Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

Punjab & Haryana High Court, International Yoga Day, Yoga Day, Yoga Day 2022, Benefits Of Yoga, Yoga Benefits, International Yoga Day 2022, International Day of Yoga Day, Yoga

Web Admin

Web Admin

5 Dariya News

ਚੰਡੀਗੜ੍ਹ , 21 Jun 2022

Last updated on: Jun 21, 2022, 00:00 IST

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਚੀਫ਼ ਜਸਟਿਸ ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਦੀ ਅਗਵਾਈ ਹੇਠ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਮਾਣਯੋਗ ਸੁਪਰੀਮ ਕੋਰਟ ਅਤੇ ਨਿਆਂ ਵਿਭਾਗ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਨਾਏ ਗਏ ਇਸ ਸਮਾਗਮ ਵਿੱਚ ਮਾਣਯੋਗ ਜੱਜ ਸਾਹਿਬਾਨ, ਐਡਵੋਕੇਟ ਜਨਰਲ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੈਂਬਰਾਂ, ਹਾਈ ਕੋਰਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ ਅਤੇ ਉਤਸ਼ਾਹ ਨਾਲ ਵੱਖ-ਵੱਖ ਯੋਗ ਤੇ ਧਿਆਨ ਆਸਣ ਕੀਤੇ।

ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਜੱਜ ਜਸਟਿਸ ਸ੍ਰੀ ਆਗਸਟੀਨ ਜਾਰਜ ਮਸੀਹ ਨੇ ਸਮਾਗਮ 'ਚ ਸ਼ਮੂਲੀਅਤ ਕਰਨ ਵਾਲਿਆਂ ਨੂੰ ਯੋਗ ਦੇ ਫ਼ਾਇਦਿਆਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਯੋਗ ਪ੍ਰਾਚੀਨ ਭਾਰਤੀ ਪਰੰਪਰਾ ਦਾ ਅਨਮੋਲ ਤੋਹਫ਼ਾ ਹੈ ਅਤੇ ਇਹ ਸਰੀਰਕ ਵਿਕਾਸ ਅਤੇ ਮਾਨਸਿਕ ਆਰਾਮ ਵਿੱਚ ਸਹਾਈ ਹੋਣ ਦੇ ਨਾਲ-ਨਾਲ ਤਾਕਤ, ਲਚਕਤਾ ਅਤੇ ਰੋਗ-ਪ੍ਰਤੀਰੋਧਕ ਸਮਰੱਥਾ ਵਿੱਚ ਵਾਧਾ ਕਰਦਾ ਹੈ। ਮਹਾਂਮਾਰੀ ਦੇ ਮੌਜੂਦਾ ਹਾਲਾਤ ਨੂੰ ਵੇਖਦਿਆਂ ਇਹ ਹੋਰ ਵੀ ਮਹੱਤਵਪੂਰਨ ਹੋ ਜਾਂਦਾ ਹੈ ਕਿਉਂਕਿ ਮਹਾਂਮਾਰੀ ਕਾਰਨ ਲੋਕ ਸਰੀਰਕ ਅਤੇ ਮਾਨਸਿਕ ਤਣਾਅ ਵਿੱਚੋਂ ਲੰਘ ਰਹੇ ਹਨ। 

ਉਨ੍ਹਾਂ ਕਿਹਾ ਕਿ ਯੋਗ ਸਿਰਫ਼ ਕਸਰਤ ਹੀ ਨਹੀਂ ਹੈ, ਸਗੋਂ ਖ਼ੁਦ ਨਾਲ ਅਤੇ ਸੰਸਾਰ ਤੇ ਕੁਦਰਤ ਨਾਲ ਇਕਮਿਕਤਾ ਦੀ ਭਾਵਨਾ ਨੂੰ ਖੋਜਣਾ ਹੈ।ਜ਼ਿਕਰਯੋਗ ਹੈ ਕਿ ਹਰ ਸਾਲ 21 ਜੂਨ ਨੂੰ ਵਿਸ਼ਵ ਭਰ ਵਿੱਚ ਮਨਾਇਆ ਜਾਣ ਵਾਲਾ ਅੰਤਰਰਾਸ਼ਟਰੀ ਯੋਗ ਦਿਵਸ ਇਸ ਸਾਲ ‘ਮਨੁੱਖਤਾ ਲਈ ਯੋਗ’ ਵਿਸ਼ੇ ਤਹਿਤ ਮਨਾਇਆ ਜਾ ਰਿਹਾ ਹੈ ਤਾਂ ਕਿ ਯੋਗ ਦੀ ਮਹੱਤਤਾ ਅਤੇ ਸਰੀਰ ਤੇ ਮਨ ਨੂੰ ਤੰਦਰੁਸਤ ਰੱਖਣ ਲਈ ਇਸ ਦੇ ਫ਼ਾਇਦਿਆਂ ਨੂੰ ਉਜਾਗਰ ਕੀਤਾ ਜਾ ਸਕੇ।

 

Tags: Punjab & Haryana High Court , International Yoga Day , Yoga Day , Yoga Day 2022 , Benefits Of Yoga , Yoga Benefits , International Yoga Day 2022 , International Day of Yoga Day , Yoga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD