Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ’ਚ ਕਾਨੂੰਨ ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਕੰਟਰੋਲ ’ਚ : ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਪੁਲੀਸ ਕੇਂਦਰੀ ਏਜੰਸੀਆਂ ਸਮੇਤ ਪੰਜ ਹੋਰ ਸੂਬਿਆਂ ਨਾਲ ਮਿਲ ਕੇ ਸਿੱਧੂ ਮੂਸੇਵਾਲਾ ਕਤਲ ਕੇਸ ’ਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਫੜ੍ਹਨ ਲਈ ਯਤਨਸ਼ੀਲ: ਭਗਵੰਤ ਮਾਨ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Sangrur, Sangrur By-Election, Gurmail Singh, Sangrur by-poll

Web Admin

Web Admin

5 Dariya News

ਸੰਗਰੂਰ , 21 Jun 2022

Last updated on: Jun 21, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ਵੱਲੋਂ ਸੂਬੇ ਦੀ ਕਾਨੂੰਨ ਵਿਵਸਥਾ ਬਾਰੇ ਕਥਿਤ ਤੌਰ ’ਤੇ ਵਿਗੜਨ ਦਾ ਦੋਸ਼ ਲਾਉਣ ਦੀ ਸਖ਼ਤ ਅਲੋਚਨਾ ਕੀਤੀ ਹੈ। ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਹੁਣ ਸੁਰੱਖਿਅਤ ਹੱਥਾਂ ਵਿੱਚ ਹੈ ਅਤੇ ਇੱਥੇ ਕਾਨੂੰਨ ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਵਿੱਚ ਹੈ, ਕਿਉਂਕਿ ਪੰਜਾਬ ਦੇ ਲੋਕਾਂ ’ਚ ਭਾਈਚਾਰਕ ਸਾਂਝ ਬਹੁਤ ਮਜ਼ਬੂਤ ਹੈ ਅਤੇ ਇਸ ਸਾਂਝ ਨੂੰ ਕੋਈ ਵੀ ਨਹੀਂ ਤੋੜ ਸਕਦਾ। 

ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਪੱਤਰਕਾਰਾਂ ਦੇ ਰੂਬਰੂ ਹੋਏ ਅਤੇ ਉਨ੍ਹਾਂ ਸੂਬੇ ਦੀ ਕਾਨੂੰਨ ਵਿਵਸਥਾ ਬਾਰੇ ਵਿਚਾਰ ਸਾਂਝੇ ਕੀਤੇ। ਮੁੱਖ ਮੰਤਰੀ ਨੇ ਕਿਹਾ, ‘ਪੰਜਾਬ ਸਰਕਾਰ ਕੇਂਦਰੀ ਏਜੰਸੀਆਂ ਸਮੇਤ  ਹੋਰਨਾਂ ਪੰਜ ਸੂਬਿਆਂ ਨਾਲ ਮਿਲ ਕੇ ਪ੍ਰਸਿੱਧ ਮਹਰੂਮ ਗਾਇਕ ਸ਼ੁੱਭਦੀਪ ਸਿੰਘ ਸਿੱਧੂ (ਸਿੱਧੂ ਮੂਸੇਵਾਲਾ) ਦੀ ਹੱਤਿਆ ਦੀ ਜਾਂਚ ਕਰ ਰਹੀ ਹੈ। ਇਸ ਲਈ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।’

ਮਾਨ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਤਿੰਨ ਮਹੀਨਿਆਂ ’ਚ ‘ਆਪ’ ਸਰਕਾਰ ਵੱਲੋਂ ਕੀਤੇ ਕੰਮਾਂ ਤੋਂ ਪ੍ਰੇਸ਼ਾਨ ਹੋ ਰਹੀਆਂ ਹਨ। ਇਸ ਲਈ ਇਹ ਪਾਰਟੀਆਂ ਪੰਜਾਬ ਦੇ ਲੋਕਾਂ ਨੂੰ ਆਪਣੇ ਝੂਠੇ ਦਾਅਵਿਆਂ ਨਾਲ ਸੂਬੇ ਦੀ ਕਾਨੂੰਨ ਵਿਵਸਥਾ ਬਾਰੇ ਗੁੰਮਰਾਹ ਕਰਨ ਦੀਆਂ ਕੋਸ਼ਿਸਾਂ ਕਰ ਰਹੀਆਂ ਹਨ। ਇੱਥੋਂ ਤੱਕ ਕਿ ਪਿਛਲੀਆਂ ਸਰਕਾਰਾਂ ਦੇ ਸ਼ਾਸਨ ’ਚ ਪੈਦਾ ਕੀਤੇ ਗਏ ਗੈਂਗਸਟਰਾਂ ਬਾਰੇ ਵੀ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਦੱਸ ਰਹੀਆਂ ਹਨ। ਉਨ੍ਹਾਂ ਗੈਂਗਸਟਰਾਂ ਨੂੰ ਚਿਤਾਵਨੀ ਦਿੱਤੀ ਕਿ ਪੰਜਾਬ ਦੀ ਸ਼ਾਂਤੀ ਅਤੇ ਖੁਸ਼ਹਾਲੀ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। 

ਅਗਨੀਪੱਥ ਯੋਜਨਾ ਬਾਰੇ ਸਵਾਲ ਦਾ ਜਵਾਬ ਦਿੰਦਿਆਂ ਭਗਵੰਤ ਮਾਨ ਨੇ ਕਿਹਾ, ‘‘ਭਾਜਪਾ ਸਰਕਾਰ ਇਸ ਯੋਜਨਾ ਰਾਹੀਂ ਨਾ ਕੇਵਲ ਨੌਜਵਾਨਾਂ ਦਾ ਭਵਿੱਖ ਬਰਬਾਦ ਕਰਨ ਜਾ ਰਹੀ ਹੈ, ਸਗੋਂ ਫੌਜ ਦੇ ਅਫ਼ਸਰਾਂ ਤੇ ਜਵਾਨਾਂ ਦਾ ਮਨੋਬੱਲ ਵੀ ਤੋੜ ਰਹੀ ਹੈ। ਇਸ ਯੋਜਨਾ ਤਹਿਤ ਨੌਜਵਾਨਾਂ ਲਈ 3- 4 ਮਹੀਨਿਆਂ ਦੀ ਸਿਖਲਾਈ ਕਾਰਗਰ ਨਹੀਂ ਹੈ ਅਤੇ ਨਾ ਹੀ 4 ਸਾਲ ਦੀ ਨੌਕਰੀ ਫੌਜੀ ਜਵਾਨ ਲਈ ਕੋਈ ਮਾਅਇਨੇ ਰੱਖਦੀ ਹੈ। ਇਸ ਲਈ ਮੋਦੀ ਸਰਕਾਰ ਦੇਸ਼ ਦੀ ਬਿਹਤਰੀ ਲਈ ਇਸ ਯੋਜਨਾ ਨੂੰ ਤੁਰੰਤ ਵਾਪਸ ਲਵੇ।’’

ਮੁੱਖ ਮੰਤਰੀ ਨੇ ਭਾਜਪਾ ‘ਪਾੜੋ ਅਤੇ ਰਾਜ ਕਰੋ’ ਦੀ ਨੀਤੀ ’ਤੇ ਚੱਲ ਕੇ ਸਮਾਜ ਨੂੰ ਵੰਡ ਰਹੀ ਹੈ, ਜਦੋਂ ਕਿ ਆਮ ਆਦਮੀ ਪਾਰਟੀ ਇੱਕ ਲੋਕਤੰਤਰਿਕ ਪਾਰਟੀ, ਜੋ ਸ਼ਾਂਤੀ ਅਤੇ ਭਾਈਚਾਰੇ ਦੀ ਵਕਾਲਤ ਕਰਦੀ ਹੈ। ਕਰਾਂਤੀਕਾਰੀ ਭਗਤ ਸਿੰਘ ਅਤੇ ਹੋਰ ਆਜ਼ਾਦੀ ਘੋਲਾਟੀਆਂ ਦੀ ਦੇਸ਼ ਭਗਤੀ ’ਤੇ ਸਵਾਲ ਚੁੱਕਣ ਲਈ ਵਿਰੋਧੀ ਪਾਰਟੀਆਂ ਦੀ ਸਖ਼ਤ ਅਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੇਹੱਦ ਸ਼ਰਮਨਾਕ ਕਾਰਾ ਹੈ। 

ਭਗਵੰਤ ਮਾਨ ਨੇ ਦੋ ਵਾਰ ਸੰਸਦ ਮੈਂਬਰ ਅਤੇ ਹੁਣ ਮੁੱਖ ਮੰਤਰੀ ਬਣਾਉਣ ਲਈ ਸੰਗਰੂਰ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸ ਨੂੰ ਪੂਰਾ ਵਿਸ਼ਵਾਸ਼ ਹੈ ਕਿ ਸੰਗਰੂਰ ਦੇ ਕਰਾਂਤੀਕਾਰੀ ਲੋਕ ਇਸ ਵਾਰ ਫਿਰ ਆਮ ਆਦਮੀ ਨੂੰ ਵੋਟ ਦੇਣਗੇ ਅਤੇ ਗੁਰਮੇਲ ਸਿੰਘ ਘਰਾਚੋ ਨੂੰ ਪ੍ਰਚੰਡ ਬਹੁਮੱਤ ਨਾਲ ਜ਼ਿਮਨੀ ਚੋਣ ’ਚ ਜਿਤਾਉਣਗੇ। ਉਨ੍ਹਾਂ ਕਿਹਾ ਕਿ ‘ਆਪ’ ਵਿਰੋਧੀ ਪਾਰਟੀਆਂ ਦੀ ਵਿਚਾਰ ਧਾਰਾ ਤੋਂ ਉਲਟ ਨੌਜਵਾਨਾਂ ਨੂੰ ਰੋਜ਼ਗਾਰ ਦੇਣ, ਸਕੂਲਾਂ ਅਤੇ ਹਸਪਤਾਲਾਂ ਦਾ ਵਿਕਾਸ ਕਰਨ, ਭ੍ਰਿਸ਼ਟਾਚਾਰ ਤੇ ਮਾਫੀਆ ਖ਼ਤਮ ਕਰਨ ਅਤੇ ਸੂਬੇ ਨੂੰ ਮੁੱੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਚੋਣ ਲੜ੍ਹ ਰਹੀ ਹੈ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Sangrur , Sangrur By-Election , Gurmail Singh , Sangrur by-poll

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD