍ਰਦਾਨ ਕੀਤੀ ਜਾ ਰਹੀ ਹੈ। 

ਕਿਸਾਨਾਂ ਨੂੰ ਇਸ ਸਕੀਮ ਦਾ ਲਾਭ ਉਠਾ ਕੇ ਆਪਣੀ ਆਮਦਨ ਵਿੱਚ ਵਾਧਾ ਕਰਨਾ ਚਾਹੀਦਾ ਹੈ। ਉਹਨਾਂ ਨੇ ਮੱਛੀ ਫਾਰਮ ਤੇ ਚੱਲ ਰਹੀ ਮੱਛੀ ਦੀ ਬਰੀਡਿੰਗ ਦਾ ਨਿਰੀਖਣ ਕੀਤਾ। ਇਸ ਮੌਕੇ ਓਹਨਾਂ ਨੇ ਮੱਛੀ ਪੂੰਗ ਫਾਰਮ ਬਾਗੜੀਆਂ ਫੱਗਣਮਾਜਰਾ ਵਿਖੇ ਬੂਟਾ ਵੀ ਲਾਇਆ ਤੇ ਵਿਭਾਗ ਦੇ ਕੰਮਾਂ ਦੀ ਸ਼ਲਾਘਾ ਕਰਦਿਆ ਕਿਹਾ ਕਿ ਕਿਸਾਨਾਂ ਅਤੇ ਬੇਰੁਜਗਾਰ ਨੌਜਵਾਨਾਂ ਨੂੰ ਮੱਛੀ ਪਾਲਣ ਅਧੀਨ ਚੱਲ ਰਹੀਆਂ ਸਕੀਮਾਂ ਦਾ ਭਰਪੂਰ ਲਾਭ ਲੈ ਕੇ ਆਪਣੀ ਆਮਦਨ ਵਿੱਚ ਵਾਧਾ ਕਰਨਾ ਚਾਹੀਦਾ ਹੈ।

ਇਸ ਮੋਕੇ ਸ੍ਰੀ ਪਵਨ ਕੁਮਾਰ ਮੁੱਖ ਕਾਰਜਕਾਰੀ ਅਫ਼ਸਰ ਮੱਛੀ ਪਾਲਕ ਵਿਕਾਸ ਏਜੰਸੀ ਨੇ ਦੱਸਿਆ ਕਿ ਫਾਰਮ 31.63 ਏਕੜ ਰਕਬੇ ਵਿੱਚ ਫੈਲਿਆ ਹੋਇਆ ਹੈ, ਇੱਥੇ ਚਾਈਨਿਜ਼ ਸਰਕੂਲਰ ਹੈਚਰੀ ਵਿੱਚ ਇੰਨਡਿਊਡ ਬਰੀਡਿੰਗ ਰਾਹੀਂ ਮੱਛੀ ਪੂੰਗ ਪੈਦਾ ਕੀਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਫਾਰਮ ਤੇ ਆਧੁਨਿਕ ਐਕੂਏਟਿਕ ਐਨੀਮਲ ਹੈਲਥ ਅਤੇ ਇਨਵਾਇਰਨਮੈਂਟ ਮੈਨੇਜਮੈਂਟ ਲਬਾਟਰੀ ਸਥਾਪਿਤ ਕੀਤੀ ਗਈ ਹੈ। 

ਕਿਸਾਨਾ ਦੇ ਮੱਛੀ ਤਲਾਬ ਦੀ ਮਿੱਟੀ ਅਤੇ ਪਾਣੀ ਦੇ ਨਮੂਨਿਆ ਦੀ ਪਰਖ ਇਸ ਲੈਬ ਵਿੱਚ ਕੀਤੀ ਜਾਂਦੀ ਹੈ ਅਤੇ ਕਿਸਾਨਾ ਨੂੰ ਮਿੱਟੀ ਪਾਣੀ ਵਿੱਚ ਸੁਧਾਰ ਲਈ ਮੁਕੰਮਲ ਜਾਣਕਾਰੀ ਦਿੱਤੀ ਜਾਂਦੀ ਹੈ, ਉਹਨਾਂ ਵਲੋਂ ਫਿਸ਼ ਫੀਡ ਸਬੰਧੀ ਵੀ ਜਾਣਕਾਰੀ ਮੁਹੱਈਆਂ ਕਰਵਾਈ ਗਈ।  ਓਹਨਾਂ ਹੋਰ ਦਸਿਆ ਕਿ ਕਿਸਾਨਾਂ ਬੇਰੁਜ਼ਗਾਰ ਨੌਜਵਾਨਾਂ ਲਈ ਹਰ ਮਹੀਨੇ ਮੁਫ਼ਤ ਪੰਜ ਦਿਨਾਂ ਸਿਖਲਾਈ ਦਿੱਤੀ ਜਾਂਦੀ ਹੈ। 

ਵਿਭਾਗ ਕਿਸਾਨਾਂ ਨੂੰ ਮੁਫਤ ਬੀਮਾ ਮਿੱਟੀ,ਪਾਣੀ ਜਾਂਚ,ਮਿਆਰੀ ਕਿਸਮ ਦਾ ਮੱਛੀ ਪੁੂੰਗ, ਮੱਛੀ ਫੀਡ ਤਿਆਰ ਕਰਨ ਦੀ ਟਰੇਨਿੰਗ ਅਤੇ ਹੋਰ ਵਿੱਤੀ ਸਹੂਲਤਾਂ ਦੇ ਨਾਲ ਨਾਲ ਪ੍ਰਸਾਰ ਸੇਵਾਵਾਂ ਵੀ ਪ੍ਰਦਾਨ ਕਰਦਾ ਹੈ। ਇਸ ਮੌਕੇ ਕੇ ਸਹਾਇਕ ਡਾਇਰੈਕਟਰ ਮੱਛੀ ਪਾਲਣ ਸ੍ਰੀ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏੇ ਵਿਭਾਗ ਦੀਆਂ ਸਕੀਮਾਂ ਅਤੇ ਸਰਵਿਸਜ਼ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੱਛੀ ਪਾਲਣ ਸਹਾਇਕ ਧੰਦਿਆ ਵਿਚੋ਼ ਸਭ ਤੋਂ ਉਤਮ ਬਣ ਕੇ ਉਭਰ ਰਿਹਾ ਹੈ। 

ਕਿਸਾਨ ਵੀਰ ਮੱਛੀ ਪਾਲਣ ਦਾ ਧੰਦਾ ਤਕਨੀਕੀ ਤੌਰ ਤੇ ਸਿਖ ਕੇ ਕਰਨਗੇ ਤਾਂ ਚੌਖਾ ਮੁਨਾਫਾ ਕਮਾ ਸਕਦੇ ਹਨ। ਉਹਨਾਂ ਨੇ ਪ੍ਰਧਾਨ ਮੰਤਰੀ ਮਤੱਸਯ ਯੋਜਨਾ ਅਧੀਨ ਵੱਖ ਵੱਖ ਮੱਦਾ ਅਧੀਨ ਵੱਖ^ਵੱਖ ਪ੍ਰੋਜੈਕਟਾਂ ਬਾਰੇ ਮੁਕੰਮਲ ਜਾਣਕਾਰੀ ਸਾਂਝੀ ਕੀਤੀ। ਉਹਨਾ ਦੱਸਿਆ ਕਿ ਨਵੇਂ ਮੱਛੀ ਤਲਾਬ ਦੀ ਪੁਟਾਈ ਅਤੇ ਪਹਿਲੇ ਸਾਲ ਦੀ ਖਾਦ ਖੁਰਾਕ ਦੇ ਸਬਸਿਡੀ ਕੇਸ ਇਸ ਸਕੀਮ ਅਧੀਨ ਲਏ ਜਾਣਗੇ।   ਇਸ ਮੌਕੇ ਤੇਜਿੰਦਰ ਸਿੰਘ ਫਾਰਮ ਸੁਪਰਡੈਂਟ, ਮੱਛੀ ਪੂੰਗ ਫਾਰਮ ਬਾਗੜੀਆਂ ਫੱਗਣਮਾਜਰਾ, ਮਿਸH ਬਲਜੋਤ ਕੌਰ ਮੱਛੀ ਪਾਲਣ ਅਫਸਰ ਅਤੇ ਪੂਨਮ ਰਾਣੀ ਮੱਛੀ ਪਾਲਣ ਅਫਸਰ ਮੌਜੂਦ ਸਨ।

 

 

Tags: DC Fatehgarh Sahib , Preneet Shergill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD