Monday, 17 June 2024

 

 

ਖ਼ਾਸ ਖਬਰਾਂ ਹਲਕੇ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨਾ ਮੇਰੀ ਪਹਿਲੀ ਤਰਜੀਹ - ਵਿਧਾਇਕ ਸ਼ੈਰੀ ਕਲਸੀ ਨਸ਼ਿਆਂ ਦੇ ਪਸਾਰੇ ਲਈ ਪਿਛਲੀਆਂ ਸਰਕਾਰਾਂ ਦੋਸ਼ੀ, ਮੌਜੂਦਾ ਸਰਕਾਰ ਨੇ ਨਸ਼ਾ ਵਿਰੁੱਧ ਇਮਾਨਦਾਰੀ ਨਾਲ ਕੰਮ ਕੀਤਾ - ਚੇਤਨ ਸਿੰਘ ਜੌੜਾਮਾਜਰਾ ਸੀ ਜੀ ਸੀ ਝੰਜੇੜੀ ਕੈਂਪਸ 'ਚ ਵਿਦਿਆਰਥੀਆਂ ਨੂੰ ਸੜਕੀ ਨਿਯਮਾਂ ਦੇ ਪਾਲਨ ਲਈ ਜਾਗਰੂਕ ਕਰਨ ਲਈ ਹਫ਼ਤਾਵਾਰੀ ਵਰਕਸ਼ਾਪ ਦਾ ਸਮਾਪਨ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੀ ਮਹਿਲਾ ਸਾਫਟਬਾਲ ਟੀਮ ਨੇ ਏਆਈਯੂ ਸਾਫਟਬਾਲ ਮਹਿਲਾ ਟੂਰਨਾਮੈਂਟ ਜਿੱਤਿਆ ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਮੋਹਿੰਦਰ ਭਗਤ ਨੂੰ ਬਣਾਇਆ ਉਮੀਦਵਾਰ ਡਾ. ਐੱਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਫਾਂਸੀ ਤੋਂ ਬਚਿਆ ਨੌਜਵਾਨ ਸੁਖਵੀਰ ਰਿਹਾਈ ਉਪਰੰਤ ਵਤਨ ਪਰਤਿਆ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਪਾਉਂਟਾ ਸਾਹਿਬ ਵਿਖੇ ਹੋਏ ਨਤਮਸਤਕ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ 34 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਹਿਮਾਚਲ ਵਿੱਚ ਹਮਲੇ ਦਾ ਸ਼ਿਕਾਰ ਹੋਏ ਐਨਆਰਆਈ ਪਰਿਵਾਰ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਮਿਲਣ ਲਈ ਪਹੁੰਚੇ ਮੰਤਰੀ ਕੁਲਦੀਪ ਧਾਲੀਵਾਲ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਦੀ ਯਾਦ ’ਚ ਸਮਾਗਮ ਡਰੱਗ ਦੇ ਮੁੱਦੇ 'ਤੇ ਸੁਨੀਲ ਜਾਖੜ ਦੇ ਟਵੀਟ 'ਤੇ 'ਆਪ' ਦਾ ਜਵਾਬ ਪੰਜਾਬ ਵਿਚ ਭਾਜਪਾ ਦੀ ਜ਼ੀਰੋ ਸੀਟ ਲਈ ਸੁਨੀਲ ਜਾਖੜ ਜ਼ਿੰਮੇਵਾਰ : ਨੀਲ ਗਰਗ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਪ੍ਰੀਖਿਆ ਦੇ ਸੁਚਾਰੂ ਆਯੋਜਨ ਨੂੰ ਬਣਾਇਆ ਜਾਵੇ ਯਕੀਨੀ ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ : ਵਿਧਾਇਕ ਦੇਵ ਮਾਨ ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਦੇ ਮੌਕੇ ‘ਤੇ ਜਪਾਨ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਜੀ-7 ਸਮਿਟ ਵਿੱਚ ਪ੍ਰਧਾਨ ਮੰਤਰੀ ਨਰੇੰਦਰ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਮੌਕੇ ਯੂਕ੍ਰੇਨ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਜੀ-7 ਸਮਿਟ ਦੌਰਾਨ ਪ੍ਰਧਾਨ ਮੰਤਰੀ ਦੀ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨਾਲ ਬੈਠਕ

 

ਪੰਜਾਬ ਦੇ ਰਾਘਵ ਅਰੋੜਾ ਨੇ ਏਅਰ ਫੋਰਸ ਅਕੈਡਮੀ ਵਿੱਚ ਹਾਸਲ ਕੀਤਾ 'ਸਵੌਰਡ ਆਫ ਆਨਰ'

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦਾ ਕੈਡੇਟ ਰਿਹੈ ਪਠਾਨਕੋਟ ਦਾ ਰਾਘਵ

Raghav Arora, Sword Of Honour, Air Force Academy, Maharaja Ranjit Singh Armed Forces Preparatory Institute Mohali, AFPI Mohali, Air Force Academy Dundigal, Hyderabad, Combined Graduation Parade

Web Admin

Web Admin

5 Dariya News

ਚੰਡੀਗੜ੍ਹ , 21 Jun 2022

ਫਲਾਇੰਗ ਅਫਸਰ ਰਾਘਵ ਅਰੋੜਾ, ਜੋ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ), ਮੋਹਾਲੀ ਦੇ ਕੈਡੇਟ ਰਹੇ ਹਨ, ਨੂੰ ਏਅਰ ਫੋਰਸ ਅਕੈਡਮੀ, ਡੁੰਡੀਗਲ, ਹੈਦਰਾਬਾਦ ਵਿਖੇ ਹੋਈ ਕੰਬਾਈਨਡ ਗ੍ਰੈਜੂਏਸ਼ਨ ਪਰੇਡ (ਸੀਜੀਪੀ) ਵਿਚ ਵੱਕਾਰੀ 'ਸਵੌਰਡ ਆਫ਼ ਆਨਰ' ਪੁਰਸਕਾਰ ਅਤੇ 'ਬੈਸਟ ਇਨ ਫਲਾਇੰਗ' ਟਰਾਫੀ ਨਾਲ ਸਨਮਾਨਿਤ ਕੀਤਾ ਗਿਆ।

ਪਠਾਨਕੋਟ ਦੇ ਰਹਿਣ ਵਾਲੇ ਰਾਘਵ ਨੇ 2018 ਵਿੱਚ ਨੈਸ਼ਨਲ ਡਿਫੈਂਸ ਅਕੈਡਮੀ ਵਿੱਚ ਜਾਣ ਲਈ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 6ਵੇਂ ਕੋਰਸ ਵਿੱਚ ਗ੍ਰੈਜੂਏਸ਼ਨ ਕੀਤੀ। ਉਹਨਾਂ ਦੇ ਮਾਤਾ-ਪਿਤਾ ਡਾਕਟਰ ਹਨ ਅਤੇ ਮੌਜੂਦਾ ਸਮੇਂ ਇੱਕ ਫਾਰਮਾਸਿਊਟੀਕਲ ਕਾਰੋਬਾਰ ਚਲਾ ਰਹੇ ਹਨ। ਐਨਡੀਏ ਦੀ ਸਮੁੰਦਰੀ ਟੀਮ ਦਾ ਹਿੱਸਾ ਹੋਣ ਦੇ ਨਾਲ-ਨਾਲ ਉਹਨਾਂ ਨੇ ਵਾਲੀਬਾਲ ਅਤੇ ਸਕੁਐਸ਼ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਉਹ ਆਪਣੇ ਵਿਹਲੇ ਸਮੇਂ ਵਿੱਚ ਸਕੈਚਿੰਗ ਅਤੇ ਆਇਲ ਪੇਂਟਿੰਗ ਵੀ ਕਰਦੇ ਹਨ।

ਉਹਨਾਂ ਨੂੰ ਫਾਈਟਰ ਸਟ੍ਰੀਮ ਅਲਾਟ ਕੀਤਾ ਗਿਆ ਹੈ ਅਤੇ ਹੁਣ ਉਹ ਹਾਕ-ਐਮਕੇ-132 ਏਅਰਕ੍ਰਾਫਟ 'ਤੇ ਆਪਣੀ ਫੇਜ਼-III ਫਲਾਇੰਗ ਟ੍ਰੇਨਿੰਗ ਲੈਣ ਲਈ ਏਅਰ ਫੋਰਸ ਸਟੇਸ਼ਨ, ਬਿਦਰ ਜਾਣਗੇ।ਪੰਜਾਬ ਦੇ ਲੋਕਾਂ ਅਤੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨੂੰ ਪੰਜਾਬ ਦੇ ਇਸ ਸਪੂਤ 'ਤੇ ਮਾਣ ਹੈ ਅਤੇ ਉਹ ਉਸ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦੇ ਹਨ।

ਦੇਸ਼ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ਪਰਮਾਤਮਾ ਦਾ ਧੰਨਵਾਦ ਕਰਦਿਆਂ ਰਾਘਵ ਅਰੋੜਾ ਨੇ ਕਿਹਾ, “ਜਦੋਂ ਅਸੀਂ ਇਸ ਵੱਕਾਰੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਸ਼ਾਮਲ ਹੋਏ ਸਾਂ, ਤਾਂ ਸਾਨੂੰ ਇਸ ਬਾਰੇ ਬਹੁਤ ਘੱਟ ਜਾਣਕਾਰੀ ਸੀ ਕਿ ਅੱਗੇ ਕੀ ਹੋਵੇਗਾ।"ਇਸ ਨਵ-ਨਿਯੁਕਤ ਅਧਿਕਾਰੀ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਬਿਤਾਏ ਦੋ ਸਾਲਾਂ ਨੇ ਸੱਚਮੁੱਚ ਮੇਰੀ ਜਿੰਦਗੀ ਬਦਲ ਦਿੱਤੀ ਅਤੇ ਅਸੀਂ ਮੁੰਡਿਆਂ ਤੋਂ ਪੁਰਸ਼ ਅਤੇ ਦੇਸ਼ ਦੀ ਰਾਖੀ ਲਈ ਜਵਾਨ ਬਣ ਗਏ। 

ਰਾਘਵ ਨੇ ਆਪਣਾ ਤਜਰਬਾ ਸਾਂਝਾ ਕਰਦਿਆਂ ਕਿਹਾ ਕਿ ਸਾਨੂੰ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਪੀ.ਟੀ., ਖੇਡਾਂ, ਵਿਚਾਰ-ਚਰਚਾ ਅਤੇ ਡ੍ਰਿਲ ਸਮੇਤ ਅਨੇਕਾਂ ਹੁਨਰਾਂ ਦੀ ਸਿਖਲਾਈ ਦਿੱਤੀ ਗਈ। ਭਾਵੇਂ ਪੀਟੀ ਇੰਸਟ੍ਰਕਟਰ ਨੇ ਸਾਡੇ ਦਿਨ ਥਕਾਵਟ ਭਰਪੂਰ ਬਣਾ ਦਿੱਤੇ ਸਨ ਪਰ ਉਹ ਬੁਹਤ ਪ੍ਰੇਰਣਾਦਾਇਕ ਸਨ। ਉਹਨਾਂ ਅੱਗੇ ਕਿਹਾ ਕਿ ਸੀਨੀਅਰਜ਼ ਨੇ ਹਮੇਸ਼ਾ ਸਾਡਾ ਮਾਰਗ ਦਰਸ਼ਨ ਕੀਤਾ ਅਤੇ ਅੱਗੇ ਵਧਣ ਲਈ ਵੱਡਮੁੱਲੇ ਸੁਝਾਅ ਦਿੱਤੇ।

ਉਹਨਾਂ ਨੇ ਕਿਹਾ ਕਿ ਸਕੁਐਡਰਨ ਕਮਾਂਡਰਾਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ, ਜਿਸ ਨਾਲ ਸਾਨੂੰ ਇਹ ਸਮਝ ਆਈ ਕਿ ਇੱਕ ਅਧਿਕਾਰੀ ਖਾਸ ਤੌਰ ‘ਤੇ ਸੂਝਵਾਨ ਇਨਸਾਨ ਹੋਣ ਦਾ ਕੀ ਅਰਥ ਹੈ।ਰਾਘਵ ਅਰੋੜਾ ਨੇ ਕਿਹਾ ਕਿ ਸਾਡੇ ਡਾਇਰੈਕਟਰ ਨੇ ਸਾਨੂੰ ਸੌਖੇ ਅਤੇ ਗਲਤ ਰਾਹ ਦੀ ਚੋਣ ਕਰਨ ਬਜਾਏ ਹਮੇਸ਼ਾ ਸਹੀ ਭਾਵੇਂ ਔਖਾ ਹੀ ਹੋਵੇ, ਦੀ ਚੋਣ ਕਰਨੀ ਸਿਖਾਈ ਅਤੇ ਅਨੁਸ਼ਾਸਨਮਈ ਜ਼ਿੰਦਗੀ ਦੇ ਅਸਲ ਮਾਇਨੇ ਸਿਖਾਏ। 

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (6ਵਾਂ ਕੋਰਸ) ਦੇ ਇੱਕ ਹੋਰ ਸਾਬਕਾ ਵਿਦਿਆਰਥੀ ਸ਼ੁਭਦੀਪ ਸਿੰਘ ਔਲਖ ਨੂੰ ਵੀ ਭਾਰਤੀ ਹਵਾਈ ਸੈਨਾ ਦੀ ਫਲਾਇੰਗ ਬ੍ਰਾਂਚ ਵਿੱਚ ਨਿਯੁਕਤ ਕੀਤਾ ਗਿਆ ਹੈ ਅਤੇ ਉਹਨਾਂ ਨੂੰ ਫਾਇਟਰ ਸਟ੍ਰੀਮ ਮਿਲਿਆ ਹੈ। ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਤੋਂ ਪਾਸ ਹੋਣ ਉਪਰੰਤ, ਸ਼ੁਭਦੀਪ ਸਿੰਘ ਔਲਖ ਨੇ 140ਵੇਂ ਐਨਡੀਏ ਕੋਰਸ ਵਿੱਚ ਦਾਖ਼ਲਾ ਲਿਆ ਅਤੇ ਬਾਅਦ ਵਿੱਚ ਏਅਰ ਫੋਰਸ ਅਕੈਡਮੀ, ਹੈਦਰਾਬਾਦ ਵਿਖੇ 140ਵੇਂ ਪੀਸੀ ਵਿੱਚ ਦਾਖ਼ਲਾ ਲੈ ਲਿਆ। 

ਉਸ ਨੇ 18 ਜੂਨ, 2022 ਨੂੰ ਕੋਰਸ ਪਾਸ ਕੀਤਾ। ਪਾਸ ਹੋਣ 'ਤੇ ਸ਼ੁਭਦੀਪ ਔਲਖ ਨੇ ਕਈ ਪੁਰਸਕਾਰ ਅਤੇ ਟਰਾਫੀਆਂ ਹਾਸਲ ਕੀਤੀਆਂ। ਉਹਨਾਂ ਨੇ ਏਅਰ ਫੋਰਸ ਅਕੈਡਮੀ ਵਿਖੇ ਫਲਾਇੰਗ ਅਤੇ ਗਰਾਊਂਡ ਸਬਜੈਕਟਸ ਵਿੱਚ ਓਵਰਆਲ ਪਹਿਲਾ ਸਥਾਨ ਹਾਸਲ ਕੀਤਾ ਅਤੇ ਆਪਣੇ ਫਲਾਇੰਗ ਕੋਰਸ ਦੇ ਸਭ ਤੋਂ ਹੋਣਹਾਰ ਕੈਡੇਟ ਦੀ ਟਰਾਫੀ ਹਾਸਲ ਕੀਤੀ। ਇਸ ਦੇ ਨਾਲ ਹੀ, ਉਹ ਆਪਣੇ ਕੋਰਸ ਦੀ ਯੋਗਤਾ ਦੇ ਸਮੁੱਚੇ ਕ੍ਰਮ ਵਿੱਚ ਦੂਜੇ ਸਥਾਨ 'ਤੇ ਰਹੇ।

ਜ਼ਿਕਰਯੋਗ ਹੈ ਕਿ ਸ਼ੁਭਦੀਪ ਦੇ ਪਿਤਾ ਨੇ ਵੀ ਭਾਰਤੀ ਹਵਾਈ ਸੈਨਾ ਵਿੱਚ ਸੇਵਾ ਨਿਭਾਈ ਹੈ, ਜੋ ਵਿੰਗ ਕਮਾਂਡਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਹਨ। ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨੂੰ ਆਪਣੇ ਕੈਡੇਟ ਦੀਆਂ ਪ੍ਰਾਪਤੀਆਂ 'ਤੇ ਮਾਣ ਹੈ ਅਤੇ ਭਾਰਤੀ ਹਵਾਈ ਸੈਨਾ ਦੇ ਲੜਾਕੂ ਪਾਇਲਟ ਵਜੋਂ ਉਸਦੇ ਸਫਲਤਾਪੂਰਵਕ ਅਤੇ ਸੁਨਹਿਰੀ ਕਰੀਅਰ ਦੀ ਕਾਮਨਾ ਕਰਦਾ ਹੈ।

 

 

Tags: Raghav Arora , Sword Of Honour , Air Force Academy , Maharaja Ranjit Singh Armed Forces Preparatory Institute Mohali , AFPI Mohali , Air Force Academy Dundigal , Hyderabad , Combined Graduation Parade

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD