Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਤਹਿਤ ਜ਼ਿਲ੍ਹੇ ਭਰ ਵਿੱਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ 8ਵਾਂ ਅੰਤਰ ਰਾਸ਼ਟਰੀ ਯੋਗਾ ਦਿਵਸ

Azadi Ka Amrit Mahotsav, 75th Anniversary of Indian Independence, 75th years of Independence, International Yoga Day, Yoga Day, Yoga Day 2022, Benefits Of Yoga, Yoga Benefits, International Yoga Day 2022, International Day of Yoga Day, Yoga

Web Admin

Web Admin

5 Dariya News

ਤਰਨ ਤਾਰਨ , 21 Jun 2022

Last updated on: Jun 21, 2022, 00:00 IST

ਅਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ 8ਵਾਂ ਅੰਤਰ ਰਾਸ਼ਟਰੀ ਯੋਗ ਦਿਵਸ ਜ਼ਿਲ੍ਹੇ ਭਰ ਵਿੱਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿੱਚ ਸਕੂਲੀ ਵਿਦਿਆਰਥੀਆਂ, ਨੌਜਵਾਨਾਂ ਅਤੇ ਬਜ਼ੁਰਗਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਸਥਾਨਕ ਮਾਤਾ ਗੰਗਾ ਗਰਲਜ਼ ਸਕੂਲ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਨੇ ਵਿਸ਼ੇਸ ਤੌਰ ‘ਤੇ ਸ਼ਿਰਕਤ ਕੀਤੀ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਹਰਭਗਵੰਤ ਸਿੰਘ, ਜ਼ਿਲ੍ਹਾ ਯੂਥ ਅਫ਼ਸਰ ਤਰਨ ਤਾਰਨ ਜਸਲੀਨ ਕੌਰ, ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਜਸਜੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਇਸ ਮੌਕੇ ਹਾਜ਼ਰ ਸਨ।ਇਸ ਮੌਕੇ ਬੋਲਦਿਆਂ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਨੇ ਕਿਹਾ ਕਿ ਯੋਗ ਸਿਹਤਮੰਦ ਜੀਵਨ ਦੀ ਕੂੰਜੀ ਹੈ ਅਤੇ ਸਭ ਨੂੰ ਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਚੰਗੀ ਸਿਹਤ ਲਈ ਚੰਗਾ ਖਾਣ ਪਾਣ, ਕਸਰਤ, ਯੋਗ ਆਦਿ ਜਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਬੱਚਿਆਂ ਨੂੰ ਜੇਕਰ ਅਸੀਂ ਛੋਟੀ ਉਮਰ ਤੋਂ ਹੀ ਸਾਡੀ ਵਿਰਾਸਤ ਯੋਗ ਨਾਲ ਜੋੜ ਲਈਏ ਤਾਂ ਇਹ ਪੂਰੀ ਉਮਰ ਲਈ ਉਨ੍ਹਾਂ ਦੀ ਸਿਹਤ ਲਈ ਲਾਭਕਾਰੀ ਰਹੇਗਾ।

ਉਨ੍ਹਾਂ ਨੇ ਕਿਹਾ ਕਿ ਬੱਚਿਆਂ ‘ਤੇ ਅੱਜਕਲ ਪੜਾਈ ਦਾ ਵੀ ਤਣਾਅ ਰਹਿੰਦਾ ਹੈ ਅਤੇ ਅਜਿਹੇ ਵਿਚ ਯੋਗ ਉਨ੍ਹਾਂ ਬੱਚਿਆਂ ਲਈ ਵਰਦਾਨ ਸਿੱਧ ਹੋ ਸਕਦਾ ਹੈ ਅਤੇ ਇਹ ਵੱਡਿਆਂ ਦਾ ਫਰਜ ਹੈ ਕਿ ਉਹ ਆਪਣੇ ਬੱਚਿਆਂ ਨੂੰ ਇਸ ਵਿਰਾਸਤ ਨਾਲ ਜੋੜਨ।ਉਨ੍ਹਾਂ ਨੇ ਕਿਹਾ ਕਿ ਤਣਾਅ ਮੁਕਤ ਰਹਿਣ ਲਈ ਵੀ ਯੋਗ ਸਭ ਤੋਂ ਉੱਤਮ ਮਾਧਿਅਮ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਦੁਨੀਆਂ ਭਰ ਵਿਚ ਯੋਗ ਨੂੰ ਅਪਣਾਇਆ ਜਾ ਰਿਹਾ ਹੈ ਤਾਂ ਸਾਨੂੰ ਵੀ ਆਪਣੇ ਦੇਸ਼ ਦੇ ਗੌਰਵ ਯੋਗ ਨੂੰ ਅਪਣਾਉਣਾ ਚਾਹੀਦਾ ਹੈ।

ਇਸ ਤੋਂ ਇਲਾਵਾ ਪੁਲਿਸ ਲਾਈਨ ਤਰਨ ਤਾਰਨ ਵਿੱਚ ਵੀ ਅੰਤਰ ਰਾਸ਼ਟਰੀ ਯੋਗਾ ਦਿਵਸ ਦੇ ਮੌਕੇ ‘ਤੇ ਕਰਵਾਏ ਗਏ ਵਿਸ਼ੇਸ ਪ੍ਰੋਗਰਾਮ ਦੌਰਾਨ ਪੁਲਿਸ ਕਰਮਚਾਰੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਅਤੇ ਯੋਗ ਅਭਿਆਸ ਕੀਤਾ। ਇਸ ਮੌਕੇ ਐੱਸ. ਪੀ. ਹੈੱਡ ਕੁਆਟਰ ਸ੍ਰੀ ਜਗਵਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Azadi Ka Amrit Mahotsav , 75th Anniversary of Indian Independence , 75th years of Independence , International Yoga Day , Yoga Day , Yoga Day 2022 , Benefits Of Yoga , Yoga Benefits , International Yoga Day 2022 , International Day of Yoga Day , Yoga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD